Lumina
Jeremiah

Idols and the True God

Jeremiah 10·Punjabi Bible

1“ਯਹੋਯਾਕੀਮ ਆਖਦਾ ਹੈ, ‘ਮੈਂ ਆਪਣੇ ਲਈ ਇੱਕ ਵੱਡਾ ਮਹਿਲ ਉਸਾਰਾਂਗਾ, ਇਸ ਵਿੱਚ ਵੱਡੇ ਚੁਬਾਰੇ ਵੀ ਹੋਣਗੇ।’ ਇਸ ਲਈ ਉਸ ਨੇ ਇੱਕ ਵੱਡੀਆਂ ਬਾਰੀਆਂ ਵਾਲਾ ਮਕਾਨ ਉਸਾਰਿਆ। ਉਸ ਨੇ ਤਖਤਿਆਂ ਲਈ ਦਿਆਰ ਦੀ ਲੱਕੜ ਇਸਤੇਮਾਲ ਕੀਤੀ ਅਤੇ ਉਸ ਉੱਤੇ ਲਾਲ ਰੰਗ ਕੀਤਾ।"

2“ਯਹੋਯਾਕੀਮ, ਆਪਣੇ ਘਰ ਵਿੱਚ ਵੱਡੀ ਮਾਤਰਾ ਵਿੱਚ ਦਿਆਰ ਰੱਖਣ ਨਾਲ ਤੂੰ ਮਹਾਨ ਰਾਜਾ ਨਹੀਂ ਬਣਦਾ। ਤੇਰਾ ਪਿਤਾ ਭੋਜਨ ਅਤੇ ਪਾਣੀ ਨਾਲ ਹੀ ਸੰਤੁਸ਼ਟ ਸੀ। ਉਸ ਨੇ ਉਹੀ ਕੀਤਾ ਜੋ ਜਾਇਜ਼ ਅਤੇ ਧਰਮੀ ਸੀ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ।"

3ਯੋਸ਼ੀਯਾਹ ਨੇ ਗਰੀਬਾਂ ਅਤੇ ਲੋੜਵਂਦਾਂ ਦੇ ਮੁਕੱਦਮਿਆਂ ਦਾ ਨਿਆਂ ਕੀਤਾ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ। ਇਹੀ ਹੈ ਜੋ ਲੋਕ ਕਰਦੇ ਹਨ, ਜੇਕਰ ਉਹ ਮੈਨੂੰ ਜਾਣਦੇ ਹਨ।"

4“ਯਹੋਯਾਕੀਮ, ਤੇਰੀਆਂ ਅੱਖਾਂ ਸਿਰਫ ਓਸੇ ਚੀਜ਼ ਵੱਲ ਦੇਖਦੀਆਂ ਨੇ, ਜਿਸਤੋਂ ਤੈਨੂੰ ਲਾਭ ਹੁੰਦਾ ਹੈ। ਤੂੰ ਹਰ ਵੇਲੇ ਆਪਣੇ ਲਈ ਹੋਰ ਵੱਧੇਰੇ ਪ੍ਰਾਪਤ ਕਰਨ ਲਈ ਸੋਚਦਾ ਹੈਂ। ਤੂੰ ਮਸੂਮਾਂ ਨੂੰ ਕਤਲ ਕਰਨ ਲਈ ਤਿਆਰ ਹੈਂ। ਤੂੰ ਹੋਰਨਾਂ ਲੋਕਾਂ ਦੀਆਂ ਚੀਜ਼ਾਂ ਚੋਰੀ ਕਰਨ ਲਈ ਤਿਆਰ ਹੈਂ।”"

5ਇਸ ਲਈ ਇਹੀ ਹੈ ਜੋ ਯਹੋਵਾਹ ਯੋਸ਼ੀਯਾਹ ਦੇ ਪੁੱਤਰ ਰਾਜੇ ਯਹੋਯਾਕੀਮ ਨੂੰ ਆਖਦਾ ਹੈ: “ਯਹੂਦਾਹ ਦੇ ਲੋਕ ਯਹੋਯਾਕੀਮ ਲਈ ਨਹੀਂ ਰੋਣਗੇ। ਉਹ ਇੱਕ-ਦੂਜੇ ਨੂੰ ਨਹੀਂ ਆਖਣਗੇ, ‘ਹਾਏ ਮੇਰਿਆ ਭਰਾਵਾ, ਮੈਨੂੰ ਯਹੋਯਾਕੀਮ ਦਾ ਬਹੁਤ ਅਫ਼ਸੋਸ ਹੈ, ਹਾਏ ਮੇਰੀਏ ਭੈਣੇ ਮੈਨੂੰ ਯਹੋਯਾਕੀਮ ਦਾ ਬਹੁਤ ਅਫ਼ਸੋਸ ਹੈ!’ ਯਹੂਦਾਹ ਦੇ ਲੋਕ ਯਹੋਯਾਕੀਮ ਲਈ ਨਹੀਂ ਰੋਣਗੇ। ਉਹ ਉਸ ਬਾਰੇ ਨਹੀਂ ਆਖਣਗੇ, ‘ਹਾਏ ਮਾਲਕ ਮੈਨੂੰ ਬਹੁਤ ਅਫ਼ਸੋਸ ਹੈ, ਹਾਏ ਪਾਤਸ਼ਾਹ ਮੈਨੂੰ ਬਹੁਤ ਅਫ਼ਸੋਸ ਹੈ!’"

