1ਪਰ ਹੁਣ ਤੂੰ ‘ਬਾਪੂ’ ਬੁਲਾ ਰਿਹਾ ਹੈਂ, ਤੂੰ ਆਖਿਆ ਸੀ, ‘ਮੇਰੇ ਬਚਪਨ ਤੋਂ ਹੀ ਤੁਸੀਂ ਮੇਰੇ ਮਿੱਤਰ ਸੀ।’"
2ਤੂੰ ਇਹ ਵੀ ਆਖਿਆ, ‘ਪਰਮੇਸ਼ੁਰ ਹਮੇਸ਼ਾ ਤੇਰੇ ਨਾਲ ਨਰਾਜ਼ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕਹਿਰ ਸਦਾ ਲਈ ਨਹੀਂ ਰਹੇਗਾ।’ “ਯਹੂਦਾਹ, ਤੂੰ ਇਹ ਗੱਲਾਂ ਆਖਦਾ ਹੈਂ, ਪਰ ਤੂੰ ਬਦੀ ਕਰਦਾ ਹੈਂ, ਜਿੰਨੀ ਤੂੰ ਕਰ ਸੱਕਦਾ ਹੈਂ।”"
3ਦੋ ਬੁਰੀਆਂ ਭੈਣਾਂ: ਇਸਰਾਏਲ ਅਤੇ ਯਹੂਦਾਹ ਯਹੋਵਾਹ ਨੇ ਰਾਜੇ ਯੋਸ਼ੀਯਾਹ ਦੇ ਸ਼ਾਸਨਕਾਲ ਦੇ ਸਮੇਂ ਦੌਰਾਨ ਮੈਨੂੰ ਆਖਿਆ, “ਯਿਰਮਿਯਾਹ ਕੀ ਤੂੰ ਦੇਖੀਆਂ ਨੇ ਉਹ ਮੰਦੀਆਂ ਗੱਲਾਂ ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ? ਤੂੰ ਦੇਖਿਆ ਹੀ ਹੈ ਕਿਵੇਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਹੈ। ਉਸ ਨੇ ਹਰ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਦੀ ਛਾਂ ਹੇਠਾਂ ਵਿਭਚਾਰ ਕੀਤਾ ਹੈ।"
4ਮੈਂ ਆਪਣੇ-ਆਪ ਨੂੰ ਆਖਿਆ, ‘ਇਸਰਾਏਲ ਇਹ ਮੰਦੀਆਂ ਗੱਲਾਂ ਕਰਨ ਤੋਂ ਮਗਰੋਂ ਮੇਰੇ ਵੱਲ ਪਰਤ ਆਵੇਗਾ।’ ਪਰ ਨਹੀਂ ਪਰਤਿਆ ਉਹ ਮੇਰੇ ਕੋਲ। ਅਤੇ ਇਸਰਾਏਲ ਦੀ ਬੇਵਫ਼ਾ ਭੈਣ, ਯਹੂਦਾਹ ਨੇ ਉਸ ਦੇ ਅਮਲਾਂ ਨੂੰ ਦੇਖਿਆ।"
5ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸ ਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸ ਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ।"

6ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ।"
7ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ। ਉਸ ਨੇ ਕੇਵਲ ਪਰਤਣ ਦਾ ਦਿਖਾਵਾ ਕੀਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
8ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ ਨੇ ਮੇਰੇ ਨਾਲ ਵਫ਼ਾ ਨਹੀਂ ਕੀਤੀ। ਪਰ ਉਸ ਦੇ ਕੋਲ ਬੇਵਫ਼ਾ ਯਹੂਦਾਹ ਨਾਲੋਂ ਬਿਹਤਰ ਬਹਾਨਾ ਸੀ।"
