Lumina
Jeremiah

The Linen Girdle

Jeremiah 13·Punjabi Bible

1ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ।"

2ਮੈਂ ਉਨ੍ਹਾਂ ਦੇ ਖਿਲਾਫ਼ ਤਲਵਾਰ, ਭੁੱਖ ਅਤੇ ਬਿਮਾਰੀ ਭੇਜਾਂਗਾ। ਮੈਂ ਉਨ੍ਹਾਂ ਉੱਤੇ ਉਦੋਂ ਤੀਕ ਹਮਲਾ ਕਰਾਂਗਾ ਜਦੋਂ ਤੀਕ ਉਹ ਸਾਰੇ ਮਰ ਨਹੀਂ ਜਾਂਦੇ। ਫ਼ੇਰ ਉਹ ਉਸ ਧਰਤੀ ਉੱਤੇ ਨਹੀਂ ਹੋਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”"

3ਯਿਰਮਿਯਾਹ ਦੇ ਪ੍ਰਚਾਰ ਦਾ ਸਾਰ ਇਹ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੇ ਸਾਰੇ ਲੋਕਾਂ ਨਾਲ ਸੰਬੰਧਿਤ ਮਿਲਿਆ। ਇਹ ਸੰਦੇਸ਼ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਆਇਆ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਉਸ ਦੇ ਰਾਜ ਦਾ ਚੌਬਾ ਵਰ੍ਹਾ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦਾ ਪਹਿਲਾ ਵਰ੍ਹਾ ਸੀ।"

4ਇਹ ਸੰਦੇਸ਼ ਸੀ ਜਿਹੜਾ ਨਬੀ ਯਿਰਮਿਯਾਹ ਨੇ ਯਹੂਦਾਹ ਦੇ ਸਮੂਹ ਲੋਕਾਂ ਅਤੇ ਯਰੂਸ਼ਲਮ ਦੇ ਸਮੂਹ ਲੋਕਾਂ ਨੂੰ ਸੁਣਾਇਆ।"

5ਮੈਂ ਤੁਹਾਨੂੰ ਇਨ੍ਹਾਂ 23 ਸਾਲਾਂ ਦੌਰਾਨ ਬਾਰ-ਬਾਰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਮੈਂ ਯਹੂਦਾਹ ਦੇ ਰਾਜੇ, ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ 13 ਵੇਂ ਵਰ੍ਹੇ ਤੋਂ ਨਬੀ ਰਿਹਾ ਹਾਂ। ਉਦੋਂ ਤੋਂ ਲੈ ਕੇ ਹੁਣ ਤੀਕ ਮੈਂ ਤੁਹਾਨੂੰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਪਰ ਤੁਸੀਂ ਸੁਣਿਆ ਨਹੀਂ।"

Jeremiah 13 illustration - Jeremiah Chapter 13

6ਯਹੋਵਾਹ ਨੇ ਤੁਹਾਡੇ ਵੱਲ ਆਪਣੇ ਸੇਵਕ ਨਬੀ ਬਾਰ-ਬਾਰ ਭੇਜੇ ਹਨ। ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ। ਤੁਸੀਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ।"

7ਉਨ੍ਹਾਂ ਨਬੀਆਂ ਨੇ ਆਖਿਆ ਸੀ, “ਬਦਲੋ ਆਪਣੀਆਂ ਜ਼ਿੰਦਗੀਆਂ! ਹਟ ਜਾਓ ਮੰਦੀਆਂ ਗੱਲਾਂ ਕਰਨ ਤੋਂ! ਜੇ ਤੁਸੀਂ ਬਦਲ ਜਾਓਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਾਪਸ ਪਰਤ ਸੱਕੋਗੇ ਜਿਹੜੀ ਯਹੋਵਾਹ ਨੇ ਬਹੁਤ ਸਮਾਂ ਪਹਿਲਾਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਉਸ ਨੇ ਇਹ ਧਰਤੀ ਤੁਹਾਨੂੰ ਰਹਿਣ ਵਾਸਤੇ ਸਦਾ ਲਈ ਦਿੱਤੀ ਸੀ।"

