1ਪਰ ਉਸ ਨੇ ਸਾਡੀਆਂ ਮੁਸੀਬਤਾਂ ਲੈ ਲਈਆਂ ਅਤੇ ਉਨ੍ਹਾਂ ਨੂੰ ਅਪਣਾ ਲਿਆ। ਉਸ ਨੇ ਸਾਡੇ ਦੁੱਖ ਨੂੰ ਬਰਦਾਸ਼ਤ ਕੀਤਾ ਅਤੇ ਅਸੀਂ ਇਹ ਸੋਚਿਆ ਕਿ ਪਰਮੇਸ਼ੁਰ ਉਸ ਨੂੰ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਕਿ ਪਰਮੇਸ਼ੁਰ ਉਸ ਨੂੰ ਉਸ ਦੇ ਅਮਲਾਂ ਦੀ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਸੀ ਕਿ ਪਰਮੇਸ਼ੁਰ ਨੇ ਉਸ ਦੇ ਕੀਤੇ ਦੀ ਸਜ਼ਾ ਦਿੱਤੀ ਸੀ।"
2ਪਰ ਉਸ ਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸ ਨੂੰ ਸਾਡੇ ਗੁਨਾਹ ਬਦਲੇ ਕੁਚੱਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸ ਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸ ਦੇ ਦੁੱਖ ਕਾਰਣ।"
3ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ।"
4ਉਸ ਨੂੰ ਦੁੱਖ ਦਿੱਤਾ ਅਤੇ ਸਜ਼ਾ ਦਿੱਤੀ ਗਈ। ਪਰ ਉਸ ਨੇ ਕਦੇ ਸ਼ਿਕਾਇਤ ਨਹੀਂ ਕੀਤੀ। ਉਸ ਨੇ ਕੁਝ ਵੀ ਨਹੀਂ ਆਖਿਆ-ਜਿਵੇਂ ਭੇਡ ਜ਼ਿਬਾਹ ਕਰਨ ਲਿਜਾਈ ਜਾਂਦੀ ਹੈ। ਉਹ ਉਸ ਲੇਲੇ ਵਰਗਾ ਸੀ ਜਿਹੜਾ ਉਦੋਂ ਜ਼ਰਾ ਜਿੰਨਾ ਵੀ ਆਵਾਜ਼ ਨਹੀਂ ਕਰਦਾ ਜਦੋਂ ਕੋਈ ਉਸਦੀ ਉੱਨ ਲਾਹੁਂਦਾ ਹੈ। ਉਸ ਨੇ ਕਦੇ ਮੂੰਹ ਨਹੀਂ ਖੋਲ੍ਹਿਆ ਆਪਣੇ ਆਪ ਨੂੰ ਬਚਾਉਣ ਲਈ।"
5ਲੋਕਾਂ ਨੇ ਤਾਕਤ ਦੀ ਵਰਤੋਂ ਕੀਤੀ ਅਤੇ ਉਸ ਨੂੰ ਲੈ ਗਏ-ਅਤੇ ਉਨ੍ਹਾਂ ਨੇ ਉਸ ਨਾਲ ਬੇਲਾਗ ਹੋ ਕੇ ਨਿਆਂ ਨਹੀਂ ਕੀਤਾ। ਕੋਈ ਵੀ ਬੰਦਾ ਉਸ ਦੇ ਭਵਿੱਖ ਦੇ ਪਰਿਵਾਰ ਬਾਰੇ ਨਹੀਂ ਦੱਸ ਸੱਕਦਾ ਕਿਉਂ ਕਿ ਉਸ ਨੂੰ ਜਿਉਂਦੇ ਬੰਦਿਆਂ ਦੀ ਦੁਨੀਆਂ ਤੋਂ ਦੂਰ ਲੈ ਜਾਇਆ ਗਿਆ। ਉਸ ਨੂੰ ਮੇਰੇ ਬੰਦਿਆਂ ਦੇ ਪਾਪਾਂ ਦੀ ਸਜ਼ਾ ਦਿੱਤੀ ਗਈ।"

6ਉਹ ਮਰ ਗਿਆ ਅਤੇ ਉਸ ਨੂੰ ਅਮੀਰ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੂੰ ਮੰਦੇ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੇ ਕੁਝ ਵੀ ਗ਼ਲਤ ਨਹੀਂ ਸੀ ਕੀਤਾ ਉਸ ਨੇ ਕਦੇ ਝੂਠ ਨਹੀਂ ਸੀ ਬੋਲਿਆ-ਪਰ ਫ਼ੇਰ ਵੀ ਇਹ ਗੱਲਾਂ ਉਸ ਨਾਲ ਵਾਪਰੀਆ।"
7ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।"
8ਉਹ ਆਪਣੇ ਆਤਮੇ ਵਿੱਚ ਬਹੁਤ ਕਸ਼ਟ ਭੋਗੇਗਾ, ਪਰ ਉਹ ਉਨ੍ਹਾਂ ਚੰਗੀਆਂ ਗੱਲਾਂ ਨੂੰ ਦੇਖੇਗਾ ਜਿਹੜੀਆਂ ਵਾਪਰਨਗੀਆਂ। ਉਹ ਆਪਣੀਆਂ ਸਿੱਖੀਆਂ ਹੋਈਆਂ ਗੱਲਾਂ ਨਾਲ ਸੰਤੁਸ਼ਟ ਹੋਵੇਗਾ। “ਮੇਰਾ ਚੰਗਾ ਸੇਵਕ ਬਹੁਤ ਸਾਰੇ ਲੋਕਾਂ ਨੂੰ ਬੇਗੁਨਾਹ ਬਣਾ ਦੇਵੇਗਾ, ਉਹ ਉਨ੍ਹਾਂ ਦਾ ਪਾਪ ਦੂਰ ਲੈ ਜਾਵੇਗਾ।"
9ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸ ਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸ ਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ। ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।”"
10ਪਰਮੇਸ਼ੁਰ ਆਪਣੇ ਬੰਦਿਆਂ ਨੂੰ ਘਰ ਲਿਆਉਂਦਾ ਹੈ “ਹੇ ਬਾਂਝ ਔਰਤ, ਖੁਸ਼ ਹੋ! ਤੂੰ ਬੱਚੇ ਨਹੀਂ ਜਣੇ। ਪਰ ਤੈਨੂੰ ਬਹੁਤ ਖੁਸ਼ ਹੋਣਾ ਚਾਹੀਦਾ ਹੈ!” ਯਹੋਵਾਹ ਆਖਦਾ ਹੈ, “ਉਸ ਔਰਤ ਦੇ ਹੋਰ ਵੀ ਵੱਧੇਰੇ ਬੱਚੇ ਹੋਣਗੇ ਜਿਹੜੀ ਇੱਕਲੀ ਹੈ, ਉਸ ਔਰਤ ਦੇ ਮੁਕਾਬਲੇ, ਜਿਹੜੀ ਪਤੀ ਦੇ ਨਾਲ ਰਹਿੰਦੀ ਹੈ।”"

11“ਆਪਣਾ ਤੰਬੂ ਵੱਡੇਰਾ ਕਰ ਲੈ। ਆਪਣੇ ਦਰਵਾਜ਼ੇ ਚੌੜੇ ਕਰ ਲੈ। ਆਪਣੇ ਘਰ ਵਿੱਚ ਵਾਧਾ ਕਰਨ ਤੋਂ ਨਾ ਹਟ। ਆਪਣੇ ਤੰਬੂ ਨੂੰ ਵੱਡਾ ਤੇ ਮਜ਼ਬੂਤ ਬਣਾ ਲੈ।"
12ਕਿਉਂਕਿ ਤੂੰ ਬਹੁਤ ਵੱਧੇਁ ਫ਼ੁਲੇਁਗੀ। ਤੇਰੇ ਬੱਚੇ ਬਹੁਤ ਸਾਰੀਆਂ ਕੌਮਾਂ ਕੋਲੋਂ ਲੋਕਾਂ ਨੂੰ ਹਾਸਿਲ ਕਰਨਗੇ। ਤੇਰੇ ਬੱਚੇ ਫ਼ੇਰ ਉਨ੍ਹਾਂ ਸ਼ਹਿਰਾਂ ਅੰਦਰ ਰਹਿਣਗੇ, ਜਿਹੜੇ ਤਬਾਹ ਹੋ ਗਏ ਸਨ।"
13ਭੈਭੀਤ ਨਾ ਹੋ! ਤੂੰ ਨਿਰਾਸ਼ ਨਹੀਂ ਹੋਵੇਂਗੀ, ਲੋਕ ਤੇਰੇ ਵਿਰੁੱਧ ਮੰਦੀਆਂ ਗੱਲਾਂ ਨਹੀਂ ਕਰਨਗੇ। ਤੂੰ ਸ਼ਰਮਸਾਰ ਨਹੀਂ ਹੋਵੇਂਗੀ, ਤੂੰ ਸ਼ਰਮ ਮਹਿਸੂਸ ਕੀਤੀ ਸੀ, ਜਦੋਂ ਤੂੰ ਜਵਾਨ ਸੀ। ਪਰ ਹੁਣ ਤੂੰ ਉਸ ਸ਼ਰਮ ਨੂੰ ਭੁੱਲ ਜਾਵੇਂਗੀ। ਤੂੰ ਉਸ ਸ਼ਰਮਿੰਦਗੀ ਨੂੰ ਚੇਤੇ ਨਹੀਂ ਕਰੇਗੀ ਜਿਹੜੀ ਤੂੰ ਉਦੋਂ ਅਨੁਭਵ ਕੀਤੀ ਸੀ ਜਦੋਂ ਤੇਰਾ ਪਤੀ ਖੁਸਿਆ ਸੀ।"
14ਕਿਉਂ ਕਿ ਤੇਰਾ ਪਤੀ ਓਹੀ ਇੱਕ ਹੈ ਜਿਸਨੇ ਤੈਨੂੰ ਸਾਜਿਆ ਸੀ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਇਸਰਾਏਲ ਦਾ ਰਾਖਾ ਹੈ। ਉਹ ਇਸਰਾਏਲ ਦਾ ਪਵਿੱਤਰ ਪੁਰੱਖ ਹੈ। ਅਤੇ ਉਸ ਨੂੰ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ!"
