Lumina
Isaiah

Sennacherib's Threat

Isaiah 36·Punjabi Bible

1“ਤੁਸੀਂ ਲੋਕਾਂ ਨੇ ਪਾਪ ਕੀਤਾ ਹੈ। ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਫ਼ੇਰ ਸੋਚਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਨੂੰ ਚੇਤੇ ਕਰੋ ਅਤੇ ਮਜ਼ਬੂਤ ਬਣੋ।"

2ਉਨ੍ਹਾਂ ਗੱਲਾਂ ਨੂੰ ਚੇਤੇ ਕਰੋ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਚੇਤੇ ਰੱਖੋ ਕਿ ਮੈਂ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਉਹ ਝੂਠੇ ਦੇਵਤੇ ਮੇਰੇ ਵਾਂਗ ਨਹੀਂ ਹਨ।"

3“ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ।"

4ਅਤੇ ਮੈਂ ਪੂਰਬ ਵੱਲੋਂ ਇੱਕ ਬੰਦੇ ਨੂੰ ਬੁਲਾ ਰਿਹਾ ਹਾਂ। ਉਹ ਬੰਦਾ ਬਾਜ਼ ਵਰਗਾ ਹੋਵੇਗਾ। ਉਹ ਦੂਰ ਦੁਰਾਡੇ ਦੇਸੋਂ ਆਵੇਗਾ, ਅਤੇ ਉਹ ਉਹੀ ਗੱਲਾਂ ਕਰੇਗਾ ਜਿਹੜੀਆਂ ਮੈਂ ਕਰਨ ਦਾ ਨਿਆਂ ਕਰਾਂਗਾ। ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਇਹ ਕਰਾਂਗਾ, ਅਤੇ ਮੈਂ ਇਹ ਕਰਾਂਗਾ। ਮੈਂ ਉਸ ਨੂੰ ਸਾਜਿਆ ਸੀ, ਅਤੇ ਮੈਂ ਉਸ ਨੂੰ ਲਿਆਵਾਂਗਾ!"

5“ਤੁਹਾਡੇ ਵਿੱਚੋਂ ਕੁਝ ਇਹ ਸੋਚਦੇ ਹੋ ਕਿ ਤੁਹਾਡੇ ਕੋਲ ਬਹੁਤ ਤਾਕਤ ਹੈ-ਪਰ ਤੁਸੀਂ ਨੇਕ ਕੰਮ ਨਹੀਂ ਕਰਦੇ। ਮੇਰੀ ਗੱਲ ਸੁਣੋ!"

Isaiah 36 illustration - Isaiah Chapter 36

6ਮੈਂ ਨੇਕ ਕੰਮ ਕਰਾਂਗਾ। ਛੇਤੀ ਹੀ ਮੈਂ ਆਪਣੇ ਲੋਕਾਂ ਨੂੰ ਬਚਾਵਾਂਗਾ। ਮੈਂ ਸੀਯੋਨ ਨੂੰ ਮੁਕਤੀ ਦਿਵਾਵਾਂਗਾ ਅਤੇ ਆਪਣੇ ਅਦਭੁਤ ਇਸਰਾਏਲ ਨੂੰ ਵੀ।”"

7ਪਰਮੇਸ਼ੁਰ ਦਾ ਬਾਬਲ ਨੂੰ ਸੰਦੇਸ਼ “ਮਿੱਟੀ ਵਿੱਚ ਢਹਿ ਪਵੋ ਤੇ ਓੱਥੇ ਹੀ ਬੈਠੇ ਰਹੋ! ਬਾਬਲ ਦੀਏ ਕੁਆਰੀੇ ਧੀਏ, ਜ਼ਮੀਨ ਉੱਤੇ ਬੈਠ! ਹੇ ਕਸਦੀਆਂ ਦੀਏ ਧੀਏ, ਹੁਣ ਸ਼ਹਿਜਾਦੀ ਨਹੀਂ ਹੈ। ਲੋਕ ਹੋਰ ਵੱਧੇਰੇ ਤੈਨੂੰ ਨਰਮ ਜਾਂ ਨਾਜ਼ੁਕ ਜਵਾਨ ਨਢ੍ਢੀ ਨਹੀਂ ਸਮਝਣਗੇ।"