8ਹੋਰਨਾਂ ਦੇਵਤਿਆਂ ਦੇ ਅਨੁਯਾਈ ਨਾ ਬਣੋ। ਉਨ੍ਹਾਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਬੁੱਤਾਂ ਦੀ ਉਪਾਸਨਾ ਨਾ ਕਰੋ ਜਿਨ੍ਹਾਂ ਨੂੰ ਕਿਸੇ ਬੰਦੇ ਨੇ ਬਣਾਇਆ ਹੈ। ਇਹ ਗੱਲ ਸਿਰਫ਼ ਮੈਨੂੰ ਤੁਹਾਡੇ ਲਈ ਗੁੱਸਾ ਦਿਵਾਉਂਦੀ ਹੈ। ਇਹ ਗੱਲ ਕਰਕੇ ਤੁਸੀਂ ਸਿਰਫ਼ ਆਪਣੇ ਆਪ ਨੂੰ ਦੁੱਖ ਦਿੰਦੇ ਹੋ।”"

9“ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ”-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਕਿਸੇ ਨੇ ਬਣਾਇਆ ਸੀ। ਅਤੇ ਇਸ ਨਾਲ ਮੈਨੂੰ ਗੁੱਸਾ ਚੜ੍ਹਿਆ। ਅਤੇ ਇਸਨੇ ਸਿਰਫ਼ ਤੁਹਾਨੂੰ ਦੁੱਖ ਦਿੱਤਾ।”"

10ਇਸ ਲਈ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਸੰਦੇਸ਼ਾਂ ਨੂੰ ਨਹੀਂ ਸੁਣਿਆ।"

Jeremiah 13 illustration - Jeremiah Chapter 13

11ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।"

12ਮੈਂ ਉਨ੍ਹਾਂ ਥਾਵਾਂ ਉੱਤੇ ਖੁਸ਼ੀ ਮਨਾਉਣ ਦੀਆਂ ਆਵਾਜ਼ਾਂ ਨੂੰ ਖਤਮ ਕਰ ਦਿਆਂਗਾ। ਉੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਫ਼ੇਰ ਨਹੀਂ ਸੁਣਾਈ ਦੇਣਗੀਆਂ। ਮੈਂ ਲੋਕਾਂ ਦੇ ਆਟਾ ਪੀਹਣ ਦੀਆਂ ਆਵਾਜ਼ਾਂ ਨੂੰ ਦੂਰ ਕਰ ਦਿਆਂਗਾ। ਮੈਂ ਦੀਵੇ ਵਿੱਚੋਂ ਰੌਸ਼ਨੀ ਖੋਹ ਲਵਾਂਗਾ।"

13ਉਹ ਸਾਰਾ ਇਲਾਕਾ ਸਖਣਾ ਮਾਰੂਬਲ ਹੋਵੇਗਾ। ਉਹ ਸਾਰੇ ਲੋਕ 70 ਵਰ੍ਹਿਆਂ ਤੀਕ ਬਾਬਲ ਦੇ ਰਾਜੇ ਦੇ ਗੁਲਾਮ ਬਣੇ ਰਹਿਣਗੇ।"

14“ਪਰ ਜਦੋਂ 70 ਵਰ੍ਹੇ ਬੀਤ ਜਾਣਗੇ, ਮੈਂ ਬਾਬਲ ਦੇ ਰਾਜੇ ਨੂੰ ਸਜ਼ਾ ਦਿਆਂਗਾ। ਮੈਂ ਬਾਬਲ ਦੀ ਕੌਮ ਨੂੰ ਸਜ਼ਾ ਦਿਆਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਹੈ-“ਮੈਂ ਬਾਬਲ ਵਾਸੀਆਂ ਦੀ ਧਰਤੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿਆਂਗਾ। ਮੈਂ ਉਸ ਧਰਤੀ ਨੂੰ ਸਦਾ ਲਈ ਮਾਰੂਬਲ ਬਣਾ ਦਿਆਂਗਾ।"

