1ਦਰਾਂ ਬਾਣੀਂ ਲੰਘ ਜਾਓ! ਲੋਕਾਂ ਨੂੰ ਰਸਤਾ ਦਿਓ! ਸੜਕ ਨੂੰ ਤਿਆਰ ਕਰੋ! ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ! ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!"
2ਸੁਣੋ, ਯਹੋਵਾਹ ਸਾਰੇ ਦੂਰ-ਦੁਰਾਡੇ ਦੇਸ਼ਾਂ ਨਾਲ ਗੱਲ ਕਰ ਰਿਹਾ ਹੈ: “ਸੀਯੋਨ ਦੇ ਲੋਕਾਂ ਨੂੰ ਦੱਸ ਦਿਓ, ਦੇਖੋ, ਤੁਹਾਡਾ ਮੁਕਤੀਦਾਤਾ ਆ ਰਿਹਾ ਹੈ। ਉਹ ਤੁਹਾਡੇ ਲਈ ਤੁਹਾਡਾ ਇਨਾਮ ਲਿਆ ਰਿਹਾ ਹੈ। ਉਹ ਆਪਣੇ ਨਾਲ ਇਨਾਮ ਲਿਆ ਰਿਹਾ ਹੈ।”"
3ਉਸ ਦੇ ਬੰਦੇ “ਪਵਿੱਤਰ ਲੋਕ”, ਅਤੇ “ਯਹੋਵਾਹ ਦੇ ਬਖਸ਼ੇ ਹੋਏ ਬੰਦੇ” ਸੱਦੇ ਜਾਣਗੇ। ਅਤੇ ਯਰੂਸ਼ਲਮ ਨੂੰ “ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ”, “ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ” ਸੱਦਿਆ ਜਾਵੇਗਾ।”"
4ਯਹੋਵਾਹ ਆਪਣੇ ਲੋਕਾਂ ਬਾਰੇ ਨਿਆਂ ਕਰਦਾ ਹੈ ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”"
5“ਤੁਹਾਡੇ ਬਸਤਰ ਲਾਲ ਸੂਹੇ ਕਿਉਂ ਨੇ? ਉਹ ਬਸਤਰ ਉਸ ਬੰਦੇ ਵਰਗੇ ਨੇ ਜਿਹੜਾ ਅੰਗੂਰਾਂ ਨੂੰ ਮੈਅ ਬਨਾਉਣ ਲਈ ਕੁਚਲਦਾ ਹੈ।”"

6ਉਹ ਜਵਾਬ ਦਿੰਦਾ ਹੈ, “ਮੈਂ ਇੱਕਲਾ ਹੀ ਵਾਈਨਪ੍ਰੈਸ ਅੰਦਰ ਤੁਰਿਆ ਹਾਂ। ਕਿਸੇ ਨੇ ਮੇਰੀ ਸਹਾਇਤਾ ਨਹੀਂ ਕੀਤੀ। ਮੈਂ ਨਰਾਜ਼ ਸਾਂ ਅਤੇ ਅੰਗੂਰਾਂ ਉੱਤੇ ਤੁਰਦਾ ਰਿਹਾ। ਦੁਸ਼ਮਣਾਂ ਦਾ ਲਹੂ ਮੇਰੇ ਕੱਪੜਿਆਂ ਉੱਤੇ ਡੁਲ੍ਹਿਆ। ਇਸ ਲਈ ਮੇਰੇ ਕੱਪੜੇ ਗੰਦੇ ਹਨ।"
7ਮੈਂ ਲੋਕਾਂ ਨੂੰ ਸਜ਼ਾ ਦੇਣ ਲਈ ਇੱਕ ਸਮਾਂ ਚੁਣਿਆ। ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।"
8ਮੈਂ ਚਾਰ-ਚੁਫ਼ੇਰੇ ਦੇਖਿਆ, ਪਰ ਮੈਨੂੰ ਮੇਰੀ ਸਹਾਇਤਾ ਕਰਨ ਵਾਲਾ ਕੋਈ ਵੀ ਵਿਅਕਤੀ ਨਹੀਂ ਦਿਸਿਆ। ਮੈਂ ਹੈਰਾਨ ਸਾਂ ਕਿ ਕਿਸੇ ਨੇ ਵੀ ਮੇਰਾ ਪੱਖ ਨਹੀਂ ਲਿਆ ਸੀ। ਇਸ ਲਈ ਮੈਂ ਆਪਣੇ ਬੰਦਿਆਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਵਰਤੀ। ਮੇਰੇ ਆਪਣੇ ਰੋਹ ਨੇ ਮੈਨੂੰ ਆਸਰਾ ਦਿੱਤਾ।"
9ਜਦੋਂ ਮੈਂ ਗੁੱਸੇ ਸਾਂ, ਮੈਂ ਲੋਕਾਂ ਨੂੰ ਕੁਚਲਦਾ ਰਿਹਾ ਮੈਂ ਉਨ੍ਹਾਂ ਨੂੰ ਆਪਣੀ ਤੈਸ਼ ਵਿੱਚ ਸਜ਼ਾ ਦਿੱਤੀ ਮੈਂ ਉਨ੍ਹਾਂ ਦਾ ਲਹੂ ਧਰਤੀ ਉੱਤੇ ਡੋਲ੍ਹਿਆ।”"
10ਯਹੋਵਾਹ ਆਪਣੇ ਲੋਕਾਂ ਉੱਤੇ ਮਿਹਰਬਾਨ ਰਿਹਾ ਹੈ ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।"

11ਯਹੋਵਾਹ ਨੇ ਆਖਿਆ, “ਇਹ ਮੇਰੇ ਲੋਕ ਹਨ। ਇਹ ਮੇਰੇ ਅਸਲੀ ਬੱਚੇ ਹਨ।” ਇਸ ਲਈ ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਬਚਾ ਲਿਆ।"
12ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸ ਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।"
13ਪਰ ਲੋਕ ਯਹੋਵਾਹ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸ ਦੇ ਪਵਿੱਤਰ ਆਤਮੇ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯਹੋਵਾਹ ਉਨ੍ਹਾਂ ਦਾ ਦੁਸ਼ਮਣ ਹੋ ਗਿਆ। ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜਿਆ।"
14ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ। ਉਸ ਨੂੰ ਮੂਸਾ ਅਤੇ ਉਸ ਦੇ ਲੋਕਾਂ ਦੀ ਯਾਦ ਹੈ। ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ। ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ। ਪਰ ਹੁਣ ਯਹੋਵਾਹ ਕਿੱਥੋ ਹੈ, ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ।"
15ਯਹੋਵਾਹ ਨੇ ਮੂਸਾ ਦਾ ਸੱਜਾ ਹੱਥ ਫ਼ੜਕੇ ਅਗਵਾਈ ਕੀਤੀ। ਯਹੋਵਾਹ ਨੇ ਮੂਸਾ ਦੀ ਅਗਵਾਈ ਲਈ ਆਪਣੀ ਅਦਭੁਤ ਸ਼ਕਤੀ ਦਾ ਇਸਤੇਮਾਲ ਕੀਤਾ। ਯਹੋਵਾਹ ਨੇ ਪਾਣੀ ਨੂੰ ਵੰਡ ਦਿੱਤਾ ਤਾਂ ਜੋ ਲੋਕ ਸਮੁੰਦਰ ਵਿੱਚੋਂ ਲੰਘ ਸੱਕਣ। ਯਹੋਵਾਹ ਨੇ ਇਹ ਮਹਾਨ ਗੱਲਾਂ ਕਰਕੇ ਆਪਣਾ ਨਾਮ ਮਸ਼ਹੂਰ ਕਰ ਦਿੱਤਾ।"
You have read Isaiah 47
15 verses