Lumina
Jeremiah

The Broken Covenant

Jeremiah 11·Punjabi Bible

1ਝੂਠੇ ਨਬੀਆਂ ਦੇ ਵਿਰੁੱਧ ਨਿਆਂ ਨਬੀਆਂ ਨੂੰ ਇੱਕ ਸੰਦੇਸ਼: ਮੈਂ ਬਹੁਤ ਉਦਾਸ ਹਾਂ-ਮੇਰਾ ਦਿਲ ਟੁੱਟ ਗਿਆ ਹੈ। ਮੇਰੀਆਂ ਸਾਰੀਆਂ ਹੱਡੀਆਂ ਕੰਬ ਰਹੀਆਂ ਹਨ। ਮੈਂ (ਯਿਰਮਿਯਾਹ) ਉਸ ਬੰਦੇ ਵਰਗਾ ਹਾਂ ਜਿਹੜਾ ਸ਼ਰਾਬੀ ਹੋਵੇ। ਕਿਉਂ? ਯਹੋਵਾਹ ਅਤੇ ਉਸ ਦੇ ਪਵਿੱਤਰ ਸ਼ਬਦਾਂ ਕਾਰਣ।"

2ਯਹੂਦਾਹ ਦਾ ਦੇਸ਼ ਉਨ੍ਹਾਂ ਲੋਕਾਂ ਨਾਲ ਭਰਿਆ ਹੋਇਆ ਹੈ ਜਿਹੜੇ ਕਰਦੇ ਨੇ ਜਿਨਸੀ ਪਾਪ। ਉਹ ਕਈ ਤਰ੍ਹਾਂ ਨਾਲ ਬੇਵਫ਼ਾ ਹਨ। ਯਹੋਵਾਹ ਨੇ ਧਰਤੀ ਨੂੰ ਸਰਾਪ ਦਿੱਤਾ ਸੀ ਅਤੇ ਇਹ ਬਹੁਤ ਖੁਸ਼ਕ ਹੋ ਗਈ ਸੀ। ਚਰਾਂਦਾਂ ਅੰਦਰ, ਸੁੱਕੇ ਹੋਏ ਪੌਦੇ ਮਰ ਰਹੇ ਨੇ। ਖੇਤ ਮਾਰੂਬਲ ਵਾਂਗ ਬਣ ਗਏ ਨੇ। ਨਬੀ ਬੁਰੇ ਨੇ। ਉਹ ਨਬੀ ਆਪਣੇ ਪ੍ਰਭਾਵ ਅਤੇ ਸ਼ਕਤੀ ਨੂੰ ਗ਼ਲਤ ਢੰਗ ਨਾਲ ਇਸਤੇਮਾਲ ਕਰਦੇ ਨੇ।"

3“ਨਬੀ ਅਤੇ ਜਾਜਕ ਵੀ ਮੰਦੇ ਹਨ। ਮੈਂ ਉਨ੍ਹਾਂ ਨੂੰ ਆਪਣੇ ਮੰਦਰ ਵਿੱਚ ਵੀ, ਮੰਦੇ ਕੰਮ ਕਰਦਿਆਂ ਦੇਖਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

4“ਮੈਂ ਆਪਣੇ ਸੰਦੇਸ਼ ਉਨ੍ਹਾਂ ਨੂੰ ਦੇਵੋ ਰੋਕ ਦਿਆਂਗਾ। ਇਹ ਉਨ੍ਹਾਂ ਲਈ ਹਨੇਰੇ ਵਿੱਚ ਚੱਲਣ ਵਾਂਗ ਹੋਵੇਗਾ। ਇਹ ਹੋਵੇਗਾ ਜਿਵੇਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਲਈ ਤਿਲਕਣ ਵਾਲੀ ਸੜਕ ਹੋਵੇ। ਅਤੇ ਉਹ ਉਸ ਅੰਧਕਾਰ ਵਿੱਚ ਡਿੱਗ ਪੈਣਗੇ। ਮੈਂ ਉਨ੍ਹਾਂ ਲਈ ਬਿਪਤਾ ਲਿਆਵਾਂਗਾ। ਮੈਂ ਉਨ੍ਹਾਂ ਨਬੀਆਂ ਅਤੇ ਜਾਜਕਾਂ ਨੂੰ ਸਜ਼ਾ ਦੇਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