15ਮੈਂ ਆਖਿਆ ਹੈ ਕਿ ਬਾਬਲ ਉੱਤੇ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਉਹ ਸਾਰੀਆਂ ਗੱਲਾਂ ਵਾਪਰਨਗੀਆਂ। ਯਿਰਮਿਯਾਹ ਨੇ ਉਨ੍ਹਾਂ ਵਿਦੇਸ਼ੀ ਕੌਮਾਂ ਬਾਰੇ ਪ੍ਰਚਾਰ ਕੀਤਾ ਸੀ। ਅਤੇ ਉਹ ਸਾਰੀਆਂ ਚੇਤਾਵਨੀਆਂ ਇਸ ਪੁਸਤਕ ਅੰਦਰ ਲਿਖੀਆਂ ਹੋਈਆਂ ਹਨ।"

Jeremiah 13 illustration - Jeremiah Chapter 13

16ਹਾਂ, ਬਾਬਲ ਦੇ ਲੋਕਾਂ ਨੂੰ ਬਹੁਤ ਕੌਮਾਂ ਅਤੇ ਬਹੁਤ ਮਹਾਨ ਰਾਜਿਆਂ ਦੀ ਸੇਵਾ ਕਰਨੀ ਪਵੇਗੀ। ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਉਹ ਸਜ਼ਾ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”"

17ਦੁਨੀਆਂ ਦੀਆਂ ਕੌਮਾਂ ਬਾਰੇ ਨਿਆਂ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਨੇ ਮੈਨੂੰ ਇਹ ਗੱਲਾਂ ਆਖੀਆਂ, “ਯਿਰਮਿਯਾਹ, ਮੇਰੇ ਹੱਥ ਵਿੱਚੋਂ ਮੇਰੇ ਗੁੱਸੇ ਦੀ ਮੈਅ ਨਾਲ ਭਰਿਆ ਹੋਇਆ ਇਹ ਪਿਆਲਾ ਫ਼ੜ ਲੈ। ਮੈਂ ਇਸ ਨੂੰ ਤੇਰੇ ਕੋਲ ਭੇਜੇ ਗਏ ਦੇਸਾਂ ਨੂੰ ਪਿਲਾਵਾਂਗਾ।"

18ਉਹ ਇਹ ਸ਼ਰਾਬ ਪੀਣਗੇ। ਫ਼ੇਰ ਉਹ ਉਲਟੀਆਂ ਕਰਨਗੇ ਅਤੇ ਪਾਗਲਾਂ ਵਾਲੀਆਂ ਹਰਕਤਾਂ ਕਰਨਗੇ। ਅਜਿਹਾ ਉਹ ਉਸ ਤਲਵਾਰ ਕਾਰਣ ਕਰਨਗੇ ਜਿਹੜੀ ਮੈਂ ਉਨ੍ਹਾਂ ਦੇ ਖਿਲਾਫ਼ ਭੇਜਾਂਗਾ।”"

19ਇਸ ਲਈ ਮੈਂ ਯਹੋਵਾਹ ਦੇ ਹੱਥੋਂ ਸ਼ਰਾਬ ਦਾ ਪਿਆਲਾ ਫ਼ੜ ਲਿਆ। ਮੈਂ ਉਨ੍ਹਾਂ ਕੌਮਾਂ ਵੱਲ ਗਿਆ ਅਤੇ ਉਨ੍ਹਾਂ ਲੋਕਾਂ ਨੂੰ ਉਸ ਪਿਆਲੇ ਵਿੱਚੋਂ ਸ਼ਰਾਬ ਪਿਲਾਈ।"

20ਇਹ ਸ਼ਰਾਬ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਲਈ ਪਾਕੇ ਦਿੱਤੀ। ਮੈਂ ਯਹੂਦਾਹ ਦੇ ਰਾਜਿਆਂ ਅਤੇ ਆਗੂਆਂ ਨੂੰ ਇਸ ਪਿਆਲੇ ਦੀ ਸ਼ਰਾਬ ਪਿਲਾਈ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਉਹ ਸੱਖਣਾ ਮਾਰੂਬਲ ਬਣ ਜਾਣ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਇਹ ਥਾਂ ਇੰਨੀ ਬੁਰੀ ਤਰ੍ਹਾਂ ਤਬਾਹ ਹੋ ਜਾਵੇ ਕਿ ਲੋਕ ਇਸ ਨੂੰ ਦੇਖਕੇ ਸੀਟੀਆਂ ਮਾਰਨ ਅਤੇ ਉਸ ਥਾਂ ਨੂੰ ਸਰਾਪ ਦੇਣ। ਅਤੇ ਅਜਿਹਾ ਹੀ ਵਾਪਰਿਆ-ਯਹੂਦਾਹ ਹੁਣ ਓਸੇ ਵਰਗਾ ਹੀ ਹੈ!"

