Lumina
Isaiah

True Fasting

Isaiah 58·Punjabi Bible

1ਮੈਂ ਦੇਖਿਆ, ਅਤੇ ਚੰਗੀ ਧਰਤੀ ਮਾਰੂਬਲ ਹੋ ਗਈ ਸੀ। ਉਸ ਦੇਸ਼ ਦੇ ਸਾਰੇ ਹੀ ਸ਼ਹਿਰ ਤਬਾਹ ਹੋ ਗਏ ਸਨ। ਇਹ ਯਹੋਵਾਹ ਨੇ ਕੀਤਾ ਸੀ। ਯਹੋਵਾਹ ਨੇ, ਉਸ ਦੇ ਕਹਿਰ ਨੇ ਇਹ ਕੀਤਾ ਸੀ।"

2ਯਹੋਵਾਹ ਇਹ ਗੱਲਾਂ ਆਖਦਾ ਹੈ: “ਸਾਰਾ ਦੇਸ਼ ਤਬਾਹ ਹੋ ਜਾਵੇਗਾ। ਪਰ ਦੇਸ਼ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।"

3ਇਸ ਦੇ ਕਾਰਣ, ਧਰਤੀ ਪਿੱਟੇਗੀ ਅਤੇ ਹੇਨਰਾ ਅਕਾਸ਼ ਉੱਤੇ ਛਾ ਜਾਵੇਗਾ। ਮੈਂ ਬੋਲ ਦਿੱਤਾ ਹੈ ਅਤੇ ਇਹ ਬਦਲੇਗਾ ਨਹੀਂ। ਮੈਂ ਇੱਕ ਨਿਆਂ ਕਰ ਦਿੱਤਾ ਹੈ ਅਤੇ ਮੈਂ ਆਪਣੇ ਇਰਾਦੇ ਨੂੰ ਨਹੀਂ ਬਦਲਾਂਗਾ।”"

4ਯਹੂਦਾਹ ਦੇ ਲੋਕ ਘੋੜਸਵਾਰਾਂ ਅਤੇ ਤੀਰਅੰਦਾਜ਼ਾਂ ਦੀ ਅਵਾਜ਼ ਸੁਣਨਗੇ ਅਤੇ ਲੋਕ ਭੱਜ ਜਾਣਗੇ! ਕੁਝ ਲੋਕ ਗੁਫ਼ਾਵਾਂ ਅੰਦਰ ਛੁਪ ਜਾਣਗੇ, ਕੁਝ ਲੋਕ ਝਾੜੀਆਂ ਅੰਦਰ ਛੁਪ ਜਾਣਗੇ, ਕੁਝ ਲੋਕ ਚੱਟਾਨਾਂ ਉੱਤੇ ਚੜ੍ਹ ਜਾਣਗੇ। ਯਹੂਦਾਹ ਦੇ ਸਾਰੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਵੀ ਬੰਦਾ ਨਹੀਂ ਰਹੇਗਾ।"

5ਯਹੂਦਾਹ, ਤੂੰ ਤਬਾਹ ਕੀਤਾ ਗਿਆ ਹੈਂ। ਇਸ ਲਈ ਹੁਣ ਤੂੰ ਕੀ ਕਰ ਰਿਹਾ ਹੈਂ? ਤੂੰ ਆਪਣੀ ਸਭ ਤੋਂ ਸੋਹਣੀ ਲਾਲ ਪੋਸ਼ਾਕ ਕਿਉਂ ਪਾਈ ਹੋਈ ਹੈ? ਤੂੰ ਸੋਨੇ ਦੇ ਗਹਿਣੇ ਕਿਉਂ ਪਹਿਨੇ ਹੋਏ ਨੇ? ਤੂੰ ਆਪਣੀਆਂ ਅੱਖਾਂ ਕਿਉਂ ਸਿਂਗਾਰੀਆਂ ਨੇ? ਤੂੰ ਆਪਣੇ-ਆਪ ਨੂੰ ਸੁੰਦਰ ਬਣਾਇਆ ਪਰ ਇਹ ਸਿਰਫ਼ ਵਕਤ ਦੀ ਬਰਬਾਦੀ ਹੈ। ਤੈਨੂੰ ਤੇਰੇ ਪ੍ਰੇਮੀ ਨਫ਼ਰਤ ਕਰਦੇ ਨੇ। ਉਹ ਤੈਨੂੰ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਨੇ।"

Isaiah 58 illustration - Isaiah Chapter 58

6ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਹਿਲੋਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, “ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!”"

7ਯਹੂਦਾਹ ਦੇ ਲੋਕਾਂ ਦੀ ਬਦੀ ਯਹੋਵਾਹ ਆਖਦਾ ਹੈ, “ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸੱਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ!"

