Lumina
Jeremiah

Drought and Famine

Jeremiah 14·Punjabi Bible

1ਮੈਂ ਉੱਤਰ ਦੇ ਸਾਰੇ ਰਾਜਿਆਂ, ਜਿਹੜੇ ਦੂਰ ਨੇੜੇ ਸਨ, ਨੂੰ ਪਿਆਲਾ ਪਿਲਾਇਆ। ਮੈਂ ਉਨ੍ਹਾਂ ਨੂੰ ਇੱਕ ਦੂਜੇ ਤੋਂ ਬਾਦ ਪਿਆਲਾ ਪਿਲਾਇਆ। ਮੈਂ ਉਨ੍ਹਾਂ ਸਾਰੇ ਰਾਜਾਂ ਨੂੰ ਯਹੋਵਾਹ ਦੇ ਕਹਿਰ ਦਾ ਪਿਆਲਾ ਪਿਲਾਇਆ ਜਿਹੜੇ ਧਰਤੀ ਉੱਤੇ ਹਨ। ਪਰ “ਸ਼ੇਸ਼ਾਕ” ਦਾ ਰਾਜਾ ਇਹ ਪਿਆਲਾ ਉਦੋਂ ਪੀਵੇਗਾ ਜਦੋਂ ਇਹ ਸਾਰੀਆਂ ਕੌਮਾਂ ਪੀਚੁਕਣਗੀਆਂ।"

2“ਯਿਰਮਿਯਾਹ, ਉਨ੍ਹਾਂ ਕੌਮਾਂ ਨੂੰ ਆਖ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਕਹਿਰ ਦੇ ਇਸ ਪਿਆਲੇ ਨੂੰ ਪੀਵੋ। ਇਸ ਨੂੰ ਪੀਕੇ ਬਦਮਸਤ ਹੋ ਜਾਵੋ ਅਤੇ ਉਲਟੀਆਂ ਕਰੋ! ਢਹਿ ਪਵੋ ਅਤੇ ਫ਼ੇਰ ਉੱਠੋ ਨਾ। ਉੱਠੋ ਨਾ ਕਿਉਂ ਕਿ ਮੈਂ ਤੁਹਾਡੇ ਮਾਰਨ ਲਈ ਤਲਵਾਰ ਭੇਜ ਰਿਹਾ ਹਾਂ।’"

3“ਉਹ ਲੋਕ ਤੁਹਾਡੇ ਹੱਥੋਂ ਪਿਆਲਾ ਲੈਣ ਤੋਂ ਇਨਕਾਰ ਕਰ ਦੇਣਗੇ। ਉਹ ਇਸ ਨੂੰ ਪੀਣ ਤੋਂ ਇਨਕਾਰ ਕਰ ਦੇਣਗੇ। ਪਰ ਤੁਸੀਂ ਉਨ੍ਹਾਂ ਨੂੰ ਆਖੋਗੇ, ‘ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਅਵੱਸ਼ ਇਸ ਪਿਆਲੇ ਨੂੰ ਪੀਵੋਗੇ!"

4ਮੈਂ ਪਹਿਲਾਂ ਹੀ ਯਰੂਸ਼ਲਮ, ਉੱਤੇ ਇਹ ਮਾੜੀਆਂ ਘਟਨਾਵਾਂ ਦੇ ਵਾਪਰਨ ਦਾ ਹੁਕਮ ਦੇ ਰਿਹਾ ਹਾਂ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਨਾਲ ਸੱਦਿਆ ਜਾਂਦਾ ਹੈ। ਸ਼ਾਇਦ ਤੁਸੀਂ ਲੋਕ ਸੋਚੋ ਕਿ ਤੁਹਾਨੂੰ ਸਜ਼ਾ ਨਹੀਂ ਮਿਲੇਗੀ। ਪਰ ਤੁਸੀਂ ਗ਼ਲਤ ਹੋ। ਤੁਹਾਨੂੰ ਸਜ਼ਾ ਮਿਲੇਗੀ। ਮੈਂ ਧਰਤੀ ਦੇ ਸਾਰੇ ਲੋਕਾਂ ਉੱਤੇ ਹਮਲਾ ਕਰਨ ਲਈ ਤਲਵਾਰ ਨੂੰ ਸੱਦਾ ਦੇ ਰਿਹਾ ਹਾਂ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