Jeremiah 13 illustration - Jeremiah Chapter 13

21ਮੈਂ ਮਿਸਰ ਦੇ ਫਿਰਊਨ ਰਾਜੇ ਨੂੰ ਵੀ ਪਿਆਲੇ ਦੀ ਸ਼ਰਾਬ ਪਿਲਾਈ। ਮੈਂ ਉਸ ਦੇ ਅਧਿਕਾਰੀਆਂ, ਮਹੱਤਵਪੂਰਣ ਆਗੂਆਂ ਅਤੇ ਉਸ ਦੇ ਸਾਰੇ ਬੰਦਿਆਂ ਨੂੰ ਵੀ ਯਹੋਵਾਹ ਦੇ ਕਹਿਰ ਦੇ ਪਿਆਲੇ ਦੀ ਸ਼ਰਾਬ ਪਿਲਾਈ।"

22ਮੈਂ ਉਜ਼ ਦੇ ਸਾਰੇ ਮਿਸ਼ਰਿਤ ਲੋਕਾਂ ਨੂੰ ਅਤੇ ਸਾਰੇ ਰਾਜਿਆਂ ਨੂੰ ਉਸ ਪਿਆਲੇ ਦੀ ਸ਼ਰਾਬ ਪਿਲਾਈ। ਮੈਂ ਫ਼ਿਲਸਤੀਨ ਦੇਸ ਦੇ ਰਾਜਿਆਂ ਨੂੰ ਪਿਆਲੇ ਦੀ ਸ਼ਰਾਬ ਪਿਲਾਈ। ਇਹ ਅਸ਼ਕਲੋਨ, ਅੱਜ਼ਾਹ, ਅਕਰੋਨ ਅਤੇ ਹੁਣ ਦੇ ਬਚੇ ਖੁਚੇ ਸ਼ਹਿਰ ਅਸ਼ਦੋਦ ਦੇ ਰਾਜੇ ਸਨ।"

23ਫ਼ੇਰ ਮੈਂ ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਨੂੰ ਪਿਆਲਾ ਪਿਲਾਇਆ।"

24ਮੈਂ ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਪਿਆਲਾ ਪਿਲਾਇਆ। ਮੈਂ ਦੂਰ ਦੁਰਾਡੇ ਦੇਸਾਂ ਦੇ ਸਾਰੇ ਰਾਜਿਆਂ ਨੂੰ ਵੀ ਪਿਆਲਾ ਪਿਲਾਇਆ।"

25ਮੈਂ ਦਦਾਨ, ਤੇਮਾ ਅਤੇ ਬੂਜ਼ ਦੇ ਲੋਕਾਂ ਨੂੰ ਪਿਆਲਾ ਪਿਲਾਇਆ ਮੈਂ ਉਨ੍ਹਾਂ ਸਾਰਿਆਂ ਨੂੰ ਵੀ ਪਿਆਲਾ ਪਿਲਾਇਆ ਜਿਹੜੇ ਆਪਣੀਆਂ ਪੁੜਪੜੀਆਂ ਦੇ ਵਾਲ ਕਟਦੇ ਨੇ।"

Jeremiah 13 illustration - Jeremiah Chapter 13

26ਮੈਂ ਅਰਬ ਦੇ ਸਾਰੇ ਰਾਜਿਆਂ ਨੂੰ ਪਿਆਲਾ ਪਿਲਾਇਆ। ਇਹ ਰਾਜੇ ਮਾਰੂਬਲ ਵਿੱਚ ਰਹਿੰਦੇ ਨੇ।"

27ਮੈਂ ਜ਼ਿਮਰੀ, ਏਲਾਮ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ ਪਿਆਲਾ ਪਿਲਾਇਆ।"

Chapter Complete

You have read Jeremiah 13

27 verses