1“ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ।"
2ਲੋਕ ਆਖਣਗੇ, ‘ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।’” ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦੱਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।"
3ਯਹੋਵਾਹ ਇਸਰਾਏਲ ਦੇ ਲੋਕਾਂ ਦੀ ਨੇਕੀ ਕਰਨ ਵਿੱਚ ਸਹਾਇਤਾ ਕਰੇਗਾ, ਅਤੇ ਲੋਕ ਆਪਣੇ ਪਰਮੇਸ਼ੁਰ ਉੱਤੇ ਬਹੁਤ ਮਾਣ ਕਰਨਗੇ।"
4ਝੂਠੇ ਦੇਵਤੇ ਬੇਕਾਰ ਹਨ ਬੇਲ ਅਤੇ ਨੇਬੋ ਮੇਰੇ ਅੱਗੇ ਝੁਕਣਗੇ। ਉਹ ਝੂਠੇ ਦੇਵਤੇ ਸਿਰਫ਼ ਮੂਰਤੀਆਂ ਹੀ ਹਨ। “ਲੋਕਾਂ ਨੇ ਉਨ੍ਹਾਂ ਮੂਰਤੀਆਂ ਨੂੰ ਜਾਨਵਰਾਂ ਦੀਆਂ ਪਿੱਠਾ ਉੱਤੇ ਲਦਿਆ ਉਹ ਮੂਰਤੀਆਂ ਸਿਰਫ਼ ਚੁੱਕਣ ਵਾਲਾ ਵੱਡਾ ਭਾਰ ਹਨ। ਝੂਠੇ ਦੇਵਤੇ ਹੋਰ ਕੁਝ ਨਹੀਂ ਕਰਦੇ ਸਿਰਫ਼ ਲੋਕਾਂ ਨੂੰ ਬਕਾਉਂਦੇ ਹਨ।"
5ਉਹ ਸਾਰੇ ਝੂਠੇ ਦੇਵਤੇ ਝੁਕ ਜਾਣਗੇ-ਉਹ ਸਾਰੇ ਹੀ ਡਿੱਗ ਪੈਣਗੇ। ਉਹ ਝੂਠੇ ਦੇਵਤੇ ਬਚ ਕੇ ਨਹੀਂ ਜਾ ਸੱਕਦੇ-ਉਨ੍ਹਾਂ ਸਾਰਿਆਂ ਨੂੰ ਕੈਦੀਆਂ ਵਾਂਗ ਲਿਜਾਇਆ ਜਾਵੇਗਾ।"

6“ਯਾਕੂਬ ਦੇ ਪਰਿਵਾਰ ਵਾਲਿਓ, ਸੁਣੋ ਮੇਰੀ ਗੱਲ! ਇਸਰਾਏਲ ਦੇ ਤੁਸੀਂ ਸਾਰੇ ਲੋਕੋ ਜਿਹੜੇ ਹਾਲੇ ਤੱਕ ਜਿਉਂਦੇ ਹੋ, ਸੁਣੋ! ਮੈਂ ਤੁਹਾਨੂੰ ਚੁੱਕਦਾ ਰਿਹਾ ਹਾਂ। ਮੈਂ ਤੁਹਾਨੂੰ ਉਦੋਂ ਤੋਂ ਚੁੱਕਿਆ ਹੈ ਜਦੋਂ ਤੁਸੀਂ ਆਪਣੀ ਮਾਂ ਦੇ ਗਰਭ ਵਿੱਚ ਸੀ।"