5“ਮੈਂ ਸਾਮਰਿਯਾ ਦੇ ਨਬੀਆਂ ਨੂੰ ਮੰਦੇ ਕੰਮ ਕਰਦਿਆਂ ਦੇਖਿਆ ਸੀ। ਮੈਂ ਉਨ੍ਹਾਂ ਨਬੀਆਂ ਨੂੰ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀਆਂ ਕਰਦਿਆਂ ਦੇਖਿਆ ਸੀ। ਉਨ੍ਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਨੂੰ, ਯਹੋਵਾਹ ਤੋਂ ਦੂਰ ਹੋਣ ਲਈ, ਕੁਰਾਹੇ ਪਾਇਆ ਸੀ।"

Jeremiah 11 illustration - Jeremiah Chapter 11

6ਹੁਣ ਮੈਂ ਯਹੂਦਾਹ ਦੇ ਨਬੀਆਂ ਨੂੰ ਯਰੂਸ਼ਲਮ ਅੰਦਰ ਭਿਆਨਕ ਗੱਲਾਂ ਕਰਦਿਆਂ ਦੇਖ ਲਿਆ ਹੈ। ਉਹ ਨਬੀ ਜਿਨਸੀ ਪਾਪ ਕਰਦੇ ਨੇ। ਉਨ੍ਹਾਂ ਨੇ ਝੂਠ ਨੂੰ ਸੁਣਿਆ-ਅਤੇ ਉਨ੍ਹਾਂ ਨੇ ਉਸ ਝੂਠੀ ਬਿਵਸਬਾ ਨੂੰ ਮੰਨਿਆ। ਉਹ ਮੰਦੇ ਲੋਕਾਂ ਨੂੰ ਮੰਦੀਆਂ ਗੱਲਾਂ ਕਰਦੇ ਰਹਿਣ ਲਈ ਪ੍ਰੋਤਸਾਹਨ ਦਿੰਦੇ ਨੇ। ਇਸ ਲਈ ਲੋਕ ਪਾਪ ਕਰਨ ਤੋਂ ਨਹੀਂ ਹਟੇ। ਉਹ ਸਦੂਮ ਦੇ ਲੋਕਾਂ ਵਰਗੇ ਹਨ। ਹੁਣ ਯਰੂਸ਼ਲਮ ਮੇਰੇ ਲਈ ਅਮੂਰਾਹ ਵਰਗਾ ਹੈ।”"

7ਇਸ ਲਈ ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਨਬੀਆਂ ਵਾਸਤੇ ਆਖਦਾ ਹੈ: “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ। ਇਹ ਸਜ਼ਾ ਹੋਵੇਗੀ ਜਿਵੇਂ ਜ਼ਹਿਰੀਲਾ ਭੋਜਨ-ਪਾਣੀ ਕਰੀਦਾ ਹੈ। ਨਬੀਆਂ ਨੇ ਆਤਮਕ ਬਿਮਾਰੀ ਸ਼ੁਰੂ ਕੀਤੀ ਸੀ। ਇਹ ਬਿਮਾਰੀ ਸੀ, ਜਿਹੜੀ ਸਾਰੇ ਮੁਲਕ ਅੰਦਰ ਫ਼ੈਲ ਗਈ ਸੀ। ਇਸ ਲਈ ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ। ਇਹ ਬਿਮਾਰੀ ਯਰੂਸ਼ਲਮ ਦੇ ਨਬੀਆਂ ਤੋਂ ਆਈ ਸੀ।”"

8ਯਹੋਵਾਹ ਸਰਬ ਸ਼ਕਤੀਮਾਨ ਇਹ ਗੱਲਾਂ ਆਖਦਾ ਹੈ: “ਉਨ੍ਹਾਂ ਗੱਲਾਂ ਵੱਲ ਧਿਆਨ ਨਾ ਦਿਓ, ਜਿਹੜੀਆਂ ਝੂਠੇ ਨਬੀ ਤੁਹਾਨੂੰ ਆਖ ਰਹੇ ਹਨ। ਉਹ ਲੋਕ ਤੁਹਾਨੂੰ ਮੂਰਖ ਬਣਾ ਰਹੇ ਨੇ। ਉਹ ਨਬੀ ਦਰਸ਼ਨਾਂ ਬਾਰੇ ਗੱਲਾਂ ਕਰਦੇ ਨੇ। ਪਰ ਉਹ ਇਹ ਦਰਸ਼ਨ ਮੇਰੇ ਕੋਲੋਂ ਪ੍ਰਾਪਤ ਨਹੀਂ ਕਰਦੇ। ਉਨ੍ਹਾਂ ਦੇ ਦਰਸ਼ਨ ਆਪਣੇ ਮਨਾਂ ਵਿੱਚੋਂ ਆਉਂਦੇ ਨੇ।"

