1ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮੱਲ੍ਹਮ ਪੱਟੀ ਕਰਨੀ ਚਾਹੀਦੀ ਹੈ। ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ। ਉਹ ਆਖਦੇ ਨੇ, “ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!” ਪਰ ਅਸਲ ਵਿੱਚ ਇਹ ਠੀਕ ਨਹੀਂ ਹੈ!"
2ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ। ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ। ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’” ਯਹੋਵਾਹ ਨੇ ਇਹ ਗੱਲਾਂ ਆਖੀਆਂ।"
3“‘ਮੈਂ ਉਨ੍ਹਾਂ ਨੂੰ ਪੂਰਨ ਤੌਰ ਤੇ ਤਬਾਹ ਕਰ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਵੇਲ ਉੱਤੇ ਕੋਈ ਅੰਗੂਰ ਨਹੀਂ ਹੋਣਗੇ। ਅੰਜੀਰ ਦੇ ਰੁੱਖ ਉੱਤੇ ਕੋਈ ਅੰਜੀਰ ਨਹੀਂ ਹੋਵੇਗਾ। ਉਨ੍ਹਾਂ ਦੇ ਪੱਤੇ ਵੀ ਸੁੱਕ ਕੇ ਝੜ ਜਾਣਗੇ। ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ ਲੰਘ ਜਾਵੇਗਾ।’”"
4“‘ਅਸੀਂ ਇੱਥੇ ਸਿਰਫ਼ ਕਿਉਂ ਬੈਠੇ ਹੋਏ ਹਾਂ? ਆਓ ਮਜ਼ਬੂਤ ਸ਼ਹਿਰ ਵੱਲ ਨੱਸ ਚੱਲੀਏ। ਜੇ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮਾਰ ਦੇਣਾ ਹੀ ਲੋਚਦਾ ਹੈ ਤਾਂ ਆਓ ਅਸੀਂ ਓੱਥੇ ਹੀ ਮਰੀਏ। ਅਸੀਂ ਯਹੋਵਾਹ ਦੇ ਵਿਰੁੱਦ ਪਾਪ ਕੀਤਾ ਹੈ, ਇਸ ਲਈ ਯਹੋਵਾਹ ਨੇ ਸਾਨੂੰ ਪੀਣ ਲਈ ਜ਼ਹਿਰ ਪਿਆਲਾ ਦਿੱਤਾ ਹੈ।"
5ਅਸੀਂ ਸ਼ਾਂਤੀ ਦੀ ਆਸ ਕੀਤੀ ਸੀ, ਪਰ ਅਜੇ ਤੀਕ ਕੁਝ ਵੀ ਚੰਗਾ ਨਹੀਂ ਵਾਪਰਿਆ। ਸਾਨੂੰ ਉਮੀਦ ਸੀ ਕਿ ਉਹ ਮਾਫ਼ ਕਰ ਦੇਵੇਗਾ, ਪਰ ਸਿਰਫ਼ ਤਬਾਹੀ ਹੀ ਆਈ।"

6ਦਾਨ ਦੇ ਪਰਿਵਾਰ-ਸਮੂਹ ਦੇ ਦੇਸ਼ ਵੱਲੋਂ ਅਸੀਂ ਦੁਸ਼ਮਣ ਦੇ ਘੋੜਿਆਂ ਦੇ ਖੁਰ੍ਰਾਟੇ ਸੁਣ ਰਹੇ ਹਾਂ। ਧਰਤੀ ਉਨ੍ਹਾਂ ਦੇ ਸੁਂਮਾਂ ਦੀ ਟਾਪ ਤੋਂ ਕੰਬਦੀ ਹੈ। ਉਹ ਧਰਤੀ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਤਬਾਹ ਕਰਨ ਲਈ ਆਏ ਨੇ। ਉਹ ਸ਼ਹਿਰ ਨੂੰ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਲਈ ਆਏ ਨੇ, ਜਿਹੜੇ ਓੱਥੇ ਰਹਿੰਦੇ ਨੇ।’”"
7“ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਜ਼ਹਿਰੀਲੇ ਸੱਪ ਭੇਜ ਰਿਹਾ ਹਾਂ। ਉਨ੍ਹਾਂ ਸੱਪਾਂ ਨੂੰ ਕਾਬੂ ਵਿੱਚ ਨਹੀਂ ਕੀਤਾ ਜਾ ਸੱਕਦਾ, ਉਹ ਸੱਪ ਤੁਹਾਨੂੰ ਡਂਗ ਮਾਰਨਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
8ਹੇ ਪਰਮੇਸ਼ੁਰ, ਮੈਂ ਉਦਾਸੀ ਨਾਲ ਦਬਿਆ ਗਿਆ ਹ੍ਹਾਂ, ਮੇਰਾ ਦਿਲ ਬਿਮਾਰ ਹੈ, ਪਰ ਮੈਨੂੰ ਕੋਈ ਸੁੱਖ ਨਹੀਂ ਮਿਲਦਾ।"
9ਮੇਰੇ ਲੋਕਾਂ ਨੂੰ ਸੁਣੋ। ਇਸ ਦੇਸ਼ ਅੰਦਰ ਲੋਕ ਹਰ ਥਾਂ ਸਹਾਇਤਾ ਲਈ ਪੁਕਾਰ ਕਰ ਰਹੇ ਨੇ। ਉਹ ਆਖਦੇ ਨੇ, “ਕੀ ਹਾਲੇ ਵੀ ਯਹੋਵਾਹ ਸੀਯੋਨ ਉੱਤੇ ਹੈ? ਕੀ ਸੀਯੋਨ ਦਾ ਰਾਜਾ ਹਾਲੇ ਵੀ ਓੱਥੇ ਹੈ?” ਪਰ ਪਰਮੇਸ਼ੁਰ ਆਖਦਾ ਹੈ, “ਯਹੂਦਾਹ ਦੇ ਲੋਕਾਂ ਨੇ ਨਿਕੰਮੇ ਵਿਦੇਸ਼ੀ ਬੁੱਤਾਂ ਦੀ ਉਪਾਸਨਾ ਕੀਤੀ ਸੀ। ਇਸ ਨੇ ਮੈਨੂੰ ਬਹੁਤ ਕਰੋਧਵਾਨ ਕੀਤਾ ਸੀ! ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਸੀ?”"
