1ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”"
2ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ।"
3ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।"
4ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।"
5ਉਸ ਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ।"

6ਉਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸ ਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।"
7ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।"
8ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।"
9ਇਸ ਲਈ ਉਹੀ ਗੱਲਾਂ ਲਿਖੋ ਜਿਹੜੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿੱਖ ਵਿੱਚ ਵਾਪਰਨਗੀਆਂ।"
10ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।"

11ਅਫ਼ਸੁਸ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮਾਦਾਨਾਂ ਵਿੱਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ।"
12“ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰੱਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ।"
13ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।"
14“ਪਰ ਮੈਨੂੰ ਤੁਹਾਡੇ ਬਾਰੇ ਇਹ ਸ਼ਿਕਾਇਤ ਹੈ; ਤੁਸੀਂ ਉਹ ਪਿਆਰ ਛੱਡ ਦਿੱਤਾ ਹੈ ਜਿਹੜਾ ਸ਼ੁਰੂ ਵਿੱਚ ਸੀ।"
15ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹੜੀਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ।"

16ਪਰ ਉੱਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹੜੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸ ਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ।"
17“ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ।"
18ਸਮੁਰਨੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।"
19“ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁੱਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹੜੀਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹੜੇ ਸ਼ੈਤਾਨ ਨਾਲ ਸੰਬੰਧਿਤ ਹਨ।"
20ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।"
You have read James 5
20 verses