1ਇਸਰਾਏਲ ਨੂੰ ਪਰਮੇਸ਼ੁਰ ਉੱਤੇ ਭਰੋਸਾ ਹੋਣਾ ਚਾਹੀਦਾ ਹੈ ਮਿਸਰ ਉੱਤੇ ਨਹੀਂ ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।"
2ਇਹ ਬੱਚੇ ਮਿਸਰ ਵੱਲ ਸਹਾਇਤਾ ਲਈ ਜਾ ਰਹੇ ਹਨ ਪਰ ਉਨ੍ਹਾਂ ਨੇ ਮੈਨੂੰ ਇਹ ਨਹੀਂ ਪੁੱਛਿਆ ਕਿ ਕੀ ਇਹ ਗੱਲ ਸਹੀ ਸੀ। ਉਹ ਉਮੀਦ ਕਰਦੇ ਹਨ ਕਿ ਫ਼ਿਰਊਨ ਉਨ੍ਹਾਂ ਦੀ ਸਹਾਇਤਾ ਕਰੇਗਾ। ਉਹ ਚਾਹੁੰਦੇ ਹਨ ਕਿ ਮਿਸਰ ਉਨ੍ਹਾਂ ਦੀ ਰਾਖੀ ਕਰੇਗਾ।"
3“ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਿਸਰ ਵਿੱਚ ਲੁਕੱਣ ਨਾਲ ਤੁਹਾਡੀ ਸਹਾਇਤਾ ਨਹੀਂ ਹੋਵੇਗੀ। ਮਿਸਰ ਤੁਹਾਡੀ ਰਾਖੀ ਨਹੀਂ ਕਰ ਸੱਕੇਗਾ।"
4ਤੁਹਾਡੇ ਆਗੂ ਸੋਆਨ ਨੂੰ ਚੱਲੇ ਗਏ ਹਨ ਅਤੇ ਤੁਹਾਡੇ ਦੂਤ ਹਾਨੇਸ ਨੂੰ ਚੱਲੇ ਗਏ ਹਨ।"
5ਪਰ ਉਹ ਨਾ ਉਮੀਦ ਹੋਣਗੇ। ਉਹ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਉਨ੍ਹਾਂ ਦੀ ਸਹਾਇਤਾ ਨਹੀਂ ਕਰ ਸੱਕਦੀ। ਮਿਸਰ ਬੇਕਾਰ ਹੈ-ਮਿਸਰ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਦੇਵੇਗਾ। ਮਿਸਰ ਉਨ੍ਹਾਂ ਨੂੰ ਸਿਰਫ਼ ਨਮੋੋਸ਼ੀ ਅਤੇ ਸ਼ਰਮਸਾਰੀ ਦੇਵੇਗਾ।”"

6ਪਰਮੇਸ਼ੁਰ ਦਾ ਯਹੂਦਾਹ ਨੂੰ ਸੰਦੇਸ਼ ਨਿਜੀਵ ਦੇ ਜਾਨਵਰਾਂ ਬਾਰੇ ਉਦਾਸ ਸੰਦੇਸ਼: ਨਿਜੀਵ ਇੱਕ ਖਤਰਨਾਕ ਜਗ੍ਹਾ ਹੈ। ਇਹ ਸ਼ੇਰਾਂ, ਜ਼ਹਿਰੀਲੇ ਸੱਪਾਂ ਅਤੇ ਫ਼ਨੀਅਰ ਸੱਪਾਂ ਨਾਲ ਭਰੀ ਹੋਈ ਹੈ। ਪਰ ਕੁਝ ਲੋਕ ਨਿਜੀਵ ਵਿੱਚੋਂ ਹੋ ਕੇ ਯਾਤਰਾ ਕਰ ਰਹੇ ਹਨ ਉਹ ਇੱਕ ਅਜਿਹੀ ਕੌਮ ਵੱਲ ਜਾ ਰਹੇ ਹਨ ਜੋ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੀ। ਉਨ੍ਹਾਂ ਲੋਕਾਂ ਨੇ ਆਪਣਾ ਖਜ਼ਾਨਾ ਊਠਾਂ ਦੀਆਂ ਪਿੱਠਾ ਉੱਤੇ ਲਦਿਆ ਹੋਇਆ ਹੈ। ਇਸਦਾ ਅਰਬ ਇਹ ਹੈ ਕਿ ਲੋਕ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਸਹਾਇਤਾ ਨਹੀਂ ਕਰ ਸੱਕਦੀ।"
7ਇਹ ਬੇਕਾਰ ਕੌਮ ਮਿਸਰ ਹੈ। ਮਿਸਰ ਦੀ ਸਹਾਇਤਾ ਕਿਸੇ ਕੰਮ ਦੀ ਨਹੀਂ ਹੋਵੇਗੀ। ਇਸ ਲਈ ਮੈਂ ਮਿਸਰ ਨੂੰ “ਨਿਕਂਮਾ ਅਜਗਰ” ਆਖਦਾ ਹਾਂ।"
8ਹੁਣ ਇਸ ਗੱਲ ਨੂੰ ਕਿਸੇ ਸੰਕੇਤ ਉੱਤੇ ਲਿਖ ਲਵੋ ਤਾਂ ਜੋ ਸਾਰੇ ਲੋਕ ਇਸ ਨੂੰ ਦੇਖ ਸੱਕਣ। ਭਵਿੱਖ ਵਾਸਤੇ, ਇਸ ਨੂੰ ਇੱਕ ਕਿਤਾਬ ਵਿੱਚ ਲਿਖ ਲਵੋ ਆਖਰੀ ਦਿਨਾਂ ਵਾਸਤੇ ਇੱਕ ਯਾਦਗਾਰੀ ਵਜੋਂ ਕਿ ਮੈਂ ਇਨ੍ਹਾਂ ਘਟਨਾਵਾਂ ਬਾਰੇ ਭਵਿੱਖਬਾਣੀ ਕੀਤੀ ਸੀ।"
9ਇਹ ਲੋਕ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਆਪਣੇ ਮਾਪਿਆਂ ਦਾ ਆਖਾ ਨਹੀਂ ਮੰਨਦੇ। ਉਹ ਪਏ ਰਹਿੰਦੇ ਨੇ ਅਤੇ ਯਹੋਵਾਹ ਦੀਆਂ ਸਿੱਖਿਆਵਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।"
You have read Isaiah 15
9 verses