10ਅਤੇ ਲੋਕ ਆਖਦੇ ਨੇ, “ਵਾਢੀ ਦਾ ਸਮਾਂ ਬੀਤ ਗਿਆ ਹੈ। ਗਰਮੀ ਚਲੀ ਗਈ ਹੈ। ਅਤੇ ਅਸੀਂ ਹਾਲੇ ਵੀ ਨਹੀਂ ਬਚਾਏ ਗਏ ਹਾਂ।”"

11ਮੇਰੇ ਲੋਕ ਜ਼ਖਮੀ ਨੇ, ਇਸ ਲਈ ਮੈਂ ਜ਼ਖਮੀ ਹਾਂ। ਮੈਂ ਬੋਲਣ ਲਈ ਬਹੁਤ ਉਦਾਸ ਹਾਂ।"
12ਅਵੱਸ਼ ਹੀ ਗਿਲਆਦ ਵਿੱਚ ਕੋਈ ਦਵਾ ਅਤੇ ਚਿਕਿਤਸੱਕ ਹੈ। ਇਸ ਲਈ ਮੇਰੇ ਲੋਕਾਂ ਦੇ ਜ਼ਖਮ ਰਾਜ਼ੀ ਕਿਉਂ ਨਹੀਂ ਹੋਏ?"
13ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ।"
14ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸੱਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸੱਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸ ਦੇ ਖਿਲਾਫ਼ ਹੋ ਗਏ ਨੇ।"
15“ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।” ਇਹ ਗੱਲਾਂ ਯਹੋਵਾਹ ਨੇ ਆਖੀਆਂ।"

16“ਆਪਣੇ ਗੁਆਂਢੀ ਦੀ ਨਿਗਰਾਨੀ ਕਰੋ! ਆਪਣੇ ਭਰਾਵਾਂ ਉੱਤੇ ਵੀ ਭਰੋਸਾ ਨਾ ਕਰੋ! ਕਿਉਂ ਕਿ ਹਰ ਭਰਾ ਧੋਖੇਬਾਜ਼ ਹੁੰਦਾ ਹੈ। ਹਰ ਗੁਆਂਢੀ ਤੁਹਾਡੀ ਪਿੱਠ ਪਿੱਛੇ ਚੁਗਲੀਆਂ ਕਰਦਾ ਹੈ।"
17ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿੱਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕੱ ਗਏ ਕਿ ਉਹ ਵਾਪਸ ਨਾ ਪਰਤ ਸੱਕਣ।"
18ਇੱਕ ਬੁਰੀ ਗੱਲ ਦੂਸਰੀ ਦੇ ਪਿੱਛੇ ਤੁਰੀ। ਅਤੇ ਝੂਠਾਂ ਦੇ ਪਿੱਛੇ ਝੂਠ ਤੁਰੇ। ਲੋਕਾਂ ਨੇ ਮੈਨੂੰ ਜਾਨਣ ਤੋਂ ਇਨਕਾਰ ਕੀਤਾ।” ਇਹ ਗੱਲਾਂ ਯਹੋਵਾਹ ਨੇ ਆਖੀਆਂ।"
19ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਕਾਰੀਗਰ ਧਾਤ ਨੂੰ, ਇਸਦੀ ਸ਼ੁੱਧਤਾ ਨੂੰ ਪਰੱਖਣ ਲਈ ਅੱਗ ਵਿੱਚ ਗਰਮ ਕਰਦਾ ਹੈ। ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰੱਖਾਂਗਾ। ਮੇਰੇ ਕੋਲ ਹੋਰ ਕੋਈ ਚੋਣ ਨਹੀਂ। ਮੇਰੇ ਲੋਕਾਂ ਨੇ ਪਾਪ ਕੀਤਾ ਹੈ।"
20ਯਹੂਦਾਹ ਦੇ ਲੋਕਾਂ ਦੀਆਂ ਜੀਭਾਂ ਤੇਜ਼ ਤੀਰਾਂ ਵਰਗੀਆਂ ਹਨ। ਉਨ੍ਹਾਂ ਦੇ ਮੂੰਹ ਝੂਠ ਬੋਲਦੇ ਨੇ। ਹਰ ਬੰਦਾ ਆਪਣੇ ਗੁਆਂਢੀ ਨਾਲ ਮਿੱਠਾ ਬੋਲਦਾ ਹੈ। ਪਰ ਉਹ ਚੋਰੀ-ਛੁੱਪੇ ਆਪਣੇ ਗੁਆਂਢੀ ਉੱਤੇ ਹਮਲਾ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਹੁੰਦਾ ਹੈ।"

