Lumina
Jeremiah

The Call of Jeremiah

Jeremiah 1·Punjabi Bible

1ਪਰਮੇਸ਼ੁਰ ਹੀ ਉਹ ਹੈ ਜਿਸ ਨੇ ਆਪਣੀ ਸ਼ਕਤੀ ਵਰਤੀ ਸੀ ਅਤੇ ਧਰਤੀ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣੇ ਸਿਆਣਪ ਵਰਤੀ ਸੀ ਅਤੇ ਦੁਨੀਆ ਸਾਜੀ ਸੀ। ਪਰਮੇਸ਼ੁਰ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਧਰਤੀ ਉੱਤੇ ਫ਼ੈਲਾਇਆ ਸੀ।"

2ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ੍ਹ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉੱਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।"

3ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ।"

4ਉਹ ਬੁੱਤ ਨਿਕੰਮੇ ਹਨ। ਉਹ ਮੌਜ ਉਡਾਉਣ ਯੋਗ ਹਨ। ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ।"

5ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।"

Jeremiah 1 illustration - Jeremiah Chapter 1

6ਤਬਾਹੀ ਆ ਰਹੀ ਹੈ ਹਰ ਸ਼ੈਅ ਇਕੱਠੀ ਕਰ ਲਵੋ, ਜਿਹੜੀ ਤੁਹਾਡੀ ਹੈ ਅਤੇ ਤਿਆਰ ਹੋ ਜਾਵੋ। ਯਹੂਦਾਹ ਅਤੇ ਤੁਸੀਂ ਸ਼ਹਿਰ ਅੰਦਰ ਫ਼ਸ ਗਏ ਹੋ ਅਤੇ ਦੁਸ਼ਮਣ ਨੇ ਘੇਰਾ ਘੱਤ ਲਿਆ ਹੈ।"

7ਯਹੋਵਾਹ ਆਖਦਾ ਹੈ: “ਇਸ ਸਮੇਂ, ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉਨ੍ਹਾਂ ਲਈ ਮੁਸੀਬਤਾਂ ਲਿਆਵਾਂਗਾ ਤਾਂ ਜੋ ਉਹ ਸ਼ਬਦ ਸਿੱਖ ਸੱਕਣ।”"

8ਆਹ, ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ। ਮੈਂ ਜ਼ਖਮੀ ਹਾਂ ਤੇ ਰਾਜ਼ੀ ਨਹੀਂ ਹੋ ਸੱਕਦਾ। ਤਾਂ ਵੀ ਮੈਂ ਦਿਲ ਅੰਦਰ ਆਖਿਆ, “ਇਹ ਮੇਰਾ ਰੋਗ ਹੈ, ਮੈਨੂੰ ਅਵੱਸ਼ ਇਸ ਨੂੰ ਭੋਗਣਾ ਪਵੇਗਾ।”"

9ਮੇਰਾ ਤੰਬੂ ਬਰਬਾਦ ਹੋ ਗਿਆ ਹੈ। ਤੰਬੂ ਦੇ ਸਾਰੇ ਰੱਸੇ ਟੁੱਟੇ ਹੋਏ ਨੇ। ਮੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ। ਉਹ ਚੱਲੇ ਗਏ ਨੇ। ਮੇਰੇ ਤੰਬੂ ਨੂੰ ਖੜ੍ਹਾ ਕਰਨ ਵਾਲਾ ਕੋਈ ਬੰਦਾ ਨਹੀਂ ਬਚਿਆ। ਮੇਰਾ ਆਸਰਾ ਬਨਾਉਣ ਵਾਲਾ ਕੋਈ ਬੰਦਾ ਨਹੀਂ ਬਚਿਆ।"

10ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ, ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵੱਧੇ ਫ਼ੁੱਲੇ ਨਹੀਂ।"