9ਯਿਰਮਿਯਾਹ, ਉੱਤਰ ਵੱਲ ਦੇਖ ਅਤੇ ਇਹ ਸੰਦੇਸ਼ ਸੁਣਾ: “‘ਇਸਰਾਏਲ ਦੇ ਬੇਵਫ਼ਾ ਲੋਕੋ, ਤੁਸੀਂ ਵਾਪਸ ਪਰਤ ਆਓ।’ ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ‘ਮੈਂ ਤੁਹਾਡੇ ਨਾਲ ਨਰਾਜ਼ ਹੋਣਾ ਛੱਡ ਦਿਆਂਗਾ। ਮੈਂ ਰਹਿਮ ਨਾਲ ਭਰਪੂਰ ਹਾਂ।’ ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ‘ਮੈਂ ਹਮੇਸ਼ਾ ਲਈ ਤੁਹਾਡੇ ਨਾਲ ਨਰਾਜ਼ ਨਹੀਂ ਹੋਵਾਂਗਾ।"
10ਪਰ ਤੁਹਾਨੂੰ ਆਪਣੇ-ਆਪ ਨੂੰ ਪਛਾਣ ਲੈਣਾ ਚਾਹੀਦਾ ਹੈ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸੀ। ਇਹ ਤੁਹਾਡਾ ਪਾਪ ਹੈ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਦੇ ਬੁੱਤਾਂ ਦੀ ਉਪਾਸਨਾ ਕੀਤੀ ਸੀ। ਹਰੇਕ ਹਰੇ ਰੁੱਖ ਹੇਠਾਂ ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਸੀ। ਤੁਸੀਂ ਮੇਰਾ ਹੁਕਮ ਨਹੀਂ ਮੰਨਿਆ ਸੀ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

11“ਤੁਸੀਂ ਲੋਕੀ ਬੇਵਫ਼ਾ ਹੋ। ਪਰ ਮੇਰੇ ਵੱਲ ਵਾਪਸ ਪਰਤ ਆਓ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਮੈਂ ਤੁਹਾਡਾ ਮਾਲਕ ਹਾਂ। ਮੈਂ ਹਰ ਸ਼ਹਿਰ ਵਿੱਚੋਂ ਇੱਕ ਬੰਦਾ ਅਤੇ ਹਰ ਪਰਿਵਾਰ ਵਿੱਚੋਂ ਦੋ ਬੰਦੇ ਲਵਾਂਗਾ ਅਤੇ ਤੁਹਾਨੂੰ ਸੀਯੋਨ ਵਾਪਸ ਲਿਆਵਾਂਗਾ।"
12ਫ਼ੇਰ ਮੈਂ ਤੁਹਾਨੂੰ ਨਵੇਂ ਹਾਕਮ ਦੇਵਾਂਗਾ। ਉਹ ਹਾਕਮ ਮੇਰੇ ਵਫ਼ਾਦਾਰ ਹੋਣਗੇ। ਉਹ ਤੁਹਾਡੀ ਗਿਆਨ ਅਤੇ ਸਮਝਦਾਰੀ ਨਾਲ ਅਗਵਾਈ ਕਰਨਗੇ।"
13ਉਨ੍ਹਾਂ ਦਿਨਾਂ ਅੰਦਰ, ਦੇਸ਼ ਵਿੱਚ ਤੁਸੀਂ ਬਹੁਤ ਗਿਣਤੀ ਵਿੱਚ ਹੋਵੋਂਗੇ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ। “ਉਸ ਸਮੇਂ ਲੋਕ ਇਹ ਕਦੇ ਨਹੀਂ ਆਖਣਗੇ, ‘ਮੈਨੂੰ ਉਹ ਦਿਨ ਯਾਦ ਹਨ ਜਦੋਂ ਸਾਡੇ ਕੋਲ ਯਹੋਵਾਹ ਦੇ ਨੇਮ ਦਾ ਸੰਦੂਕ ਸੀ।’ ਉਹ ਪਵਿੱਤਰ ਸੰਦੂਕ ਬਾਰੇ ਮੁੜਕੇ ਸੋਚਣਗੇ ਵੀ ਨਹੀਂ। ਉਹ ਉਸ ਨੂੰ ਚੇਤੇ ਵੀ ਨਹੀਂ ਕਰਨਗੇ ਅਤੇ ਨਾ ਉਸਦਾ ਵਿਗੋਚਾ ਮਹਿਸੂਸ ਕਰਨਗੇ। ਉਹ ਫ਼ੇਰ ਕਦੇ ਪਵਿੱਤਰ ਸੰਦੂਕ ਨਹੀਂ ਬਨਾਉਣਗੇ।"
You have read Isaiah 55
13 verses