9ਕੁਝ ਲੋਕ ਯਹੋਵਾਹ ਦੇ ਸੱਚੇ ਸੰਦੇਸ਼ ਨੂੰ ਨਫ਼ਰਤ ਕਰਦੇ ਨੇ। ਇਸ ਲਈ ਉਹ ਨਬੀ, ਉਨ੍ਹਾਂ ਲੋਕਾਂ ਨੂੰ ਹੋਰ ਸੰਦੇਸ਼ ਦਿੰਦੇ ਨੇ। ਉਹ ਆਖਦੇ ਨੇ, ‘ਤੁਹਾਨੂੰ ਸ਼ਾਂਤੀ ਮਿਲੇਗੀ।’ ਕੁਝ ਲੋਕ ਬਹੁਤ ਜ਼ਿੱਦੀ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਨੇ। ਇਸ ਲਈ ਉਹ ਨਬੀ ਆਖਦੇ ਨੇ, ‘ਤੁਹਾਡੇ ਨਾਲ ਕੋਈ ਵੀ ਮੰਦੀ ਘਟਨਾ ਨਹੀਂ ਵਾਪਰੇਗੀ!’"

10ਪਰ ਉਨ੍ਹਾਂ ਨਬੀਆਂ ਵਿੱਚੋਂ ਕੋਈ ਵੀ ਯਹੋਵਾਹ ਦੀ ਸੰਗਤ ਵਿੱਚ ਸ਼ਾਮਿਲ ਨਹੀਂ ਹੈ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਨੂੰ ਦੇਖਿਆ ਸੁਣਿਆ ਨਹੀਂ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਹੀਂ ਦਿੱਤਾ ਹੈ।"

Jeremiah 11 illustration - Jeremiah Chapter 11

11ਹੁਣ ਯਹੋਵਾਹ ਵੱਲੋਂ ਭੇਜੀ ਗਈ ਸਜ਼ਾ, ਤੂਫ਼ਾਨ ਵਾਂਗ ਆਵੇਗੀ, ਯਹੋਵਾਹ ਦਾ ਕਹਿਰ ਵਾਵਰੋਲੇ ਵਰਗਾ ਹੋਵੇਗਾ। ਇਹ ਮੰਦੇ ਲੋਕਾਂ ਦੇ ਸਿਰਾਂ ਉੱਤੇ ਟੁੱਟ ਪਵੇਗਾ।"

12ਯਹੋਵਾਹ ਦਾ ਕਹਿਰ, ਉਦੋਂ ਤੀਕ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਯੋਜਨਾਵਾਂ ਨੂੰ ਪੂਰਾ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋ ਜਾਵੇਗਾ, ਤੁਸੀਂ ਸਾਫ਼-ਸਾਫ਼ ਸਮਝ ਲਵੋਂਗੇ।"

13ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਪਰ ਉਹ ਆਪਣੇ ਸੰਦੇਸ਼ ਦੇਣ ਲਈ ਦੌੜੇ ਆਏ। ਮੈਂ ਉਨ੍ਹਾਂ ਨਾਲ ਨਹੀਂ ਬੋਲਿਆ ਪਰ ਉਨ੍ਹਾਂ ਮੇਰੇ ਨਾਮ ਉੱਤੇ ਪ੍ਰਚਾਰ ਕੀਤਾ।"

14ਜੇ ਉਹ ਮੇਰੀ ਸੰਗਤ ਵਿੱਚ ਖਲੋਤੇ ਹੁੰਦੇ, ਫ਼ੇਰ ਉਹ ਯਹੂਦਾਹ ਦੇ ਲੋਕਾਂ ਨੂੰ ਮੇਰੇ ਸੰਦੇਸ਼ ਦੱਸਦੇ। ਉਹ ਲੋਕਾਂ ਨੂੰ ਮੰਦੇ ਅਮਲਾਂ ਤੋਂ ਰੋਕ ਦਿੰਦੇ। ਉਹ ਉਨ੍ਹਾਂ ਨੂੰ ਬਦੀ ਤੋਂ ਰੋਕ ਦਿੰਦੇ।"

15ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਪਰਮੇਸ਼ੁਰ ਹਾਂ, ਅਤੇ ਮੈਂ ਸਦਾ ਨੇੜੇ ਹਾਂ! ਮੈਂ ਦੂਰ ਨਹੀਂ ਹਾਂ!"