15“ਤੂੰ ਉਸ ਔਰਤ ਵਰਗੀ ਸੈਂ ਜਿਸ ਨੂੰ ਉਸ ਦੇ ਪਤੀ ਨੇ ਛੱਡ ਦਿੱਤਾ ਹੋਵੇ। ਤੂੰ ਆਪਣੇ ਰੂਹ ਵਿੱਚ ਬਹੁਤ ਉਦਾਸ ਸੈਂ, ਪਰ ਯਹੋਵਾਹ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ। ਤੂੰ ਉਸ ਔਰਤ ਵਰਗੀ ਸੈਂ, ਜੋ ਜਵਾਨੀ ਵੇਲੇ ਵਿਆਹੀ ਗਈ ਸੀ ਤੇ ਉਸਦਾ ਪਤੀ ਛੱਡ ਗਿਆ ਸੀ। ਪਰ ਪਰਮੇਸ਼ੁਰ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ।”"

16ਪਰਮੇਸ਼ੁਰ ਆਖਦਾ ਹੈ, “ਮੈਂ ਤੈਨੂੰ ਛੱਡ ਦਿੱਤਾ ਸੀ, ਪਰ ਸਿਰਫ਼ ਬੋੜੇ ਸਮੇਂ ਲਈ। ਮੈਂ ਫ਼ੇਰ ਤੈਨੂੰ ਆਪਣੇ ਕੋਲ ਬੁਲਾਵਾਂਗਾ। ਅਤੇ ਮੈਂ ਤੇਰੇ ਉੱਤੇ ਬਹੁਤ ਵੱਡੀ ਮਿਹਰ ਕਰਾਂਗਾ।"
17ਮੈਂ ਬਹੁਤ ਨਾਰਾਜ਼ ਹੋ ਗਿਆ ਸਾਂ ਤੇ ਬੋੜੇ ਸਮੇਂ ਲਈ ਤੇਰੇ ਕੋਲੋਂ ਛੁਪ ਗਿਆ ਸਾਂ। ਪਰ ਮੈਂ ਤੈਨੂੰ ਸਦਾ ਲਈ ਮਿਹਰ ਭਰਿਆ ਸੱਕੂਨ ਦੇਵਾਂਗਾ।” ਤੇਰੇ ਮੁਕਤੀਦਾਤੇ, ਯਹੋਵਾਹ ਨੇ ਇਹ ਆਖਿਆ ਸੀ।"
18ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਨੂੰ ਪਿਆਰ ਕਰਦਾ ਹੈ ਪਰਮੇਸ਼ੁਰ ਆਖਦਾ ਹੈ, “ਯਾਦ ਕਰੋ, ਨੂਹ ਦੇ ਸਮੇਂ ਵਿੱਚ ਮੈਂ ਦੁਨੀਆਂ ਨੂੰ ਹੜਾਂ ਦੀ ਸਜ਼ਾ ਦਿੱਤੀ ਸੀ। ਪਰ ਮੈਂ ਨੂਹ ਨਾਲ ਇਕਰਾਰ ਕੀਤਾ ਸੀ ਕਿ ਮੈਂ ਫ਼ੇਰ ਕਦੇ ਵੀ ਹੜਾਂ ਨਾਲ ਦੁਨੀਆਂ ਨੂੰ ਤਬਾਹ ਨਹੀਂ ਕਰਾਂਗਾ। ਓਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਇਕਰਾਰ ਕਰਦਾ ਹਾਂ ਕਿ ਮੈਂ ਫ਼ੇਰ ਕਦੇ ਵੀ ਨਾਰਾਜ਼ ਨਹੀਂ ਹੋਵਾਂਗਾ, ਤੇ ਤੈਨੂੰ ਬੁਰਾ ਭਲਾ ਨਹੀਂ ਆਖਾਂਗਾ।”"
