1ਪਰ ਯਹੋਵਾਹ ਇਹ ਗੱਲਾਂ ਤੁਹਾਡੇ ਉਨ੍ਹਾਂ ਸੰਬੰਧੀਆਂ ਬਾਰੇ ਆਖਦਾ ਹੈ ਜਿਨ੍ਹਾਂ ਨੂੰ ਬਾਬਲ ਲਿਆਂਦਾ ਗਿਆ ਸੀ। ਮੈਂ ਉਸ ਰਾਜੇ ਦੀ ਗੱਲ ਕਰ ਰਿਹਾ ਹਾਂ ਜਿਹੜਾ ਦਾਊਦ ਦੇ ਤਖਤ ਉੱਤੇ ਹੁਣ ਬੈਠਾ ਹੈ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਹਾਲੇ ਵੀ ਯਰੂਸ਼ਲਮ ਦੇ ਸ਼ਹਿਰ ਵਿੱਚ ਹਨ।"
2ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਮੈਂ ਛੇਤੀ ਹੀ ਉਨ੍ਹਾਂ ਲੋਕਾਂ ਲਈ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਭੇਜਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਬਣਾ ਦਿਆਂਗਾ ਜਿਵੇਂ ਸੜੇ ਹੋਏ ਅੰਜੀਰ ਹੁੰਦੇ ਹਨ ਜਿਹੜੇ ਖਾਣ ਦੇ ਕਾਬਿਲ ਨਹੀਂ ਹੁੰਦੇ।"
3ਮੈਂ ਉਨ੍ਹਾਂ ਲੋਕਾਂ ਦਾ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀ ਨਾਲ ਪਿੱਛਾ ਕਰਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਇਸ ਨੂੰ ਇਉਂ ਬਣਾ ਦਿਆਂਗਾ ਕਿ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਇਹ ਦੇਖਕੇ ਭੈਭੀਤ ਹੋ ਜਾਣਗੀਆਂ ਕਿ ਇਨ੍ਹਾਂ ਲੋਕਾਂ ਨਾਲ ਕੀ ਵਾਪਰਿਆ ਹੈ। ਉਹ ਲੋਕ ਤਬਾਹ ਹੋ ਜਾਣਗੇ। ਲੋਕੀ ਹੈਰਾਨੀ ਨਾਲ ਸੀਟੀਆਂ ਵਜਾਉਣਗੇ ਜਦੋਂ ਉਹ ਇਨ੍ਹਾਂ ਵਾਪਰੀਆਂ ਹੋਈਆਂ ਗੱਲਾਂ ਬਾਰੇ ਸੁਣਨਗੇ। ਅਤੇ ਲੋਕ ਉਨ੍ਹਾਂ ਨੂੰ ਮਿਸਾਲ ਦੇਣ ਲਈ ਵਰਤਣਗੇ ਜਦੋਂ ਉਹ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ। ਮੈਂ ਉਨ੍ਹਾਂ ਨੂੰ ਜਿੱਥੇ ਵੀ ਜਾਣ ਲਈ ਮਜ਼ਬੂਰ ਕਰਾਂਗਾ ਲੋਕ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ।"
4ਮੈਂ ਇਹ ਸਾਰੀਆਂ ਗੱਲਾਂ ਵਾਪਰਨ ਦੇਵਾਂਗਾ ਕਿਉਂ ਕਿ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੇ ਮੇਰੇ ਸੰਦੇਸ਼ ਨੂੰ ਨਹੀਂ ਸੁਣਿਆ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਮੈਂ ਆਪਣਾ ਸੰਦੇਸ਼ ਉਨ੍ਹਾਂ ਨੂੰ ਬਾਰ-ਬਾਰ ਭੇਜਿਆ। ਮੈਂ ਆਪਣੇ ਸੇਵਕਾਂ, ਨਬੀਆਂ, ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਆਪਣੇ ਸੰਦੇਸ਼ ਦੇਣ ਲਈ ਕੀਤੀ। ਪਰ ਲੋਕਾਂ ਨੇ ਨਹੀਂ ਸੁਣਿਆ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
