1ਸਰਬ ਸ਼ਕਤੀਮਾਨ ਯਹੋਵਾਹ ਯਰੂਸ਼ਲਮ ਦੀ ਰੱਖਿਆ ਕਰੇਗਾ ਜਿਵੇਂ ਪੰਛੀ ਆਪਣੇ ਆਲ੍ਹਣਿਆਂ ਉੱਤੇ ਉੱਡਦੇ ਹਨ। ਯਹੋਵਾਹ ਉਸ ਨੂੰ ਬਚਾ ਲਵੇਗਾ। ਯਹੋਵਾਹ ਉੱਥੋਂ ਗੁਜ਼ਰ ਜਾਵੇਗਾ ਅਤੇ ਯਰੂਸ਼ਲਮ ਨੂੰ ਬਚਾ ਲਵੇਗਾ।"
2ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ।"
3ਫ਼ੇਰ ਲੋਕ ਉਨ੍ਹਾਂ ਸੋਨੇ ਚਾਂਦੀ ਦੀਆਂ ਮੂਰਤੀਆਂ ਦੀ ਉਪਾਸਨਾ ਕਰਨੀ ਛੱਡ ਦੇਣਗੇ ਜਿਹੜੀਆਂ ਤੁਸੀਂ ਬਣਾਈਆਂ ਸਨ। ਤੁਸੀਂ ਸੱਚਮੁੱਚ ਉਦੋਂ ਪਾਪ ਕੀਤਾ ਸੀ ਜਦੋਂ ਤੁਸੀਂ ਉਹ ਮੂਰਤੀਆਂ ਬਣਾਈਆਂ ਸਨ।"
4ਇਹ ਸੱਚ ਹੈ ਕਿ ਅੱਸ਼ੂਰ ਨੂੰ ਤਲਵਾਰ ਨਾਲ ਹਰਾ ਦਿੱਤਾ ਜਾਵੇਗਾ। ਪਰ ਉਹ ਤਲਵਾਰ ਕਿਸੇ ਇਨਸ਼ਾਨ ਦੀ ਤਲਵਾਰ ਨਹੀਂ ਹੋਵੇਗੀ। ਅੱਸ਼ੂਰ ਪਰਮੇਸ਼ੁਰ ਦੀ ਤਲਵਾਰ ਕੋਲੋਂ ਭੱਜੇਗਾ। ਪਰ ਨੌਜਵਾਨ ਬੰਦੇ ਫ਼ੜ ਲੇ ਜਾਣਗੇ ਅਤੇ ਗੁਲਾਮ ਬਣਾ ਲੇ ਜਾਣਗੇ।"
5ਉਨ੍ਹਾਂ ਦਾ ਸੁਰੱਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ। ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।"

6ਆਗੂਆਂ ਨੂੰ ਨੇਕ ਅਤੇ ਨਿਰਪੱਖ ਹੋਣਾ ਚਾਹੀਦਾ ਹੈ ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਮੈਂ ਆਖਦਾ ਹਾਂ! ਇੱਕ ਰਾਜੇ ਨੂੰ ਇਸ ਤਰ੍ਹਾਂ ਹਕੂਮਤ ਕਰਨੀ ਚਾਹੀਦੀ ਹੈ ਜਿਸ ਨਾਲ ਨੇਕ ਮਿਲੇ। ਆਗੂਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀ ਅਗਵਾਈ ਸਮੇਂ ਨਿਰਪੱਖ ਨਿਆਂੇ ਕਰਨ।"
7ਜੇ ਇਉਂ ਹੋਵੇਗਾ ਤਾਂ ਰਾਜਾ ਮੀਂਹ ਹਨੇਰੀ ਤੋਂ ਬਚਣ ਵਾਲੀ ਥਾਂ ਵਾਂਗ ਹੋਵੇਗਾ ਇਹ ਗੱਲ ਖੁਸ਼ਕ ਧਰਤੀ ਉੱਤੇ ਪਾਣੀ ਦੀਆਂ ਨਹਿਰਾਂ ਵਾਂਗ ਹੋਵੇਗੀ। ਇਹ ਗੱਲ ਕਿਸੇ ਗਰਮੀ ਵਾਲੀ ਧਰਤੀ ਉੱਤੇ ਵੱਡੀ ਚੱਟਾਨ ਦੀ ਛਾਂ ਵਾਂਗ ਹੋਵੇਗੀ।"
You have read Isaiah 18
7 verses