8ਲੋਕੀ ਇਕਰਾਰ ਕਰਦੇ ਨੇ ਤੇ ਆਖਦੇ ਨੇ, ‘ਜਿਵੇਂ ਕਿ ਯਹੋਵਾਹ ਹਾਜ਼ਰ ਨਾਜ਼ਰ ਹੈ।’ ਪਰ ਅਸਲ ਵਿੱਚ ਉਨ੍ਹਾਂ ਦਾ ਭਾਵ ਅਜਿਹਾ ਨਹੀਂ ਹੁੰਦਾ।”"

9ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿੱਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ।"

10ਪਰ ਮੈਂ ਆਪਣੇ ਦਿਲ ਵਿੱਚ ਆਖਿਆ, “ਅਵੱਸ਼ ਹੀ ਸਿਰਫ਼ ਗਰੀਬ ਲੋਕ ਅਜਿਹੇ ਹੋਣਗੇ ਜਿਹੜੇ ਇੰਨੇ ਮੂਰਖ ਹਨ। ਗਰੀਬ ਲੋਕਾਂ ਨੇ ਯਹੋਵਾਹ ਦੇ ਮਾਰਗ ਦੀ ਸਿੱਖਿਆ ਨਹੀਂ ਲਈ। ਗਰੀਬ ਲੋਕ ਆਪਣੇ ਪਰਮੇਸ਼ੁਰ ਦੀ ਬਿਵਸਬਾ ਨਹੀਂ ਜਾਣਦੇ।"

Isaiah 58 illustration - Isaiah Chapter 58

11ਇਸ ਲਈ ਮੈਂ ਯਹੂਦਾਹ ਦੇ ਆਗੂਆਂ ਕੋਲ ਜਾਵਾਂਗਾ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਅਵੱਸ਼ ਹੀ, ਆਗੂ ਯਹੋਵਾਹ ਦੇ ਮਾਰਗ ਬਾਰੇ ਜਾਣਦੇ ਹਨ। ਮੈਨੂੰ ਪੱਕ ਹੈ ਕਿ ਉਹ ਪਰਮੇਸ਼ੁਰ ਦੇ ਨੇਮ ਬਾਰੇ ਜਾਣਦੇ ਨੇ।” ਪਰ ਸਾਰੇ ਹੀ ਆਗੂ ਯਹੋਵਾਹ ਦੀ ਸੇਵਾ ਤੋਂ ਦੂਰ ਹੋ ਜਾਣ ਲਈ ਇਕੱਠੇ ਹੋ ਗਏ ਸਨ।"

12ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਇਸ ਲਈ ਜੰਗਲ ਦਾ ਇੱਕ ਸ਼ੇਰ ਉਨ੍ਹਾਂ ਉੱਤੇ ਹਮਲਾ ਕਰੇਗਾ। ਮਾਰੂਬਲ ਦਾ ਇੱਕ ਬਘਿਆੜ ਉਨ੍ਹਾਂ ਨੂੰ ਮਾਰ ਸੁੱਟੇਗਾ। ਉਨ੍ਹਾਂ ਦੇ ਸ਼ਹਿਰ ਨੇੜੇ ਇੱਕ ਚੀਤਾ ਲੁਕਿਆ ਹੋਇਆ ਹੈ। ਚੀਤਾ ਹਰ ਉਸ ਬੰਦੇ ਨੂੰ ਚੀਰ ਦੇਵੇਗਾ ਜਿਹੜਾ ਸ਼ਹਿਰ ਵਿੱਚੋਂ ਬਾਹਰ ਆਵੇਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਬਾਰ-ਬਾਰ ਪਾਪ ਕੀਤਾ ਹੈ। ਉਹ ਅਨੇਕਾਂ ਵਾਰੀ ਯਹੋਵਾਹ ਤੋਂ ਭਟਕ ਗਏ ਹਨ।"

13ਪਰਮੇਸ਼ੁਰ ਨੇ ਆਖਿਆ, “ਯਹੂਦਾਹ, ਮੈਨੂੰ ਇੱਕ ਵਾਰੀ ਵੀ ਚੰਗਾ ਜਿਹਾ ਕਾਰਣ ਦੱਸ ਕਿ ਮੈਨੂੰ ਤੈਨੂੰ ਮਾਫ਼ ਕਿਉਂ ਕਰ ਦੇਣਾ ਚਾਹੀਦਾ ਸੀ। ਤੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਬੁੱਤਾਂ ਨਾਲ ਇਕਰਾਰ ਕੀਤੇ ਹਨ ਅਤੇ ਉਹ ਬੁੱਤ ਸੱਚਮੁੱਚ ਦੇਵਤੇ ਨਹੀਂ ਹਨ! ਮੈਂ ਤੇਰੇ ਬੱਚਿਆਂ ਨੂੰ ਹਰ ਚੀਜ਼ ਦਿੱਤੀ ਜਿਸਦੀ ਉਨ੍ਹਾਂ ਨੂੰ ਲੋੜ ਸੀ। ਪਰ ਫ਼ੇਰ ਵੀ ਉਹ ਮੇਰੇ ਨਾਲ ਬੇਵਫ਼ਾ ਰਹੇ! ਉਨ੍ਹਾਂ ਵੱਧੇਰੇ ਸਮਾਂ ਵੇਸਵਾਵਾਂ ਨਾਲ ਗੁਜ਼ਾਰਿਆ।"

14ਉਹ ਅਜਿਹੇ ਘੋੜਿਆਂ ਵਰਗੇ ਹਨ ਜਿਨ੍ਹਾਂ ਕੋਲ ਖਾਣ ਲਈ ਬਹੁਤ ਕੁਝ ਸੀ ਅਤੇ ਉਹ ਜਿਨਸੀ ਮਿਲਾਪ ਲਈ ਤਿਆਰ ਹਨ। ਉਹ ਉਸ ਘੋੜੇ ਵਰਗੇ ਹਨ ਜਿਹੜਾ ਆਪਣੇ ਗੁਆਂਢੀ ਦੀ ਪਤਨੀ ਨੂੰ ਸੱਦ ਰਿਹਾ ਹੈ।"

Chapter Complete

You have read Isaiah 58

14 verses