Lumina
James

James 2

James 2·Punjabi Bible

1ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।"

2ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।"

3ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।"

4ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।"

5ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।"

James 2 illustration - James Chapter 2

6ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸੱਕੇ।"

7ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ।"

8ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ"

9ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸ ਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।"

10ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਹਮਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।"

James 2 illustration - James Chapter 2

11ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।"

12ਯੂਹੰਨਾ ਬਜ਼ੁਰਗ ਵੱਲੋਂ ਮੇਰੇ ਮਿੱਤਰ ਗਾਯੁਸ ਨੂੰ ਸ਼ੁਭਕਾਮਨਾਵਾਂ, ਜਿਸ ਨੂੰ ਮੈਂ ਸੱਚਾ ਪਿਆਰ ਕਰਦਾ ਹਾਂ।"

13ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵੱਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।"

14ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦੱਸਿਆ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ।"

15ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵੱਧ ਹੋਰ ਕੋਈ ਆਨੰਦ ਨਹੀਂ ਹੈ।"

James 2 illustration - James Chapter 2

16ਮੇਰੇ ਪਿਆਰੇ ਮਿੱਤਰੋ ਇਹ ਚੰਗੀ ਗੱਲ ਹੈ ਕਿ ਤੁਸੀਂ ਆਪਣੇ ਭਰਾਵਾਂ ਦੀ ਸਹਾਇਤਾ ਵੀ ਕਰ ਰਹੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।"

17ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦੱਸਿਆ। ਕ੍ਰਿਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰੱਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।"

18ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਵਿਸ਼ਵਾਸੀਆਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।"

19ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।"

20ਮੈਂ ਕਲੀਸਿਯਾ ਨੂੰ ਖਤ ਲਿਖਿਆ ਸੀ, ਪਰ ਦਿਯੁਤ੍ਰਿਫ਼ੇਸ ਨੇ ਸਾਡੀ ਗੱਲ ਨਹੀਂ ਸੁਣੀ। ਉਹ ਹਮੇਸ਼ਾ ਉਨ੍ਹਾਂ ਦਾ ਆਗੂ ਹੋਣ ਦਾ ਵਿਖਾਵਾ ਕਰਨਾ ਪਸੰਦ ਕਰਦਾ ਹੈ।"

James 2 illustration - James Chapter 2

21ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹੜੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹੜੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।"

22ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹੜੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹੜੇ ਨੇਕੀ ਕਰਦੇ ਹਨ। ਜਿਹੜਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹੜਾ ਬਦੀ ਕਰਦਾ ਹੈ ਉਸ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।"

23ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।"

24ਬਹੁਤ ਸਾਰੀਆਂ ਗੱਲਾਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸਣੀਆਂ ਚਾਹੁੰਦਾ। ਪਰ ਮੈਂ ਕਲਮ ਦਵਾਤ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ।"

25ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰੱਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਹਮਣੇ ਗੱਲ ਕਰ ਸੱਕਦੇ ਹਾਂ।"

James 2 illustration - James Chapter 2

26ਤੁਹਾਨੂੰ ਸ਼ਾਂਤੀ ਪ੍ਰਾਪਤ ਹੋਵੇ। ਮੇਰੇ ਨਾਲ ਦੇ ਇੱਥੋਂ ਦੇ ਮਿੱਤਰ ਤੁਹਾਨੂੰ ਆਪਣਾ ਪਿਆਰ ਦਿੰਦੇ ਹਨ। ਕਿਰਪਾ ਕਰਕੇ ਉੱਥੋਂ ਦੇ ਸਾਡੇ ਸਾਰੇ ਮਿੱਤਰਾਂ ਨੂੰ ਸਾਡਾ ਪਿਆਰ ਸੂਚਤ ਕਰਨਾ।"

Chapter Complete

You have read James 2

26 verses