Jeremiah 10 illustration - Jeremiah Chapter 10

6ਯਰੂਸ਼ਲਮ ਦੇ ਲੋਕ ਯਹੋਯਾਕੀਮ ਨੂੰ ਦਫ਼ਨ ਕਰ ਦੇਣਗੇ, ਜਿਵੇਂ ਉਹ ਕਿਸੇ ਖੋਤੇ ਨੂੰ ਦਫ਼ਨ ਕਰਦੇ ਨੇ। ਉਹ ਉਸਦੀ ਲਾਸ਼ ਨੂੰ ਧੂਹ ਕੇ ਲੈ ਜਾਣਗੇ। ਅਤੇ ਉਹ ਉਸਦੀ ਲਾਸ਼ ਨੂੰ ਯਰੂਸ਼ਲਮ ਦੇ ਦਰਾਂ ਤੋਂ ਬਾਹਰ ਸੁੱਟ ਦੇਣਗੇ।"

7“ਯਹੂਦਾਹ, ਲਬਾਨੋਨ ਦੇ ਪਰਬਤਾਂ ਤੇ ਜਾਹ, ਅਤੇ ਰੋ। ਆਪਣੀ ਅਵਾਜ਼ ਨੂੰ ਬਾਸ਼ਾਨ ਦੇ ਪਰਬਤਾਂ ਅੰਦਰ ਸੁਣਨ ਦੇ। ਅਬਾਰੀਮ ਦੇ ਪਰਬਤਾਂ ਵਿੱਚ ਜਾਕੇ ਰੋ। ਕਿਉਂ ਕਿ ‘ਪ੍ਰੇਮੀ’ ਤੇਰੇ ਸਾਰੇ ਤਬਾਹ ਹੋ ਜਾਣਗੇ।"

8“ਯਹੂਦਾਹ, ਤੂੰ ਖੁਦ ਨੂੰ ਸੁਰੱਖਿਅਤ ਮਹਿਸੂਸ ਕੀਤਾ। ਪਰ ਮੈਂ ਤੈਨੂੰ ਚਿਤਾਵਨੀ ਦਿੱਤੀ ਸੀ! ਮੈਂ ਤੈਨੂੰ ਚਿਤਾਵਨ ਦਿੱਤੀ ਸੀ, ਪਰ ਤੂੰ ਸੁਣਨ ਤੋਂ ਇਨਕਾਰ ਕੀਤਾ ਸੀ। ਆਪਣੀ ਜਵਾਨੀ ਦੇ ਦਿਨਾਂ ਤੋਂ ਹੀ ਤੂੰ ਇਸ ਤਰ੍ਹਾਂ ਰਹੀ ਹੈਂ। ਅਤੇ ਆਪਣੀ ਜਵਾਨੀ ਵੇਲੇ ਤੋਂ ਹੀ ਤੂੰ, ਯਹੂਦਾਹ ਮੇਰਾ ਹੁਕਮ ਨਹੀਂ ਮੰਨਿਆ।"

9ਯਹੂਦਾਹ, ਜੋ ਸਜ਼ਾ ਮੈਂ ਤੈਨੂੰ ਦਿਆਂਗਾ, ਤੂਫ਼ਾਨੀ ਹਵਾ ਵਾਂਗ ਆਵੇਗੀ। ਅਤੇ ਇਹ ਤੇਰੇ ਸਾਰੇ ਅਯਾਲੀਆਂ ਨੂੰ ਉਡਾ ਕੇ ਲੈ ਜਾਵੇਗੀ। ਅਤੇ ਤੇਰੇ ਪ੍ਰੇਮੀ ਅਧੀਨ ਹੋ ਜਾਣਗੇ। ਫ਼ੇਰ ਤੂੰ ਆਪਣੀਆਂ ਕਰਨੀਆਂ ਕਾਰਣ ਸੱਚਮੁੱਚ ਅਪਮਾਨਿਤ ਅਤੇ ਸ਼ਰਮਸਾਰ ਹੋਵੇਂਗੀ।"

