1ਮੈਂ ਉਨ੍ਹਾਂ ਝੂਠੇ ਨਬੀਆਂ ਦੇ ਵਿਰੁੱਧ ਹਾਂ ਜਿਹੜੇ ਨਕਲੀ ਸੁਪਨਿਆਂ ਦਾ ਪ੍ਰਚਾਰ ਕਰਦੇ ਹਨ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਉਨ੍ਹਾਂ ਨੇ ਮੇਰੇ ਬੰਦਿਆਂ ਨੂੰ ਆਪਣੇ ਝੂਠਾਂ ਅਤੇ ਝੂਠੀਆਂ ਸਿੱਖਿਆਵਾਂ ਰਾਹੀਂ ਗੁਮਰਾਹ ਕੀਤਾ। ਮੈਂ ਉਨ੍ਹਾਂ ਨਬੀਆਂ ਨੂੰ ਲੋਕਾਂ ਨੂੰ ਸਿੱਖਿਆ ਦੇਣ ਲਈ ਨਹੀਂ ਸੀ ਭੇਜਿਆ। ਮੈਂ ਉਨ੍ਹਾਂ ਨੂੰ ਕਦੇ ਵੀ ਆਦੇਸ਼ ਨਹੀਂ ਸੀ ਦਿੱਤਾ ਕਿ ਉਹ ਮੇਰੇ ਲਈ ਕੁਝ ਕਰਨ। ਉਹ ਯਹੂਦਾਹ ਦੇ ਲੋਕਾਂ ਦੀ ਬਿਲਕੁਲ ਕੋਈ ਸਹਾਇਤਾ ਨਹੀਂ ਕਰ ਸੱਕਦੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
2ਯਹੋਵਾਹ ਵੱਲੋਂ ਉਦਾਸ ਸੰਦੇਸ਼ “ਯਹੂਦਾਹ ਦੇ ਲੋਕ, ਕੋਈ ਨਬੀ ਜਾਂ ਕੋਈ ਜਾਜਕ ਤੈਨੂੰ ਪੁੱਛ ਸੱਕਦਾ ਹੈ, ‘ਯਿਰਮਿਯਾਹ, ਯਹੋਵਾਹ ਦਾ ਬੋਝ ਕੀ ਹੈ?’ ਤੂੰ ਉਨ੍ਹਾਂ ਨੂੰ ਜਵਾਬ ਦੇਵੇਂਗਾ ਅਤੇ ਆਖੇਂਗਾ, ‘ਤੁਸੀਂ ਯਹੋਵਾਹ ਲਈ ਭਾਰੀ ਬੋਝ ਹੋ। ਅਤੇ ਮੈਂ ਇਹ ਬੋਝ ਲਾਹ ਕੇ ਸੁੱਟ ਦੇਵਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
3“ਕੋਈ ਨਬੀ, ਕੋਈ ਜਾਜਕ ਜਾਂ ਹੋ ਸੱਕਦਾ ਹੈ ਕਿ ਲੋਕਾਂ ਵਿੱਚੋਂ ਕੋਈ ਇਹ ਆਖੇ, ‘ਇਹ ਬੋਝ ਯਹੋਵਾਹ ਵੱਲੋਂ ਹੈ।’ ਉਸ ਬੰਦੇ ਨੇ ਝੂਠ ਬੋਲਿਆ ਸੀ, ਇਸ ਲਈ ਮੈਂ ਉਸ ਬੰਦੇ ਨੂੰ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਸਜ਼ਾ ਦੇਵਾਂਗਾ।"
4ਤੁਸੀਂ ਇੱਕ ਦੂਸਰੇ ਨੂੰ ਇਹ ਆਖੋਗੇ, ‘ਯਹੋਵਾਹ ਨੇ ਕੀ ਜਵਾਬ ਦਿੱਤਾ?’ ਜਾਂ ‘ਯਹੋਵਾਹ ਨੇ ਕੀ ਆਖਿਆ?’"
5ਪਰ ਤੁਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਆਖੋਗੇ, ‘ਯਹੋਵਾਹ ਦਾ ਬੋਝ।’ֹ ਇਹ ਇਸ ਲਈ ਹੈ ਕਿਉਂ ਕਿ ਯਹੋਵਾਹ ਦਾ ਸੰਦੇਸ਼ ਕਿਸੇ ਲਈ ਬੋਝ ਨਹੀਂ ਹੋਣਾ ਚਾਹੀਦਾ। ਪਰ ਤੁਸੀਂ ਆਪਣੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਬਦਲ ਦਿੱਤਾ। ਉਹ ਜੀਵਿਤ ਪਰਮੇਸ਼ੁਰ ਹੈ, ਸਰਬ ਸ਼ਕਤੀਮਾਨ ਯਹੋਵਾਹ!"

