Lumina
Jeremiah

Zedekiah's Inquiry

Jeremiah 21·Punjabi Bible

1ਪਰ ਯਹੋਵਾਹ ਆਖਦਾ ਹੈ: “ਰੋਣ ਤੋਂ ਰੁਕ ਜਾਓ! ਆਪਣੀਆਂ ਅੱਖੀਆਂ ਵਿੱਚ ਹੰਝੂ ਨਾ ਭਰੋ! ਤੈਨੂੰ ਆਪਣੇ ਕੰਮ ਦਾ ਇਨਾਮ ਮਿਲੇਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ ਦੇ ਲੋਕ ਆਪਣੇ ਦੁਸ਼ਮਣ ਦੀ ਧਰਤੀ ਤੋਂ ਵਾਪਸ ਪਰਤ ਆਉਣਗੇ।"

2ਇਸਰਾਏਲ, ਤੇਰੇ ਲਈ ਅਜੇ ਉਮੀਦ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਤੇਰੇ ਬੱਚੇ ਵਾਪਸ ਆਪਣੀ ਧਰਤੀ ਉੱਤੇ ਆ ਜਾਣਗੇ।"

3ਮੈਂ ਅਫ਼ਰਾਈਮ ਨੂੰ ਰੋਦਿਆਂ ਸੁਣਿਆ ਹੈ। ਮੈਂ ਅਫ਼ਰਾਈਮ ਨੂੰ ਇਹ ਗੱਲਾਂ ਆਖਦਿਆਂ ਸੁਣਿਆ ਹੈ: ‘ਯਹੋਵਾਹ, ਤੂੰ ਸੱਚਮੁੱਚ ਮੈਨੂੰ ਸਜ਼ਾ ਦਿੱਤੀ! ਅਤੇ ਮੈਂ ਆਪਣਾ ਸਬਕ ਸਿੱਖ ਲਿਆ। ਮੈਂ ਉਸ ਵੱਛੇ ਵਰਗਾ ਸਾਂ, ਜਿਸ ਨੂੰ ਕਦੇ ਸਿੱਧਾਇਆ ਨਹੀਂ ਗਿਆ ਸੀ। ਮਿਹਰ ਕਰਕੇ ਮੈਨੂੰ ਸਜ਼ਾ ਦੇਣੋ ਰੁਕ ਜਾਓ, ਅਤੇ ਮੈਂ ਵਾਪਸ ਤੁਹਾਡੇ ਵੱਲ ਪਰਤ ਆਵਾਂਗਾ। ਤੁਸੀਂ ਸੱਚਮੁੱਚ ਯਹੋਵਾਹ ਮੇਰੇ ਪਰਮੇਸ਼ੁਰ ਹੋ।"

4ਯਹੋਵਾਹ, ਮੈਂ ਤੁਹਾਡੇ ਕੋਲੋਂ ਦੂਰ ਭਟਕ ਗਿਆ ਸਾਂ। ਪਰ ਮੈਂ ਆਪਣੇ ਕੀਤੇ ਮੰਦੇ ਅਮਲਾਂ ਨੂੰ ਜਾਣ ਗਿਆ। ਇਸ ਲਈ ਮੈਂ ਆਪਣਾ ਦਿਲ ਤੇ ਜੀਵਨ ਬਦਲ ਲਿਆ। ਮੈਂ ਉਨ੍ਹਾਂ ਮੂਰੱਖਤਾ ਭਰੀਆਂ ਗੱਲਾਂ ਕਾਰਣ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹਾਂ, ਜਿਹੜੀਆਂ ਮੈਂ ਜਵਾਨੀ ਵੇਲੇ ਕੀਤੀਆਂ ਸਨ।’”"

5ਪਰਮੇਸ਼ੁਰ ਆਖਦਾ ਹੈ, “ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿੰਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

Jeremiah 21 illustration - Jeremiah Chapter 21

6“ਇਸਰਾਏਲ ਦੇ ਲੋਕੋ, ਸੜਕਾਂ ਦੇ ਨਿਸ਼ਾਨ ਲਗਾ ਦੇਵੋ। ਅਜਿਹੇ ਸੰਕੇਤ ਰੱਖ ਦਿਓ ਜਿਹੜੇ ਘਰ ਦਾ ਰਸਤਾ ਦਰਸਾਉਣ। ਰਸਤੇ ਦੀ ਨਿਗਰਾਨੀ ਕਰੋ। ਉਸ ਰਾਹ ਨੂੰ ਚੇਤੇ ਰੱਖੋ, ਜਿਸ ਉੱਤੇ ਤੁਸੀਂ ਤੁਰਦੇ ਜਾ ਰਹੇ ਹੋ। ਇਸਰਾਏਲ, ਮੇਰੀ ਵਹੁਟੀਏ, ਘਰ ਆ ਜਾ। ਆਪਣੇ ਕਸਬਿਆਂ ਨੂੰ ਵਾਪਸ ਆ ਜਾ।"