21ਮੈਨੂੰ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ।” ਇਸ ਸੰਦੇਸ਼ ਯਹੋਵਾਹ ਵੱਲੋਂ ਹੈ, “ਤੁਸੀਂ ਜਾਣਦੇ ਹੋ ਕਿ ਮੈਨੂੰ ਉਸ ਕਿਸਮ ਦੇ ਲੋਕਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਨੂੰ ਓਹੀ ਸਜ਼ਾ ਦੇਵਾਂ, ਜਿਸਦੇ ਉਹ ਅਧਿਕਾਰੀ ਹਨ।”"
22ਮੈਂ ਪਹਾੜਾਂ ਲਈ ਧਾਹਾਂ ਮਾਰਕੇ ਰੋਵਾਂਗਾ। ਮੈਂ ਸੱਖਣੇ ਖੇਤਾਂ ਲਈ ਵੈਣ ਪਾਵਾਂਗਾ। ਕਿਉਂ ਕਿ ਜਿਉਂਦੀਆਂ ਚੀਜ਼ਾਂ ਮੁਕਾ ਦਿੱਤੀਆਂ ਗਈਆਂ ਸਨ। ਹੁਣ ਕੋਈ ਵੀ ਓੱਥੇ ਸਫ਼ਰ ਨਹੀਂ ਕਰਦਾ। ਓੱਥੇ ਪਸ਼ੂਆਂ ਦੀਆਂ ਅਵਾਜ਼ਾਂ ਨਹੀਂ ਸੁਣੀਂਦੀਆਂ। ਪੰਛੀ ਕਿਤੇ ਦੂਰ ਉੱਡ ਗਏ ਨੇ ਅਤੇ ਜਾਨਵਰ ਚੱਲੇ ਗਏ ਹਨ।"
23“ਮੈਂ ਯਰੂਸ਼ਲਮ ਸ਼ਹਿਰ ਨੂੰ ਇੱਕ ਕੂੜੇ ਦਾ ਢੇਰ ਬਣਾ ਦਿਆਂਗਾ। ਇਹ ਗਿਦ੍ਦੜਾਂ ਦੇ ਰਹਿਣ ਦੀ ਥਾਂ ਹੋਵੇਗੀ। ਮੈਂ ਯਹੂਦਾਹ ਸਹਿਰ ਦੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ, ਇਸ ਲਈ ਓੱਥੇ ਕੋਈ ਵੀ ਨਹੀਂ ਰਹੇਗਾ।”"
24ਕੀ ਇੱਥੇ ਕੋਈ ਅਜਿਹਾ ਸਿਆਣਾ ਬੰਦਾ ਹੈ ਜੋ ਇਨ੍ਹਾਂ ਗੱਲਾਂ ਨੂੰ ਸਮਝ ਸੱਕੇ? ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸ ਨੂੰ ਯਹੋਵਾਹ ਪਾਸੋਂ ਸਿੱਖਿਆ ਮਿਲੀ ਹੋਵੇ? ਕੀ ਕੋਈ ਯਹੋਵਾਹ ਦੇ ਸੰਦੇਸ਼ ਨੂੰ ਸਮਝਾ ਸੱਕਦਾ ਹੈ? ਧਰਤੀ ਤਬਾਹ ਕਿਉਂ ਹੋਈ? ਸੱਖਣੇ ਮਾਰੂਬਲ ਵਰਗੀ ਕਿਉਂ ਬਣਾ ਦਿੱਤੀ ਗਈ, ਜਿੱਥੇ ਕੋਈ ਵੀ ਨਹੀਂ ਜਾਂਦਾ?"
25ਯਹੋਵਾਹ ਨੇ ਇਨ੍ਹਾਂ ਸਵਾਲਾਂ ਦਾ ਜਬਾਵ ਦਿੱਤਾ ਉਸ ਨੇ ਆਖਿਆ, “ਇਹ ਇਸ ਲਈ ਹੈ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੀ ਬਿਵਸਬਾ ਉੱਤੇ ਚੱਲਣਾ ਛੱਡ ਦਿੱਤਾ ਹੈ। ਮੈਂ ਉਨ੍ਹਾਂ ਨੂੰ ਆਪਣੀ ਬਿਵਸਬਾ ਦਿੱਤੀ ਸੀ, ਪਰ ਉਨ੍ਹਾਂ ਨੇ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਉਹ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ,"
You have read Isaiah 65
25 verses