5“ਯਿਰਮਿਯਾਹ, ਤੁਸੀਂ ਉਨ੍ਹਾਂ ਨੂੰ ਇਹ ਸੰਦੇਸ਼ ਦੇਵੋਗੇ: ‘ਯਹੋਵਾਹ ਉੱਪਰੋਂ ਕੂਕਦਾ ਹੈ। ਉਹ ਆਪਣੇ ਪਵਿੱਤਰ ਮੰਦਰ ਤੋਂ ਕੂਕਦਾ ਹੈ! ਯਹੋਵਾਹ ਆਪਣੇ ਲੋਕਾਂ ਉੱਤੇ ਕੂਕਦਾ ਹੈ! ਉਸ ਦੀਆਂ ਕੂਕਾਂ ਉਨ੍ਹਾਂ ਲੋਕਾਂ ਦੇ ਗੀਤ ਵਰਗੀਆਂ ਉੱਚੀਆਂ ਨੇ ਜਿਹੜੇ ਮੈਅ ਲਈ, ਅੰਗੂਰਾਂ ਦੀ ਘਾਣੀ ਕਰਦੇ ਨੇ।"

Jeremiah 14 illustration - Jeremiah Chapter 14

6ਧਰਤੀ ਦੇ ਸਾਰੇ ਲੋਕਾਂ ਤੀਕ ਸ਼ੋਰ ਫ਼ੈਲਦਾ ਹੈ। ਇਹ ਸ਼ੋਰ ਕਿਸ ਬਾਰੇ ਹੈ? ਯਹੋਵਾਹ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ। ਯਹੋਵਾਹ ਸਾਰੇ ਲੋਕਾਂ ਦੇ ਦੇਸ਼ਾਂ ਵਿਰੁੱਧ ਮੁਕੱਦਮਾਂ ਦਾਖਿਲ ਕਰ ਰਿਹਾ ਹੈ। ਉਸ ਨੇ ਲੋਕਾਂ ਦਾ ਨਿਆਂ ਕੀਤਾ ਹੈ। ਅਤੇ ਉਹ ਦੋਸ਼ੀ ਲੋਕਾਂ ਨੂੰ ਤਲਵਾਰ ਨਾਲ ਮਾਰ ਰਿਹਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

7ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਬਿਪਤਾਵਾਂ ਛੇਤੀ ਹੀ ਇੱਕ ਦੇਸ਼ ਤੋਂ ਦੂਸਰੇ ਦੇਸ਼ ਵੱਲ ਫ਼ੈਲਣਗੀਆਂ। ਉਹ ਧਰਤੀ ਦੇ ਸਾਰੇ ਦੂਰ-ਦੁਰਾਡੇ ਬਾਂਵਾਂ ਉੱਤੇ ਤਾਕਤਵਰ ਤੂਫ਼ਾਨ ਵਾਂਗ ਆਉਣਗੀਆਂ!”"

8ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਦੇਸ਼ ਦੇ ਇੱਕ ਕੋਨੇ ਤੋਂ ਲੈ ਕੇ ਦੂਸਰੇ ਕੋਨੇ ਤੀਕ ਪਹੁੰਚ ਜਾਣਗੀਆਂ। ਕੋਈ ਬੰਦਾ ਵੀ ਉਨ੍ਹਾਂ ਮਰੇ ਹੋਇਆਂ ਲਈ ਨਹੀਂ ਰੋਵੇਗਾ। ਕੋਈ ਵੀ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਹੀਂ ਸਮੇਟੇਗਾ ਅਤੇ ਦਫ਼ਨ ਨਹੀਂ ਕਰੇਗਾ। ਉਹ ਗੋਹੇ ਵਾਂਗ ਧਰਤੀ ਉੱਤੇ ਪਈਆਂ ਰਹਿਣਗੀਆਂ।"

