Lumina
Isaiah

Song of Trust

Isaiah 26·Punjabi Bible

1ਯਸਾਯਾਹ ਨੇ ਯਹੋਵਾਹ ਤੋਂ ਇਹ ਸੰਦੇਸ਼ ਪ੍ਰਾਪਤ ਕੀਤਾ:"

2“ਹਿਜ਼ਕੀਯਾਹ ਵੱਲ ਜਾਓ ਅਤੇ ਉਸ ਨੂੰ ਦੱਸੋ ਕਿ ਤੁਹਾਡੇ ਪੁਰਖਿਆਂ ਦਾਊਦ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਅਤੇ ਮੈਂ ਤੇਰੇ ਅੱਬਰੂ ਦੇਖ ਲੇ ਹਨ। ਮੈਂ ਤੇਰੀ ਉਮਰ ਵਿੱਚ ਪੰਦਰ੍ਹਾਂ ਸਾਲਾਂ ਦਾ ਵਾਧਾ ਕਰ ਦਿਆਂਗਾ।"

3ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲਵਾਂਗਾ। ਮੈਂ ਇਸ ਸ਼ਹਿਰ ਦੀ ਰਾਖੀ ਕਰਾਂਗਾ।’” ਪਰ ਹਿਜ਼ਕੀਯਾਹ ਨੇ ਯਸਾਯਾਹ ਨੂੰ ਪੁੱਛਿਆ, “ਯਹੋਵਾਹ ਵੱਲੋਂ ਉਹ ਸੰਕੇਤ ਕਿਹੜਾ ਹੈ ਜਿਹੜਾ ਇਹ ਸਿੱਧ ਕਰਦਾ ਹੈ ਕਿ ਮੈਂ ਠੀਕ ਹੋ ਜਾਵਾਂਗਾ?”"

41 ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਤੈਨੂੰ ਚਾਹੀਦਾ ਹੈ ਕਿ ਅੰਜੀਰਾਂ ਨੂੰ ਰਗੜ ਕੇ ਆਪਣੇ ਜ਼ਖਮ ਉੱਤੇ ਲਗਾ ਲਵੇਂ ਫ਼ੇਰ ਤੂੰ ਠੀਕ ਹੋ ਜਾਵੇਂਗਾ।”"

5“ਉਹ ਕਿਹੜਾ ਸੰਕੇਤ ਹੈ ਜਿਹੜਾ ਸਿੱਧ ਕਰਦਾ ਹੈ ਕਿ ਮੈਂ ਯਹੋਵਾਹ ਦੇ ਮੰਦਰ ਵਿੱਚ ਜਾ ਸੱਕਾਂਗਾ?”"

Isaiah 26 illustration - Isaiah Chapter 26

6ਯਹੋਵਾਹ ਵੱਲੋਂ ਤੈਨੂੰ ਇਹ ਦਰਸਾਉਣ ਲਈ ਕਿ ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਉਹ ਆਖਦਾ ਹੈ, ਇਹ ਸੰਕੇਤ ਹੈ:"

7“ਦੇਖੋ, ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਧੱਕ ਰਿਹਾ ਹਾਂ। ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚੱਲਾ ਜਾਵੇਗਾ।”"

8ਹਿਜ਼ਕੀਯਾਹ ਦੀ ਗੀਤ ਇਹ ਹਿਜ਼ਕੀਯਾਹ ਦਾ ਉਸ ਵੇਲੇ ਦਾ ਖਤ ਹੈ ਜਦੋਂ ਉਹ ਬਿਮਾਰੀ ਤੋਂ ਠੀਕ ਹੋਇਆ:"

9ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ। ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ। ਹੁਣ ਮੈਂ ਆਪਣਾ ਸਾਰਾ ਸਮਾਂ ਓੱਥੇ ਹੀ ਗੁਜ਼ਾਰਾਂਗਾ।"

10ਇਸ ਲਈ ਮੈਂ ਆਖਿਆ, “ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ। ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।"

Isaiah 26 illustration - Isaiah Chapter 26

11ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ। ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸ ਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!"

12ਸਾਰੀ ਰਾਤ ਮੈਂ ਸ਼ੇਰ ਵਾਂਗ ਉੱਚੀ ਰੋਦਾ ਰਿਹਾ। ਪਰ ਮੇਰੀਆਂ ਉਮੀਦਾਂ ਕੁਚਲੀਆਂ ਗਈਆਂ ਸਨ ਜਿਵੇਂ ਕੋਈ ਸ਼ੇਰ ਹੱਡੀਆਂ ਚਬਾਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!"

