1ਇਸ ਲਈ ਉਨ੍ਹਾਂ ਗੱਲਾਂ ਨੂੰ ਚੇਤੇ ਨਾ ਕਰੋ ਜਿਹੜੀਆਂ ਆਦਿ ਵਿੱਚ ਵਾਪਰੀਆਂ ਸਨ। ਉਨ੍ਹਾਂ ਚੀਜ਼ਾਂ ਬਾਰੇ ਨਾ ਸੋਚੋ ਜਿਹੜੀਆਂ ਬਹੁਤ ਸਮਾਂ ਪਹਿਲਾਂ ਵਾਪਰੀਆਂ ਸਨ।"
2ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ।"
3ਜੰਗਲੀ ਜਾਨਵਰ ਵੀ ਮੇਰੇ ਸ਼ੁਕਰਗੁਜ਼ਾਰ ਹੋਣਗੇ। ਵੱਡੇ ਜਾਨਵਰ ਅਤੇ ਪੰਛੀ ਮੇਰਾ ਆਦਰ ਕਰਨਗੇ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਮਾਰੂਬਲ ਵਿੱਚ ਪਾਣੀ ਚੱਲਾ ਦਿਆਂਗਾ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਸੁੱਕੀ ਧਰਤੀ ਵਿੱਚ ਨਦੀਆਂ ਵਗਾ ਦਿਆਂਗਾ। ਇਹ ਗੱਲ ਮੈਂ ਆਪਣੇ ਬੰਦਿਆਂ ਨੂੰ ਪਾਣੀ ਦੇਣ ਲਈ ਕਰਾਂਗਾ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਚੁਣਿਆ ਸੀ।"
4ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।"
5“ਯਾਕੂਬ, ਤੂੰ ਮੇਰੇ ਅੱਗੇ ਪ੍ਰਾਰਥਨਾ ਨਹੀਂ ਕੀਤੀ। ਕਿਉਂਕਿ ਤੂੰ, ਇਸਰਾਏਲ ਮੇਰੇ ਕੋਲੋਂ ਬਕੱ ਗਿਆ ਹੈਂ।"

6ਤੂੰ ਮੇਰੇ ਅੱਗੇ ਬਲੀ ਚੜ੍ਹਾਉਣ ਲਈ ਆਪਣੀਆਂ ਭੇਡਾਂ ਨਹੀਂ ਲਿਆਂਦੀਆਂ। ਤੂੰ ਮੇਰਾ ਆਦਰ ਨਹੀਂ ਕੀਤਾ। ਤੂੰ ਮੈਨੂੰ ਬਲੀਆਂ ਨਹੀਂ ਚੜ੍ਹਾਈਆਂ। ਮੈਂ ਤੈਨੂੰ ਬਲੀਆਂ ਚੜ੍ਹਾਉਣ ਲਈ ਮਜ਼ਬੂਰ ਨਹੀਂ ਕੀਤਾ। ਮੈਂ ਤੈਨੂੰ ਉਦੋਂ ਤੱਕ ਧੂਫ਼ ਧੁਖਾਉਣ ਲਈ ਮਜ਼ਬੂਰ ਨਹੀਂ ਕੀਤਾ ਜਦੋਂ ਤਕ ਕਿ ਤੂੰ ਬਕੱ ਨਹੀਂ ਜਾਂਦਾ।"
7ਤੂੰ ਮੇਰਾ ਆਦਰ ਕਰਨ ਲਈ ਆਪਣਾ ਪੈਸਾ ਵਰਤ ਕੇ ਚੀਜ਼ਾਂ ਨਹੀਂ ਖਰੀਦੀਆਂ। ਪਰ ਸੱਚਮੁੱਚ ਮੈਨੂੰ ਆਪਣੇ ਪਾਪਾਂ ਨਾਲ ਬੋਝਿਤ ਕੀਤਾ ਹੈ। ਤੂੰ ਉਦੋਂ ਤੱਕ ਪਾਪ ਕਰਦਾ ਰਿਹਾ ਜਦੋਂ ਤੱਕ ਮੈਂ ਤੇਰੇ ਮੰਦੇ ਅਮਲਾਂ ਕਾਰਣ ਨਹੀਂ ਗਿਆ।"
8“ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।"