7ਮੈਂ ਤੁਹਾਨੂੰ ਓਦੋਁ ਚੁੱਕਿਆ ਜਦੋਂ ਤੁਸੀਂ ਜੰਮੇ ਸੀ, ਅਤੇ ਮੈਂ ਤੁਹਾਨੂੰ ਉਦੋਂ ਵੀ ਚੁੱਕਾਂਗਾ ਜਦੋਂ ਤੁਸੀਂ ਬੁੱਢੇ ਹੋ ਜਾਵੋਗੇ। ਤੁਹਾਡੇ ਵਾਲ ਸਫ਼ੇਦ ਹੋ ਜਾਣਗੇ, ਅਤੇ ਮੈਂ ਫ਼ੇਰ ਵੀ ਤੁਹਾਨੂੰ ਚੁੱਕਾਂਗਾ, ਕਿਉਂਕਿ ਮੈਂ ਹੀ ਤੁਹਾਨੂੰ ਸਾਜਿਆ ਸੀ। ਮੈਂ ਤੁਹਾਨੂੰ ਚੁੱਕਦਾ ਰਹਾਂਗਾ ਅਤੇ ਮੈਂ ਤੁਹਾਨੂੰ ਬਚਾਵਾਂਗਾ।"
8“ਕੀ ਤੁਸੀਂ ਮੇਰਾ ਮੁਕਾਬਲਾ ਕਿਸੇ ਹੋਰ ਨਾਲ ਕਰ ਸੱਕਦੇ ਹੋ? ਨਹੀਂ! ਕੋਈ ਬੰਦਾ ਮੇਰੇ ਬਰਾਬਰ ਨਹੀਂ ਹੈ। ਮੇਰੇ ਵਰਗਾ ਕੋਈ ਨਹੀਂ।"
9ਕੁਝ ਲੋਕ ਸੋਨੇ ਚਾਂਦੀ ਨਾਲ ਅਮੀਰ ਹੁੰਦੇ ਹਨ। ਸੋਨਾ ਉਨ੍ਹਾਂ ਦੀਆਂ ਬੈਲੀਆਂ ਵਿੱਚੋਂ ਡਿਗਦਾ ਹੈ ਅਤੇ ਉਹ ਆਪਣੀ ਚਾਂਦੀ ਨੂੰ ਤਕੜੀ ਵਿੱਚ ਤੋਂਲਦੇ ਹਨ। ਉਹ ਬੰਦੇ ਕਿਸੇ ਕਲਾਕਾਰ ਨੂੰ ਮੁੱਲ ਤਾਰ ਕੇ ਲਕੜੀ ਦਾ ਝੂਠਾ ਦੇਵਤਾ ਬਣਵਾਉਂਦੇ ਹਨ। ਫ਼ੇਰ ਉਹ ਲੋਕ ਸਿਜਦਾ ਕਰਦੇ ਹਨ ਅਤੇ ਉਸ ਝੂਠੇ ਦੇਵਤੇ ਦੀ ਉਪਾਸਨਾ ਕਰਦੇ ਹਨ।"
10ਉਹ ਲੋਕ ਉਸ ਝੂਠੇ ਦੇਵਤੇ ਨੂੰ ਆਪਣੇ ਮੋਢਿਆਂ ਉੱਤੇ ਚੁਕੱਦੇ ਹਨ। ਉਹ ਝੂਠਾ ਦੇਵਤਾ ਬੇਕਾਰ ਹੈ-ਲੋਕਾਂ ਨੂੰ ਉਸ ਨੂੰ ਚੁੱਕਣਾ ਪੈਂਦਾ ਹੈ! ਲੋਕ ਮੂਰਤੀ ਨੂੰ ਧਰਤੀ ਉੱਤੇ ਸਬਾਪਤ ਕਰਦੇ ਹਨ, ਅਤੇ ਉਹ ਝੂਠਾ ਦੇਵਤਾ ਹਿੱਲ ਨਹੀਂ ਸੱਕਦਾ। ਉਹ ਝੂਠਾ ਦੇਵਤਾ ਕਦੇ ਵੀ ਆਪਣੀ ਥਾਂ ਤੋਂ ਤੁਰਕੇ ਨਹੀਂ ਜਾਂਦਾ। ਲੋਕ ਉਸ ਨੂੰ ਚੀਕਾਂ ਮਾਰ ਕੇ ਬੁਲਾ ਸੱਕਦੇ ਹਨ, ਪਰ ਇਹ ਜਵਾਬ ਨਹੀਂ ਦੇਵੇਗਾ। ਉਹ ਝੂਠਾ ਦੇਵਤਾ ਸਿਰਫ਼ ਇੱਕ ਮੂਰਤੀ ਹੈ-ਇਹ ਲੋਕਾਂ ਨੂੰ ਉਨ੍ਹਾਂ ਦੀਆਂ ਮੁਸੀਬਤਾਂ ਤੋਂ ਨਹੀਂ ਬਚਾ ਸੱਕਦਾ।"
You have read Isaiah 35
10 verses