1ਤੁਹਾਡੇ ਪਸ਼ੂ ਅਤੇ ਗਧੇ ਆਪਣਾ ਪੂਰਾ ਭੋਜਨ ਪ੍ਰਾਪਤ ਕਰਨਗੇ। ਉਹ ਬਹੁਤ ਭੋਜਨ ਹੋਵੇਗਾ। ਤੁਹਾਨੂੰ ਆਪਣੇ ਪਸ਼ੂਆਂ ਦੇ ਖਾਣ ਵਾਲੇ ਭੋਜਨ ਨੂੰ ਖਿਲਾਰਨ ਲਈ ਕਹੀਆਂ ਅਤੇ ਸਲਂਗਾਂ ਦੀ ਲੋੜ ਪਵੇਗੀ।"
2ਹਰ ਪਰਬਤ ਅਤੇ ਪਹਾੜੀ ਉੱਤੇ ਪਾਣੀ ਨਾਲ ਭਰੇ ਹੋਏ ਝਰਨੇ ਹੋਣਗੇ। ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਬਹੁਤ ਸਾਰੇ ਲੋਕ ਮਾਰੇ ਜਾਣਗੇ ਅਤੇ ਮੁਨਾਰੇ ਢਾਹ ਦਿੱਤੇ ਜਾਣਗੇ।"
3ਉਸ ਸਮੇਂ, ਚਂਦਰਮਾਂ ਦੀ ਰੌਸ਼ਨੀ ਸੂਰਜ ਵਰਗੀ ਚਮਕੀਲੀ ਹੋਵੇਗੀ। ਸੂਰਜ ਦੀ ਰੌਸ਼ਨੀ ਹੁਣ ਨਾਲੋਂ ਸੱਤ ਗੁਣਾ ਵੱਧ ਚਮਕਦਾਰ ਹੋਵੇਗੀ। ਸੂਰਜ ਦੀ ਇੱਕ ਦਿਨ ਦੀ ਰੌਸ਼ਨੀ ਸੱਤਾਂ ਦਿਨਾਂ ਦੇ ਬਰਾਬਰ ਹੋਵੇਗੀ। ਇਹ ਸਭ ਕੁਝ ਉਦੋਂ ਵਾਪਰੇਗਾ ਜਦੋਂ ਯਹੋਵਾਹ ਆਪਣੇ ਫ਼ੱਟੜ ਹੋਏ ਲੋਕਾਂ ਦੀਆਂ ਪਟ੍ਟੀਆਂ ਕਰੇਗਾ ਅਤੇ ਉਨ੍ਹਾਂ ਦੇ ਜ਼ਖਮਾਂ ਨੂੰ ਰਾਜ਼ੀ ਕਰੇਗਾ।"
4ਦੇਖੋ, ਯਹੋਵਾਹ ਦਾ ਨਾਮ ਦੂਰੋ ਆ ਰਿਹਾ ਹੈ। ਉਸਦਾ ਕਹਿਰ ਧੂਏਂ ਦੇ ਮੋਟੇ ਬੱਦਲਾਂ ਵਾਲੀ ਅੱਗ ਵਰਗਾ ਹੈ। ਯਹੋਵਾਹ ਦਾ ਮੁੱਖ ਕਰੋਧ ਨਾਲ ਭਰਿਆ ਹੋਇਆ ਹੈ ਅਤੇ ਉਸਦੀ ਜੀਭ ਬਲਦੀ ਅੱਗ ਵਰਗੀ ਹੈ।"
5ਯਹੋਵਾਹ ਦਾ ਆਤਮਾ ਇੱਕ ਮਹਾਂ ਨਦੀ ਵਰਗਾ ਹੈ। ਗਲ-ਗਲ ਤਾਂਈਁ ਚੜ੍ਹਦਾ ਹੋਇਆ। ਯਹੋਵਾਹ ਕੌਮਾਂ ਦਾ ਨਿਆਂ ਕਰੇਗਾ। ਇਹ ਉਨ੍ਹਾਂ ਨੂੰ ਇੱਕ ਬੇਕਾਰ ਝਾਨਣੀ ਰਾਹੀਂ ਜਾਂਚਣ ਵਾਂਗ ਹੋਵੇਗਾ। ਉਹ ਇੱਕ ਨੱਬ, ਕੌਮਾਂ ਦੇ ਜਬਾੜਿਆਂ ਵਿੱਚ ਪਾਵੇਗਾ, ਜੋ ਜਾਨਵਰਾਂ ਤੇ ਕਾਬੂ ਰੱਖਦੀ ਹੈ ਅਤੇ ਉਹ ਉਨ੍ਹਾਂ ਦੀ ਤਬਾਹੀ ਵੱਲ ਅਗਵਾਈ ਕਰੇਗਾ।"