6“ਜੇ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਬਾਰੇ ਜਾਣਨਾ ਚਾਹੁੰਦੇ ਹੋ, ਤਾਂ ਕਿਸੇ ਨਬੀ ਨੂੰ ਪੁੱਛੋ, ‘ਯਹੋਵਾਹ ਨੇ ਤੈਨੂੰ ਕੀ ਜਵਾਬ ਦਿੱਤਾ?’ ਜਾਂ ‘ਯਹੋਵਾਹ ਨੇ ਕੀ ਆਖਿਆ?’"
7ਪਰ ਇਹ ਨਾ ਆਖੋ, ‘ਯਹੋਵਾਹ ਵੱਲੋਂ ਬੋਝ ਕੀ ਸੀ?’ ਜੇ ਤੁਸੀਂ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰੋਂਗੇ ਤਾਂ ਯਹੋਵਾਹ ਤੁਹਾਨੂੰ ਇਹ ਗੱਲਾਂ ਆਖੇਗਾ: ‘ਤੁਹਾਨੂੰ ਮੇਰੇ ਸੰਦੇਸ਼ ਨੂੰ “ਮੇਰੇ ਵੱਲੋਂ ਬੋਝ” ਨਹੀਂ ਆਖਣਾ ਚਾਹੀਦਾ ਸੀ। ਮੈਂ ਤੁਹਾਨੂੰ ਇਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਨ ਲਈ ਆਖਿਆ ਸੀ।"
8ਪਰ ਤੁਸੀਂ ਮੇਰੇ ਸੰਦੇਸ਼ ਨੂੰ ਬੋਝ ਆਖਿਆ, ਇਸ ਲਈ ਮੈਂ ਤੁਹਾਨੂੰ ਬੋਝ ਵਾਂਗ ਚੁੱਕਾਂਗਾ ਅਤੇ ਆਪਣੇ ਤੋਂ ਦੂਰ ਸੁੱਟ ਦਿਆਂਗਾ। ਮੈਂ ਯਰੂਸ਼ਲਮ ਦਾ ਸ਼ਹਿਰ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ। ਪਰ ਮੈਂ ਤੁਹਾਨੂੰ ਅਤੇ ਉਸ ਸ਼ਹਿਰ ਨੂੰ ਆਪਣੇ ਕੋਲੋਂ ਦੂਰ ਸੁੱਟ ਦਿਆਂਗਾ।"
9ਅਤੇ ਮੈਂ ਤੁਹਾਨੂੰ ਸਦਾ ਲਈ ਸ਼ਰਮਸਾਰ ਕਰ ਦਿਆਂਗਾ। ਤੁਸੀਂ ਕਦੇ ਵੀ ਆਪਣੀ ਨਮੋਸ਼ੀ ਨੂੰ ਭੁੱਲ ਨਹੀਂ ਸੱਕੋਗੇ।’”"
10ਚੰਗੇ ਅੰਜੀਰ ਅਤੇ ਬੁਰੇ ਅੰਜੀਰ ਯਹੋਵਾਹ ਨੇ ਮੈਨੂੰ ਇਹ ਚੀਜ਼ਾਂ ਦਰਸਾਈਆਂ: ਮੈਂ ਯਹੋਵਾਹ ਦੇ ਮੰਦਰ ਦੇ ਸਾਹਮਣੇ ਅੰਜੀਰਾਂ ਦੇ ਸਜਾਏ ਹੋਏ ਦੋ ਟੋਕਰੇ ਦੇਖੇ। (ਮੈਂ ਇਹ ਦਰਸ਼ਨ ਉਦੋਂ ਦੇਖਿਆ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਕਾਨਯਾਹ ਨੂੰ ਕੈਦੀ ਬਣਾਇਆ ਸੀ। ਯਕਾਨਯਾਹ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਯਕਾਨਯਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀਆਂ ਨੂੰ ਯਰੂਸ਼ਲਮ ਤੋਂ ਬਾਹਰ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਬਾਬਲ ਲਿਜਾਇਆ ਗਿਆ ਸੀ ਨਬੂਕਦਨੱਸਰ ਯਹੂਦਾਹ ਦੇ ਸਾਰੇ ਤਰੱਖਾਣਾਂ ਅਤੇ ਧਾਤ ਦੇ ਕਾਮਿਆਂ ਨੂੰ ਵੀ ਲੈ ਗਿਆ ਸੀ।)"