7ਬੇਵਫ਼ਾ ਪੁੱਤਰੀਏ, ਤੂੰ ਕਿੰਨਾ ਕੁ ਚਿਰ ਇਧਰ ਓਧਰ ਭਟਕਦੀ ਰਹੇਂਗੀ? “ਤੂੰ ਕਦੋਂ ਘਰ ਪਰਤ ਕੇ ਆਵੇਂਗ? ਜਦੋਂ ਯਹੋਵਾਹ ਧਰਤੀ ਉੱਤੇ ਕੋਈ ਨਵੀਂ ਸਿਰਜਣਾ ਕਰਦਾ ਹੈ: ਆਦਮੀ ਦੁਆਲੇ ਔਰਤ।”"

8ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਮੈਂ ਯਹੂਦਾਹ ਦੇ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਸੀ। ਉਸ ਸਮੇਂ, ਯਹੂਦਾਹ ਦੀ ਧਰਤੀ ਅਤੇ ਇਸ ਦੇ ਕਸਬਿਆਂ ਦੇ ਲੋਕ ਇੱਕ ਵਾਰੀ ਫ਼ੇਰ ਇਹ ਸ਼ਬਦ ਵਰਤਣਗੇ: ਯਹੋਵਾਹ ਤੁਹਾਨੂੰ ਅਸੀਸ ਦੇਵੇ, ਚੰਗੇ ਘਰ ਅਤੇ ਪਵਿੱਤਰ ਪਰਬਤ!”"

9“ਯਹੂਦਾਹ ਦੇ ਸਾਰੇ ਕਸਬਿਆਂ ਦੇ ਲੋਕ ਸ਼ਾਂਤੀ ਨਾਲ ਇਕੱਠੇ ਰਹਿਣਗੇ। ਕਿਸਾਨ ਅਤੇ ਉਹ ਲੋਕ ਜਿਹੜੇ ਆਪਣੇ ਇੱਜੜਾਂ ਦੇ ਨਾਲ ਇਧਰ ਓਧਰ ਤੁਰਦੇ ਫ਼ਿਰਦੇ ਨੇ, ਯਹੂਦਾਹ ਵਿੱਚ ਸ਼ਾਂਤੀ ਨਾਲ ਰਲ ਕੇ ਰਹਿਣਗੇ।"

10ਮੈਂ ਬੱਕੇ ਹਾਰੇ ਲੋਕਾਂ ਨੂੰ ਆਰਾਮ ਅਤੇ ਤਾਕਤ ਦਿਆਂਗਾ।”"

Jeremiah 21 illustration - Jeremiah Chapter 21

11ਇਹ ਸੁਣਨ ਤੋਂ ਮਗਰੋਂ, ਮੈਂ ਜਾਗ ਪਿਆ ਅਤੇ ਆਲੇ-ਦੁਆਲੇ ਦੇਖਣ ਲੱਗਾ। ਇਹ ਬਹੁਤ ਚੰਗੀ ਨੀਂਦ ਸੀ।"

12“ਆ ਰਹੇ ਨੇ ਦਿਨ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਮੈਂ ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰਾਂਗਾ। ਮੈਂ ਉਨ੍ਹਾਂ ਦੇ ਬੱਚਿਆਂ ਅਤੇ ਜਾਨਵਰਾਂ ਦੇ ਵੱਧਣ ਫ਼ੁੱਲਣ ਵਿੱਚ ਵੀ ਸਹਾਇਤਾ ਕਰਾਂਗਾ। ਇਹ ਕਿਸੇ ਬੂਟੇ ਨੂੰ ਬੀਜਣ ਅਤੇ ਉਸਦੀ ਨਿਗਰਾਨੀ ਕਰਨ ਵਾਲੀ ਗੱਲ ਹੋਵੇਗੀ।"

13ਅਤੀਤ ਵਿੱਚ, ਮੈਂ ਇਸਰਾਏਲ ਅਤੇ ਯਹੂਦਾਹ ਦੀ ਨਿਗਰਾਨੀ ਕੀਤੀ ਸੀ ਪਰ ਮੈਂ ਉਨ੍ਹਾਂ ਦੀ ਖਿਚਾਈ ਕਰਨ ਦੇ ਸਮੇਂ ਦੀ ਵੀ ਨਿਗਰਾਨੀ ਕੀਤੀ ਸੀ। ਮੈਂ ਉਨ੍ਹਾਂ ਨੂੰ ਹੇਠਾਂ ਲਾਹ ਸੁੱਟਿਆ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬਹੁਤ ਮੁਸੀਬਤਾਂ ਦਿੱਤੀਆਂ। ