1ਤੂੰ ਉਸ ਅਵਾਰਾ ਗਧੇ ਵਰਗਾ ਹੈਂ ਜਿਹੜਾ ਮਾਰੂਬਲ ਅੰਦਰ ਰਹਿੰਦਾ ਹੈ। ਮੇਲ ਸਮੇਂ, ਉਹ ਹਵਾ ਨੂੰ ਸੁੰਘਦੀ ਹੈ। ਉਸ ਨੂੰ ਕੋਈ ਵੀ ਬੰਦਾ ਵਾਪਸ ਨਹੀਂ ਲਿਆ ਸੱਕਦਾ ਜਦੋਂ ਉਹ ਕਾਮ ਚੇਸ਼ਟਾ ਅੰਦਰ ਹੁੰਦੀ ਹੈ। ਕਾਮ ਚੇਸ਼ਟਾ ਵੇਲੇ ਹਰ ਕੋਈ ਗਧਾ, ਜਿਹੜਾ ਚਾਹੇ ਉਸ ਨਾਲ ਮਿਲਾਪ ਕਰ ਲੈਂਦਾ ਹੈ। ਉਸ ਨੂੰ ਲੱਭਣਾ ਅਸਾਨ ਹੁੰਦਾ ਹੈ।"
2ਯਹੂਦਾਹ, ਬੁੱਤਾਂ ਦੇ ਪਿੱਛੇ ਭੱਜਣਾ ਛੱਡ ਦੇ! ਹੋਰਨਾਂ ਦੇਵਤਿਆਂ ਦੀ ਪਿਆਸ ਨੂੰ ਛੱਡ ਦੇ, ਪਰ ਤੂੰ ਆਖਦਾ ਹੈਂ, ‘ਇਸਦਾ ਕੋਈ ਫਾਇਦਾ ਨਹੀਂ, ਮੈਂ ਨਹੀਂ ਛੱਡ ਸੱਕਦਾ! ਮੈਂ ਉਨ੍ਹਾਂ ਹੋਰਨਾਂ ਦੇਵਤਿਆਂ ਨੂੰ ਪਿਆਰ ਕਰਦਾ ਹਾਂ। ਮੈਂ ਉਨ੍ਹਾਂ ਦੀ ਉਪਾਸਨਾ ਕਰਨੀ ਚਾਹੁੰਦਾ ਹਾਂ।’"
3“ਚੋਰ ਸ਼ਰਮਸਾਰ ਹੁੰਦਾ ਹੈ ਜਦੋਂ ਲੋਕ ਉਸ ਨੂੰ ਫ਼ੜ ਲੈਂਦੇ ਹਨ। ਇਸੇ ਤਰ੍ਹਾਂ, ਇਸਰਾਏਲ ਦੇ ਲੋਕ ਸ਼ਰਮਸਾਰ ਹਨ, ਰਾਜੇ ਅਤੇ ਆਗੂ ਸ਼ਰਮਸਾਰ ਹਨ, ਜਾਜਕ ਅਤੇ ਨਬੀ ਸ਼ਰਮਸਾਰ ਹਨ।"
4ਉਹ ਲੱਕੜ ਦੇ ਟੁਕੜਿਆਂ ਨਾਲ ਗੱਲਾਂ ਕਰਦੇ ਨੇ! ਉਹ ਆਖਦੇ ਨੇ, ‘ਤੂੰ ਮੇਰਾ ਪਿਤਾ ਹੈਂ।’ ਉਹ ਪੱਥਰ ਦੇ ਟੁਕੜੇ ਨਾਲ ਗੱਲਾਂ ਕਰਦੇ ਨੇ। ਉਹ ਆਖਦੇ ਨੇ, ‘ਤੂੰ ਮੈਨੂੰ ਜਨਮ ਦਿੱਤਾ ਸੀ।’ ਉਹ ਸਾਰੇ ਹੀ ਲੋਕ ਸ਼ਰਮਸਾਰ ਹੋਣਗੇ। ਉਹ ਲੋਕ ਮੇਰੇ ਵੱਲ ਨਹੀਂ ਦੇਖਦੇ। ਉਨ੍ਹਾਂ ਨੇ ਮੇਰੇ ਵੱਲ ਪਿਠ੍ਠਾ ਕਰ ਲਈਆਂ ਨੇ। ਪਰ ਜਦੋਂ ਯਹੂਦਾਹ ਦੇ ਲੋਕ ਮੁਸੀਬਤ ਵਿੱਚ ਹੁੰਦੇ ਨੇ, ਉਹ ਮੈਨੂੰ ਆਖਦੇ ਨੇ, ‘ਆਓ! ਸਾਨੂੰ ਬਚਾਓ!’"
5ਉਨ੍ਹਾਂ ਬੁੱਤਾਂ ਨੂੰ ਆਕੇ ਤੁਹਾਡੀ ਰੱਖਿਆ ਕਰਨ ਦਿਓ। ਉਹ ਬੁੱਤ ਕਿੱਥੋ ਨੇ ਜਿਹੜੇ ਤੁਸੀਂ ਆਪਣੇ ਲਈ ਸਾਜੇ ਨੇ? ਆਓ ਦੇਖੀਏ ਕੀ ਉਹ ਬੁੱਤ ਆਉਂਦੇ ਨੇ ਅਤੇ ਤੁਹਾਨੂੰ ਬਚਾਉਂਦੇ ਨੇ ਜਦੋਂ ਤੁਸੀਂ ਮੁਸੀਬਤ ਵਿੱਚ ਹੁੰਦੇ ਹੋ। ਯਹੂਦਾਹ, ਤੇਰੇ ਕੋਲ ਬਹੁਤ ਸਾਰੇ ਸ਼ਹਿਰਾਂ ਜਿੰਨੇ ਹੀ ਬੁੱਤ ਨੇ!"

6“ਤੁਸੀਂ ਮੇਰੇ ਲਈ ਬਹਿਸ ਕਿਉਂ ਕਰਦੇ ਹੋ? ਤੁਸੀਂ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਹੋ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
7“ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।”"
8ਇਸ ਪੀੜੀ ਦੇ ਲੋਕੋ, ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦੇਵੋ! “ਕੀ ਮੈਂ ਇਸਰਾਏਲ ਦੇ ਲੋਕਾਂ ਲਈ ਮਾਰੂਬਲ ਵਰਗਾ ਸਾਂ? ਕੀ ਮੈਂ ਉਨ੍ਹਾਂ ਲਈ ਕਿਸੇ ਹਨੇਰੀ ਅਤੇ ਖਤਰਨਾਕ ਧਰਤੀ ਵਰਗਾ ਸੀ? ਮੇਰੇ ਲੋਕ ਆਖਦੇ ਨੇ, ‘ਅਸੀਂ ਆਪਣੀ ਰਾਹ ਤੇ ਤੁਰਨ ਲਈ ਅਜ਼ਾਦ ਹਾਂ। ਅਸੀਂ ਤੁਹਾਡੇ ਵੱਲ ਨਹੀਂ ਪਰਤਾਂਗੇ, ਯਹੋਵਾਹ!’ ਉਨ੍ਹਾਂ ਨੇ ਇਹ ਗੱਲਾਂ ਕਿਉਂ ਆਖੀਆਂ?"
9ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ। ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ। ਪਰ ਮੇਰੇ ਬੰਦਿਆਂ ਨੇ ਮੈਨੂੰ ਅਣਗਿਣਤ ਵਾਰੀ ਭੁਲਾ ਦਿੱਤਾ ਹੈ।"
10“ਯਹੂਦਾਹ, ਤੂੰ ਸੱਚਮੁੱਚ ਜਾਣਦਾ ਹੈਂ ਕਿ ਪ੍ਰੇਮੀਆਂ ਦੇ ਪਿੱਛੇ ਕਿਵੇਂ ਭੱਜਣਾ ਹੈ, ਤੂੰ ਸੱਚਮੁੱਚ ਮੰਦੀਆਂ ਗੱਲਾਂ ਸਿੱਖ ਲਈਆਂ ਹਨ।"

11ਤੇਰੇ ਹੱਥਾਂ ਉੱਤੇ ਖੂਨ ਹੈ! ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ। ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ! ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ!"
12ਪਰ ਹਾਲੇ ਵੀ ਤੂੰ ਆਖਦਾ ਹੈਂ, ‘ਮੈਂ ਨਿਰਦੋਸ਼ ਹਾਂ। ਪਰਮੇਸ਼ੁਰ ਮੇਰੇ ਨਾਲ ਨਾਰਾਜ਼ ਨਹੀਂ।’ ਇਸ ਲਈ ਮੈਂ ਤੇਰੇ ਦੋਸ਼ੀ ਹੋਣ ਬਾਰੇ ਵੀ ਨਿਆਂ ਕਰਾਂਗਾ। ਕਿਉਂ ਕਿ ਤੁਸੀਂ ਆਖਦੇ ਹੋ, ‘ਮੈਂ ਕੋਈ ਗ਼ਲਤੀ ਨਹੀਂ ਕੀਤੀ।’"