8ਹੁਣ ਤੈਨੂੰ ਸਖਤ ਮਿਹਨਤ ਕਰਨੀ ਪਵੇਗੀ ਤੈਨੂੰ ਚੱਕੀ ਦੇ ਪੁੜ ਲਿਆਉਣੇ ਪੈਣਗੇ ਅਤੇ ਆਟਾ ਬਨਾਉਣ ਲਈ ਅਨਾਜ ਪੀਹਣਾ ਪਵੇਗਾ। ਆਪਣੇ ਚਿਹਰੇ ਦਾ ਨਕਾਬ ਲਾਹ ਦੇ ਅਤੇ ਆਪਣੀ ਕੀਮਤੀ ਪੁਸ਼ਾਕ ਲਾਹ ਦੇ। ਤੈਨੂੰ ਆਪਣਾ ਦੇਸ਼ ਛੱਡ ਦੇਣਾ ਚਾਹੀਦਾ ਹੈ ਆਪਣੀ ਘੱਗਰੀ ਉੱਥੋਂ ਤੱਕ ਚਕੱ ਕਿ ਲੋਕ ਤੇਰੀਆਂ ਲੱਤਾਂ ਨੂੰ ਦੇਖ ਸੱਕਣ, ਤੇ ਨਦੀਆਂ ਨੂੰ ਪਾਰ ਕਰ ਜਾ।"

9ਲੋਕ ਤੇਰੇ ਗੁਪਤ ਅੰਗਾਂ ਨੂੰ ਦੇਖਣਗੇ ਅਤੇ ਤੈਨੂੰ ਸ਼ਅਸਾਰ ਕੀਤਾ ਜਾਵੇਗਾ। ਮੈਂ ਤੇਰੇ ਕੋਲੋਂ ਮੁੱਲ ਅਦਾ ਕਰਾਵਾਂਗਾ, ਜੋ ਵੀ ਮਾੜੇ ਅਮਲ ਤੂੰ ਕੀਤੇ ਨੇ। ਤੇ ਤੇਰੀ ਸਹਾਇਤਾ ਲਈ ਕੋਈ ਵੀ ਨਹੀਂ ਆਵੇਗਾ।"

10“ਮੇਰੇ ਲੋਕ ਆਖਦੇ ਨੇ, ‘ਪਰਮੇਸ਼ੁਰ ਸਾਨੂੰ ਬਚਾਉਂਦਾ ਹੈ। ਉਸਦਾ ਨਾਮ ਹੈ: ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ।’”"

Isaiah 36 illustration - Isaiah Chapter 36

11“ਇਸ ਲਈ ਹੇ ਬਾਬਲ, ਇੱਥੇ ਬੈਠ ਅਤੇ ਸ਼ਾਂਤ ਰਹਿ। ਹੇ ਕਸਦੀਆਂ ਦੀਏ ਧੀਏ, ਅੰਧਕਾਰ ਅੰਦਰ ਚਲੀ ਜਾ। ਕਿਉਂਕਿ ਹੁਣ ਤੂੰ ‘ਰਾਜਧਾਨੀਆਂ ਦੀ ਰਾਣੀ ਨਹੀਂ ਰਹੇਂਗੀ।’"

12“ਮੈਂ ਆਪਣੇ ਬੰਦਿਆਂ ਉੱਤੇ ਕਹਿਰਵਾਨ ਸਾਂ। ਉਹ ਮੇਰੇ ਬੰਦੇ ਹਨ, ਪਰ ਮੈਂ ਨਾਰਾਜ਼ ਸਾਂ ਇਸ ਲਈ ਮੈਂ ਉਨ੍ਹਾਂ ਨੂੰ ਗੈਰ ਜ਼ਰੂਰੀ ਬਣਾ ਦਿੱਤਾ ਸੀ। ਮੈਂ ਉਨ੍ਹਾਂ ਨੂੰ ਤੇਰੇ ਹਵਾਲੇ ਕਰ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ। ਪਰ ਤੂੰ ਉਨ੍ਹਾਂ ਨੂੰ ਕੋਈ ਦਇਆ ਨਹੀਂ ਦਰਸਾਈ। ਤੂੰ ਤਾਂ ਬੁਢਿਆਂ ਬੰਦਿਆਂ ਨੂੰ ਵੀ ਸਖਤ ਮਿਹਨਤ ਕਰਨ ਲਾ ਦਿੱਤਾ ਸੀ।"

13ਤੂੰ ਆਖਿਆ ਸੀ, ‘ਮੈਂ ਸਦਾ ਲਈ ਜੀਵਾਂਗੀ, ਮੈਂ ਹਮੇਸ਼ਾ ਮਹਾਰਾਣੀ ਰਹਾਂਗੀ।’ ਤੂੰ ਉਨ੍ਹਾਂ ਮੰਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ। ਜਿਹੜੀਆਂ ਤੂੰ ਉਨ੍ਹਾਂ ਲੋਕਾਂ ਨਾਲ ਕੀਤੀਆਂ ਸਨ। ਤੂੰ ਸੋਚਿਆ ਸੀ ਕਿ ਕੀ ਵਾਪਰੇਗਾ।"

14ਇਸ ਲਈ ਹੁਣ, ‘ਭਲੀ ਸੁਆਣੀੇ’ ਮੇਰੀ ਗੱਲ ਸੁਣ! ਤੂੰ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀ ਹੈਂ ਤੇ ਆਖਦੀ ਹੈਂ ‘ਸਿਰਫ਼ ਮੈਂ ਹੀ ਮਹੱਤਵਪੂਰਣ ਵਿਅਕਤੀ ਹਾਂ। ਹੋਰ ਕੋਈ ਵੀ ਮੇਰੇ ਜਿੰਨਾ ਮਹੱਤਵਪੂਰਣ ਨਹੀਂ। ਮੈਂ ਕਦੇ ਵੀ ਵਿਧਵਾ ਨਹੀਂ ਹੋਵਾਂਗੀ। ਹਮੇਸ਼ਾ ਹੀ ਮੇਰੇ ਬੱਚੇ ਹੋਣਗੇ।’"

15ਇਹ ਦੋ ਗੱਲਾਂ ਤੇਰੇ ਨਾਲ ਅਚਾਨਕ ਵਾਪਰਨਗੀਆਂ: ਪਹਿਲਾਂ, ਤੂੰ ਆਪਣੇ ਬੱਚੇ ਗੁਆ ਲਵੇਂਗੀ। ਤੇ ਫ਼ੇਰ ਤੂੰ ਆਪਣਾ ਪਤੀ ਗੁਆ ਲਵੇਂਗੀ। ਹਾਂ, ਇਹ ਗੱਲਾਂ ਸੱਚਮੁੱਚ ਤੇਰੇ ਨਾਲ ਵਾਪਰਨਗੀਆਂ। ਅਤੇ ਤੇਰਾ ਸਾਰਾ ਹੀ ਜਾਦੂ ਅਤੇ ਤੇਰੇ ਸਾਰੇ ਹੀ ਸ਼ਕਤੀਸ਼ਾਲੀ ਕਰਤੱਬ ਤੈਨੂੰ ਨਹੀਂ ਬਚਾਉਣਗੇ।"

Isaiah 36 illustration - Isaiah Chapter 36

16ਤੂੰ ਮੰਦੀਆਂ ਗੱਲਾਂ ਕਰਦੀ ਹੈਂ ਤੇ ਫ਼ੇਰ ਵੀ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀ ਹੈਂ, ਤੂੰ ਦਿਲ ਅੰਦਰ ਸੋਚਦੀ ਹੈਂ, ‘ਕੋਈ ਵੀ ਮੇਰੇ ਮੰਦੇ ਕੰਮਾਂ ਨੂੰ ਨਹੀਂ ਦੇਖਦਾ।’ ਤੂੰ ਸੋਚਦੀ ਹੈਂ ਕਿ ਤੇਰੀ ਸਿਆਣਪ ਅਤੇ ਤੇਰਾ ਗਿਆਨ ਤੈਨੂੰ ਬਚਾ ਲੈਣਗੇ। ਤੂੰ ਦਿਲ ਅੰਦਰ ਸੋਚਦੀ ਹੈਂ, ‘ਮੈਂ ਹੀ ਇੱਕੋ-ਇੱਕ ਹਾਂ। ਤੇਰੇ ਜਿਹਾ ਕੋਈ ਦੂਸਰਾ ਮਹੱਤਵਪੂਰਣ ਨਹੀਂ।’"

17“ਪਰ ਤੇਰੇ ਉੱਤੇ ਮੁਸੀਬਤਾਂ ਪੈਣਗੀਆਂ। ਤੂੰ ਜਾਣਦੀ ਨਹੀਂ, ਕਦੋਂ ਵਾਪਰੇਗਾ ਪਰ ਘੋਰ ਸੰਕਟ ਆ ਰਿਹਾ ਹੈ। ਤੂੰ ਇਨ੍ਹਾਂ ਮੁਸੀਬਤਾਂ ਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕੇਂਗੀ। ਤੂੰ ਇੰਨੀ ਛੇਤੀ ਤਬਾਹ ਹੋ ਜਾਵੇਂਗੀ ਕਿ ਤੈਨੂੰ ਪਤਾ ਵੀ ਨਹੀਂ ਚੱਲੇਗਾ ਕਿ ਕੀ ਵਾਪਰਿਆ ਹੈ!"

