1ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।"
2ਪਰ ਦੇਖੋ! ਲੋਕ ਹੁਣ ਖੁਸ਼ ਹਨ। ਲੋਕ ਖੁਸ਼ੀ ਮਨਾ ਰਹੇ ਹਨ। “ਲੋਕ ਪਸ਼ੂਆਂ ਅਤੇ ਭੇਡਾਂ ਨੂੰ ਮਾਰ ਰਹੇ ਹਨ, ਉਹ ਇਹ ਆਖਦਿਆਂ ਹੋਇਆਂ ਮਾਸ ਖਾ ਰਹੇ ਹਨ ਅਤੇ ਮੈਅ ਪੀ ਰਹੇ ਹਨ, ਆਪਾਂ ਖਾਈਏ ਪੀਈਏ ਕਿਉਂ ਕਿ ਕੱਲ੍ਹ ਨੂੰ ਅਸਾਂ ਮਰ ਜਾਣਾ ਹੈ।”"
3ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ ਤੇ ਮੈਂ ਆਪਣੇ ਕੰਨਾਂ ਨਾਲ ਇਨ੍ਹਾਂ ਨੂੰ ਸੁਣਿਆ: “ਤੁਸੀਂ ਗ਼ਲਤ ਗੱਲਾਂ ਕਰਨ ਦੇ ਦੋਸ਼ੀ ਹੋ। ਅਤੇ ਮੈਂ ਇਕਰਾਰ ਕਰਦਾ ਹਾਂ। ਤੁਸੀਂ ਇਸ ਦੇਸ਼ ਤੋਂ ਬਖਸ਼ੇ ਜਾਣ ਤੋਂ ਪਹਿਲਾਂ ਮਰ ਜਾਓਗੇ।” ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।"
4ਪਰਮੇਸ਼ੁਰ ਦਾ ਸ਼ਬਨਾ ਨੂੰ ਸੰਦੇਸ਼ ਮੇਰੇ ਪ੍ਰਭੂ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: ਉਸ ਸੇਵਕ ਸ਼ਬਨਾ ਪਾਸ ਜਾਓ। ਉਹ ਸੇਵਕ ਮਹਿਲਾਂ ਦਾ ਪ੍ਰਬੰਧਕ ਹੈ।"
5ਉਸ ਸੇਵਕ ਨੂੰ ਪੁੱਛੋ, “ਤੂੰ ਇੱਥੇ ਕੀ ਕਰ ਰਿਹਾ ਹੈਂ? ਤੈਨੂੰ ਖੁਦ ਲਈ ਕਬਰ ਬਨਾਉਣ ਦੀ ਅਤੇ ਚੱਟਾਨ ਵਿੱਚ ਆਪਣੇ ਲਈ ਆਰਾਮ ਕਰਨ ਦੀ ਜਗ੍ਹਾ ਤਰਾਸ਼ਣ ਦੀ ਆਗਿਆ ਕਿਸਨੇ ਦਿੱਤੀ ਹੈ?"

6“ਬੰਦਿਆ, ਯਹੋਵਾਹ ਤੈਨੂੰ ਕੁਚਲ ਦੇਵੇਗਾ। ਯਹੋਵਾਹ ਤੇਰੀ ਇੱਕ ਛੋਟੀ ਜਿਹੀ ਗੇਂਦ ਬਣਾ ਦੇਵੇਗਾ ਅਤੇ ਤੈਨੂੰ ਦੂਰ ਕਿਸੇ ਹੋਰ ਦੇਸ਼ ਦੀਆਂ ਖੁਲ੍ਹੀਆਂ ਬਾਹਾਂ ਵਿੱਚ ਸੁੱਟ ਦੇਵੇਗਾ। ਅਤੇ ਓੱਥੇ ਤੂੰ ਮਰ ਜਾਵੇਂਗਾ।” ਯਹੋਵਾਹ ਨੇ ਆਖਿਆ, “ਤੈਨੂੰ ਆਪਣੇ ਰੱਥਾਂ ਉੱਤੇ ਬਹੁਤ ਗੁਮਾਨ ਹੈ। ਪਰ ਉਸ ਦੂਰ ਦੁਰਾਡੇ ਦੇਸ਼ ਵਿੱਚ ਤੇਰੇ ਨਵੇਂ ਹਾਕਮ ਕੋਲ ਬਿਹਤਰ ਰਬ ਹੋਣਗੇ। ਅਤੇ ਤੇਰੇ ਰੱਥ ਉਸ ਦੇ ਮਹਿਲਾਂ ਅੰਦਰ ਮਹੱਤਵਪੂਰਣ ਨਹੀਂ ਲੱਗਣਗੇ।"
7ਮੈਂ ਤੈਨੂੰ ਤੇਰੇ ਇੱਥੋਂ ਦੇ ਮਹੱਤਵਪੂਰਣ ਕੰਮ ਤੋਂ ਧੱਕ ਕੇ ਬਾਹਰ ਕਰ ਦਿਆਂਗਾ। ਤੇਰਾ ਨਵਾਂ ਆਗੂ ਤੈਨੂੰ ਤੇਰੇ ਮਹੱਤਵਪੂਰਣ ਕੰਮ ਤੋਂ ਹਟਾ ਦੇਵੇਗਾ।"
8ਉਸ ਸਮੇਂ, ਮੈਂ ਆਪਣੇ ਸੇਵਕ ਹਿਲਕੀਆਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ।"
9ਮੈਂ ਤੇਰਾ ਚੋਲਾ ਲਾਹ ਕੇ ਉਸ ਸੇਵਕ ਦੇ ਉੱਤੇ ਪਹਿਨਾ ਦਿਆਂਗਾ। ਮੈਂ ਉਸ ਨੂੰ ਤੇਰਾ ਹਾਕਮ ਵਾਲਾ ਡੰਡਾ ਦੇ ਦੇਵਾਂਗਾ। ਮੈਂ ਉਸ ਨੂੰ ਤੇਰੇ ਵਾਲਾ ਮਹੱਤਵਪੂਰਣ ਕੰਮ ਦੇ ਦਿਆਂਗਾ। ਉਹ ਸੇਵਕ ਯਰੂਸ਼ਲਮ ਅਤੇ ਯਹੂਦਾਹ ਦੇ ਪਰਿਵਾਰ ਦੇ ਬੰਦਿਆਂ ਲਈ ਪਿਤਾ ਵਾਂਗ ਹੋਵੇਗਾ।"
10“ਮੈਂ ਉਸ ਬੰਦੇ ਦੇ ਗਲੇ ਵਿੱਚ ਦਾਊਦ ਦੇ ਘਰ ਦੀਆਂ ਕੁਂਜੀਆਂ ਪਾ ਦਿਆਂਗਾ। ਜੇ ਉਹ ਕੋਈ ਦਰਵਾਜ਼ਾ ਖੋਲ੍ਹੇਗਾ ਤਾਂ ਉਹ ਦਰਵਾਜ਼ਾ ਖੁਲ੍ਹਿਆ ਰਹੇਗਾ। ਕੋਈ ਬੰਦਾ ਵੀ ਉਸ ਨੂੰ ਬੰਦ ਨਹੀਂ ਕਰ ਸੱਕੇਗਾ। ਜੇ ਉਹ ਕਿਸੇ ਦਰਵਾਜ਼ੇ ਨੂੰ ਬੰਦ ਕਰ ਦੇਵੇਗਾ ਤਾਂ ਉਹ ਦਰਵਾਜ਼ਾ ਬੰਦ ਰਹੇਗਾ। ਕੋਈ ਬੰਦਾ ਉਸ ਨੂੰ ਖੋਲ੍ਹ ਨਹੀਂ ਸੱਕੇਗਾ। ਉਹ ਸੇਵਕ ਆਪਣੇ ਪਿਤਾ ਦੇ ਘਰ ਵਿੱਚਲੀ ਬਹੁਤ ਇੱਜ਼ਤ ਵਾਲੀ ਕੁਰਸੀ ਸਮਾਨ ਹੋਵੇਗਾ।"

11ਮੈਂ ਉਸ ਨੂੰ ਉਸ ਮਜ਼ਬੂਤ ਕਿੱਲ ਵਾਂਗ ਬਣਾ ਦਿਆਂਗਾ ਜਿਹੜੀ ਕਿਸੇ ਬਹੁਤ ਮਜ਼ਬੂਤ ਤਖਤੇ ਵਿੱਚ ਠੋਕੀ ਗਈ ਹੁੰਦੀ ਹੈ।"
12ਉਸ ਦੇ ਪਿਤਾ ਦੇ ਘਰ ਦੀਆਂ ਸਮੂਹ ਇੱਜ਼ਤ ਵਾਲੀਆਂ ਅਤੇ ਮਹੱਤਵਪੂਰਣ ਚੀਜ਼ਾਂ ਉਸ ਦੇ ਸਹਾਰੇ ਹੋਣਗੀਆਂ। ਸਾਰੇ ਬਾਲਗ਼ ਅਤੇ ਬੱਚੇ ਉਸ ਉੱਤੇ ਨਿਰਭਰ ਕਰਨਗੇ। ਉਹ ਲੋਕ, ਛੋਟੀਆਂ ਪਲੇਟਾਂ ਅਤੇ ਪਾਣੀਆਂ ਦੀਆਂ ਵੱਡੀਆਂ ਬੋਤਲਾਂ ਵਾਂਗ, ਉਸ ਉੱਪਰ ਟਿਕੇ ਹੋਣਗੇ।"
13“ਉਸ ਸਮੇਂ, ਉਹ ਕਿੱਲ (ਸ਼ਬਨਾ) ਜਿਹੜੀ ਹੁਣ ਬਹੁਤ ਮਜ਼ਬੂਤ ਤਖਤੇ ਵਿੱਚ ਠੁਕੀ ਹੋਈ ਹੈ, ਕਮਜ਼ੋਰ ਹੋ ਜਾਵੇਗੀ ਅਤੇ ਟੁੱਟ ਜਾਵੇਗੀ। ਉਹ ਕਿੱਲ ਧਰਤੀ ਉੱਤੇ ਡਿੱਗ ਪਵੇਗੀ ਅਤੇ ਉਸ ਕਿੱਲ ਨਾਲ ਲਟਕਦੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ। ਫ਼ੇਰ ਉਹ ਹਰ ਗੱਲ ਜਿਹੜੀ ਮੈਂ ਇਸ ਸੰਦੇਸ਼ ਵਿੱਚ ਆਖੀ ਹੈ, ਵਾਪਰੇਗੀ। ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਉਹ ਯਹੋਵਾਹ ਨੇ ਆਖੀਆਂ ਹਨ।”"
14ਪਰਮੇਸ਼ੁਰ ਦਾ ਲਬਾਨੋਨ ਨੂੰ ਸੰਦੇਸ਼ ਸੂਰ ਦੇ ਬਾਰੇ ਉਦਾਸ ਸੰਦੇਸ਼: ਤਰਸ਼ੀਸ਼ ਦੇ ਜਹਾਜ਼ੋ, ਉਦਾਸ ਹੋ ਜਾਵੋ! ਤੁਹਾਡੀ ਬੰਦਰਗਾਹ ਤਬਾਹ ਹੋ ਚੁੱਕੀ ਹੈ। ਇਨ੍ਹਾਂ ਜਹਾਜ਼ਾਂ ਉੱਤੇ ਸਵਾਰ ਲੋਕਾਂ ਨੂੰ ਇਹ ਸੂਚਨਾ ਉਦੋਂ ਦਿੱਤੀ ਗਈ ਜਦੋਂ ਉਹ ਕਿਤ੍ਤਮ ਦੇ ਦੇਸ਼ ਵੱਲੋਂ ਆ ਰਹੇ ਸਨ।"
15ਤੁਸੀਂ ਸਮੁੰਦਰ ਦੇ ਨੇੜੇ ਰਹਿੰਦੇ ਲੋਕੋ ਚੁੱਪ ਰਹੋ। ਸੂਰ “ਸੀਦੋਨ ਦਾ ਵਪਾਰੀ” ਸੀ। ਸਮੁੰਦਰ ਕੰਢੇ ਵਸੇ ਉਸ ਸ਼ਹਿਰ ਨੇ ਵਪਾਰੀਆਂ ਨੂੰ ਸਮੁੰਦਰ ਪਾਰ ਭੇਜਿਆ, ਅਤੇ ਉਨ੍ਹਾਂ ਲੋਕਾਂ ਨੇ ਤੈਨੂੰ ਦੌਲਤ ਨਾਲ ਮਾਲਾਮਾਲ ਕਰ ਦਿੱਤਾ।"