10“ਰਾਜੇ, ਤੂੰ ਉੱਚੇ ਪਰਬਤਾਂ ਉੱਤੇ ਦਿਆਰ ਨਾਲ ਬਣੇ ਆਪਣੇ ਘਰਾਂ ਅੰਦਰ ਰਹਿੰਦਾ ਹੈਂ। ਇਹ ਲਗਦਾ ਹੈ ਜਿਵੇਂ ਤੂੰ ਲੱਗਭਗ ਲਬਾਨੋਨ ਵਿੱਚ ਰਹਿੰਦਾ ਹੋਵੇਂ, ਜਿੱਥੇ ਉਹ ਲੱਕੜ ਆਈ ਸੀ। ਤੂੰ ਸੋਚਦਾ ਹੈਂ ਕਿ ਤੂੰ ਉੱਚੇ ਪਰਬਤਾਂ ਉੱਤੇ ਆਪਣੇ ਮਕਾਨ ਅੰਦਰ ਸੁਰੱਖਿਅਤ ਹੈਂ, ਪਰ ਤੂੰ ਸੱਚਮੁੱਚ ਕੁਰਲਾਵੇਂਗਾ ਜਦੋਂ ਤੈਨੂੰ ਸਜ਼ਾ ਮਿਲੇਗੀ। ਤੂੰ ਉਸ ਔਰਤ ਵਾਂਗ ਦੁੱਖੀ ਹੋਵੇਂਗਾ ਜਿਹੜੀ ਬਾਲਕ ਨੂੰ ਜੰਮ ਰਹੀ ਹੁੰਦੀ ਹੈ।”"

Jeremiah 10 illustration - Jeremiah Chapter 10

11ਪਾਤਸ਼ਾਹ ਯੇਹੋਇਆਚਿਨ ਦੇ ਵਿਰੁੱਧ ਨਿਆਂ “ਜਿਵੇਂ ਕਿ ਸਾਖੀ ਹਾਂ ਮੈਂ”, ਯਹੋਵਾਹ ਵੱਲੋਂ ਇਹ ਸੰਦੇਸ਼ ਹੈ, “ਯੇਹੋਇਆਚਿਨ, ਯਹੂਦਾਹ ਦੇ ਰਾਜੇ ਯੇਹੋਇਆਚਿਨ ਦੇ ਪੁੱਤਰ ਮੈਂ ਤੇਰੇ ਨਾਲ ਇਹ ਕਰਾਂਗਾ: ਭਾਵੇਂ ਤੂੰ ਹੁੰਦਾ ਸ਼ਾਹੀ ਨਿਸ਼ਾਨ ਵਾਲੀ ਅੰਗੂਠੀ ਮੇਰੇ ਸੱਜੇ ਹੱਥ ਦੀ, ਫ਼ੇਰ ਵੀ ਮੈਂ ਤੈਨੂੰ ਸੁੱਟ ਦਿੰਦਾ।"

12ਯਹੋਯਾਕੀਮ, ਸੌਂਪ ਦੇਵਾਂਗਾ ਮੈਂ ਤੈਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਬਾਬਲ ਦੇ ਲੋਕਾਂ ਨੂੰ। ਉਹੀ ਲੋਕ ਨੇ ਜਿਨ੍ਹਾਂ ਤੋਂ ਡਰਦਾ ਹੈਂ ਤੂੰ। ਉਹ ਲੋਕ ਤੈਨੂੰ ਮਾਰਨਾ ਚਾਹੁੰਦੇ ਹਨ।"

13ਮੈਂ ਤੈਨੂੰ ਅਤੇ ਤੇਰੀ ਮਾਂ ਨੂੰ ਕਿਸੇ ਅਜਿਹੇ ਦੇਸ਼ ਅੰਦਰ ਸੁੱਟ ਦਿਆਂਗਾ ਜਿੱਥੇ ਤੁਹਾਡੇ ਦੋਹਾਂ ਵਿੱਚੋਂ ਕੋਈ ਵੀ ਜੰਮਿਆ ਨਹੀਂ ਸੀ। ਤੂੰ ਅਤੇ ਤੇਰੀ ਮਾਂ ਉਸੇ ਦੇਸ਼ ਵਿੱਚ ਮਰੋਗੇ।"

