1ਪਰ ਫ਼ੇਰ ਵੀ ਤੁਸੀਂ ਮੇਰੇ ਮਾਲਕ ਦੇ ਸਭ ਤੋਂ ਛੋਟੇ ਦਰਜੇ ਦੇ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਹਰਾ ਸੱਕੋਗੇ! ਇਸ ਲਈ ਤੁਸੀਂ ਮਿਸਰ ਦੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਉੱਤੇ ਇੰਨਾ ਕਿਉਂ ਨਿਰਭਰ ਕਰ ਰਹੇ ਹੋ!"
2“‘ਹੁਣ, ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਸ ਦੇਸ਼ ਨੂੰ ਯਹੋਵਾਹ ਦੀ ਸਹਾਇਤਾ ਤੋਂ ਬਿਨਾਂ ਹੀ ਤਬਾਹ ਕਰਨ ਆਇਆ ਸਾਂ! ਨਹੀਂ! ਯਹੋਵਾਹ ਨੇ ਮੈਨੂੰ ਆਖਿਆ ਸੀ, “ਇਸ ਦੇਸ ਦੇ ਖਿਲਾਫ਼ ਚੜ੍ਹਾਈ ਕਰੋ ਅਤੇ ਇਸ ਨੂੰ ਤਬਾਹ ਕਰ ਦਿਓ।”’”"
3ਫ਼ੇਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਆਖਿਆ, “ਮਿਹਰਬਾਨੀ ਕਰਕੇ ਸਾਡੇ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ। ਅਸੀਂ ਉਸ ਭਾਸ਼ਾ ਨੂੰ ਸਮਝਦੇ ਹਾਂ। ਸਾਡੇ ਨਾਲ ਯਹੂਦਾਹ ਦੀ ਭਾਸ਼ਾ ਵਿੱਚ ਗੱਲ ਨਾ ਕਰੋ। ਕਿਉਂ ਕਿ ਫ਼ੇਰ ਸ਼ਹਿਰ ਦੀਆਂ ਦੀਵਾਰਾਂ ਉੱਤੇ ਖਲੋਤੇ ਲੋਕ ਤੁਹਾਡੀ ਗੱਲ ਸਮਝ ਜਾਣਗੇ।”"
4ਪਰ ਕਮਾਂਡਰ ਨੇ ਆਖਿਆ, “ਮੇਰੇ ਮਾਲਿਕ ਨੇ ਮੈਨੂੰ ਸਿਰਫ਼ ਤੁਹਾਡੇ ਨਾਲ ਅਤੇ ਤੁਹਾਡੇ ਮਾਲਿਕ ਨਾਲ ਹੀ ਗੱਲ ਕਰਨ ਵਾਸਤੇ ਨਹੀਂ ਭੇਜਿਆ। ਮੇਰੇ ਮਾਲਿਕ ਨੇ ਮੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ ਹੈ ਜਿਹੜੇ ਦੀਵਾਰ ਉੱਤੇ ਬੈਠੇ ਹੋਏ ਹਨ! ਉਨ੍ਹਾਂ ਬੰਦਿਆਂ ਕੋਲ ਖਾਣ ਪੀਣ ਲਈ ਕਾਫ਼ੀ ਨਹੀਂ ਹੋਵੇਗਾ ਉਹ ਵੀ ਤੁਹਾਡੇ ਵਾਂਗ ਹੀ ਆਪਣਾ ਗੂਂਹ ਮੂਤ ਖਾਣ ਪੀਣਗੇ।”"
5ਫ਼ੇਰ ਕਮਾਂਡਰ ਨੇ ਯਹੂਦੀ ਭਾਸ਼ਾ ਵਿੱਚ ਉੱਚੀ ਉੱਚੀ ਰੌਲਾ ਪਾਇਆ, ਅੱਸ਼ੂਰ ਦੇ ਰਾਜੇ, ਮਹਾਨ ਰਾਜੇ ਵੱਲੋਂ ਇਹ ਸੰਦੇਸ਼ ਸੁਣੋ:"

6ਹਿਜ਼ਕੀਯਾਹ ਤੋਂ ਮੂਰਖ ਨਾ ਬਣੋ! ਉਹ ਤੁਹਾਨੂੰ ਮੇਰੀ ਸ਼ਕਤੀ ਤੋਂ ਨਹੀਂ ਬਚਾ ਸੱਕਦਾ!"
