1ਹੁਣ ਯਹੂਦਾਹ ਦੇ ਹਾਕਮਾਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ ਜੋ ਇੱਥੇ ਵਾਪਰ ਰਹੀਆਂ ਸਨ। ਇਸ ਲਈ ਉਹ ਰਾਜੇ ਦੇ ਮਹਿਲ ਵਿੱਚੋਂ ਬਾਹਰ ਆ ਗਏ। ਉਹ ਯਹੋਵਾਹ ਦੇ ਮੰਦਰ ਵੱਲ ਗਏ। ਉੱਥੇ ਉਨ੍ਹਾਂ ਨੇ ਨਵੇਂ ਦਰਵਾਜ਼ੇ ਕੋਲ ਆਪਣੇ ਸਥਾਨ ਗ੍ਰਹਿਣ ਕਰ ਲੇ। ਨਵਾਂ ਦਰਵਾਜ਼ਾ ਯਹੋਵਾਹ ਦੇ ਮੰਦਰ ਵੱਲ ਜਾਣ ਵਾਲਾ ਦਰਵਾਜ਼ਾ ਹੈ।"
2ਤਾਂ ਜਾਜਕਾਂ ਅਤੇ ਨਬੀਆਂ ਨੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਯਿਰਮਿਯਾਹ ਨੂੰ ਮਾਰ ਦੇਣਾ ਚਾਹੀਦਾ ਹੈ। ਉਸ ਨੇ ਯਰੂਸ਼ਲਮ ਬਾਰੇ ਮੰਦੀਆਂ ਗੱਲਾਂ ਆਖੀਆਂ ਹਨ। ਤੁਸੀਂ ਉਸ ਨੂੰ ਇਹ ਗੱਲਾਂ ਆਖਦਿਆਂ ਸੁਣਿਆ।”"
3ਤਾਂ ਯਿਰਮਿਯਾਹ ਨੇ ਯਹੂਦਾਹ ਦੇ ਸਾਰੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਹੋਵਾਹ ਨੇ ਮੈਨੂੰ ਇਸ ਮੰਦਰ ਅਤੇ ਇਸ ਸ਼ਹਿਰ ਬਾਰੇ ਇਹ ਗੱਲਾਂ ਆਖਣ ਲਈ ਭੇਜਿਆ ਹੈ। ਹਰ ਉਹ ਗੱਲ ਜਿਹੜੀ ਤੁਸੀਂ ਸੁਣੀ ਹੈ ਉਹ ਯਹੋਵਾਹ ਵੱਲੋਂ ਹੈ।"
4ਤੁਹਾਨੂੰ ਲੋਕਾਂ ਨੂੰ ਅਵੱਸ਼ ਹੀ ਆਪਣੇ ਜੀਵਨ ਬਦਲਣੇ ਚਾਹੀਦੇ ਹਨ! ਤੁਹਾਨੂੰ ਨੇਕੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਯਹੋਵਾਹ ਆਪਣਾ ਮਨ ਬਦਲ ਲਵੇਗਾ। ਯਹੋਵਾਹ ਉਹ ਮੰਦੀਆਂ ਗੱਲਾਂ ਨਹੀਂ ਕਰੇਗਾ ਜਿਨ੍ਹਾਂ ਬਾਰੇ ਉਸ ਨੇ ਤੁਹਾਨੂੰ ਆਖਿਆ ਹੈ।"
5ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤੁਹਾਡੇ ਕਬਜ਼ੇ ਵਿੱਚ ਹਾਂ। ਮੇਰੇ ਨਾਲ ਓਹੀ ਸਲੂਕ ਕਰੋ ਜਿਹੜਾ ਤੁਸੀਂ ਚੰਗਾ ਅਤੇ ਠੀਕ ਸਮਝਦੇ ਹੋ।"