14ਯੇਹੋਇਆਚਿਨ, ਤੂੰ ਆਪਣੇ ਦੇਸ਼ ਵਿੱਚ ਆਉਣਾ ਚਾਹੁੰਦਾ ਹੈ-ਪਰ ਤੈਨੂੰ ਵਾਪਸ ਆਉਣ ਦੀ ਕਦੇ ਵੀ ਇਜਾਜ਼ਤ ਨਹੀਂ ਮਿਲੇਗੀ।”"

15ਕਨਾਯਾਹ (ਯੇਹੋਇਆਚਿਨ) ਉਸ ਟੁੱਟੇ ਹੋਏ ਭਾਂਡੇ ਵਰਗਾ ਹੈ ਜਿਸ ਨੂੰ ਕਿਸੇ ਨੇ ਬਾਹਰ ਸੁੱਟ ਦਿੱਤਾ ਹੈ। ਉਹ ਉਸ ਭਾਂਡੇ ਵਰਗਾ ਹੈ ਜਿਸ ਨੂੰ ਕੋਈ ਨਹੀਂ ਲੋੜਦਾ, ਯੇਹੋਇਆਚਿਨ ਅਤੇ ਉਸ ਦੇ ਬੱਚਿਆਂ ਨੂੰ ਬਾਹਰ ਕਿਉਂ ਸੁੱਟਿਆ ਜਾਵੇਗਾ? ਉਨ੍ਹਾਂ ਨੂੰ ਪਰਦੇਸਾਂ ਅੰਦਰ ਕਿਉਂ ਸੁੱਟਿਆ ਜਾਵੇਗਾ।"

Jeremiah 10 illustration - Jeremiah Chapter 10

16ਯਹੂਦਾਹ ਦੀਏ ਧਰਤੀਏ, ਧਰਤੀਏ, ਧਰਤੀਏ! ਯਹੋਵਾਹ ਦੇ ਸੰਦੇਸ਼ ਨੂੰ ਸੁਣ!"

17ਯਹੋਵਾਹ ਆਖਦਾ ਹੈ, “ਯੇਹੋਇਆਚਿਨ ਬਾਰੇ ਇਸ ਨੂੰ ਲਿਖ ਲਵੋ: ‘ਉਹ ਅਜਿਹਾ ਬੰਦਾ ਹੈ, ਜਿਸਦੇ ਹੁਣ ਬੱਚੇ ਨਹੀਂ ਹਨ! ਯੇਹੋਇਆਚਿਨ ਆਪਣੇ ਜੀਵਨ ਕਾਲ ਵਿੱਚ ਸਫ਼ਲ ਨਹੀਂ ਹੋਵੇਗਾ। ਅਤੇ ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਦਾਊਦ ਦੇ ਸਿੰਘਾਸਣ ਉੱਤੇ ਨਹੀਂ ਬੈਠੇਗਾ। ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਯਹੂਦਾਹ ਅੰਦਰ ਰਾਜ ਨਹੀਂ ਕਰੇਗਾ।’”"

18“ਯਹੂਦਾਹ ਦੇ ਲੋਕਾਂ ਦੇ ਅਯਾਲੀਆਂ (ਆਗੂਆਂ) ਲਈ ਇਹ ਬਹੁਤ ਬੁਰਾ ਹੋਵੇਗਾ। ਉਹ ਅਯਾਲੀ ਭੇਡਾਂ ਨੂੰ ਤਬਾਹ ਕਰ ਰਹੇ ਹਨ। ਉਹ ਭੇਡਾਂ ਨੂੰ ਮੇਰੀ ਚਰਾਗਾਹ ਤੋਂ ਭੱਜ ਕੇ ਸਾਰੀਆਂ ਦਿਸ਼ਾਵਾਂ ਵੱਲ ਜਾਣ ਲਈ ਮਜ਼ਬੂਰ ਕਰ ਰਹੇ ਹਨ।” ਇਹ ਸੰਦੇਸ਼ ਸੀ ਯਹੋਵਾਹ ਵੱਲੋਂ।"