7ਹਿਜ਼ਕੀਯਾਹ ਵਿੱਚ ਵਿਸ਼ਵਾਸ ਨਾ ਕਰੋ ਜਦੋਂ ਉਹ ਇਹ ਕਹਿੰਦਾ ਹੈ, “ਯਹੋਵਾਹ ਵਿੱਚ ਭਰੋਸਾ ਕਰੋ! ਯਹੋਵਾਹ ਸਾਨੂੰ ਬਚਾਵੇਗਾ। ਯਹੋਵਾਹ ਅੱਸ਼ੂਰ ਦੇ ਰਾਜੇ ਕੋਲੋਂ ਸ਼ਹਿਰ ਨੂੰ ਨਹੀਂ ਹਰਾਵੇਗਾ।”"
8ਹਿਜ਼ਕੀਯਾਹ ਦੇ ਇਨ੍ਹਾਂ ਸ਼ਬਦਾਂ ਵੱਲ ਧਿਆਨ ਨਾ ਦਿਓ। ਅੱਸ਼ੂਰ ਦੇ ਰਾਜੇ ਨੂੰ ਸੁਣੋ। ਅੱਸ਼ੂਰ ਦਾ ਰਾਜਾ ਆਖਦਾ ਹੈ, “ਸਾਨੂੰ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ। ਤੁਹਾਨੂੰ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਨਿਕਲ ਕੇ ਮੇਰੇ ਕੋਲ ਆ ਜਾਣਾ ਚਾਹੀਦਾ ਹੈ। ਫ਼ੇਰ ਹਰ ਬੰਦਾ ਘਰ ਜਾਣ ਲਈ ਆਜ਼ਾਦ ਹੋਵੇਗਾ। ਹਰ ਬੰਦਾ ਆਪਣੀ ਵੇਲ ਦੇ ਅੰਗੂਰ ਖਾਣ ਲਈ ਸੁਤੰਤਰ ਹੋਵੇਗਾ। ਅਤੇ ਹਰ ਬੰਦਾ ਆਪਣੇ ਅੰਜੀਰ ਦੇ ਰੁੱਖ ਤੋਂ ਅੰਜੀਰ ਖਾਣ ਲਈ ਸੁਤੰਤਰ ਹੋਵੇਗਾ। ਹਰ ਬੰਦਾ ਆਪਣੇ ਖੂਹ ਦਾ ਪਾਣੀ ਪੀਣ ਲਈ ਸੁਤੰਤਰ ਹੋਵੇਗਾ।"
9ਇਹ ਗੱਲ ਤੁਸੀਂ ਓਦੋਁ ਤੱਕ ਕਰ ਸੱਕਦੇ ਹੋ ਜਦੋਂ ਤੱਕ ਕਿ ਮੈਂ ਤੁਹਾਨੂੰ ਹਰ ਇੱਕ ਨੂੰ ਤੁਹਾਡੇ ਆਪਣੇ ਹੀ ਵਰਗੇ ਦੇਸ਼ ਵਿੱਚ ਨਹੀਂ ਲੈ ਜਾਂਦਾ। ਉਸ ਨਵੇਂ ਦੇਸ਼ ਵਿੱਚ ਤੁਹਾਡੇ ਕੋਲ ਚੰਗਾ ਅਨਾਜ ਹੋਵੇਗਾ, ਨਵੀਂ ਸ਼ਰਾਬ ਰੋਟੀ ਅਤੇ ਅੰਗੂਰਾਂ ਦਾ ਬਾਗ਼ ਹੋਵੇਗਾ।”"
10ਹਿਜ਼ਕੀਯਾਹ ਨੂੰ ਆਪਣੇ ਲਈ ਮੁਸੀਬਤ ਖੜੀ ਨਾ ਕਰਨ ਦਿਓ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” ਪਰ ਮੈਂ ਤੁਹਾਨੂੰ ਪੁੱਛਦਾ ਹਾਂ ਕਿ ਕਿਸੇ ਹੋਰ ਕੌਮ ਦੇ ਦੇਵਤਿਆਂ ਨੇ ਅੱਸ਼ੂਰ ਦੇ ਰਾਜੇ ਕੋਲੋਂ ਆਪਣੇ ਦੇਸ਼ ਨੂੰ ਬਚਾਇਆ ਸੀ? ਨਹੀਂ!"

