Lumina
Jeremiah

Heart of Sin

Jeremiah 17·Punjabi Bible

1ਯਿਰਮਿਯਾਹ ਨੇ ਹਨਨਯਾਹ ਨੂੰ ਆਖਿਆ, “ਆਮੀਨ! ਮੈਨੂੰ ਉਮੀਦ ਹੈ ਕਿ ਯਹੋਵਾਹ ਸੱਚਮੁੱਚ ਅਜਿਹਾ ਹੀ ਕਰੇਗਾ! ਮੈਨੂੰ ਉਮੀਦ ਹੈ ਕਿ ਤੂੰ ਜਿਸ ਸੰਦੇਸ਼ ਦਾ ਪ੍ਰਚਾਰ ਕਰਦਾ ਹੈਂ ਯਹੋਵਾਹ ਉਸ ਨੂੰ ਸੱਚ ਕਰ ਦੇਵੇਗਾ! ਮੈਨੂੰ ਉਮੀਦ ਹੈ ਕਿ ਯਹੋਵਾਹ ਬਾਬਲ ਤੋਂ ਯਹੋਵਾਹ ਦੇ ਮੰਦਰ ਦੀਆਂ ਚੀਜ਼ਾਂ ਨੂੰ ਇਸ ਥਾਂ ਵਾਪਸ ਲਿਆਵੇਗਾ। ਅਤੇ ਮੈਨੂੰ ਉਮੀਦ ਹੈ ਕਿ ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਇੱਥੇ ਵਾਪਸ ਲਿਆਵੇਗਾ ਜਿਨ੍ਹਾਂ ਨੂੰ ਮਜ਼ਬੂਰ ਹੋਕੇ ਆਪਣੇ ਘਰ ਛੱਡਣੇ ਪਏ ਸਨ।"

2“ਪਰ ਜੋ ਮੈਂ ਆਖਦਾ ਹਾਂ ਉਸ ਨੂੰ ਧਿਆਨ ਨਾਲ ਸੁਣੋ, ਹਨਨਯਾਹ। ਜੋ ਮੈਂ ਤੁਹਾਨੂੰ, ਸਾਰੇ ਲੋਕਾਂ ਨੂੰ, ਆਖਦਾ ਹਾਂ ਉਸ ਨੂੰ ਧਿਆਨ ਨਾਲ ਸੁਣੋ।"

3ਹਨਨਯਾਹ, ਤੇਰੇ ਅਤੇ ਮੇਰੇ ਨਬੀ ਬਣਨ ਤੋਂ ਪਹਿਲਾਂ ਵੀ ਇੱਥੇ ਨਬੀ ਸਨ। ਉਨ੍ਹਾਂ ਨੇ ਪ੍ਰਚਾਰ ਕੀਤਾ ਸੀ ਕਿ ਜੰਗ, ਭੁੱਖਮਰੀ ਅਤੇ ਭਿਆਨਕ ਬੀਮਾਰੀਆਂ ਬਹੁਤ ਸਾਰੇ ਦੇਸ਼ਾਂ ਅਤੇ ਮਹਾਨ ਰਾਜਧਾਨੀਆਂ ਅੰਦਰ ਆਉਣਗੀਆਂ।"

4ਪਰ ਜਿਹੜਾ ਨਬੀ ਇਹ ਪ੍ਰਚਾਰ ਕਰਦਾ ਹੈ ਕਿ ਸਾਨੂੰ ਅਮਨ ਮਿਲੇਗਾ ਉਸਦੀ ਪਰੀਖਿਆ ਅਵੱਸ਼ ਹੋਣੀ ਚਾਹੀਦੀ ਹੈ ਕਿ ਕੀ ਉਸ ਨੂੰ ਯਹੋਵਾਹ ਵੱਲੋਂ ਭੇਜਿਆ ਗਿਆ ਸੀ। ਜੇ ਉਸ ਨਬੀ ਦਾ ਸੰਦੇਸ਼ ਸੱਚ ਨਿਕਲਦਾ ਹੈ ਤਾਂ ਲੋਕ ਜਾਣ ਸੱਕਣਗੇ ਕਿ ਉਸ ਨੂੰ ਸੱਚਮੁੱਚ ਯਹੋਵਾਹ ਵੱਲੋਂ ਭੇਜਿਆ ਗਿਆ ਸੀ।”"

5ਯਿਰਮਿਯਾਹ ਨੇ ਆਪਣੀ ਗਰਦਨ ਵਿੱਚ ਜੂਲਾ ਪਾਇਆ ਹੋਇਆ ਸੀ। ਤਾਂ ਨਬੀ ਹਨਨਯਾਹ ਨੇ ਉਸ ਜੂਲੇ ਨੂੰ ਯਿਰਮਿਯਾਹ ਦੀ ਗਰਦਨ ਤੋਂ ਉਤਾਰ ਦਿੱਤਾ। ਹਨਨਯਾਹ ਨੇ ਉਸ ਜੂਲੇ ਨੂੰ ਤੋੜ ਦਿੱਤਾ।"

Jeremiah 17 illustration - Jeremiah Chapter 17

6ਫ਼ੇਰ ਹਨਨਯਾਹ ਉੱਚੀ ਆਵਾਜ਼ ਵਿੱਚ ਬੋਲਿਆ ਤਾਂ ਜੋ ਸਾਰੇ ਲੋਕ ਉਸ ਨੂੰ ਸੁਣ ਸੱਕਣ। ਉਸ ਨੇ ਆਖਿਆ, “ਯਹੋਵਾਹ ਆਖਦਾ ਹੈ: ‘ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਦਾ ਜੂਲਾ ਤੋੜ ਦਿਆਂਗਾ। ਉਸ ਨੇ ਇਹ ਜੂਲਾ ਦੁਨੀਆਂ ਦੀਆਂ ਸਾਰੀਆਂ ਕੌਮਾਂ ਨੂੰ ਪਹਿਨਾਇਆ ਹੋਇਆ ਹੈ। ਪਰ ਮੈਂ ਦੋ ਸਾਲ ਤੋਂ ਪਹਿਲਾਂ-ਪਹਿਲਾਂ ਇਹ ਜੂਲਾ ਤੋੜ ਦਿਆਂਗਾ।’” ਹਨਨਯਾਹ ਦੇ ਇਹ ਆਖਣ ਤੋਂ ਮਗਰੋਂ, ਯਿਰਮਿਯਾਹ ਮੰਦਰ ਵਿੱਚੋਂ ਬਾਹਰ ਚੱਲਾ ਗਿਆ।"

7ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਹਨਨਯਾਹ ਨੇ ਯਿਰਮਿਯਾਹ ਦੀ ਗਰਦਨ ਤੋਂ ਜੂਲਾ ਲਾਹ ਕੇ ਭੰਨ ਦਿੱਤਾ ਸੀ।"

8ਯਹੋਵਾਹ ਨੇ ਯਿਰਮਿਯਾਹ ਨੂੰ ਆਖਿਆ, “ਜਾਓ ਅਤੇ ਹਨਨਯਾਹ ਨੂੰ ਆਖੋ, ਯਹੋਵਾਹ ਇਹ ਆਖਦਾ ਹੈ: ‘ਤੂੰ ਲੱਕੜੀ ਦਾ ਜੂਲਾ ਤਾਂ ਤੋੜ ਦਿੱਤਾ ਹੈ। ਪਰ ਮੈਂ ਲੱਕੜੀ ਦੇ ਜੂਲੇ ਦੀ ਬਾਵੇਂ ਲੋਹੇ ਦਾ ਜੂਲਾ ਬਣਾਵਾਂਗਾ।"

9ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਂ ਉਨ੍ਹਾਂ ਸਾਰੀਆਂ ਕੌਮਾਂ ਦੀਆਂ ਗਰਦਨਾਂ ਵਿੱਚ ਲੋਹੇ ਦਾ ਜੂਲਾ ਪਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਤਾਂ ਜੋ ਉਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰ ਸੱਕਣ। ਅਤੇ ਉਹ ਉਸ ਦੇ ਗੁਲਾਮ ਬਨਣਗੇ। ਮੈਂ ਜੰਗਲੀ ਜਾਨਵਰਾਂ ਨੂੰ ਵੀ ਨਬੂਕਦਨੱਸਰ ਦੇ ਅਧਿਕਾਰ ਹੇਠਾਂ ਕਰ ਦਿਆਂਗਾ।’”"

10ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ।"

Jeremiah 17 illustration - Jeremiah Chapter 17

11ਇਸ ਲਈ ਯਹੋਵਾਹ ਇਹ ਆਖਦਾ ਹੈ, ‘ਛੇਤੀ ਹੀ ਮੈਂ ਤੈਨੂੰ ਇਸ ਦੁਨੀਆਂ ਵਿੱਚੋਂ ਚੁੱਕ ਲਵਾਂਗਾ, ਹਨਨਯਾਹ। ਤੂੰ ਇਸੇ ਸਾਲ ਮਰ ਜਾਵੇਂਗਾ। ਕਿਉਂ? ਕਿਉਂ ਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਹੋਣ ਦੀ ਸਿੱਖਿਆ ਦਿੱਤੀ।’”"

12ਹਨਨਯਾਹ ਉਸੇ ਸਾਲ ਦੇ ਸੱਤਵੇਂ ਮਹੀਨੇ ਵਿੱਚ ਮਰ ਗਿਆ।"

13ਬਾਬਲ ਦੇ ਬੰਦੀਵਾਨਾਂ ਲਈ ਖਤ ਯਿਰਮਿਯਾਹ ਨੇ ਬਾਬਲ ਦੇ ਯਹੂਦੀ ਕੈਦੀਆਂ ਨੂੰ ਇੱਕ ਖਤ ਲਿਖ ਭੇਜਿਆ। ਉਸ ਨੇ ਇਹ ਖਤ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੂੰ ਭੇਜਿਆ ਜਿਹੜੇ ਬਾਬਲ ਵਿੱਚ ਰਹਿ ਰਹੇ ਸਨ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਫ਼ੜਕੇ ਬਾਬਲ ਵਿੱਚ ਲਿਆਂਦਾ ਸੀ।"

14(ਇਹ ਖਤ ਉਸ ਤੋਂ ਮਗਰੋਂ ਭੇਜਿਆ ਗਿਆ ਜਦੋਂ ਰਾਜਾ ਯਹੋਯਾਕੀਮ, ਰਾਣੀ ਮਾਤਾ, ਅਧਿਕਾਰੀ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਤਰੱਖਾਣ ਅਤੇ ਧਾਤ ਦੇ ਕਾਮੇ ਯਰੂਸ਼ਲਮ ਵਿੱਚੋਂ ਲਿਆਂਦੇ ਗਏ ਸਨ।)"

15ਸਿਦਕੀਯਾਹ ਨੇ ਅਲਆਸਾਹ ਅਤੇ ਗਮਰਯਾਹ ਨੂੰ ਰਾਜੇ ਨਬੂਕਦਨੱਸਰ ਵੱਲ ਘਲਿਆ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਅਲਆਸਾਹ ਸ਼ਾਫ਼ਾਨ ਦਾ ਪੁੱਤਰ ਸੀ। ਅਤੇ ਗਮਰਯਾਹ ਹਿਲਕੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਨ੍ਹਾਂ ਆਮਦੀਆਂ ਨੂੰ ਬਾਬਲ ਲਿਜਾਣ ਲਈ ਖਤ ਦਿੱਤਾ। ਖਤ ਵਿੱਚ ਇਹ ਲਿਖਿਆ ਸੀ:"

Jeremiah 17 illustration - Jeremiah Chapter 17

16ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਆਖਦਾ ਹੈ ਜਿਨ੍ਹਾਂ ਨੂੰ ਉਸ ਨੇ ਯਰੂਸ਼ਲਮ ਵਿੱਚੋਂ ਬਾਬਲ ਅੰਦਰ ਬੰਦੀ ਬਣਾਕੇ ਭੇਜਿਆ।"

17“ਮਕਾਨ ਬਣਾਓ ਅਤੇ ਉਨ੍ਹਾਂ ਵਿੱਚ ਰਹੋ। ਧਰਤੀ ਉੱਤੇ ਟਿਕ ਜਾਓ। ਬਾਗ਼ ਲਗਾਓ ਅਤੇ ਆਪਣੇ ਉਗਾਏ ਹੋਏ ਭੋਜਨ ਨੂੰ ਖਾਓ।"

18ਵਿਆਹ ਕਰਵਾਓ ਅਤੇ ਪੁੱਤਰਾਂ ਧੀਆਂ ਵਾਲੇ ਬਣੋ। ਆਪਣੇ ਪੁੱਤਰਾਂ ਲਈ ਵਹੁਟੀਆਂ ਤਲਾਸ਼ ਕਰੋ। ਅਤੇ ਆਪਣੀਆਂ ਧੀਆਂ ਦਾ ਵਿਆਹ ਵੀ ਕਰੋ। ਅਜਿਹਾ ਕਰੋ ਤਾਂ ਜੋ ਉਹ ਵੀ ਧੀਆਂ ਪੁੱਤਰਾਂ ਵਾਲੇ ਹੋਣ। ਬਹੁਤ ਔਲਾਦ ਪੈਦਾ ਕਰੋ ਅਤੇ ਬਾਬਲ ਵਿੱਚ ਆਪਣੀ ਗਿਣਤੀ ਵੱਧਾਓ। ਗਿਣਤੀ ਵਿੱਚ ਬੋੜੇ ਨਾ ਹੋਵੋ।"