16ਉਹ ਲੋਕ ਸਮੁੰਦਰੀ ਯਾਤਰਾ ਕਰਦੇ ਸਨ ਅਤੇ ਲਾਭ ਤਕਦੇ ਸਨ। ਸੂਰ ਦੇ ਉਨ੍ਹਾਂ ਲੋਕਾਂ ਨੇ ਉਹ ਅਨਾਜ ਲਿਆਂਦਾ ਜਿਹੜਾ ਨੀਲ ਨਦੀ ਦੇ ਨੇੜੇ ਉਗਦਾ ਹੈ, ਅਤੇ ਉਨ੍ਹਾਂ ਨੇ ਹੋਰਾਂ ਕੌਮਾਂ ਨੂੰ ਅਨਾਜ ਵੇਚਿਆ।"
17ਸੀਦੋਨ, ਤੈਨੂੰ ਬਹੁਤ ਉਦਾਸ ਹੋ ਜਾਣਾ ਚਾਹੀਦਾ ਹੈ। ਕਿਉਂ ਕਿ ਹੁਣ ਸਮੁੰਦਰ, ਅਤੇ ਸਮੁੰਦਰ ਦਾ ਕਿਲਾ ਆਖਦੇ ਹਨ: ਮੇਰੇ ਕੋਈ ਬੱਚੇ ਨਹੀਂ। ਮੈਂ ਜਨਮ ਪੀੜਾਂ ਅਨੁਭਵ ਨਹੀਂ ਕੀਤੀਆਂ। ਮੈਂ ਬੱਚਿਆਂ ਨੂੰ ਜਨਮ ਨਹੀਂ ਦਿੱਤਾ। ਮੈਂ ਜਵਾਨ ਮਰਦਾਂ ਅਤੇ ਔਰਤਾਂ ਦੀ ਪਰਵਰਿਸ਼ ਨਹੀਂ ਕੀਤੀ।"
18ਮਿਸਰ ਸੂਰ ਬਾਰੇ ਇਹ ਖਬਰ ਸੁਣੇਗਾ ਅਤੇ ਉਦਾਸ਼ ਹੋ ਜਾਵੇਗਾ।"
19ਜਹਾਜ਼ੋ, ਤੁਸੀਂ ਤਰਸ਼ੀਸ਼ ਵੱਲ ਪਰਤ ਜਾਵੋ। ਤੁਸੀਂ ਲੋਕ, ਜਿਹੜੇ ਸਮੁੰਦਰ ਦੇ ਕੰਢੇ ਰਹਿੰਦੇ ਹੋ ਤੁਹਾਨੂੰ ਉਦਾਸ ਹੋਣਾ ਚਾਹੀਦਾ ਹੈ।"
20ਅਤੀਤ ਵਿੱਚ, ਤੁਸੀਂ ਸੂਰ ਸ਼ਹਿਰ ਵਿੱਚ ਖੁਸ਼ੀ ਮਾਣੀ। ਉਹ ਸ਼ਹਿਰ ਸ਼ਰੂ ਤੋਂ ਹੀ ਵੱਧਦਾ ਫ਼ੁੱਲਦਾ ਰਿਹਾ ਹੈ। ਉਸ ਸ਼ਹਿਰ ਦੇ ਲੋਕਾਂ ਨੇ ਰਹਿਣ ਲਈ ਦੂਰ-ਦੂਰ ਦੀ ਯਾਤਰਾ ਕੀਤੀ ਹੈ,"

21ਸੂਰ ਦੇ ਸ਼ਹਿਰ ਨੇ ਬਹੁਤ ਆਗੂ ਪੈਦਾ ਕੀਤੇ ਨੇ। ਵਪਾਰੀ ਓਸ ਸ਼ਹਿਰ ਦੇ ਨੇ ਸ਼ਹਿਜ਼ਾਦਿਆਂ ਵਰਗੇ। ਉਹ ਲੋਕ ਜਿਹੜੇ ਚੀਜ਼ਾਂ ਦੀ ਖਰੀਦੋ ਫ਼ਰੋਖਤ ਕਰਦੇ ਨੇ ਹਰ ਥਾਂ ਸਤਕਾਰੇ ਜਾਂਦੇ ਨੇ। ਕੌਣ ਅਜਿਹੇ ਸ਼ਹਿਰ ਦੇ ਖਿਲਾਫ਼ ਇਹ ਵਿਉਂਤ ਰਿਹਾ ਹੈ।?"
22ਇਹ ਸੀ ਸਰਬ ਸ਼ਕਤੀਮਾਨ ਯਹੋਵਾਹ। ਨਿਆਂ ਕੀਤਾ ਓਸਨੇ ਸੀ ਉਨ੍ਹਾਂ ਨੂੰ ਗ਼ੈਰ-ਜ਼ਰੂਰੀ ਬਣਾਉਣ ਦਾ।"
You have read Isaiah 8
22 verses