9ਅਯਾਲੀਓ ਤੁਹਾਨੂੰ ਭੇਡਾਂ (ਲੋਕਾਂ) ਦੀ ਅਗਵਾਈ ਕਰਨੀ ਚਾਹੀਦੀ ਹੈ। ਵੱਡੇ ਆਗੂਓ ਰੋਣਾ ਸ਼ੁਰੂ ਕਰ ਦਿਓ! ਤੁਸੀਂ ਭੇਡਾਂ (ਲੋਕਾਂ) ਦੇ ਆਗੂਓ ਦਰਦ ਨਾਲ ਧਰਤੀ ਉੱਤੇ ਲੇਟਣੀਆਂ ਖਾਓ। ਕਿਉਂ? ਕਿਉਂ ਕਿ ਹੁਣ ਤੁਹਾਡੇ ਕਤਲ ਦਾ ਸਮਾਂ ਆ ਗਿਆ ਹੈ। ਯਹੋਵਾਹ ਤੁਹਾਡੀਆਂ ਭੇਡਾਂ ਨੂੰ ਖਿੰਡਾ ਦੇਵੇਗਾ। ਉਹ ਹਰ ਥਾਂ, ਟੁੱਟੇ ਘੜੇ ਦੀਆਂ ਠੀਕਰੀਆਂ ਵਾਂਗ ਖਿੰਡ ਜਾਣਗੇ।"

10ਅਯਾਲੀਆਂ ਲਈ ਲੁਕਣ ਦੀ ਕੋਈ ਥਾਂ ਨਹੀਂ ਹੋਵੇਗੀ। ਉਹ ਆਗੂ ਬਚਕੇ ਨਹੀਂ ਜਾਣਗੇ।"

Jeremiah 14 illustration - Jeremiah Chapter 14

11ਮੈਂ ਅਯਾਲੀਆਂ (ਆਗੂਆਂ) ਦਾ ਸ਼ੋਰ ਸੁਣਦਾ ਹਾਂ। ਮੈਂ ਭੇਡਾਂ ਦੇ ਆਗੂਆਂ ਨੂੰ ਰੋਦਿਆਂ ਸੁਣਦਾ ਹਾਂ। ਯਹੋਵਾਹ ਉਨ੍ਹਾਂ ਦੀਆਂ ਚਰਾਂਦਾਂ (ਦੇਸ਼) ਨੂੰ ਤਬਾਹ ਕਰ ਰਿਹਾ ਹੈ।"

12ਉਹ ਸ਼ਾਂਵਾਪਰਿਆ ਕਿ ਯਹੋਵਾਹ ਕਹਿਰਵਾਨ ਹੈ।"

13ਯਹੋਵਾਹ ਖਤਰਨਾਕ ਸ਼ੇਰ ਵਰਗਾ ਹੈ, ਆਪਣੇ ਮਾਂਦ ਵਿੱਚੋਂ ਨਿਕਲ ਰਿਹਾ, ਯਹੋਵਾਹ ਕਹਿਰਵਾਨ ਹੈ! ਇਹ ਕਹਿਰ ਉਨ੍ਹਾਂ ਲੋਕਾਂ ਨੂੰ ਜ਼ਖਮੀ ਕਰੇਗਾ। ਉਨ੍ਹਾਂ ਦਾ ਦੇਸ਼ ਸੱਖਣਾ ਮਾਰੂਬਲ ਹੋਵੇਗਾ।"

14ਮੰਦਰ ਵਿਖੇ ਯਿਰਮਿਯਾਹ ਦਾ ਸਬਕ ਯਹੋਵਾਹ ਵੱਲੋਂ ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਪਹਿਲਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।"

15ਯਹੋਵਾਹ ਨੇ ਆਖਿਆ, “ਯਿਰਮਿਯਾਹ, ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਖਲੋ ਜਾ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਵੀਂ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਉਪਾਸਨਾ ਲਈ ਆ ਰਹੇ ਹਨ। ਉਨ੍ਹਾਂ ਨੂੰ ਉਹ ਹਰ ਗੱਲ ਆਖੀਂ ਜਿਹੜੀ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਸੰਦੇਸ਼ ਦਾ ਕੋਈ ਵੀ ਹਿੱਸਾ ਛੱਡੀ ਨਾ।"

