1ਤੁਸੀਂ ਮੇਰੇ ਬੰਦੇ ਹੋਵੋਂਗੇ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”"
2ਯਹੋਵਾਹ ਬਹੁਤ ਕਹਿਰਵਾਨ ਸੀ! ਉਸ ਨੇ ਲੋਕਾਂ ਨੂੰ ਸਜ਼ਾ ਦਿੱਤੀ ਸੀ। ਸਜ਼ਾ ਤੂਫ਼ਾਨ ਵਾਂਗ ਆਈ ਸੀ, ਇਹ ਮੰਦੇ ਲੋਕਾਂ ਦੇ ਵਿਰੁੱਧ ਚਕਰਵਾਤ ਵਾਂਗ ਆਈ ਸੀ।"
3ਯਹੋਵਾਹ ਦਾ ਕਹਿਰ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਵਿਉਂਤਾਂ ਖਤਮ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋਵੇਗਾ, ਤੁਸੀਂ ਲੋਕ ਸਮਝ ਜਾਵੋਂਗੇ।"
4ਨਵਾਂ ਇਸਰਾਏਲ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਉਸ ਸਮੇਂ, ਮੈਂ ਇਸਰਾਏਲ ਦੇ ਸਮੂਹ ਪਰਿਵਾਰ-ਸਮੂਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਉਹ ਮੇਰੇ ਬੰਦੇ ਹੋਣਗੇ।”"
5ਯਹੋਵਾਹ ਆਖਦਾ ਹੈ: “ਜੋ ਲੋਕ ਦੁਸ਼ਮਣ ਦੀ ਤਲਵਾਰ ਕੋਲੋਂ ਬਚੇ ਸਨ, ਉਹ ਮਾਰੂਬਲ ਅੰਦਰ ਅਰਾਮ ਲੱਭਣਗੇ। ਇਸਰਾਏਲ ਓੱਥੇ ਅਰਾਮ ਦੀ ਤਲਾਸ਼ ਵਿੱਚ ਜਾਵੇਗਾ।”"

6ਦੂਰ ਦੁਰਾਡਿਓ, ਯਹੋਵਾਹ ਆਪਣੇ ਲੋਕਾਂ ਨੂੰ ਦਿਖਾਈ ਦੇਵੇਗਾ। ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਲੋਕਾਂ ਨੂੰ ਅਜਿਹਾ ਪਿਆਰ ਕਰਦਾ ਹਾਂ ਜੋ ਸਦਾ ਲਈ ਰਹਿੰਦਾ ਹੈ। ਇਸੇ ਲਈ ਮੈਂ ਤੁਹਾਡੇ ਉੱਤੇ ਮਿਹਰ ਦਰਸਾਉਣਾ ਜਾਰੀ ਰੱਖਿਆ।"
7ਇਸਰਾਏਲ, ਮੇਰੀ ਵਹੁਟੀਏ, ਮੈਂ ਤੈਨੂੰ ਫ਼ੇਰ ਉਸਾਰਾਂਗਾ। ਤੂੰ ਫ਼ੇਰ ਤੋਂ ਇੱਕ ਮੁਲਕ ਬਣੇਁਗੀ। ਤੂੰ ਫ਼ੇਰ ਤੋਂ ਆਪਣੀਆਂ ਤੰਬੂਰੀਆਂ ਚੁੱਕੇਂਗੀ। ਫ਼ੇਰ ਤੂੰ ਉਨ੍ਹਾਂ ਸਾਰੇ ਲੋਕਾਂ ਨਾਲ ਨੱਚੇਁਗੀ, ਜਿਹੜੇ ਖੁਸ਼ੀ ਮਨਾ ਰਹੇ ਨੇ।"
8ਇਸਰਾਏਲ ਦੇ ਕਿਸਾਨੋ, ਤੁਸੀਂ ਫੇਰ ਅੰਗੂਰਾਂ ਦੇ ਬਗੀਚੇ ਬੀਜੋਁਗੇ। ਤੁਸੀਂ ਸਾਮਰਿਯਾ ਸ਼ਹਿਰ ਦੀਆਂ ਪਹਾੜੀਆਂ ਦੁਆਲੇ ਅੰਗੂਰਾਂ ਦੀਆਂ ਵੇਲਾਂ ਲਗਾਵੋਂਗੇ। ਅਤੇ ਉਹ ਕਿਸਾਨ ਉਨ੍ਹਾਂ ਵੇਲਾਂ ਦੇ ਅੰਗੂਰ ਮਾਨਣਗੇ।"
9ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀਏ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।”"
10ਯਹੋਵਾਹ ਆਖਦਾ ਹੈ: “ਖੁਸ਼ ਹੋਵੋ ਅਤੇ ਯਾਕੂਬ ਲਈ ਗੀਤ ਗਾਵੋ! ਇਸਰਾਏਲ, ਸਾਰੀਆਂ ਕੌਮਾਂ ਵਿੱਚੋਂ ਮਹਾਨ ਕੌਮ ਦੇ ਨਾਹਰੇ ਮਾਰੋ! ਉਸਤਤ ਗਾਵੋ ਅਤੇ ਨਾਹਰੇ ਮਾਰੋ: ‘ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ! ਉਸ ਨੇ ਉਨ੍ਹਾਂ ਲੋਕਾਂ ਨੂੰ ਬਚਾਇਆ ਹੈ, ਜਿਹੜੇ ਇਸਰਾਏਲ ਦੀ ਕੌਮ ਵਿੱਚੋਂ ਜਿਉਂਦੇ ਰਹਿ ਗਏ ਨੇ।’"

11ਚੇਤੇ ਰੱਖੋ, ਮੈਂ ਇਸਰਾਏਲ ਨੂੰ ਉੱਤਰ ਵੱਲ ਦੇ ਉਸ ਦੇਸ਼ ਵਿੱਚੋਂ ਲਿਆਵਾਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਇਕੱਠੇ ਕਰਾਂਗਾ। ਕੁਝ ਲੋਕ ਅੰਨ੍ਹੇ ਜਾਂ ਵਿਕਲਾਂਗ ਹੋਣਗੇ। ਕੁਝ ਔਰਤਾਂ ਗਰਭਵਤੀ, ਬੱਚੇ ਜਣਨ ਲਈ ਤਿਆਰ ਹੋਣਗੀਆਂ। ਪਰ ਬਹੁਤ ਸਾਰੇ ਲੋਕ ਵਾਪਸ ਆਉਣਗੇ।"
12ਉਹ ਲੋਕ ਰੋਦੇ ਹੋਏ ਆਉਣਗੇ। ਪਰ ਮੈਂ ਉਨ੍ਹਾਂ ਦੀ ਅਗਵਾਈ ਕਰਾਂਗਾ ਅਤੇ ਉਨ੍ਹਾਂ ਨੂੰ ਸੱਕੂਨ ਦੇਵਾਂਗਾ। ਮੈਂ ਉਨ੍ਹਾਂ ਲੋਕਾਂ ਦੀ ਅਗਵਾਈ ਪਾਣੀ ਦੀਆਂ ਨਦੀਆਂ ਦੇ ਨਾਲ-ਨਾਲ ਕਰਾਂਗਾ। ਮੈਂ ਉਨ੍ਹਾਂ ਦੀ ਅਗਵਾਈ ਸੌਖੇ ਰਾਹ ਉੱਤੇ ਅਗਵਾਈ ਕਰਾਂਗਾ ਤਾਂ ਜੋ ਉਹ ਠੋਕਰਾਂ ਨਾ ਖਾਣ। ਮੈਂ ਓਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਕਰਾਂਗਾ ਕਿਉਂ ਕਿ ਮੈਂ ਇਸਰਾਏਲ ਦਾ ਪਿਤਾ ਹਾਂ। ਅਤੇ ਅਫ਼ਰਾਈਮ ਮੇਰਾ ਪਹਿਲੋਠਾ ਪੁੱਤਰ ਹੈ।"
13ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ! ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ। ‘ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕੱਠਿਆਂ ਲਿਆਵੇਗਾ ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।’"