11ਹਮਾਬ ਅਤੇ ਅਰਪਾਦ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਸਫ਼ਰਵਾਇਮ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਕੀ ਉਹ ਸਾਮਰਿਯਾ ਨੂੰ ਮੇਰੀ ਸ਼ਕਤੀ ਤੋਂ ਬਚਾ ਸੱਕੇ? ਨਹੀਂ!"
12ਕੀ ਹੋਰਨਾਂ ਦੇਸ਼ਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਧਰਤੀ ਨੂੰ ਮੇਰੇ ਤੋਂ ਬਚਾਇਆ? ਨਹੀਂ! ਕੀ ਯਹੋਵਾਹ ਯਰੂਸ਼ਲਮ ਨੂੰ ਮੇਰੇ ਕੋਲੋਂ ਬਚਾ ਸੱਕਦਾ ਹੈ? ਨਹੀਂ!"
13ਪਰ ਯਰੂਸ਼ਲਮ ਦੇ ਲੋਕ ਬਹੁਤ ਸ਼ਾਂਤ ਸਨ। ਉਨ੍ਹਾਂ ਨੇ ਕਮਾਂਡਰ ਨੂੰ ਇੱਕ ਵੀ ਸ਼ਬਦ ਨਹੀਂ ਆਖਿਆ ਕਿਉਂਕਿ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਉਸ ਨੇ ਆਖਿਆ ਸੀ, “ਉਸ ਨੂੰ ਕੁਝ ਨਾ ਆਖਣਾ।”"
14ਫ਼ੇਰ ਮਹਿਲਾਂ ਦੇ ਪ੍ਰਬੰਧਕ (ਹਿਲਕੀਯਾਹ ਦੇ ਪੁੱਤਰ ਅਲਯਾਕੀਮ) ਸ਼ਾਹੀ ਸੱਕੱਤਰ (ਸ਼ਬਨਾ) ਅਤੇ ਲੇਖਾਕਰ (ਅਸਾਫ਼ ਦੇ ਪੁੱਤਰ ਯੋਆਹ) ਹਿਜ਼ਕੀਯਾਹ ਵੱਲ ਗਏ। ਉਨ੍ਹਾਂ ਦੇ ਕੱਪੜੇ ਪਾਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਉਦਾਸ ਸਨ। ਉਨ੍ਹਾਂ ਨੇ ਹਿਜ਼ਕੀਯਾਹ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਅੱਸ਼ੂਰ ਦੇ ਕਮਾਂਡਰ ਨੇ ਆਖੀਆਂ ਸਨ।"
