Lumina
Isaiah

Judgment of the Nations

Isaiah 34·Punjabi Bible

1ਮੈਂ ਇਹ ਗੱਲਾਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਸਾਰੇ ਲੋਕ ਜਾਣ ਲੈਣ ਕਿ ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ। ਪੂਰਬ ਤੋਂ ਪੱਛਮ ਤੱਕ ਲੋਕ ਜਾਣ ਲੈਣਗੇ ਕਿ ਮੈਂ ਹੀ ਯਹੋਵਾਹ ਹਾਂ, ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ।"

2ਮੈਂ ਨੂਰ ਨੂੰ ਸਾਜਿਆ ਸੀ ਅਤੇ ਮੈਂ ਹਨੇਰੇ ਨੂੰ ਸਾਜਿਆ ਸੀ। ਮੈਂ ਅਮਨ ਸਥਾਪਿਤ ਕਰਦਾ ਹਾਂ, ਅਤੇ ਮੈਂ ਹੀ ਮੁਸੀਬਤਾਂ ਪੈਦਾ ਕਰਦਾ ਹਾਂ। ਮੈਂ ਹੀ ਯਹੋਵਾਹ ਹਾਂ-ਅਤੇ ਮੈਂ ਹੀ ਇਹ ਸਾਰੀਆਂ ਗੱਲਾਂ ਕਰਦਾ ਹਾਂ।"

3“ਕਾਸ਼, ਉੱਪਰ ਅਕਾਸ਼ਾਂ ਦੇ ਬੱਦਲ ਧਰਤੀ ਉੱਤੇ ਨੇਕੀ, ਵਰੱਖਾ ਵਾਂਗ ਵਰ੍ਹਾਉਣ! ਕਾਸ਼, ਧਰਤੀ ਖੁਲ੍ਹ ਜਾਵੇ ਅਤੇ ਮੁਕਤੀ ਵੱਧੇ ਫ਼ੁੱਲੇ! ਮੈਂ, ਪਰਮੇਸ਼ਰ ਨੇ, ਇਹ ਸਭ ਕੁਝ ਸਾਜਿਆ।”"

4ਪਰਮੇਸ਼ੁਰ ਆਪਣੀ ਸ਼੍ਰਿਸ਼ਟੀ ਉੱਤੇ ਕਾਬੂ ਰੱਖਦਾ ਹੈ “ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।"

5ਇੱਕ ਪਿਤਾ ਆਪਣੇ ਬੰਦਿਆਂ ਨੂੰ ਜਨਮ ਦਿੰਦਾ ਹੈ। ਅਤੇ ਬੱਚੇ ਇਹ ਨਹੀਂ ਪੁੱਛ ਸੱਕਦੇ, ‘ਤੁਸੀਂ ਮੈਨੂੰ ਜੀਵਨ ਕਿਉਂ ਦੇ ਰਹੇ ਹੋ?’ ਬੱਚੇ ਆਪਣੀ ਮਾਂ ਨੂੰ ਇਹ ਪ੍ਰਸ਼ਨ ਨਹੀਂ ਕਰ ਸੱਕਦੇ, ‘ਤੂੰ ਮੈਨੂੰ ਕਿਉਂ ਜਨਮ ਦੇ ਰਹੀ ਹੈਂ?’”"

Isaiah 34 illustration - Isaiah Chapter 34

6ਯਹੋਵਾਹ ਪਰਮੇਸ਼ੁਰ ਇਸਰਾਏਲ ਦਾ ਪਵਿੱਤਰ ਪੁਰੱਖ ਹੈ। ਉਸ ਨੇ ਇਸਰਾਏਲ ਨੂੰ ਸਾਜਿਆ ਸੀ। ਅਤੇ ਯਹੋਵਾਹ ਆਖਦਾ ਹੈ, “ਮੇਰੇ ਪੁੱਤਰੋ, ਤੁਸੀਂ ਮੈਨੂੰ ਸੰਕੇਤ ਦੇਣ ਲਈ ਆਖਿਆ ਸੀ। ਤੁਸੀਂ ਮੈਨੂੰ ਉਹ ਗੱਲਾਂ ਦਰਸਾਉਣ ਲਈ ਆਖਿਆ ਸੀ ਜਿਹੜੀਆਂ ਮੈਂ ਕੀਤੀਆਂ ਹਨ।"