11ਇੱਕ ਟੋਕਰੀ ਵਿੱਚ ਬਹੁਤ ਚੰਗੇ ਅੰਜੀਰ ਸਨ। ਉਹ ਅੰਜੀਰ ਉਹੋ ਜਿਹੇ ਸਨ ਜਿਹੜੇ ਰੁੱਤ ਵਿੱਚ ਅਗੇਤੇ ਪੱਕ ਜਾਂਦੇ ਹਨ। ਪਰ ਦੂਸਰੇ ਟੋਕਰੇ ਅੰਦਰ ਸੜੇ ਹੋਏ ਅੰਜੀਰ ਪਏ ਸਨ ਉਹ ਇੰਨੇ ਸੜੇ ਹੋਏ ਸਨ ਕਿ ਖਾਣ ਦੇ ਯੋਗ ਨਹੀਂ ਸਨ।"
12ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ ਤੈਨੂੰ ਕੀ ਦਿਖਾਈ ਦਿੰਦਾ ਹੈ?” ਮੈਂ ਜਵਾਬ ਦਿੱਤਾ, “ਮੈਨੂੰ ਅੰਜੀਰ ਦਿਖਾਈ ਦਿੰਦੇ ਹਨ। ਚੰਗੇ ਅੰਜੀਰ ਬਹੁਤ ਚੰਗੇ ਹਨ। ਅਤੇ ਸੜੇ ਹੋਏ ਅੰਜੀਰ ਬਹੁਤ ਸੜੇ ਹੋਏ ਹਨ। ਉਹ ਇੰਨੇ ਸੜੇ ਹੋਏ ਹਨ ਕਿ ਖਾਧੇ ਨਹੀਂ ਜਾ ਸੱਕਦੇ।”"
13ਫ਼ੇਰ ਯਹੋਵਾਹ ਦਾ ਸੰਦੇਸ਼ ਮੈਨੂੰ ਮਿਲਿਆ।"
14ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, “ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਤੋਂ ਬਾਹਰ ਲਿਜਾਇਆ ਗਿਆ। ਉਨ੍ਹਾਂ ਦਾ ਦੁਸ਼ਮਣ ਉਨ੍ਹਾਂ ਨੂੰ ਬਾਬਲ ਲੈ ਗਿਆ। ਉਹ ਲੋਕ ਇਨ੍ਹਾਂ ਚੰਗੇ ਅੰਜੀਰਾਂ ਵਰਗੇ ਹੋਣਗੇ। ਮੈਂ ਉਨ੍ਹਾਂ ਲੋਕਾਂ ਉੱਪਰ ਮਿਹਰ ਕਰਾਂਗਾ।"
15ਮੈਂ ਉਨ੍ਹਾਂ ਦੀ ਰੱਖਿਆ ਕਰਾਂਗਾ। ਮੈਂ ਉਨ੍ਹਾਂ ਨੂੰ ਯਹੂਦਾਹ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਚੀਰਾਂਗਾ ਨਹੀਂ-ਮੈਂ ਉਨ੍ਹਾਂ ਦੀ ਉਸਾਰੀ ਕਰਾਂਗਾ। ਮੈਂ ਉਨ੍ਹਾਂ ਨੂੰ ਖਿੱਚਾਂਗਾ ਨਹੀਂ-ਮੈਂ ਉਨ੍ਹਾਂ ਨੂੰ ਬੀਜਾਂਗਾ ਤਾਂ ਜੋ ਵੱਧ ਸੱਕਣ।"

16ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿੱਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ।"
17“ਪਰ ਯਹੂਦਾਹ ਦਾ ਰਾਜਾ ਸਿਦਕੀਯਾਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗਾ ਹੋਵੇਗਾ ਜੋ ਖਾਣ ਦੇ ਯੋਗ ਨਹੀਂ ਹਨ। ਸਿਦਕੀਯਾਹ, ਉਸ ਦੇ ਉੱਚ ਅਧਿਕਾਰੀ, ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਬਚ ਜਾਣਗੇ ਅਤੇ ਯਹੂਦਾਹ ਦੇ ਉਹ ਲੋਕ ਜਿਹੜੇ ਮਿਸਰ ਵਿੱਚ ਰਹਿ ਰਹੇ ਹਨ, ਉਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗੇ ਹੋਣਗੇ।"
You have read Jeremiah 12
17 verses