Jeremiah 14 illustration - Jeremiah Chapter 14

16ਸ਼ਾਇਦ ਉਹ ਲੋਕ ਮੇਰਾ ਸੰਦੇਸ਼ ਸੁਣਨ ਅਤੇ ਇਸ ਨੂੰ ਮੰਨ ਲੈਣ। ਸ਼ਾਇਦ ਉਹ ਇਹੋ ਜਿਹਾ ਮੰਦਾ ਜੀਵਨ ਜਿਉਣਾ ਛੱਡ ਦੇਣ। ਜੇ ਉਹ ਬਦਲ ਜਾਂਦੇ ਹਨ ਤਾਂ ਸ਼ਾਇਦ ਮੈਂ ਵੀ ਉਨ੍ਹਾਂ ਨੂੰ ਸਜ਼ਾ ਦੇਣ ਦੀਆਂ ਵਿਉਂਤਾ ਬਾਰੇ ਆਪਣਾ ਮਨ ਬਦਲ ਲਵਾਂ। ਮੈਂ ਇਸ ਸਜ਼ਾ ਦੀ ਯੋਜਨਾ ਇਸ ਲਈ ਬਣਾ ਰਿਹਾ ਹਾਂ ਕਿਉਂ ਕਿ ਉਨ੍ਹਾਂ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ।"

17ਤੂੰ ਉਨ੍ਹਾਂ ਨੂੰ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਨੂੰ ਆਪਣੀ ਬਿਵਸਬਾ ਦਿੱਤੀ ਸੀ। ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ ਅਤੇ ਮੇਰੀ ਬਿਵਸਬਾ ਉੱਤੇ ਅਮਲ ਕਰਨਾ ਚਾਹੀਦਾ ਹੈ।"

18ਤੁਹਾਨੂੰ ਉਹ ਗੱਲਾਂ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ਜੋ ਮੇਰੇ ਸੇਵਕ ਤੁਹਾਨੂੰ ਆਖਦੇ ਹਨ। (ਨਬੀ ਮੇਰੇ ਸੇਵਕ ਹਨ।) ਮੈਂ ਤੁਹਾਡੇ ਵੱਲ ਬਾਰ-ਬਾਰ ਨਬੀ ਭੇਜੇ, ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ।"

19ਜੇ ਤੁਸੀਂ ਮੇਰਾ ਹੁਕਮ ਨਹੀਂ ਮੰਨੋਗੇ ਤਾਂ ਮੈਂ ਯਰੂਸ਼ਲਮ ਵਿੱਚਲੇ ਆਪਣੇ ਮੰਦਰ ਨੂੰ ਸ਼ੀਲੋਹ ਦੇ ਆਪਣੇ ਪਵਿੱਤਰ ਤੰਬੂ ਵਰਗਾ ਬਣਾ ਦਿਆਂਗਾ। ਸਾਰੀ ਦੁਨੀਆਂ ਦੇ ਲੋਕ ਯਰੂਸ਼ਲਮ ਬਾਰੇ ਸੋਚਣਗੇ ਜਦੋਂ ਉਹ ਹੋਰਨਾਂ ਸ਼ਹਿਰਾਂ ਉੱਤੇ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ।’”"

20ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਯਿਰਮਿਯਾਹ ਨੂੰ ਇਹ ਸ਼ਬਦ ਆਖਦਿਆਂ ਸੁਣਿਆ।"

Jeremiah 14 illustration - Jeremiah Chapter 14

21ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸ ਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, “ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!"

22ਤੂੰ ਹੌਸਲਾ ਕਿਵੇਂ ਕੀਤਾ ਯਹੋਵਾਹ ਦੇ ਨਾਮ ਉੱਤੇ ਅਜਿਹਾ ਪ੍ਰਚਾਰ ਕਰਨ ਦਾ! ਤੂੰ ਇਹ ਆਖਣ ਦਾ ਹੌਸਲਾ ਕਿਵੇਂ ਕੀਤਾ ਕਿ ਇਹ ਮੰਦਰ ਸ਼ੀਲੋਹ ਵਾਲੇ ਮੰਦਰ ਵਾਂਗ ਤਬਾਹ ਹੋ ਜਾਵੇਗਾ! ਤੂੰ ਇਹ ਆਖਣ ਦਾ ਹੌਸਲਾ ਕਿਵੇਂ ਕੀਤਾ ਕਿ ਯਰੂਸ਼ਲਮ ਮਾਰੂਬਲ ਬਣ ਜਾਵੇਗਾ ਜਿੱਥੇ ਕੋਈ ਵੀ ਨਹੀਂ ਰਹੇਗਾ।” ਯਹੋਵਾਹ ਦੇ ਮੰਦਰ ਵਿੱਚ ਸਾਰੇ ਲੋਕ ਯਿਰਮਿਯਾਹ ਦੇ ਆਲੇ-ਦੁਆਲੇ ਇਕੱਠੇ ਹੋ ਗਏ।"

Chapter Complete

You have read Jeremiah 14

22 verses