6ਪਰ ਜੇ ਤੁਸੀਂ ਮੈਨੂੰ ਮਾਰ ਦਿਓਗੇ, ਤਾਂ ਇੱਕ ਗੱਲ ਬਾਰੇ ਯਕੀਨ ਰੱਖਣਾ। ਤੁਸੀਂ ਇੱਕ ਬੇਗੁਨਾਹ ਬੰਦੇ ਨੂੰ ਮਾਰਨ ਦੇ ਦੋਸ਼ੀ ਹੋਵੋਗੇ। ਤੁਸੀਂ ਇਸ ਸ਼ਹਿਰ ਨੂੰ ਅਤੇ ਇਸਦੇ ਹਰ ਵਾਸੀ ਨੂੰ ਵੀ ਦੋਸ਼ੀ ਬਣਾ ਦਿਓਗੇ। ਯਹੋਵਾਹ ਨੇ ਸੱਚਮੁੱਚ ਮੈਨੂੰ ਤੁਹਾਡੇ ਵੱਲ ਭੇਜਿਆ ਹੈ। ਜਿਹੜਾ ਸੰਦੇਸ਼ ਤੁਸੀਂ ਸੁਣਿਆ ਹੈ ਓਹ ਯਹੋਵਾਹ ਵੱਲੋਂ ਹੀ ਹੈ।”"
7ਤਾਂ ਹਾਕਮ ਅਤੇ ਹੋਰ ਸਾਰੇ ਲੋਕ ਬੋਲੇ। ਉਨ੍ਹਾਂ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ, “ਯਿਰਮਿਯਾਹ ਨੂੰ ਮਾਰਨਾ ਨਹੀਂ ਚਾਹੀਦਾ। ਜਿਹੜੀਆਂ ਗੱਲਾਂ ਯਿਰਮਿਯਾਹ ਨੇ ਸਾਨੂੰ ਆਖੀਆਂ ਹਨ ਉਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੀ ਹਨ।”"
8ਤਾਂ ਕੁਝ ਬਜ਼ੁਰਗ ਖੜ੍ਹੇ ਹੋ ਗਏ ਅਤੇ ਲੋਕਾਂ ਨੂੰ ਕਹਿਣ ਲੱਗੇ।"
9ਉਨ੍ਹਾਂ ਨੇ ਆਖਿਆ, “ਨਬੀ ਮੀਕਾਹ ਮੋਰਸ਼ਤ ਸ਼ਹਿਰ ਦਾ ਸੀ। ਮੀਕਾਹ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਰਾਜ ਵੇਲੇ ਦਾ ਨਬੀ ਸੀ। ਮੀਕਾਹ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ: ‘ਸਰਬ-ਸ਼ਕਤੀਮਾਨ ਯਹੋਵਾਹ ਆਖਦਾ ਹੈ: ਸੀਯੋਨ ਤਬਾਹ ਹੋ ਜਾਵੇਗਾ, ਇਹ ਵਾਹਿਆ ਹੋਇਆ ਖੇਤ ਬਣ ਜਾਵੇਗਾ। ਯਰੂਸ਼ਲਮ ਪੱਥਰ ਦਾ ਢੇਰ ਬਣ ਜਾਵੇਗਾ। ਮੰਦਰ ਵਾਲੀ ਪਹਾੜੀ ਸੱਖਣੀ ਪਹਾੜੀ ਹੋਵੇਗੀ, ਜਿਸ ਉੱਪਰ ਝਾੜੀਆਂ ਉੱਗੀਆਂ ਹੋਣਗੀਆਂ।’"
10“ਹਿਜ਼ਕੀਯਾਹ ਯਹੂਦਾਹ ਦਾ ਰਾਜਾ ਸੀ। ਅਤੇ ਹਿਜ਼ਕੀਯਾਹ ਨੇ ਮੀਕਾਹ ਨੂੰ ਨਹੀਂ ਸੀ ਮਾਰਿਆ। ਯਹੂਦਾਹ ਦੇ ਕਿਸੇ ਬੰਦੇ ਨੇ ਵੀ ਮੀਕਾਹ ਨੂੰ ਨਹੀਂ ਸੀ ਮਾਰਿਆ। ਤੁਸੀਂ ਜਾਣਦੇ ਹੋ ਕਿ ਹਿਜ਼ਕੀਯਾਹ ਯਹੋਵਾਹ ਦੀ ਇੱਜ਼ਤ ਕਰਦਾ ਸੀ। ਉਹ ਯਹੋਵਾਹ ਨੂੰ ਪ੍ਰਸੰਨ ਕਰਨਾ ਚਾਹੁੰਦਾ ਸੀ। ਯਹੋਵਾਹ ਨੇ ਆਖਿਆ ਸੀ ਕਿ ਉਹ ਯਹੂਦਾਹ ਲਈ ਮੰਦੀਆਂ ਗੱਲਾਂ ਕਰੇਗਾ। ਪਰ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਆਪਣਾ ਇਰਾਦਾ ਬਦਲ ਲਿਆ। ਯਹੋਵਾਹ ਨੇ ਉਹ ਮੰਦੀਆਂ ਗੱਲਾਂ ਨਹੀਂ ਕੀਤੀਆਂ। ਜੇ ਅਸੀਂ ਯਿਰਮਿਯਾਹ ਨੂੰ ਦੁੱਖ ਪੁਚਾਵਾਂਗੇ, ਤਾਂ ਅਸੀਂ ਆਪਣੇ ਲਈ ਬਹੁਤ ਮੁਸੀਬਤਾਂ ਖੜੀਆਂ ਕਰ ਲਵਾਂਗੇ। ਅਤੇ ਉਹ ਮੁਸੀਬਤਾਂ ਸਾਡੇ ਆਪਣੇ ਕਸੂਰ ਕਰਕੇ ਆਉਣਗੀਆਂ।”"

11ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ।"
12ਰਾਜੇ ਯਹੋਯਾਕੀਮ ਅਤੇ ਉਸ ਦੇ ਫ਼ੌਜੀ ਅਫ਼ਸਰਾਂ ਅਤੇ ਯਹੂਦਾਹ ਦੇ ਆਗੂਆਂ ਨੇ ਊਰੀਯਾਹ ਦੇ ਪ੍ਰਚਾਰ ਨੂੰ ਸੁਣਿਆ। ਉਹ ਬਹੁਤ ਗੁੱਸੇ ਹੋਏ। ਰਾਜਾ ਯਹੋਯਾਕੀਮ ਊਰੀਯਾਹ ਨੂੰ ਮਾਰਨਾ ਚਾਹੁੰਦਾ ਸੀ। ਊਰੀਯਾਹ ਭੈਭੀਤ ਸੀ ਇਸ ਲਈ ਉਹ ਬਚਕੇ ਮਿਸਰ ਦੇਸ਼ ਨੂੰ ਭੱਜ ਗਿਆ।"
13ਪਰ ਰਾਜੇ ਯਹੋਯਾਕੀਮ ਨੇ ਇੱਕ ਅਲਨਾਥਾਨ ਨਾਮ ਦੇ ਬੰਦੇ ਅਤੇ ਕੁਝ ਹੋਰ ਲੋਕਾਂ ਨੂੰ ਮਿਸਰ ਭੇਜਿਆ। ਅਲਨਾਥਾਨ ਅਕਬੋਰ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ।"
14ਉਨ੍ਹਾਂ ਲੋਕਾਂ ਨੇ ਊਰੀਯਾਹ ਨੂੰ ਮਿਸਰ ਵਿੱਚੋਂ ਲਿਆਂਦਾ। ਫ਼ੇਰ ਉਹ ਲੋਕ ਊਰੀਯਾਹ ਨੂੰ ਰਾਜੇ ਯਹੋਯਾਕੀਮ ਕੋਲ ਲੈ ਗਏ। ਯਹੋਯਾਕੀਮ ਨੇ ਊਰੀਯਾਹ ਨੂੰ ਤਲਵਾਰ ਨਾਲ ਕਤਲ ਕਰਨ ਦਾ ਹੁਕਮ ਦੇ ਦਿੱਤਾ। ਊਰੀਯਾਹ ਦੀ ਲਾਸ਼ ਨੂੰ ਉਸ ਕਬਰਿਸਤਾਨ ਵਿੱਚ ਸੁੱਟ ਦਿੱਤਾ ਗਿਆ ਜਿੱਥੇ ਗਰੀਬ ਲੋਕਾਂ ਨੂੰ ਦਫ਼ਨ ਕੀਤਾ ਜਾਂਦਾ ਸੀ।"