7ਇਸ ਲਈ ਦੇਖੋ! ਮੈਂ ਧਰਤੀ ਨੂੰ ਸਾਜਿਆ ਸੀ। ਅਤੇ ਮੈਂ ਇਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਜਿਆ ਸੀ। ਮੈਂ ਆਪਣੇ ਹੀ ਹੱਥਾਂ ਦੀ ਵਰਤੋਂ ਕੀਤੀ ਸੀ ਅਤੇ ਸਾਜਿਆ ਸੀ ਅਕਾਸ਼ਾਂ ਨੂੰ। ਅਤੇ ਮੈਂ ਆਦੇਸ਼ ਦਿੰਦਾ ਹਾਂ ਅਕਾਸ਼ ਦੀਆਂ ਸਮੂਹ ਫ਼ੌਜਾਂ ਨੂੰ।"

8ਮੈਂ ਖੋਰੁਸ ਨੂੰ ਉਸਦੀ ਸ਼ਕਤੀ ਦਿੱਤੀ ਸੀ, ਤਾਂ ਜੋ ਉਹ ਨੇਕ ਗੱਲਾਂ ਕਰ ਸੱਕੇ। ਅਤੇ ਮੈਂ ਉਸ ਦੇ ਕਾਰਜ ਨੂੰ ਅਸਾਨ ਬਣਾ ਦਿਆਂਗਾ। ਖੋਰੁਸ ਫ਼ੇਰ ਮੇਰੇ ਸ਼ਹਿਰ ਨੂੰ ਉਸਾਰੇਗਾ। ਅਤੇ ਉਹ ਮੇਰੇ ਬੰਦਿਆਂ ਨੂੰ ਮੁਕਤੀ ਦੇਵੇਗਾ। ਖੋਰੁਸ ਮੇਰੇ ਬੰਦਿਆਂ ਨੂੰ ਮੈਨੂੰ ਨਹੀਂ ਵੇਚੇਗਾ। ਉਹ ਮੇਰੇ ਜਲਾਵਤਨੀ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਅਤੇ ਮੈਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਅਦਾਇਗੀ ਜਾਂ ਇਨਾਮ ਨਹੀਂ ਦੇਣਾ ਪਵੇਗਾ।” ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ ਸਨ।"

9ਯਹੋਵਾਹ ਆਖਦਾ ਹੈ, “ਮਿਸਰ ਤੇ ਇਬੋਪੀਆ ਅਮੀਰ ਹਨ, ਪਰ ਹੇ ਇਸਰਾਏਲ ਇਹ ਦੌਲਤਾਂ ਤੈਨੂੰ ਮਿਲਣਗੀਆਂ। ਸੇਬਾ ਦੇ ਲੰਮੇ ਕਦ੍ਦ ਵਾਲੇ ਲੋਕ ਤੇਰੇ ਹੋਣਗੇ, ਉਹ ਆਪਣੀਆਂ ਗਰਦਨਾਂ ਵਿੱਚ ਪਾਈਆਂ ਹੋਈਆਂ ਜ਼ੰਜ਼ੀਰਾਂ ਸੰਗ ਚੱਲਣਗੇ। ਉਹ ਤੇਰੇ ਸਾਹਮਣੇ ਝੁਕਣਗੇ ਅਤੇ ਉਹ ਤੇਰੇ ਸਾਹਮਣੇ ਪ੍ਰਾਰਥਨਾ ਕਰਨਗੇ।” ਇਸਰਾਏਲ ਪਰਮੇਸ਼ੁਰ ਤੇਰੇ ਨਾਲ ਹੈ। ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।"

10ਹੇ ਪਰਮੇਸ਼ੁਰ, ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਸ ਨੂੰ ਲੋਕ ਨਹੀਂ ਦੇਖ ਸੱਕਦੇ। ਤੁਸੀਂ ਹੀ ਇਸਰਾਏਲ ਦੇ ਰੱਖਿਅਕੱ ਹੋ।"

Isaiah 34 illustration - Isaiah Chapter 34

11ਬਹੁਤੇ ਲੋਕ ਝੂਠੇ ਦੇਵਤੇ ਬਣਾਉਂਦੇ ਨੇ। ਪਰ ਉਹ ਲੋਕ ਨਿਰਾਸ਼ ਹੋਣਗੇ। ਉਹ ਸਾਰੇ ਲੋਕ ਸ਼ਰਮਸਾਰ ਹੋਕੇ ਚੱਲੇ ਜਾਣਗੇ।"