5“ਤੁਸੀਂ ਲੋਕ ਬੰਦੀਵਾਨ ਹੋ। ਮੈਂ ਤੁਹਾਨੂੰ ਯਰੂਸ਼ਲਮ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ। ਇਸ ਲਈ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।”"

6ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਕੋਲਾਯਾਹ ਦੇ ਪੁੱਤਰ ਅਹਾਬ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਬਾਰੇ ਆਖਦਾ ਹੈ: “ਇਹ ਦੋਵੇਂ ਬੰਦੇ ਤੁਹਾਨੂੰ ਝੂਠ ਦਾ ਪ੍ਰਚਾਰ ਕਰਦੇ ਰਹੇ ਹਨ। ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। (ਪਰ ਉਹ ਝੂਠ ਬੋਲ ਰਹੇ ਸਨ।) ਮੈਂ ਉਨ੍ਹਾਂ ਦੋਹਾਂ ਨਬੀਆਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਅਤੇ ਨਬੂਕਦਨੱਸਰ ਉਨ੍ਹਾਂ ਨਬੀਆਂ ਨੂੰ ਤੁਹਾਡੇ ਲੋਕਾਂ ਦੇ ਸਾਹਮਣੇ ਮਾਰ ਮੁਕਾਵੇਗਾ ਜਿਹੜੇ ਬਾਬਲ ਵਿੱਚ ਬੰਦੀਵਾਨ ਹੋ।"
7ਸਾਰੇ ਯਹੂਦੀ ਬੰਦੀਵਾਨ ਉਨ੍ਹਾਂ ਲੋਕਾਂ ਨੂੰ ਮਿਸਾਲ ਦੇ ਤੌਰ ਤੇ ਵਰਤਣਗੇ ਜਦੋਂ ਉਹ ਹੋਰਨਾਂ ਲੋਕਾਂ ਨੂੰ ਸਰਾਪ ਦੇਣਗੇ। ਉਹ ਆਖਣਗੇ: ‘ਯਹੋਵਾਹ ਤੁਹਾਡੇ ਨਾਲ ਉਹੀ ਕਰੇ ਜੋ ਉਸ ਨੇ ਸਿਦਕੀਯਾਹ ਅਤੇ ਅਹਾਬ ਨਾਲ ਕੀਤਾ ਸੀ, ਜੋ ਬਾਬਲ ਦੇ ਰਾਜੇ ਦੁਆਰਾ ਅੱਗ ਵਿੱਚ ਸਾੜ ਦਿੱਤੇ ਗਏ ਸਨ!’"
8ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
9ਪਰਮੇਸ਼ੁਰ ਦਾ ਸ਼ਮਅਯਾਹ ਨੂੰ ਸੰਦੇਸ਼ ਸ਼ਮਅਯਾਹ ਨੂੰ ਵੀ ਸੰਦੇਸ਼ ਦੇਵੀਂ। ਸ਼ਮਅਯਾਹ ਨਹਲਾਮ ਪਰਿਵਾਰ ਵਿੱਚੋਂ ਹੈ।"
10ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਸ਼ਮਅਯਾਹ, ਤੂੰ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਚਿੱਠੀਆਂ ਭੇਜੀਆਂ। ਅਤੇ ਤੂੰ ਮਆਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਚਿੱਠੀਆਂ ਭੇਜੀਆਂ। ਤੂੰ ਸਾਰੇ ਜਾਜਕਾਂ ਨੂੰ ਵੀ ਚਿੱਠੀਆਂ ਪਾਈਆਂ। ਤੂੰ ਇਹ ਚਿੱਠੀਆਂ ਆਪਣੇ ਨਾਂ ਉੱਤੇ ਪਾਇਆਂ ਅਤੇ ਯਹੋਵਾਹ ਦੇ ਅਧਿਕਾਰ ਨਾਲ ਨਹੀਂ।"