19ਅਤੇ ਇਹ ਵੀ ਕਿ ਉਸ ਸ਼ਹਿਰ ਲਈ ਨੇਕ ਕੰਮ ਕਰੋ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ। ਜਿਸ ਸ਼ਹਿਰ ਵਿੱਚ ਤੁਸੀਂ ਰਹਿ ਰਹੇ ਹੋ ਉਸ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਕਿਉਂ? ਕਿਉਂ ਕਿ ਜੇ ਉਸ ਸ਼ਹਿਰ ਵਿੱਚ ਸ਼ਾਂਤੀ ਹੋਵੇਗਾ ਤਾਂ ਤੁਸੀਂ ਵੀ ਸ਼ਾਂਤੀ ਨਾਲ ਰਹੋਗੇ।”"

20ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, “ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ।"

Jeremiah 17 illustration - Jeremiah Chapter 17

21ਉਹ ਝੂਠ ਦਾ ਪ੍ਰਚਾਰ ਕਰ ਰਹੇ ਹਨ। ਅਤੇ ਉਹ ਆਖ ਰਹੇ ਹਨ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। ਪਰ ਮੈਂ ਉਨ੍ਹਾਂ ਨੂੰ ਨਹੀਂ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

22ਯਹੋਵਾਹ ਇਹ ਆਖਦਾ ਹੈ: “ਬਾਬਲ 70 ਵਰ੍ਹਿਆਂ ਤੀਕ ਸ਼ਕਤੀਸ਼ਾਲੀ ਰਹੇਗਾ। ਉਸ ਸਮੇਂ ਤੋਂ ਮਗਰੋਂ ਮੈਂ ਤੁਹਾਡੇ ਲੋਕਾਂ ਕੋਲ ਆਵਾਂਗਾ ਜਿਹੜੇ ਬਾਬਲ ਵਿੱਚ ਰਹਿ ਰਹੇ ਹੋ। ਮੈਂ ਤੁਹਾਨੂੰ ਯਰੂਸ਼ਲਮ ਵਾਪਸ ਲਿਆਉਣ ਦਾ ਆਪਣਾ ਸ਼ੁਭ ਇਕਰਾਰ ਪੂਰਾ ਕਰਾਂਗਾ।"

23ਇਹ ਮੈਂ ਇਸ ਲਈ ਆਖਦਾ ਹਾਂ ਕਿਉਂ ਕਿ ਮੈਂ ਉਨ੍ਹਾਂ ਵਿਉਂਤਾਂ ਨੂੰ ਜਾਣਦਾ ਹਾਂ ਜਿਹੜੀਆਂ ਮੈਂ ਤੁਹਾਡੇ ਲਈ ਬਣਾਈਆਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੇਰੇ ਪਾਸ ਤੁਹਾਡੇ ਲਈ ਚੰਗੀਆਂ ਵਿਉਂਤਾਂ ਹਨ। ਮੈਂ ਤੁਹਾਨੂੰ ਦੁੱਖ ਦੇਣ ਦੀ ਵਿਉਂਤ ਨਹੀਂ ਬਣਾਉਂਦਾ। ਮੈਂ ਤੁਹਾਨੂੰ ਉਮੀਦ ਅਤੇ ਚੰਗਾ ਭਵਿੱਖ ਦੇਣ ਦੀ ਵਿਉਂਤ ਬਣਾਉਂਦਾ ਹਾਂ।"

24ਫ਼ੇਰ ਤੁਸੀਂ ਲੋਕ ਮੇਰਾ ਨਾਮ ਲਵੋਗੇ। ਤੁਸੀਂ ਮੇਰੇ ਕੋਲ ਆਵੋਂਗੇ ਅਤੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ। ਅਤੇ ਮੈਂ ਤੁਹਾਨੂੰ ਸੁਣਾਂਗਾ।"

25ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ।"

Jeremiah 17 illustration - Jeremiah Chapter 17

26ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।”"

27ਸ਼ਾਇਦ ਤੁਸੀਂ ਲੋਕ ਆਖੋ, “ਪਰ ਯਹੋਵਾਹ ਨੇ ਤਾਂ ਸਾਨੂੰ ਇੱਥੇ ਬਾਬਲ ਵਿੱਚ ਨਬੀ ਦਿੱਤੇ ਹਨ।”"

Chapter Complete

You have read Jeremiah 17

27 verses