Lumina
Jeremiah

Disaster Coming

Jeremiah 16·Punjabi Bible

1ਸਾਰੀਆਂ ਕੌਮਾਂ ਨਬੂਕਦਨੱਸਰ ਉਸ ਦੇ ਪੁੱਤਰ ਅਤੇ ਉਸ ਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ।"

2“‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ।"

3ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।”"

4ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ।"

5“‘ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ।’”"

Jeremiah 16 illustration - Jeremiah Chapter 16

6ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, “ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸ ਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ।"

7ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ।"

8ਪਰ ਝੂਠੇ ਨਬੀ ਆਖ ਰਹੇ ਹਨ: ‘ਤੁਸੀਂ ਕਦੇ ਵੀ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਹੋਵੋਗੇ।’ “ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਅੱਗੇ ਝੂਠ ਦਾ ਪ੍ਰਚਾਰ ਕਰ ਰਹੇ ਹਨ।"

9‘ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਹ ਝੂਠ ਦਾ ਪ੍ਰਚਾਰ ਕਰ ਰਹੇ ਨੇ ਅਤੇ ਆਖ ਰਹੇ ਨੇ ਕਿ ਸੰਦੇਸ਼ ਮੇਰੇ ਵੱਲੋਂ ਹੈ। ਇਸ ਲਈ ਮੈਂ ਤੁਹਾਨੂੰ ਯਹੂਦਾਹ ਦੇ ਲੋਕਾਂ ਨੂੰ ਦੂਰ ਭੇਜ ਦਿਆਂਗਾ ਤੁਸੀਂ ਮਰ ਜਾਵੋਗੇ। ਅਤੇ ਉਹ ਨਬੀ ਜਿਹੜੇ ਤੁਹਾਡੇ ਅੱਗੇ ਪ੍ਰਚਾਰ ਕਰ ਰਹੇ ਨੇ ਉਹ ਵੀ ਮਰ ਜਾਣਗੇ।’”"

10ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, ‘ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।’ ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਹਮਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ।"

Jeremiah 16 illustration - Jeremiah Chapter 16

11ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ। ਬਾਬਲ ਦੇ ਰਾਜੇ ਦੀ ਸੇਵਾ ਕਰੋ। ਆਪਣੀ ਸਜ਼ਾ ਨੂੰ ਪ੍ਰਵਾਨ ਕਰ ਲਵੋ ਅਤੇ ਤੁਸੀਂ ਜਿਉਂਦੇ ਰਹੋਗੇ। ਤੁਹਾਡੇ ਲਈ ਯਰੂਸ਼ਲਮ ਦੇ ਇਸ ਸ਼ਹਿਰ ਦੇ ਤਬਾਹ ਕੀਤੇ ਜਾਣ ਦਾ ਕੋਈ ਕਾਰਣ ਨਹੀਂ ਹੈ।"

12ਜੇ ਉਹ ਲੋਕ ਨਬੀ ਹਨ ਅਤੇ ਯਹੋਵਾਹ ਵੱਲੋਂ ਸੰਦੇਸ਼ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਹਨ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਰਾਜੇ ਦੇ ਮਹਿਲ ਅੰਦਰ ਹਨ। ਅਤੇ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਯਰੂਸ਼ਲਮ ਅੰਦਰ ਹਨ। ਉਨ੍ਹਾਂ ਨਬੀਆਂ ਨੂੰ ਪ੍ਰਾਰਥਨਾ ਕਰਨ ਦਿਓ ਕਿ ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣ।”"

13ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਚੀਜ਼ਾਂ ਬਾਰੇ ਇਹ ਆਖਦਾ ਹੈ ਜਿਹੜੀਆਂ ਹਾਲੇ ਵੀ ਯਰੂਸ਼ਲਮ ਵਿੱਚ ਬਚੀਆਂ ਹੋਈਆਂ ਹਨ। ਮੰਦਰ ਵਿੱਚ ਬਮਲੇ ਹਨ, ਕਾਂਸੀ ਦਾ ਸਮੁੰਦਰ ਹੈ, ਹਿਲਣ ਵਾਲੇ ਸਟੈਁਡ ਅਤੇ ਹੋਰ ਚੀਜ਼ਾਂ ਹਨ। ਬਾਬਲ ਦੇ ਰਾਜੇ ਨਬੂਕਦਨੱਸਰ ਨੇ ਉਹ ਚੀਜ਼ਾਂ ਯਰੂਸ਼ਲਮ ਵਿੱਚ ਛੱਡ ਦਿੱਤੀਆਂ।"

14ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਨਹੀਂ ਗਿਆ ਜਦੋਂ ਉਸ ਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ।"

15ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਬਾਰੇ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਅਤੇ ਯਰੂਸ਼ਲਮ ਦੇ ਰਾਜੇ ਦੇ ਮਹਿਲ ਅੰਦਰ ਹਾਲੇ ਵੀ ਰਹਿ ਗਈਆਂ ਹਨ।"

Jeremiah 16 illustration - Jeremiah Chapter 16

16ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।”"

17ਝੂਠਾ ਨਬੀ ਹਨਨਯਾਹ ਯਹੂਦਾਹ ਵਿੱਚ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਚੌਬੇ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ, ਗਿਬਓਨ ਸ਼ਹਿਰ ਤੋਂ ਅੱਸ਼ੂਰ ਦੇ ਪੁੱਤਰ ਨਬੀ ਹਨਨਯਾਹ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਜਾਜਕਾਂ ਅਤੇ ਸਾਰੇ ਲੋਕਾਂ ਦੀ ਹਾਜਰੀ ਵਿੱਚ ਪਰਮੇਸ਼ੁਰ ਦੇ ਮੰਦਰ ਵਿੱਚ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ,"

18“ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਵਿੱਚ ਪਾਇਆ ਹੈ।"

19ਦੋ ਸਾਲਾਂ ਦੇ ਖਤਮ ਹੋਣ ਤੋਂ ਪਹਿਲਾਂ ਹੀ ਮੈਂ ਉਹ ਸਾਰੀਆਂ ਚੀਜ਼ਾਂ ਵਾਪਸ ਲੈ ਆਵਾਂਗਾ ਜਿਹੜੀਆਂ ਬਾਬਲ ਦਾ ਰਾਜਾ ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਚੁੱਕ ਕੇ ਬਾਬਲ ਲੈ ਗਿਆ ਹੈ। ਮੈਂ ਉਨ੍ਹਾਂ ਚੀਜ਼ਾਂ ਨੂੰ ਇੱਥੇ ਯਰੂਸ਼ਲਮ ਵਿੱਚ ਵਾਪਸ ਲਿਆਵਾਂਗਾ।"

20ਮੈਂ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਵੀ ਉਸ ਥਾਂ ਵਾਪਸ ਲਿਆਵਾਂਗਾ। ਯੇਹੋਇਆਚਿਨ ਯਹੋਯਾਕੀਮ ਦਾ ਪੁੱਤਰ ਹੈ। ਅਤੇ ਮੈਂ ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਨਬੂਕਦਨੱਸਰ ਨੇ ਆਪਣੇ ਘਰਾਂ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ ਸੀ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ‘ਇਸ ਲਈ ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਪਾਇਆ ਹੈ!’”"

Jeremiah 16 illustration - Jeremiah Chapter 16

21ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਜਵਾਬ ਦਿੱਤਾ। ਉਹ ਯਹੋਵਾਹ ਦੇ ਮੰਦਰ ਵਿੱਚ ਖਲੋਤੇ ਸਨ। ਜਾਜਕ ਅਤੇ ਉੱਥੋਂ ਦੇ ਸਾਰੇ ਲੋਕ ਯਿਰਮਿਯਾਹ ਦਾ ਜਵਾਬ ਸੁਣ ਸੱਕਦੇ ਸਨ।"

Chapter Complete

You have read Jeremiah 16

21 verses