19ਯਹੋਵਾਹ ਆਖਦਾ ਹਾਂ, “ਭਾਵੇਂ ਪਰਬਤ ਅਲੋਪ ਹੋ ਜਾਣ ਤੇ ਭਾਵੇਂ ਪਹਾੜੀਆਂ ਖਾਕ ਹੋ ਜਾਣ। ਪਰ ਕਦੇ ਵੀ ਮੇਰੀ ਮਿਹਰ ਤੇਰੇ ਕੋਲੋਂ ਦੂਰ ਨਹੀਂ ਹੋਵੇਗੀ। ਮੈਂ ਤੇਰੇ ਨਾਲ ਅਮਨ ਕਾਇਮ ਕਰਾਂਗਾ ਤੇ ਇਹ ਕਦੇ ਖਤਮ ਨਹੀਂ ਹੋਵੇਗਾ।” ਯਹੋਵਾਹ ਤੇਰੇ ਉੱਤੇ ਮਿਹਰ ਕਰਦਾ ਹੈ। ਅਤੇ ਉਹੀ ਸੀ ਜਿਸਨੇ ਇਹ ਗੱਲਾਂ ਆਖੀਆਂ ਸਨ।"
20“ਤੂੰ, ਹੇ ਗਰੀਬ ਨਗਰੀੇ! ਦੁਸ਼ਮਣਾਂ ਤੇਰੇ ਉੱਤੇ ਤੂਫ਼ਾਨ ਵਾਂਗ ਧਾਵਾ ਕੀਤਾ ਸੀ। ਪਰ ਕਿਸੇ ਨੇ ਵੀ ਤੈਨੂੰ ਸੱਕੂਨ ਨਹੀਂ ਪਹੁੰਚਾਇਆ। ਪਰ ਮੈਂ ਤੈਨੂੰ ਫ਼ੇਰ ਉਸਾਰਾਂਗਾ। ਮੈਂ ਤੇਰੀਆਂ ਕੰਧਾਂ ਦੀ ਬੁਨਿਆਦ ਰੱਖਣ ਲਈ ਖੂਬਸੂਰਤ ਮਸਾਲਾ ਵਰਤਾਂਗਾ। ਮੈਂ ਕੀਮਤੀ ਪੱਥਰ ਦਾ ਇਸਤੇਮਾਲ ਕਰਾਂਗਾ, ਜਦੋਂ ਮੈਂ ਤੇਰੀ ਬੁਨਿਆਦ ਰੱਖਾਂਗਾ।"

21ਕਂਧ ਦੇ ਉਤਲੇ ਪੱਥਰ ਲਾਲ ਹੀਰਿਆਂ ਨਾਲ ਅਤੇ ਤੇਰੇ ਫਾਟਕ ਚਮਕਦਿਆਂ ਜਵਾਹਰਾਤਾਂ ਨਾਲ ਬਣਾਏ ਜਾਣਗੇ। ਮੈਂ ਕੀਮਤੀ ਪੱਥਰ ਨੂੰ ਤੇਰੀਆਂ ਆਲੇ-ਦੁਆਲੇ ਦੀਆਂ ਕੰਧਾਂ ਲਈ ਵਰਤਾਂਗਾ।"
22ਤੇਰੇ ਬੱਚੇ ਪਰਮੇਸ਼ੁਰ ਦੇ ਅਨੁਯਾਈ ਹੋਣਗੇ ਅਤੇ ਉਹ ਉਨ੍ਹਾਂ ਨੂੰ ਸਿੱਖਿਆ ਦ੍ਦੇਵੇਗਾ। ਤੇਰੇ ਬੱਚਿਆਂ ਨੂੰ ਸੱਚਮੁੱਚ ਸ਼ਾਂਤੀ ਮਿਲੇਗੀ।"
23ਤੇਰੀ ਉਸਾਰੀ ਨੇਕੀ ਉੱਤੇ ਹੋਵੇਗੀ। ਇਸ ਲਈ ਤੂੰ ਜ਼ੁਲਮ ਅਤੇ ਭੈ ਤੋਂ ਸੁਰੱਖਿਅਤ ਹੋਵੇਂਗੀ। ਤੈਨੂੰ ਕੋਈ ਵੀ ਡਰ ਨਹੀਂ ਹੋਵੇਗਾ। ਤੈਨੂੰ ਦੁੱਖ ਦੇਣ ਲਈ ਕੁਝ ਵੀ ਨਹੀਂ ਵਾਪਰੇਗਾ।"
24ਮੇਰੀਆਂ ਫ਼ੌਜਾਂ ਵਿੱਚੋਂ ਕੋਈ ਵੀ ਤੇਰੇ ਵਿਰੁੱਧ ਨਹੀਂ ਲੜੇਗੀ। ਤੇ ਜੇ ਕੋਈ ਫ਼ੌਜ ਤੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੀ ਹੈ, ਤਾਂ ਤੂੰ ਉਸ ਫ਼ੌਜ ਨੂੰ ਹਰਾ ਦੇਵੇਂਗੀ।"