9ਪਰ ਤੈਨੂੰ ਚਾਹੀਦਾ ਹੈ ਕਿ ਮੈਨੂੰ ਯਾਦ ਕਰੇਁ । ਮੈਂ ਇਕੱਠੇ ਹੋਣਾ ਚਾਹੀਦਾ ਹੈ ਅਤੇ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੀ ਗੱਲ ਸਹੀ ਹੈ। ਤੁਹਾਨੂੰ ਉਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ ਜੋ ਤੁਸੀਂ ਕੀਤੀਆਂ ਹਨ। ਅਤੇ ਇਹ ਦਰਸਾਉਣਾ ਚਾਹੀਦਾ ਹੈ ਕਿ ਤੁਸੀਂ ਸਹੀ ਹੋ।"
10ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤੇ। ਅਤੇ ਤੁਹਾਡੇ ਵਕੀਲਾਂ ਨੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ।"

11ਮੈਂ ਤੁਹਾਡੇ ਪਵਿੱਤਰ ਹਾਕਮ ਨੂੰ ਅਪਵਿੱਤਰ ਬਣਾ ਦਿਆਂਗਾ। ਮੈਂ ਯਾਕੂਬ ਨੂੰ ਪੂਰੀ ਤਰ੍ਹਾਂ ਆਪਣਾ ਬਣਾ ਲਵਾਂਗਾ। ਬੁਰੀਆਂ ਗੱਲਾਂ ਇਸਰਾਏਲ ਨਾਲ ਵਾਪਰਨਗੀਆਂ।”"
12ਯਹੋਵਾਹ ਹੀ ਕੇਵਲ ਇੱਕੋ-ਇੱਕ ਪਰਮੇਸ਼ੁਰ ਹੈ “ਯਾਕੂਬ, ਤੂੰ ਮੇਰਾ ਸੇਵਕ ਹੈਂ। ਸੁਣ ਮੇਰੀ ਗੱਲ! ਇਸਰਾਏਲ, ਮੈਂ ਤੈਨੂੰ ਚੁਣਿਆ ਸੀ। ਸੁਣ ਉਹ ਗੱਲਾਂ ਜਿਹੜੀਆਂ ਮੈਂ ਆਖਦਾ ਹਾਂ!"
13ਮੈਂ ਯਹੋਵਾਹ ਹਾਂ, ਅਤੇ ਮੈਂ ਤੈਨੂੰ ਸਾਜਿਆ ਸੀ। ਮੈਂ ਹੀ ਉਹ ਹਾਂ ਜਿਸਨੇ ਤੈਨੂੰ ਉਵੇਂ ਬਣਾਇਆ ਸੀ ਜਿਵੇਂ ਕਿ ਤੂੰ ਹੈਂ। ਮੈਂ ਉਦੋਂ ਤੋਂ ਤੇਰੀ ਸਹਾਇਤਾ ਕੀਤੀ ਜਦੋਂ ਤੋਂ ਤੂੰ ਆਪਣੀ ਮਾਤਾ ਦੇ ਗਰਭ ਵਿੱਚ ਸੀ। ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋਵੋ। ਯਿਸ਼ੁਰੂਨ, ਮੈਂ ਤੈਨੂੰ ਚੁਣਿਆ ਸੀ।"
14“ਮੈਂ ਪਿਆਸੇ ਬੰਦਿਆਂ ਲਈ ਪਾਣੀ ਵਰ੍ਹਾਵਾਂਗਾ। ਮੈਂ ਸੁੱਕੀ ਧਰਤੀ ਉੱਤੇ ਨਦੀਆਂ ਵਗਾਵਾਂਗਾ। ਮੈਂ ਤੁਹਾਡੇ ਬੱਚਿਆਂ ਉੱਤੇ ਆਪਣੀ ਆਤਮਾ ਦੀ ਬੁਛਾੜ ਕਰਾਂਗਾ। ਇਹ ਤੁਹਾਡੇ ਪਰਿਵਾਰ ਵੱਲ ਵਗਦੀ ਪਾਣੀ ਦੀ ਨਦੀ ਵਾਂਗ ਹੋਵੇਗੀ।"
15ਉਹ ਦੁਨੀਆਂ ਦੇ ਲੋਕਾਂ ਵਿੱਚਕਾਰ ਵੱਧਣ ਫ਼ੁੱਲਣਗੇ। ਉਹ ਪਾਣੀ ਦੀਆਂ ਨਹਿਰਾਂ ਕੰਢੇ ਉੱਗੇ ਹੋਏ ਰੁੱਖਾਂ ਵਰਗੇ ਹੋਣਗੇ।"