12ਪਰ ਯਹੋਵਾਹ ਇਸਰਾਏਲ ਨੂੰ ਬਚਾਵੇਗਾ ਉਹ ਮੁਕਤੀ ਸਦਾ ਵਾਸਤੇ ਹੋਵੇਗੀ। ਇਸਰਾਏਲ ਫ਼ੇਰ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।"

13ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਧਰਤੀ ਅਤੇ ਅਕਾਸ਼ਾਂ ਨੂੰ ਸਾਜਿਆ ਸੀ। ਯਹੋਵਾਹ ਨੇ ਧਰਤੀ ਨੂੰ ਉਸਦੀ ਬਾਵੇਂ ਰੱਖ ਦਿੱਤਾ ਸੀ। ਯਹੋਵਾਹ ਨੇ ਧਰਤੀ ਨੂੰ ਸੱਖਣਾ ਹੋਣਾ ਨਹੀਂ ਚਾਹਿਆ ਸੀ ਜਦੋਂ ਉਸ ਨੇ ਇਸ ਨੂੰ ਸਾਜਿਆ ਸੀ। ਉਸ ਨੇ ਇਸ ਨੂੰ ਸਦਾ ਜਿਉਣ ਲਈ ਸਾਜਿਆ ਸੀ। “ਮੈਂ ਹੀ ਯਹੋਵਾਹ ਹਾਂ, ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।"

14ਮੈਂ ਗੁਪਰ ਰੂਪ ਵਿੱਚ ਨਹੀਂ ਬੋਲਿਆ ਸੀ। ਮੈਂ ਗੁਪਤ ਰੂਪ ਵਿੱਚ ਆਖਿਆ ਹੈ। ਮੈਂ ਖੁਲ੍ਹੇ-ਆਮ ਆਖਿਆ ਹੈ। ਮੈਂ ਆਪਣੇ ਸ਼ਬਦ, ਦੁਨੀਆਂ ਦੀ ਹਨੇਰੀ ਬਾਵੇਂ ਨਹੀਂ ਛੁਪਾਏ ਸਨ। ਮੈਂ ਯਾਕੂਬ ਦੇ ਲੋਕਾਂ ਨੂੰ ਨਹੀਂ ਆਖਿਆ ਸੀ ਕਿ ਉਹ ਮੈਨੂੰ ਖਾਲੀ ਥਾਵਾਂ ਅੰਦਰ ਦੇਖਣ। ਮੈਂ ਹੀ ਯਹੋਵਾਹ ਹਾਂ, ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਉਹੀ ਗੱਲਾਂ ਆਖਦਾ ਹਾਂ, ਜੋ ਸਹੀ ਹਨ।”"

15ਯਹੋਵਾਹ ਪ੍ਰਮਾਣ ਦਿੰਦਾ ਹੈ ਕਿ ਉਹੀ ਇੱਕੋ ਇੱਕ ਪਰਮੇਸ਼ੁਰ ਹੈ “ਤੁਸੀਂ ਲੋਕ ਹੋਰਨਾਂ ਕੌਮਾਂ ਤੋਂ ਬਚ ਗਏ ਹੋ। ਇਸ ਲਈ ਇਕੱਠੇ ਹੋ ਜਾਓ ਅਤੇ ਮੇਰੇ ਪਾਸ ਆਓ। (ਇਨ੍ਹਾਂ ਲੋਕਾਂ ਨੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਰੱਖੀਆਂ ਹੋਈਆਂ ਹਨ। ਇਹ ਲੋਕ ਉਨ੍ਹਾਂ ਨਿਕੰਮੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਪਰ ਉਹ ਲੋਕ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।"

Isaiah 34 illustration - Isaiah Chapter 34

16ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!"

17ਦੂਰ-ਦੂਰ ਦੇ ਤੁਹਾਨੂੰ ਸਮੂਹ ਲੋਕਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਝੂਠੇ ਦੇਵਤਿਆਂ ਦੇ ਪਿੱਛੇ ਲੱਗਣ ਤੋਂ ਹਟ ਜਾਓ। ਤੁਹਾਨੂੰ ਚਾਹੀਦਾ ਹੈ ਕਿ ਮੇਰੇ ਪਿੱਛੇ ਲੱਗੋ ਅਤੇ ਬਚ ਜਾਓ। ਮੈਂ ਪਰਮੇਸ਼ੁਰ ਹਾਂ। ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ।"

Chapter Complete

You have read Isaiah 34

17 verses