18ਤੂੰ ਜਾਦੂ-ਟੂਣਿਆਂ ਨੂੰ ਸਿੱਖਣ ਲਈ ਸਾਰੀ ਜ਼ਿੰਦਗੀ ਸਖਤ ਮਿਹਨਤ ਕੀਤੀ ਸੀ। ਇਸ ਲਈ, ਹੁਣ ਆਪਣੇ ਜਾਦੂ-ਟੂਣਿਆਂ ਦੀ ਵਰਤੋਂ ਕਰ। ਸ਼ਇਦ ਉਹ ਤੇਰੀ ਸਹਾਇਤਾ ਕਰ ਸੱਕਣ, ਸ਼ਾਇਦ ਤੂੰ ਕਿਸੇ ਨੂੰ ਭੈਭੀਤ ਕਰ ਸੱਕੇਁ।"

19ਤੇਰੇ ਸਲਾਹਕਾਰ ਬਹੁਤ-ਬਹੁਤ ਹਨ। ਕੀ ਤੂੰ ਉਨ੍ਹਾਂ ਦੀਆਂ ਦਿੱਤੀਆਂ ਸਲਾਹਾਂ ਤੋਂ ਬਕੱ ਗਈ ਹੈਂ? ਤਾਂ ਫ਼ੇਰ ਆਪਣੇ ਬੰਦਿਆਂ ਨੂੰ ਭੇਜ ਜੋ ਤਾਰਿਆਂ ਦਾ ਹਿਸਾਬ ਲਾਉਂਦੇ ਨੇ। ਉਹ ਦੱਸ ਸੱਕਦੇ ਨੇ ਕਿ ਮਹੀਨਾ ਕਦੋਂ ਸ਼ੁਰੂ ਹੁੰਦਾ ਹੈ। ਇਸ ਲਈ ਸ਼ਾਇਦ ਉਹ ਦੱਸ ਸੱਕਣ ਕਦੋਂ ਤੇਰੀਆਂ ਮੁਸੀਬਤਾਂ ਆਉਣਗੀਆਂ।"

20ਪਰ ਉਹ ਬੰਦੇ ਆਪਣੇ-ਆਪ ਨੂੰ ਵੀ ਬਚਾਉਣ ਦੇ ਯੋਗ ਨਹੀਂ ਹੋਣਗੇ। ਉਹ ਤੂੜੀ ਵਾਂਗ ਹੋਣਗੇ। ਉਹ ਇੰਨੀ ਤੇਜ਼ੀ ਨਾਲ ਬਲਣਗੇ ਕਿ ਓੱਥੇ ਕੋਲੇ ਵੀ ਨਹੀਂ ਬਚਣਗੇ। ਓੱਥੇ ਸੇਕਣ ਲਈ ਅੱਗ ਵੀ ਨਹੀਂ ਬਚੀ ਰਹੇਗੀ।"

Isaiah 36 illustration - Isaiah Chapter 36

21ਹਰ ਉਸ ਚੀਜ਼ ਨਾਲ ਇਹੀ ਕੁਝ ਵਾਪਰੇਗਾ ਜਿਸ ਲਈ ਤੂੰ ਇੰਨੀ ਸਖਤ ਮਿਹਨਤ ਕੀਤੀ ਸੀ। ਉਹ ਲੋਕ ਜਿਨ੍ਹਾਂ ਨਾਲ ਤੂੰ ਵਪਾਰ ਕੀਤਾ ਸੀ ਸਾਰੀ ਉਮਰ ਤੈਨੂੰ ਛੱਡ ਜਾਣਗੇ। ਹਰ ਬੰਦਾ ਆਪਣੇ ਰਾਹ ਚੱਲਾ ਜਾਵੇਗਾ। ਤੇ ਤੈਨੂੰ ਬਚਾਉਣ ਲਈ ਕੋਈ ਵੀ ਬਾਕੀ ਨਹੀਂ ਰਹੇਗਾ।”"

22ਪਰਮੇਸ਼ੁਰ ਆਪਣੀ ਦੁਨੀਆਂ ਉੱਤੇ ਹਕੂਮਤ ਕਰਦਾ ਹੈ ਯਹੋਵਾਹ ਆਖਦਾ ਹੈ, “ਯਾਕੂਬ ਦੇ ਪਰਿਵਾਰ ਵਾਲਿਓ, ਮੇਰੀ ਗੱਲ ਸੁਣੋ! ਤੁਸੀਂ ਲੋਕ ਆਪਣੇ-ਆਪ ਨੂੰ ‘ਇਸਰਾਏਲ’ ਅਖਵਾਉਂਦੇ ਹੋ। ਤੁਸੀਂ ਯਹੂਦਾਹ ਦੇ ਪਰਿਵਾਰ ਵਿੱਚ ਜਨਮ ਲਿਆ ਹੈ। ਤੁਸੀਂ ਇਕਰਾਰ ਕਰਨ ਲਈ ਯਹੋਵਾਹ ਦਾ ਨਾਮ ਵਰਤਦੇ ਹੋ। ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਦੇ ਹੋ। ਪਰ ਇਮਾਨਦਾਰ ਤੇ ਸੁਹਿਰਦ ਨਹੀਂ ਹੁੰਦੇ ਤੁਸੀਂ, ਜਦੋਂ ਤੁਸੀਂ ਇਹ ਗੱਲਾਂ ਕਰਦੇ ਹੋ।”"

Chapter Complete

You have read Isaiah 36

22 verses