19ਉਹ ਅਯਾਲੀ ਮੇਰੇ ਬੰਦਿਆਂ ਲਈ ਜ਼ਿੰਮੇਵਾਰ ਹਨ। ਅਤੇ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਇਹ ਗੱਲਾਂ ਉਨ੍ਹਾਂ ਅਯਾਲੀਆਂ ਨੂੰ ਆਖਦਾ ਹੈ: “ਅਯਾਲੀਆਂ ਤੁਸੀਂ ਮੇਰੀਆਂ ਭੇਡਾਂ ਨੂੰ ਹਰ ਪਾਸੇ ਖਿੰਡਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦਿੱਤਾ ਹੈ। ਅਤੇ ਤੁਸੀਂ ਉਨ੍ਹਾਂ ਦਾ ਧਿਆਨ ਨਹੀਂ ਰੱਖਿਆ। ਪਰ ਮੈਂ ਤੁਹਾਡਾ ਧਿਆਨ ਰੱਖਾਂਗਾ-ਮੈਂ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"

20“ਆਪਣੀਆਂ ਭੇਡਾਂ ਨੂੰ ਹੋਰਨਾਂ ਦੇਸਾਂ ਅੰਦਰ ਭੇਜਿਆ। ਪਰ ਮੈਂ ਆਪਣੀਆਂ ਬਚੀਆਂ ਹੋਈਆਂ ਭੇਡਾਂ ਨੂੰ ਇਕੱਠਿਆਂ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੀ ਚਰਾਗਾਹ ਵਿੱਚ ਲਿਆਵਾਂਗਾ। ਜਦੋਂ ਮੇਰੀਆਂ ਭੇਡਾਂ ਆਪਣੀ ਚਰਾਗਾਹ ਵਿੱਚ ਵਾਪਸ ਆ ਜਾਣਗੀਆਂ, ਉਨ੍ਹਾਂ ਦੇ ਬਹੁਤ ਬੱਚੇ ਹੋਣਗੇ ਅਤੇ ਉਹ ਗਿਣਤੀ ਵਿੱਚ ਵੱਧ ਜਾਣਗੀਆਂ।"

Jeremiah 10 illustration - Jeremiah Chapter 10

21ਮੈਂ ਆਪਣੀਆਂ ਭੇਡਾਂ ਲਈ ਨਵੇਂ ਅਯਾਲੀ ਰੱਖਾਂਗਾ। ਉਹ ਅਯਾਲੀ ਮੇਰੀਆਂ ਭੇਡਾਂ ਦਾ ਧਿਆਨ ਰੱਖਣਗੇ। ਅਤੇ ਮੇਰੀਆਂ ਭੇਡਾਂ ਭੈਭੀਤ ਨਹੀਂ ਹੋਣਗੀਆਂ। ਮੇਰੀਆਂ ਭੇਡਾਂ ਵਿੱਚੋਂ ਕੋਈ ਵੀ ਗੁਆਚੇਗੀ ਨਹੀਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

22ਧਰਤੀ ਅੰਕੁਰ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।"

23ਉਸ ਨੇਕ ‘ਅੰਕੁਰ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਸਦਾ ਨਾਮ ਹੋਵੇਗਾ: ਯਹੋਵਾਹ ਹੀ ਸਾਡੀ ਨੇਕੀ ਹੈ।"

24“ਇਸ ਲਈ ਸਮਾਂ ਆ ਰਿਹਾ ਹੈ, ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਫ਼ੇਰ ਕਦੇ ਯਹੋਵਾਹ ਦਾ ਪੁਰਾਣਾ ਇਕਰਾਰ ਨਹੀਂ ਦੁਹਰਾਉਣਗੇ। ਪੁਰਾਣਾ ਇਕਰਾਰ ਹੈ: ‘ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ।’"

25ਪਰ ਲੋਕ ਕੁਝ ਨਵਾਂ ਆਖਣਗੇ। ਉਹ ਆਖਣਗੇ, ‘ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸਨੇ ਇਸਰਾਏਲ ਦੇ ਲੋਕਾਂ ਨੂੰ ਉੱਤਰ ਦੀ ਧਰਤੀ ਤੋਂ ਬਾਹਰ ਲਿਆਂਦਾ। ਉਸ ਨੇ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਸਾਰੇ ਮੁਲਕਾਂ ਤੋਂ ਬਾਹਰ ਲਿਆਂਦਾ ਜਿੱਥੇ ਉਸ ਨੇ ਉਨ੍ਹਾਂ ਨੂੰ ਭੇਜਿਆ ਸੀ।’ ਫ਼ੇਰ ਇਸਰਾਏਲ ਦੇ ਲੋਕ ਆਪਣੀ ਹੀ ਧਰਤੀ ਉੱਤੇ ਰਹਿਣਗੇ।”"

Chapter Complete

You have read Jeremiah 10

25 verses