15ਹਿਜ਼ਕੀਯਾਹ ਪਰਮੇਸ਼ੁਰ ਪਾਸੋਂ ਸਹਾਇਤਾ ਮਂਗਦਾ ਹੈ ਰਾਜੇ ਹਿਜ਼ਕੀਯਾਹ ਨੇ ਇਹ ਗੱਲਾਂ ਸੁਣੀਆਂ। ਫ਼ੇਰ ਹਿਜ਼ਕੀਯਾਹ ਨੇ ਆਪਣੇ ਕੱਪੜੇ ਪਾੜ ਲੇ ਇਹ ਦਰਸਾਉਣ ਲਈ ਕਿ ਉਹ ਬਹੁਤ ਦੁੱਖ੍ਖੀ ਸੀ। ਫ਼ੇਰ ਹਿਜ਼ਕੀਯਾਹ ਨੇ ਸੋਗ ਦੇ ਖਾਸ ਵਸਤਰ ਪਹਿਨੇ ਅਤੇ ਯਹੋਵਾਹ ਦੇ ਮੰਦਰ ਵੱਲ ਗਿਆ।"

16ਹਿਜ਼ਕੀਯਾਹ ਨੇ ਮਹਿਲਾਂ ਦੇ ਪ੍ਰਬੰਧਕ ਅਲਯਾਕੀਮ, ਸ਼ਾਹੀ ਸੱਕੱਤਰ ਸ਼ਬਨਾ ਅਤੇ ਜਾਜਕਾਂ ਦੇ ਆਗੂਆਂ ਨੂੰ ਅਮੋਸ ਦੇ ਪੁੱਤਰ ਨਬੀ ਯਸਾਯਾਹ ਵੱਲ ਭੇਜਿਆ। ਉਨ੍ਹਾਂ ਨੇ ਅਜਿਹੇ ਖਾਸ ਕੱਪੜੇ ਪਹਿਨੇ ਹੋਏ ਸਨ ਜਿਹੜੇ ਦਰਸਾਉਂਦੇ ਸਨ ਕਿ ਉਹ ਉਦਾਸ ਅਤੇ ਦੁੱਖ੍ਖੀ ਸਨ।"
17ਇਨ੍ਹਾਂ ਬੰਦਿਆਂ ਨੇ ਯਸਾਯਾਹ ਨੂੰ ਆਖਿਆ, “ਰਾਜੇ ਹਿਜ਼ਕੀਯਾਹ ਨੇ ਆਦੇਸ਼ ਦਿੱਤਾ ਹੈ ਕਿ ਅੱਜ ਦਾ ਦਿਨ ਗ਼ਮ ਅਤੇ ਉਦਾਸੀ ਦਾ ਖਾਸ ਦਿਨ ਹੋਵੇਗਾ। ਇਹ ਬਹੁਤ ਉਦਾਸ ਦਿਨ ਹੋਵੇਗਾ। ਇਹ ਉਸ ਦਿਨ ਵਰਗਾ ਹੋਵੇਗਾ ਜਦੋਂ ਬੱਚੇ ਦਾ ਜਨਮ ਤਾਂ ਹੋਣਾ ਹੁੰਦਾ ਹੈ ਪਰ ਉਹ ਬੱਚਾ ਮਾਤਾ ਦੇ ਗਰਭ ਵਿੱਚ ਬਾਹਰ ਆ ਸੱਕਣ ਦੀ ਸ਼ਕਤੀ ਨਹੀਂ ਰੱਖਦਾ।"
18ਕਮਾਂਡਰ ਦੇ ਮਾਲਿਕ, ਅੱਸ਼ੂਰ ਦੇ ਰਾਜੇ ਨੇ ਉਸ ਨੂੰ ਜੀਵਿਤ ਪਰਮੇਸ਼ੁਰ ਬਾਰੇ ਬੁਰਾ ਭਲਾ ਆਖਣ ਲਈ ਘਲਿਆ ਹੈ। ਸ਼ਾਇਦ ਤੁਹਾਡਾ ਯਹੋਵਾਹ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਨੂੰ ਸੁਣੇ। ਸ਼ਾਇਦ ਯਹੋਵਾਹ ਇਹ ਸਾਬਤ ਕਰ ਦੇਵੇ ਕਿ ਦੁਸਮਣ ਗ਼ਲਤ ਹੈ! ਇਸ ਲਈ ਉਨ੍ਹਾਂ ਬੰਦਿਆਂ ਲਈ ਪ੍ਰਾਰਥਨਾ ਕਰੋ ਜਿਹੜੇ ਹਾਲੇ ਤੱਕ ਜੀਵਿਤ ਹਨ।”"
You have read Isaiah 23
18 verses