Jeremiah 1 illustration - Jeremiah Chapter 1

11ਸੁਣੋ! ਉੱਚਾ ਸ਼ੋਰ ਉੱਠਿਆ ਹੈ! ਇਹ ਸ਼ੋਰ ਉੱਤਰ ਵੱਲੋਂ ਆ ਰਿਹਾ ਹੈ। ਇਹ ਯਹੂਦਾਹ ਦੇ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਯਹੂਦਾਹ ਇੱਕ ਸੱਖਣਾ ਮਾਰੂਬਲ ਬਣ ਜਾਵੇਗਾ। ਇਹ ਗਿਦ੍ਦੜਾਂ ਦਾ ਘਰ ਹੋਵੇਗਾ।"

12ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ।"

13ਹੇ ਯਹੋਵਾਹ, ਸਾਨੂੰ ਅਨੁਸ਼ਾਸਤ ਕਰੋ, ਪਰ ਬੇਲਾਗ ਹੋਵੋ! ਸਾਨੂੰ ਗੁੱਸੇ ਅੰਦਰ ਸਜ਼ਾ ਨਾ ਦੇਵੋ, ਨਹੀਂ ਤਾਂ ਅਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵਾਂਗੇ!"

14ਜੇ ਤੂੰ ਕਹਿਰਵਾਨ ਹੈਂ,ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ। ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ। ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ। ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ। ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ। ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ।"

15ਇਕਰਾਰਨਾਮਾ ਟੁੱਟ ਗਿਆ ਇਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਵੱਲੋਂ ਆਇਆ ਸੀ। ਇਹ ਸੰਦੇਸ਼ ਯਹੋਵਾਹ ਵੱਲੋਂ ਆਇਆ ਸੀ:"

Jeremiah 1 illustration - Jeremiah Chapter 1

16“ਯਿਰਮਿਯਾਹ, ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣ। ਯਹੂਦਾਹ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਦੱਸ। ਇਨ੍ਹਾਂ ਗੱਲਾਂ ਬਾਰੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸ।"

17ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ‘ਉਸ ਬੰਦੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ ਜਿਹੜਾ ਏਸ ਇਕਰਾਰਨਾਮੇ ਨੂੰ ਨਹੀਂ ਮੰਨਦਾ।’"

18ਮੈਂ ਉਸ ਇਕਰਾਰਨਾਮੇ ਬਾਰੇ ਗੱਲ ਕਰ ਰਿਹਾ ਹਾਂ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਉਸ ਵੇਲੇ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਮਿਸਰ, ਮੁਸੀਬਤਾਂ ਦੀ ਧਰਤੀ ਤੋਂ ਬਾਹਰ ਲਿਆਇਆ ਸੀ। ਇਹ ਲੋਹੇ ਨੂੰ ਵੀ ਪਿਘਲਾ ਦੇਣ ਵਾਲੀ ਭਠ੍ਠੀ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਆਖਿਆ ਸੀ: ਮੇਰੇ ਆਦੇਸ਼ ਮੰਨੋ ਅਤੇ ਹਰ ਉਹ ਗੱਲ ਕਰੋ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਫ਼ੇਰ ਤੁਸੀਂ ਮੇਰੇ ਲੋਕ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।"

19“ਅਜਿਹਾ ਮੈਂ ਉਸ ਇਕਰਾਰ ਨੂੰ ਪੂਰਾ ਕਰਨ ਲਈ ਕੀਤਾ ਸੀ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ। ਮੈਂ ਉਨ੍ਹਾਂ ਨਾਲ ਇੱਕ ਬਹੁਤ ਹੀ ਉਪਜਾਉ ਭੂਮੀ ਦੇਣ ਦਾ ਇਕਰਾਰ ਕੀਤਾ ਸੀ, ਅਜਿਹੀ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਹਿਰਾਂ ਵਗ ਰਹੀਆਂ ਹੋਣਗੀਆਂ। ਅਤੇ ਤੂੰ ਅੱਜ ਓਸ ਦੇਸ ਅੰਦਰ ਰਹਿ ਰਿਹਾ ਹੈਂ।” ਮੈਂ ਜਵਾਬ ਦਿੱਤਾ, “ਆਮੀਨ, ਯਹੋਵਾਹ।”"

Chapter Complete

You have read Jeremiah 1

19 verses