25“ਦੇਖੋ, ਮੈਂ ਲੋਹਾਰ ਨੂੰ ਸਾਜਿਆ ਸੀ। ਉਹ ਅੱਗ ਉੱਤੇ ਧੌਁਖਣੀ ਚਲਾਉਂਦਾ, ਇਸ ਨੂੰ ਹੋਰ ਤੇਜ਼ ਕਰਨ ਲਈ ਅਤੇ ਹਬਿਆਰ ਨੂੰ ਇਸ ਦੇ ਕੰਮ ਲਈ ਉਚਿਤ ਬਣਾਉਂਦਾ ਹੈ। ਇਸੇ ਤਰ੍ਹਾਂ ਹੀ ਮੈਂ ‘ਤਬਾਹੀ’ ਨੂੰ ਸਾਜਿਆ ਸੀ ਜਿਹੜੀ ਚੀਜ਼ਾਂ ਨੂੰ ਤਬਾਹ ਕਰਦੀ ਹੈ।"

26“ਲੋਕ ਤੇਰੇ ਵਿਰੁੱਧ ਲੜਨ ਲਈ ਹਬਿਆਰ ਬਨਾਉਣਗੇ, ਪਰ ਉਹ ਹਬਿਆਰ ਤੈਨੂੰ ਨਹੀਂ ਹਰਾਉਣਗੇ। ਕੁਝ ਲੋਕ ਤੇਰੇ ਵਿਰੁੱਧ ਬੋਲਣਗੇ। ਪਰ ਹਰ ਉਹ ਬੰਦਾ ਜਿਹੜਾ ਤੇਰੇ ਵਿਰੁੱਧ ਬੋਲੇਗਾ, ਗ਼ਲਤ ਸਿੱਧ ਹੋਵੇਗਾ।” ਯਹੋਵਾਹ ਆਖਦਾ ਹੈ, “ਯਹੋਵਾਹ ਦੇ ਸੇਵਕਾਂ ਨੂੰ ਕੀ ਮਿਲਦਾ ਹੈ? ਉਨ੍ਹਾਂ ਨੂੰ ਉਹ ਦੋਸ਼-ਮੁਕਤੀ ਮਿਲਦੀ ਹੈ ਜਿਹੜੀ ਮੇਰੇ ਪਾਸੋਂ ਆਉਂਦੀ ਹੈ!”"
27ਪਰਮੇਸ਼ੁਰ ਉਹ ਭੋਜਨ ਦਿੰਦਾ ਹੈ ਜੋ ਸੱਚਮੁੱਚ ਸੰਤੁਸ਼ਟ ਕਰਦਾ ਹੈ “ਤੁਸੀਂ ਸਾਰੇ, ਪਿਆਸੇ ਲੋਕੋ, ਆਓ ਪਾਣੀ ਪੀਵੋ! ਫ਼ਿਕਰ ਨਾ ਕਰੋ ਜੇ ਪੈਸਾ ਨਹੀਂ ਹੈ ਤੁਹਾਡੇ ਕੋਲ। ਆਓ, ਖਾਵੋ ਪੀਵੋ ਜਦੋਂ ਤੱਕ ਤੁਸੀਂ ਰੱਜ ਨਹੀਂ ਜਾਂਦੇ! ਤੁਹਾਨੂੰ ਪੈਸੇ ਦੀ ਲੋੜ ਨਹੀਂ, ਰੱਜ ਕੇ ਖਾਵੋ ਪੀਵੋ। ਭੋਜਨ ਤੇ ਮੈਅ ਦਾ ਕੋਈ ਮੁੱਲ ਨਹੀਂ!"
28ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ। ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ? ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਂਗੇ। ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ।"
29ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।"
You have read Isaiah 41
29 verses