Jeremiah 11 illustration - Jeremiah Chapter 11

16ਬੇਸ਼ਕ ਕੋਈ ਲੁਕਣ ਵਾਲੀ ਥਾਂ ਉੱਤੇ ਮੇਰੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰੇ। ਪਰ ਮੇਰੇ ਲਈ ਉਸ ਨੂੰ ਦੇਖਣਾ ਆਸਾਨ ਹੈ। ਕਿਉਂ? ਕਿਉਂ ਕਿ ਮੈਂ, ਅਕਾਸ਼ ਵਿੱਚ ਅਤੇ ਧਰਤੀ ਉੱਤੇ ਹਰ ਥਾਂ ਹਾਂ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"

17“ਇੱਥੇ ਕੁਝ ਨਬੀ ਹਨ ਜਿਹੜੇ ਮੇਰੇ ਨਾਮ ਉੱਤੇ ਝੂਠ ਦਾ ਪ੍ਰਚਾਰ ਕਰਦੇ ਨੇ। ਉਹ ਆਖਦੇ ਨੇ, ‘ਮੈਨੂੰ ਇੱਕ ਸੁਪਨਾ ਆਇਆ ਹੈ! ਮੈਨੂੰ ਇੱਕ ਸੁਪਨਾ ਆਇਆ ਹੈ!’ ਮੈਂ ਉਨ੍ਹਾਂ ਨੂੰ ਇਹ ਗੱਲਾਂ ਆਖਦਿਆਂ ਸੁਣਿਆ।"

18ਕਿੰਨਾ ਕੁ ਚਿਰ ਇਹ ਜਾਰੀ ਰਹੇਗਾ? ਉਹ ਨਬੀ ਝੂਠ ਸੋਚਦੇ ਨੇ। ਅਤੇ ਫ਼ੇਰ ਉਹ ਉਨ੍ਹਾਂ ਝੂਠਾਂ ਦਾ ਲੋਕਾਂ ਅੰਦਰ ਪ੍ਰਚਾਰ ਕਰਦੇ ਨੇ।"

19ਇਹ ਨਬੀ ਯਹੂਦਾਹ ਦੇ ਲੋਕਾਂ ਨੂੰ ਮੇਰਾ ਨਾਮ ਭੁਲਾਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਇੱਕ ਦੂਜੇ ਨੂੰ ਇਹ ਝੂਠੇ ਸੁਪਨੇ ਸੁਣਾਕੇ ਕਰ ਰਹੇ ਹਨ। ਉਹ ਮੇਰੇ ਲੋਕਾਂ ਨੂੰ ਮੇਰੇ ਨਾਲ ਉਸੇ ਤਰ੍ਹਾਂ ਭੁਲਾਣ ਦੀ ਕੋਸ਼ਿਸ਼ ਕਰ ਰਹੇ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ। ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ ਅਤੇ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰਦੇ ਸਨ।"

20ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸ ਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ।"

Jeremiah 11 illustration - Jeremiah Chapter 11

21ਮੇਰਾ ਸੰਦੇਸ਼ ਅੱਗ ਵਰਗਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ ਇਹ ਉਸ ਹਬੌੜੇ ਵਰਗਾ ਹੈ ਜਿਹੜਾ ਪੱਥਰ ਨੂੰ ਵੀ ਚੂਰ-ਚੂਰ ਕਰ ਦਿੰਦਾ ਹੈ।"

22ਇਸ ਲਈ ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਇਹ ਨਬੀ ਇੱਕ ਦੂਜੇ ਕੋਲੋਂ ਮੇਰੇ ਸ਼ਬਦ ਚੋਰੀ ਕਰਦੇ ਰਹਿੰਦੇ ਹਨ।"

23ਮੈਂ ਝੂਠੇ ਨਬੀਆਂ ਦੇ ਵਿਰੁੱਧ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਉਹ ਆਪਣੇ ਸ਼ਬਦਾਂ ਦਾ ਇਸਤੇਮਾਲ ਕਰਦੇ ਨੇ ਅਤੇ ਬਹਾਨਾ ਕਰਦੇ ਨੇ ਇਹ ਮੇਰੇ ਵੱਲੋਂ ਸੰਦੇਸ਼ ਹੈ।"

Chapter Complete

You have read Jeremiah 11

23 verses