11ਸ਼ਮਅਯਾਹ ਤੂੰ ਸਫ਼ਨਯਾਹ ਨੂੰ ਲਿਖੀ ਆਪਣੀ ਚਿੱਠੀ ਵਿੱਚ ਇਹ ਆਖਿਆ ਸੀ, ‘ਸਫ਼ਨਯਾਹ ਯਹੋਵਾਹ ਨੇ ਤੈਨੂੰ ਯਹੋਯਾਦਾ ਦੀ ਬਾਵੇਂ ਜਾਜਕ ਬਣਾਇਆ ਹੈ। ਤੂੰ ਯਹੋਵਾਹ ਦੇ ਮੰਦਰ ਦਾ ਸੰਚਾਲਕ ਹੋਣ ਵਾਲਾ ਹੈਂ। ਤੈਨੂੰ ਚਾਹੀਦਾ ਹੈ ਕਿ ਤੂੰ ਹਰ ਓਸ ਬੰਦੇ ਨੂੰ ਗ੍ਰਿਫ਼ਤਾਰ ਕਰ ਲਵੇਂ ਜਿਹੜਾ ਪਾਗਲਾਂ ਵਾਲੀਆਂ ਗੱਲਾਂ ਕਰਦਾ ਹੈ ਜਾਂ ਨਬੀ ਹੋਣ ਦਾ ਸਾਂਗ ਕਰਦਾ ਹੈ। ਤੈਨੂੰ ਚਾਹੀਦਾ ਹੈ ਕਿ ਉਸ ਦੇ ਪੈਰਾਂ ਵਿੱਚ ਲੱਕੜ ਦੀਆਂ ਬੇੜੀਆਂ ਅਤੇ ਗਲੇ ਵਿੱਚ ਲੋਹੇ ਦੇ ਸੰਗਲਲ ਪਾ ਦੇਵੇ।"
12ਹੁਣ ਯਿਰਮਿਯਾਹ ਨਬੀ ਹੋਣ ਦਾ ਦਾਵ੍ਹਾ ਕਰ ਰਿਹਾ ਹੈ। ਇਸ ਲਈ ਤੂੰ ਉਸ ਨੂੰ ਕਿਉਂ ਨਹੀਂ ਝਿੜਕਿਆ?"
13ਯਿਰਮਿਯਾਹ ਨੇ ਸਾਨੂੰ ਬਾਬਲ ਵਿੱਚ ਇਹ ਸੰਦੇਸ਼ ਭੇਜਿਆ ਹੈ: ਤੁਸੀਂ ਲੋਕ ਬਾਬਲ ਵਿੱਚ ਲੰਮਾਂ ਸਮਾਂ ਰਹੋਗੇ। ਇਸ ਲਈ ਘਰ ਬਣਾ ਕੇ ਟਿਕ ਜਾਵੋ। ਬਾਗ਼ ਲਗਾਓ ਅਤੇ ਉਨ੍ਹਾਂ ਦੇ ਫ਼ਲ ਖਾਓ।’”"
14ਜਾਜਕ ਸਫ਼ਨਯਾਹ ਨੇ ਨਬੀ ਯਿਰਮਿਯਾਹ ਨੂੰ ਚਿੱਠੀ ਪੜ੍ਹ ਕੇ ਸੁਣਾਈ।"
15ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਆਇਆ:"

16“ਯਿਰਮਿਯਾਹ, ਇਹ ਸੰਦੇਸ਼ ਬਾਬਲ ਦੇ ਸਾਰੇ ਬੰਦੀਵਾਨਾਂ ਨੂੰ ਦੇਹ: ‘ਯਹੋਵਾਹ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਬਾਰੇ ਇਹ ਆਖਦਾ ਹੈ: ਸ਼ਮਅਯਾਹ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਪਰ ਮੈਂ ਉਸ ਨੂੰ ਨਹੀਂ ਸੀ ਭੇਜਿਆ। ਸ਼ਮਅਯਾਹ ਨੇ ਤੁਹਾਨੂੰ ਇੱਕ ਝੂਠ ਉੱਤੇ ਵਿਸ਼ਵਾਸ ਦਿਵਾਇਆ ਹੈ।"
17ਕਿਉਂ ਸ਼ਮਅਯਾਹ ਨੇ ਅਜਿਹਾ ਕੀਤਾ ਹੈ, ਇਸ ਲਈ ਯਹੋਵਾਹ ਇਹ ਆਖਦਾ ਹੈ: ਮੈਂ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਨੂੰ ਛੇਤੀ ਸਜ਼ਾ ਦੇਵਾਂਗਾ ਅਤੇ ਉਸ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿਆਂਗਾ। ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ। ਉਸ ਦਾ ਉਨ੍ਹਾਂ ਚੰਗੀਆਂ ਚੀਜ਼ਾਂ ਵਿੱਚ ਕੋਈ ਹਿੱਸਾ ਨਹੀਂ ਹੋਵੇਗਾ ਜਿਹੜੀਆਂ ਮੈਂ ਆਪਣੇ ਬੰਦਿਆਂ ਲਈ ਕਰਾਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਮੈਂ ਸ਼ਮਅਯਾਹ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਸ ਨੇ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਭੜਕਾਇਆ ਹੈ।’”"
18ਉਮੀਦ ਦੇ ਇਕਰਾਰ ਇਹ ਉਹ ਸੰਦੇਸ਼ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਮਿਲਿਆ।"
19ਯਹੋਵਾਹ ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ, ਨੇ ਆਖਿਆ ਸੀ, “ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਆਖੇ ਨੇ ਉਨ੍ਹਾਂ ਨੂੰ ਇੱਕ ਕਿਤਾਬ ਵਿੱਚ ਲਿਖ ਲੈ। ਇਹ ਕਿਤਾਬ ਖੁਦ ਆਪਣੇ ਲਈ ਲਿਖ।"
20ਅਜਿਹਾ ਹੀ ਕਰ ਕਿਉਂ ਕਿ ਉਹ ਦਿਨ ਆਉਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਜਦੋਂ ਮੈਂ ਆਪਣੇ ਲੋਕਾਂ ਨੂੰ ਜਲਾਵਤਨੀ ਵਿੱਚੋਂ ਵਾਪਸ ਇਸਰਾਏਲ ਅਤੇ ਯਹੂਦਾਹ ਵਿੱਚ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਲੋਕਾਂ ਨੂੰ ਉਸੇ ਧਰਤੀ ਉੱਤੇ ਵਸਾ ਦਿਆਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਫ਼ੇਰ ਮੇਰੇ ਬੰਦੇ ਉਸ ਧਰਤੀ ਦੇ ਦੋਬਾਰਾ ਮਾਲਿਕ ਹੋਣਗੇ।”"

21ਯਹੋਵਾਹ ਨੇ ਇਹ ਸੰਦੇਸ਼ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਸੁਣਾਇਆ।"
22ਇਹੀ ਹੈ ਜੋ ਯਹੋਵਾਹ ਨੇ ਆਖਿਆ: “ਅਸੀਂ ਲੋਕਾਂ ਨੂੰ ਡਰ ਨਾਲ ਚੀਕਦਿਆਂ ਸੁਣਦੇ ਹਾਂ! ਲੋਕ ਭੈਭੀਤ ਨੇ! ਇੱਥੇ ਕੋਈ ਸ਼ਾਂਤੀ ਨਹੀਂ!"
23“ਇਹ ਸਵਾਲ ਪੁੱਛੋ ਅਤੇ ਇਸ ਬਾਰੇ ਸੋਚੋ: ਕੀ ਕੋਈ ਆਦਮੀ ਬੱਚਾ ਪੈਦਾ ਕਰ ਸੱਕਦਾ ਹੈ? ਬੇਸੱਕ ਨਹੀਂ! ਫ਼ੇਰ ਮੈਂ ਹਰ ਤਾਕਤਵਰ ਬੰਦੇ ਨੂੰ ਆਪਣੇ ਪੇਟ ਨੂੰ ਸਾਂਭਦਿਆਂ ਕਿਉਂ ਦੇਖਦਾ ਹਾਂ, ਜਿਵੇਂ ਕੋਈ ਔਰਤ ਜਨਮ ਪੀੜਾਂ ਸਹਿ ਰਹੀ ਹੋਵੇ? ਹਰ ਬੰਦੇ ਦਾ ਚਿਹਰਾ ਮਰੇ ਹੋਏ ਬੰਦੇ ਵਾਂਗ ਸਫ਼ੇਦ ਕਿਉਂ ਹੋ ਰਿਹਾ ਹੈ? ਕਿਉਂ ਲੋਕ ਡਰੇ ਹੋਏ ਨੇ।"
You have read Jeremiah 18
23 verses