13ਤੁਹਾਡੇ ਲਈ ਆਪਣੇ ਮਨ ਨੂੰ ਬਦਲਣਾ ਕਿੰਨਾ ਅਸਾਨ ਹੈ। ਅੱਸ਼ੂਰ ਨੇ ਤੁਹਾਨੂੰ ਨਿਰਾਸ਼ ਕੀਤਾ, ਇਸ ਲਈ ਤੁਸੀਂ ਅੱਸ਼ੂਰ ਨੂੰ ਛੱਡ ਦਿੱਤਾ ਅਤੇ ਸਹਾਇਤਾ ਲਈ, ਮਿਸਰ ਕੋਲ ਚੱਲੇ ਗਏ। ਪਰ ਮਿਸਰ ਵੀ ਤੁਹਾਨੂੰ ਨਿਰਾਸ਼ ਕਰੇਗਾ।"
14ਇਸ ਲਈ ਆਖਰਕਾਰ ਤੁਸੀਂ ਮਿਸਰ ਨੂੰ ਵੀ ਛੱਡ ਦੇਵੋਂਗੇ। ਅਤੇ ਤੁਸੀਂ ਸ਼ਰਮ ਨਾਲ ਆਪਣਾ ਚਿਹਰਾ ਛੁਪਾ ਲਵੋਂਗੇ। ਤੁਸੀਂ ਉਨ੍ਹਾਂ ਮਾਲਕਾਂ ਉੱਤੇ ਵਿਸ਼ਵਾਸ ਕੀਤਾ। ਪਰ ਯਹੋਵਾਹ ਨੇ ਉਨ੍ਹਾਂ ਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ, ਇਸ ਲਈ ਜਿੱਤ ਲਈ ਉਹ ਤੁਹਾਡੀ ਸਹਾਈਤਾ ਨਹੀਂ ਕਰ ਸੱਕਦੇ।"
15“ਜੋ ਕੋਈ ਬੰਦਾ ਆਪਣੀ ਪਤਨੀ ਨੂੰ ਤਲਾਕ ਦਿੰਦਾ, ਅਤੇ ਉਹ ਉਸ ਨੂੰ ਛੱਡ ਦਿੰਦੀ ਹੈ ਅਤੇ ਉਹ ਕਿਸੇ ਹੋਰ ਨਾਲ ਵਿਆਹ ਕਰ ਲੈਂਦੀ ਹੈ, ਕੀ ਉਹ ਬੰਦਾ ਫ਼ੇਰ ਵੀ ਆਪਣੀ ਪਤਨੀ ਵੱਲ ਆ ਸੱਕਦਾ ਹੈ? ਨਹੀਂ! ਜੇ ਉਹ ਬੰਦਾ ਉਸ ਔਰਤ ਕੋਲ ਵਾਪਸ ਜਾਂਦਾ ਹੈ, ਤਾਂ ਉਹ ਜ਼ਮੀਨ ਪਰਦੂਸ਼ਿਤ ਹੋ ਜਾਵੇਗੀ। ਯਹੂਦਾਹ, ਤੂੰ ਆਪਣੇ ਅਨੇਕਾਂ ਪ੍ਰੇਮੀਆਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ ਸੀ। ਅਤੇ ਹੁਣ ਤੂੰ ਮੇਰੇ ਕੋਲ ਵਾਪਸ ਆਉਣਾ ਚਾਹੁੰਦਾ ਹੈਂ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

16“ਨੰਗੀਆਂ ਪਹਾੜੀਆਂ ਦੀਆਂ ਸਿਖਰਾਂ ਵੱਲ ਦੇਖ, ਯਹੂਦਾਹ। ਕੀ ਉੱਥੇ ਕੋਈ ਅਜਿਹੀ ਥਾਂ ਹੈ, ਜਿੱਥੇ ਤੂੰ ਆਪਣੇ ਪ੍ਰੇਮੀਆਂ ਨਾਲ ਭੋਗ ਨਹੀਂ ਕੀਤਾ? ਤੂੰ ਆਪਣੇ ਪ੍ਰੇਮੀਆਂ ਦੇ ਇੰਤਜ਼ਾਰ ਵਿੱਚ ਸੜਕ ਕੰਢੇ ਬੈਠ ਰਿਹਾ ਹੈਂ, ਜਿਵੇਂ ਕੋਈ ਅਰਬ ਵਾਸੀ ਮਾਰੂਬਲ ਅੰਦਰ ਇੰਤਜ਼ਾਰ ਕਰਦਾ ਹੈ। ਤੂੰ ਉਹ ਧਰਤੀ ਨਾਪਾਕ ਕਰ ਦਿੱਤੀ! ਕਿਵੇਂ? ਤੂੰ ਬਹੁਤ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਤੂੰ ਮੇਰੇ ਨਾਲ ਬੇਵਫ਼ਾ ਸੈਂ।"
17ਤੂੰ ਪਾਪ ਕੀਤਾ, ਇਸ ਲਈ ਬਰੱਖਾ ਨਹੀਂ ਹੋਈ। ਬਰੱਖਾ ਰੁੱਤ ਵਿੱਚ ਕੋਈ ਬਹਾਰ ਦਾ ਮੌਸਮ ਨਹੀਂ ਸੀ। ਪਰ ਫ਼ੇਰ ਵੀ ਤੈਨੂੰ ਸ਼ਰਮਿੰਦਗੀ ਤੋਂ ਇਨਕਾਰ ਹੈ। ਤੇਰੇ ਚਿਹਰੇ ਦੀ ਤੱਕਣੀ ਕਿਸੇ ਵੇਸਵਾ ਦੀ ਤੱਕਣੀ ਵਰਗੀ ਹੈ। ਉਦੋਂ ਜਦੋਂ ਉਹ ਸ਼ਰਮਿੰਦਗੀ ਤੋਂ ਇਨਕਾਰ ਕਰਦੀ ਹੈ। ਤੈਨੂੰ ਆਪਣੇ ਕੀਤੇ ਉੱਤੇ ਸ਼ਰਮਸਾਰ ਹੋਣ ਤੋਂ ਇਨਕਾਰ ਹੈ।"
You have read Isaiah 54
17 verses