15ਉੱਥੇ ਇੱਕ ਮਹੱਤਵਪੂਰਣ ਆਦਮੀ ਸੀ ਜਿਸਦਾ ਨਾਮ ਸੀ ਸ਼ਾਫ਼ਾਨ ਦਾ ਪੁੱਤਰ ਅਹੀਕਾਮ। ਅਹੀਕਾਮ ਨੇ ਯਿਰਮਿਯਾਹ ਦੀ ਸਹਾਇਤਾ ਕੀਤੀ। ਇਸ ਲਈ ਅਹੀਕਾਮ ਨੇ ਯਿਰਮਿਯਾਹ ਨੂੰ ਜਾਜਕਾਂ ਅਤੇ ਨਬੀਆਂ ਹੱਥੋਂ ਕਤਲ ਹੋਣ ਤੋਂ ਬਚਾਇਆ।"

16ਯਹੋਵਾਹ ਨੇ ਨਬੂਕਦਨੱਸਰ ਨੂੰ ਹਾਕਮ ਬਣਾਇਆ ਯਹੋਵਾਹ ਵੱਲੋਂ ਇਹ ਸੰਦੇਸ਼ ਯਿਰਮਿਯਾਹ ਨੂੰ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਸ਼ੁਰੂਆਤ ਵਿੱਚ ਮਿਲਿਆ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।"
17ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਡੰਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ।"
18ਫ਼ੇਰ ਹੋਰਨਾਂ ਹਲਾਂ ਨੂੰ ਅਦੋਮ, ਮੋਆਬ ਅਤੇ ਅੰਮੋਨ, ਸੂਰ ਅਤੇ ਸੈਦਾ ਦੇ ਰਾਜਿਆਂ ਨੂੰ ਘੱਲ ਦੇ। ਉਨ੍ਹਾਂ ਰਾਜਿਆਂ ਨੂੰ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਮਿਲਣ ਆਏ ਨੇ, ਸੰਦੇਸ਼ਵਾਹਕਾਂ ਹੱਥ ਸੰਦੇਸ਼ ਭੇਜ।"
19ਉਨ੍ਹਾਂ ਸੰਦੇਸ਼ਵਾਹਕਾਂ ਨੂੰ ਆਖ ਕਿ ਉਹ ਆਪਣੇ ਮਾਲਕਾਂ ਨੂੰ ਇਹ ਸੰਦੇਸ਼ ਦੇਣ। ਉਨ੍ਹਾਂ ਨੂੰ ਆਖੀਂ, ‘ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਆਪਣੇ ਮਾਲਕਾਂ ਨੂੰ ਆਖੋ ਕਿ ਮੈਂ ਇਸ ਧਰਤੀ ਨੂੰ ਅਤੇ ਇਸ ਉੱਤੇ ਵਸਣ ਵਾਲਿਆਂ ਨੂੰ ਆਖ ਕਿ"
20ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸੱਕਦਾ ਹਾਂ।"

21ਹੁਣ ਮੈਂ ਤੁਹਾਡੇ ਸਾਰੇ ਦੇਸ਼ਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਦੇ ਦਿੱਤਾ ਹੈ। ਉਹ ਮੇਰਾ ਸੇਵਕ ਹੈ। ਮੈਂ ਜੰਗਲੀ ਜਾਨਵਰਾਂ ਕੋਲੋਂ ਵੀ ਉਸਦਾ ਆਗਿਆ ਪਾਲਨ ਕਰਾਵਾਂਗਾ।"
You have read Jeremiah 15
21 verses