16“ਇੱਕ ਬੰਦਾ ਆਖੇਗਾ, ‘ਮੈਂ ਯਹੋਵਾਹ ਦਾ ਬੰਦਾ ਹਾਂ।’ ਦੂਸਰਾ ਬੰਦਾ ‘ਯਾਕੂਬ ਦਾ’ ਨਾਮ ਇਸਤੇਮਾਲ ਕਰੇਗਾ। ਕੋਈ ਹੋਰ ਬੰਦਾ ਆਪਣਾ ਦਸਤਖਰ ਕਰੇਗਾ ‘ਮੈਂ ਯਹੋਵਾਹ ਦਾ ਬੰਦਾ ਹਾਂ।’ ਅਤੇ ਕੋਈ ਦੂਸਰਾ ਬੰਦਾ ‘ਇਸਰਾਏਲ’ ਨਾਮ ਦਾ ਇਸਤੇਮਾਲ ਕਰੇਗਾ।”"
17ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।"
18ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਇੱਥੇ ਹੈ, ਤਾਂ ਉਸ ਦੇਵਤੇ ਨੂੰ ਹੁਣ ਬੋਲਣਾ ਚਾਹੀਦਾ ਹੈ। ਉਸ ਦੇਵਤੇ ਨੂੰ ਆਉਣਾ ਚਾਹੀਦਾ ਹੈ ਅਤੇ ਇਹ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਮੇਰੇ ਵਰਗਾ ਹੈ। ਉਸ ਦੇਵਤੇ ਨੂੰ ਮੈਨੂੰ ਦੱਸਣਾ ਚਾਹੀਦਾ ਹੈ ਕਿ ਉਸ ਸਮੇਂ ਤੋਂ ਲੈ ਕੇ ਕੀ ਵਾਪਰਿਆ ਹੈ ਜਦੋਂ ਤੋਂ ਮੈਂ ਆਪਣੇ ਪ੍ਰਾਚੀਨ ਲੋਕਾਂ ਨੂੰ ਸਾਜਿਆ ਸੀ। ਉਸ ਦੇਵਤੇ ਨੂੰ ਇਹ ਦਰਸਾਉਣ ਲਈ ਸੰਕੇਤ ਦੇਣੇ ਚਾਹੀਦੇ ਹਨ ਕਿ ਉਹ ਭਵਿੱਖ ਵਿੱਚ ਵਾਪਰਨ ਬਾਰੇ ਜਾਣਦਾ ਹੈ।"
19“ਭੈਭੀਤ ਨਾ ਹੋਵੋ! ਫ਼ਿਕਰ ਨਾ ਕਰੋ। ਮੈਂ ਹਮੇਸ਼ਾ ਤੁਹਾਨੂੰ ਦੱਸਿਆ ਹੈ ਕਿ ਕੀ ਵਾਪਰੇਗਾ। ਤਸੀਁ ਮੇਰੇ ਗਵਾਹ ਹੋ। ਇੱਥੇ ਕੋਈ ਦੂਸਰਾ ਪਰਮੇਸ਼ੁਰ ਨਹੀਂ ਹੈ ਸਿਰਫ਼ ਮੈਂ ਹੀ ਹਾਂ ਇੱਕ। ਇੱਥੇ ਕੋਈ ਹੋਰ ‘ਆਸਰਾ’ ਨਹੀਂ ਹੈ ਮੈਂ ਜਾਣਦਾ ਹਾਂ ਕਿ ਸਿਰਫ਼ ਮੈਂ ਹੀ ਹਾਂ ਉਹ।”"
20ਝੂਠੇ ਦੇਵਤੇ ਫ਼ਜ਼ੂਲ ਹਨ ਜਿਹੜੇ ਲੋਕ ਮੂਰਤੀਆਂ ਬਣਾਉਂਦੇ ਹਨ, ਬੇਕਾਰ ਹਨ। ਉਹ ਉਨ੍ਹਾਂ ਮੂਰਤੀਆਂ ਨੂੰ ਪਿਆਰ ਕਰਦੇ ਹਨ ਪਰ ਉਹ ਮੂਰਤੀਆਂ ਬੇਕਾਰ ਹਨ। ਉਹ ਮੂਰਤੀਆਂ ਖੁਦ ਸਾਬਤ ਕਰਦੀਆਂ ਹਨ ਕਿ ਉਹ ਵਿਅਰਬ ਹਨ। ਕਿਉਂ ਕਿ ਉਹ ਵੇਖ ਨਹੀਂ ਸੱਕਦੀਆਂ ਅਤੇ ਉਹ ਕੁਝ ਨਹੀਂ ਸਮਝਦੀਆਂ। ਇਸ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਬਣਾਇਆ ਸ਼ਰਮਸਾਰ ਹੋਣਗੇ।"
You have read Isaiah 32
20 verses