1ਤਾਂ ਨਬੀ ਯਸਾਯਾਹ ਰਾਜੇ ਹਿਜ਼ਕੀਯਾਹ ਕੋਲ ਗਿਆ ਤੇ ਉਸ ਨੂੰ ਪੁੱਛਿਆ, “ਇਨ੍ਹਾਂ ਲੋਕਾਂ ਨੇ ਕੀ ਆਖਿਆ? ਇਹ ਕਿੱਥੋਂ ਆਏ ਸਨ?” ਹਿਜ਼ਕੀਯਾਹ ਨੇ ਆਖਿਆ, “ਇਹ ਲੋਕ ਦੂਰ ਦੇਸੋਂ ਮੈਨੂੰ ਮਿਲਣ ਆਏ ਸਨ! ਇਹ ਬਾਬਲ ਵਿੱਚੋਂ ਆਏ ਸਨ!”"
2ਇਸ ਲਈ ਯਸਾਯਾਹ ਨੇ ਉਸ ਨੂੰ ਪੁੱਛਿਆ, “ਉੱਨ੍ਹਾਂ ਨੇ ਤੁਹਾਡੇ ਘਰ ਵਿੱਚ ਕੀ ਦੇਖਿਆ?” ਹਿਜ਼ਕੀਯਾਹ ਨੇ ਆਖਿਆ, “ਉਨ੍ਹਾਂ ਨੇ ਮੇਰੇ ਮਹਿਲਾਂ ਦੀ ਹਰ ਚੀਜ਼ ਦੇਖੀ। ਮੈਂ ਉਨ੍ਹਾਂ ਨੂੰ ਆਪਣੀ ਸਾਰੀ ਦੌਲਤ ਦਿਖਾਈ।”"
3ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਦੇ ਸ਼ਬਦਾਂ ਨੂੰ ਧਿਆਨ ਨਾਲ ਸੁਣੋ।"
4‘ਉਹ ਸਮਾਂ ਆ ਰਿਹਾ ਹੈ ਜਦੋਂ ਤੇਰੇ ਘਰ ਵਿੱਚਲੀਆਂ ਸਾਰੀਆਂ ਚੀਜ਼ਾਂ ਅਤੇ ਤੇਰੇ ਪੁਰਖਿਆਂ ਦੀਆਂ ਬਚਾਈਆਂ ਹੋਈਆਂ ਸਾਰੀਆਂ ਚੀਜ਼ਾਂ ਬਾਬਲ ਨੂੰ ਲੈ ਜਾਈਆਂ ਜਾਣਗੀਆਂ। ਕੁਝ ਵੀ ਬਾਕੀ ਨਹੀਂ ਬਚੇਗਾ!’ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਆਖਿਆ ਸੀ।"
5ਬਾਬਲ ਦੇ ਲੋਕ ਤੇਰੇ ਆਪਣੇ ਪੁੱਤਰਾਂ ਨੂੰ ਲੈ ਜਾਣਗੇ। ਅਤੇ ਤੇਰੇ ਪੁੱਤਰ ਬਾਬਲ ਦੇ ਰਾਜੇ ਦੇ ਮਹਿਲਾਂ ਦੇ ਅਧਿਕਾਰੀ ਬਣ ਜਾਣਗੇ।”"

6ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, “ਯਹੋਵਾਹ ਦਾ ਇਹ ਸੰਦੇਸ਼ ਚੰਗਾ ਹੈ।” (ਹਿਜ਼ਕੀਯਾਹ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਉਸ ਨੇ ਸੋਚਿਆ, “ਜਿੰਨਾ ਚਿਰ ਮੈਂ ਰਾਜਾ ਹਾਂ ਇੱਥੇ ਅਸਲੀ ਅਮਨ ਅਤੇ ਸੁਰੱਖਿਆ ਰ੍ਰਹੇਗੀ।”)"
7ਇਸਰਾਏਲ ਦੀ ਸਜ਼ਾ ਮੁੱਕ ਜਾਵੇਗੀ ਤੁਹਾਡਾ ਪਰਮੇਸ਼ੁਰ ਆਖਦਾ ਹੈ, “ਹੌਸਲਾ ਦੇਵੋ, ਮੇਰੇ ਲੋਕਾਂ ਨੂੰ!"
8ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ, ‘ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ। ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।’ ਯਹੋਵਾਹ ਨੇ ਯਰੂਸ਼ਲਮ ਨੂੰ ਉਸ ਦੇ ਹਰ ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।”"
9ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ! “ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ! ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!"
10ਹਰ ਵਾਦੀ ਨੂੰ ਭਰ ਦਿਓ। ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ। ਟੇਢਿਆਂ ਰਾਹਾਂ ਨੂੰ ਸਿੱਧਾ ਕਰੋ। ਖੁਦਦਰੀ ਥਾਂ ਨੂੰ ਪੱਧਰਾ ਕਰੋ।"

11ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”"
12ਇੱਕ ਆਵਾਜ਼ ਨੇ ਆਖਿਆ, “ਬੋਲੋ!” ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?” ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।"
13ਯਹੋਵਾਹ ਵੱਲੋਂ ਤਾਕਤਵਰ ਹਵਾ, ਘਾਹ ਉੱਤੇ ਵਗਦੀ ਹੈ, ਅਤੇ ਘਾਹ ਮਰ ਜਾਂਦਾ ਹੈ ਅਤੇ ਜੰਗਲੀ ਫ਼ੁੱਲ ਡਿੱਗ ਪੈਂਦਾ ਹੈ। ਹਾਂ, ਸਭ ਲੋਕ ਘਾਹ ਵਰਗੇ ਨੇ।"
You have read Isaiah 27
13 verses