13ਮੈਂ ਇੱਕ ਘੁੱਗੀ ਵਾਂਗਰਾਂ ਰੋਇਆ। ਮੈਂ ਇੱਕ ਪੰਛੀ ਵਾਂਗਰਾਂ ਰੋਇਆ। ਮੇਰੀਆਂ ਅੱਖਾਂ ਬਕੱ ਗਈਆਂ ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ। ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ। ਮੇਰੀ ਸਹਾਇਤਾ ਲਈ ਇਕਰਾਰ ਕਰੋ।”"

14ਮੈਂ ਕੀ ਆਖ ਸੱਕਦਾ ਹਾਂ? ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ। ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ। ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।"

15ਮੇਰੇ ਸੁਆਮੀ, ਮੇਰੀ ਰੂਹ ਨੂੰ ਜਿਉਂਦਾ ਰਹਿਣ ਲਈ ਫ਼ਿਰ ਇਸ ਮੁਸ਼ਕਿਲ ਸਮੇਂ ਨੂੰ ਵਰਤੋਂ। ਮੇਰੇ ਆਤਮੇ ਦੀ, ਫ਼ੇਰ ਇੱਕ ਵਾਰੀ ਤਕੜਾ ਅਤੇ ਸਿਹਤਮੰਦ ਹੋਣ ਦੀ ਸਹਾਇਤਾ ਕਰੋ। ਠੀਕ ਹੋਣ ਵਿੱਚ ਮੇਰੀ ਸਹਾਇਤਾ ਕਰੋ! ਫ਼ੇਰ ਜਿਉਣ ਵਿੱਚ ਮੇਰੀ ਸਹਾਇਤਾ ਕਰੋ!"

Isaiah 26 illustration - Isaiah Chapter 26

16ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ! ਹੁਣ ਮੈਂ ਅਮਨ ਵਿੱਚ ਹਾਂ। ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ। ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ। ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ। ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।"

17ਮੁਰਦਾ ਲੋਕ ਤੇਰੀ ਉਸਤਤ ਦੇ ਗੀਤ ਨਹੀਂ ਗਾਉਂਦੇ। ਸ਼ਿਓਲ ਵਿੱਚਲੇ ਲੋਕ ਤੇਰੀ ਉਸਤਤ ਨਹੀਂ ਕਰਦੇ। ਮੁਰਦੇ ਤੇਰੀ ਸਹਾਇਤਾ ਦੀ ਆਸ ਨਹੀਂ ਰੱਖਦੇ। ਉਹ ਧਰਤੀ ਦੀ ਮੋਰੀ ਅੰਦਰ ਚੱਲੇ ਜਾਂਦੇ ਨੇ ਤੇ ਉਹ ਮੁੜ ਕਦੇ ਵੀ ਨਹੀਂ ਬੋਲਦੇ।"

18ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ। ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।"

19ਇਸ ਲਈ ਮੈਂ ਆਖਦਾ ਹਾਂ: “ਮੈਨੂੰ ਯਹੋਵਾਹ ਨੇ ਬਚਾਇਆ। ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।”"

20ਬਾਬਲ ਦੇ ਸੰਦੇਸ਼ਵਾਹਕ ਉਸ ਸਮੇਂ, ਬਾਲਦਾਨ ਦਾ ਪੁੱਤਰ ਮੇਰੋਦਾਚ ਬਾਲਦਾਨ ਬਾਬਲ ਦਾ ਰਾਜਾ ਸੀ। ਮੇਰੋਦਾਚ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਸੁਗਾਤਾਂ ਭੇਜੀਆਂ। ਮਰਦੋਕ ਨੇ ਅਜਿਹਾ ਇਸ ਲਈ ਕੀਤਾ ਸੀ ਕਿਉਂ ਕਿ ਉਸ ਨੇ ਹਿਜ਼ਕੀਯਾਹ ਦੀ ਬਿਮਾਰੀ ਬਾਰੇ ਸੁਣਿਆ ਸੀ।"

Isaiah 26 illustration - Isaiah Chapter 26

21ਇਨ੍ਹਾਂ ਗੱਲਾਂ ਨੇ ਹਿਜ਼ਕੀਯਾਹ ਨੂੰ ਬਹੁਤ ਪ੍ਰਸੰਨ ਕੀਤਾ, ਇਸ ਲਈ ਉਸ ਨੇ ਲੋਕਾਂ ਨੂੰ ਆਪਣੇ ਖਜ਼ਾਨੇ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਦਿਖਾਈਆਂ। ਉਸ ਨੇ ਉਨ੍ਹਾਂ ਨੂੰ ਚਾਂਦੀ, ਸੋਨਾ, ਮਸਾਲੇ, ਮਹਿੰਗੇ ਅਤਰ, ਅਤੇ ਯੁੱਧ ਵਿੱਚ ਵਰਤੀਆਂ ਜਾਣ ਵਾਲੀਆਂ ਤਲਵਾਰਾਂ, ਬਰਛੇ ਅਤੇ ਉਹ ਸਾਰਾ ਕੁਝ ਦਿਖਾਇਆ ਜੋ ਉਸ ਨੇ ਆਪਣੇ ਘਰ ਅਤੇ ਰਾਜ ਵਿੱਚ ਬਚਾ ਕੇ ਰੱਖਿਆ ਹੋਇਆ ਸੀ।"

Chapter Complete

You have read Isaiah 26

21 verses