6ਉਸ ਸਮੇਂ, ਤੁਸੀਂ ਖੁਸ਼ੀ ਦੇ ਗੀਤ ਗਾਓਗੇ। ਉਹ ਸਮਾਂ ਉਨ੍ਹਾਂ ਰਾਤਾਂ ਵਰਗਾ ਹੋਵੇਗਾ ਜਦੋਂ ਤੁਸੀਂ ਛੁੱਟੀ ਤੇ ਜਾਂਦੇ ਹੋ। ਯਹੋਵਾਹ ਦੇ ਪਰਬਤ ਵੱਲ ਤੁਰੇ ਜਾਂਦੇ ਤੁਸੀਂ ਬਹੁਤ ਪ੍ਰਸੰਨ ਹੋ। ਤੁਸੀਂ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੀ ਉਪਾਸਨਾ ਲਈ ਜਾਂਦੇ ਹੋਏ ਤੇ ਵੰਝਲੀ ਨੂੰ ਸੁਣਦੇ ਹੋਏ ਬਹੁਤ ਪ੍ਰਸੰਨ ਹੋ।"
7ਯਹੋਵਾਹ ਸਮੂਹ ਲੋਕਾਂ ਨੂੰ ਆਪਣੀ ਮਹਾਨ ਆਵਾਜ਼ ਸੁਣਾਵੇਗਾ। ਯਹੋਵਾਹ ਸਮੂਹ ਲੋਕਾਂ ਨੂੰ ਗੁੱਸੇ ਨਾਲ ਹੇਠਾਂ ਆਉਂਦਾ ਹੋਇਆ ਆਪਣਾ ਬਾਜ਼ੂ ਦਿਖਾਵੇਗਾ। ਉਹ ਬਾਜ਼ੂ ਉਸ ਮਹਾ ਅਗਨੀ ਵਰਗਾ ਹੋਵੇਗਾ ਜਿਹੜੀ ਸਭ ਕੁਝ ਸਾੜ ਦਿੰਦੀ ਹੈ। ਯਹੋਵਾਹ ਦੀ ਸ਼ਕਤੀ ਵਰੱਖਾ ਅਤੇ ਗੜਿਆਂ ਵਾਲੇ ਮਹਾ ਤੂਫ਼ਾਨ ਵਰਗੀ ਹੋਵੇਗੀ।"
8ਅੱਸ਼ੂਰ ਜਦੋਂ ਯਹੋਵਾਹ ਦੀ ਆਵਾਜ਼ ਸੁਣੇਗਾ ਤਾਂ ਭੈਭੀਤ ਹੋ ਜਾਵੇਗਾ। ਯਹੋਵਾਹ ਅੱਸ਼ੂਰ ਨੂੰ ਸੋਟੀ ਨਾਲ ਮਾਰੇਗਾ।"
9ਯਹੋਵਾਹ ਅੱਸ਼ੂਰ ਨੂੰ ਮਾਰੇਗਾ ਅਤੇ ਇਹ ਗੱਲ ਢੋਲ ਨਗਾਰਿਆਂ ਦੇ ਸੰਗੀਤ ਵਰਗੀ ਹੋਵੇਗੀ ਯਹੋਵਾਹ ਅੱਸ਼ੂਰ ਨੂੰ ਆਪਣੇ ਸ਼ਕਤੀਸ਼ਾਲੀ ਬਾਜ਼ੂ ਨਾਲ ਹਰਾ ਦੇਵੇਗਾ।"
10ਸਿਵਾ ਨੂੰ ਕਾਫ਼ੀ ਚਿਰ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ। ਇਹ ਰਾਜੇ ਲਈ ਤਿਆਰ ਹੈ। ਇਸ ਨੂੰ ਬਹੁਤ ਡੂੰਘਾ ਅਤੇ ਚੌੜਾ ਬਣਾਇਆ ਗਿਆ ਸੀ। ਓੱਥੇ ਲੱਕੜੀਆਂ ਅਤੇ ਅੱਗ ਦਾ ਵੱਡਾ ਢੇਰ ਹੈ। ਅਤੇ ਯਹੋਵਾਹ ਦਾ ਆਤਮਾ ਬਲਦੀ ਹੋਈ ਗੰਧਕ ਦੀ ਨਦੀ ਵਾਂਗ ਆਵੇਗਾ ਅਤੇ ਇਸ ਨੂੰ ਸਾੜ ਸੁੱਟੇਗਾ।"

11ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।"
12ਪਰ, ਇਹ ਯਹੋਵਾਹ ਹੀ ਹੈ ਜੋ ਸਿਆਣਾ ਹੈ। ਅਤੇ ਇਹ ਯਹੋਵਾਹ ਹੀ ਹੈ ਜਿਹੜਾ ਉਨ੍ਹਾਂ ਦੇ ਵਿਰੁੱਧ ਮੁਸੀਬਤ ਲੈ ਕੇ ਆਵੇਗਾ। ਲੋਕ ਯਹੋਵਾਹ ਦੇ ਆਦੇਸ਼ ਨੂੰ ਬਦਲਣ ਦੇ ਕਾਬਲ ਨਹੀਂ ਹੋਣਗੇ। ਯਹੋਵਾਹ ਉੱਠ ਕੇ ਬਦ ਲੋਕਾਂ ਦੇ ਖਿਲਾਫ਼ ਅਤੇ ਉਨ੍ਹਾਂ ਦੁਸ਼ਟ ਲੋਕਾਂ ਦੇ ਖਿਲਾਫ਼ ਲੜੇਗਾ ਜੋ ਉਨ੍ਹਾਂ ਦੀ ਮਦਦ ਲਰਨ ਦੀ ਕੋਸ਼ਿਸ਼ ਕਰਦੇ ਹਨ।"
13ਮਿਸਰ ਦੇ ਲੋਕ ਤਾਂ ਸਿਰਫ਼ ਇਨਸਾਨ ਹਨ-ਪਰਮੇਸ਼ੁਰ ਨਹੀਂ। ਮਿਸਰ ਦੇ ਘੋੜੇ ਸਿਰਫ਼ ਜਾਨਵਰ ਹਨ-ਆਤਮਾ ਨਹੀਂ। ਯਹੋਵਾਹ ਆਪਣਾ ਬਾਜ਼ੂ ਫ਼ੈਲਾਵੇਗਾ ਅਤੇ ਸਹਾਇਕ (ਮਿਸਰ) ਹਰਾ ਦਿੱਤਾ ਜਾਵੇਗਾ। ਅਤੇ ਉਹ ਲੋਕ ਜਿਹੜੇ ਸਹਾਇਤਾ ਚਾਹੁੰਦੇ ਸਨ (ਯਹੂਦਾਹ) ਢਹਿ ਪੈਣਗੇ। ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।"
14ਯਹੋਵਾਹ ਨੇ ਮੈਨੂੰ ਦੱਸਿਆ, “ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜ੍ਹਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸੱਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।” ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ।"
You have read Isaiah 17
14 verses