14ਯਹੋਵਾਹ ਯਾਕੂਬ ਨੂੰ ਵਾਪਸ ਲਿਆਵੇਗਾ। ਯਾਕੂਬ ਆਪਣੇ ਲੋਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲੋਂ ਤਾਕਤਵਰ ਨੇ।"
15ਇਸਰਾਏਲ ਦੇ ਲੋਕ ਸੀਯੋਨ ਦੀ ਚੋਟੀ ਉੱਤੇ ਆਉਣਗੇ ਅਤੇ ਉਹ ਖੁਸ਼ੀ ਦੇ ਨਾਹਰੇ ਮਾਰਨਗੇ। ਉਨ੍ਹਾਂ ਦੇ ਚਿਹਰੇ ਉਨ੍ਹਾਂ ਚੰਗੀਆਂ ਚੀਜ਼ਾਂ ਲਈ ਖੁਸ਼ੀ ਨਾਲ ਚਮਕਣਗੇ ਜੋ ਯਹੋਵਾਹ ਉਨ੍ਹਾਂ ਨੂੰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਅਨਾਜ, ਨਵੀਂ ਮੈਅ, ਜ਼ੈਤੂਨ ਦਾ ਤੇਲ, ਲੇਲੇ ਅਤੇ ਗਾਵਾਂ ਦੇਵੇਗਾ। ਉਹ ਉਸ ਬਾਗ਼ ਵਰਗੇ ਹੋਣਗੇ, ਜਿੱਥੇ ਪਾਣੀ ਬਹੁਤ ਹੁੰਦਾ ਹੈ। ਅਤੇ ਇਸਰਾਏਲ ਦੇ ਲੋਕ ਹੁਣ ਹੋਰ ਮੁਸ਼ਕਿਲ ਵਿੱਚ ਨਹੀਂ ਪੈਣਗੇ।"

16ਫ਼ੇਰ ਇਸਰਾਏਲ ਦੀਆਂ ਮੁਟਿਆਰਾਂ ਖੁਸ਼ ਹੋਕੇ ਨੱਚਣਗੀਆਂ। ਅਤੇ ਨਾਚ ਵਿੱਚ ਬੁੱਢੇ ਅਤੇ ਗੱਭਰੂ ਸ਼ਾਮਿਲ ਹੋਣਗੇ। ਮੈਂ ਉਨ੍ਹਾਂ ਦੀ ਉਦਾਸੀ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਸੱਕੂਨ ਪਹੁੰਚਾਵਾਂਗਾ। ਮੈਂ ਉਨ੍ਹਾਂ ਦੀ ਉਦਾਸੀ ਖੁਸ਼ੀ ਵਿੱਚ ਬਦਲ ਦਿਆਂਗਾ।"
17ਮੈਂ ਜਾਜਕਾਂ ਨੂੰ ਚੋਖਾ ਭੋਜਨ ਦੇਵਾਂਗਾ। ਅਤੇ ਮੇਰੇ ਲੋਕ ਉਨ੍ਹਾਂ ਚੰਗੀਆਂ ਚੀਜ਼ਾਂ ਨਾਲ ਰੱਜੇ ਅਤੇ ਸੰਤੁਸ਼ਟ ਹੋਣਗੇ ਜੋ ਮੈਂ ਉਨ੍ਹਾਂ ਨੂੰ ਦੇਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
18ਯਹੋਵਾਹ ਆਖਦਾ ਹੈ: “ਰਾਮਾਹ ਅੰਦਰ ਇੱਕ ਅਵਾਜ਼ ਸੁਣਾਈ ਦੇਵੇਗੀ। ਇਹ ਬਹੁਤ ਉਦਾਸੀ ਨਾਲ ਭਰੇ ਸਖਤ ਰੋਣ ਦੀ ਹੋਵੇਗੀ। ਰਾਖੇਲ ਆਪਣੇ ਬੱਚਿਆਂ ਲਈ ਰੋ ਰਹੀ ਹੋਵੇਗੀ। ਰਾਖੇਲ ਧੀਰਜ ਨਹੀਂ ਧਰੇਗੀ ਕਿਉਂ ਕਿ ਉਸ ਦੇ ਬੱਚੇ ਹਨ ਮਰ ਗਏ ਹੋਏ।”"
You have read Jeremiah 20
18 verses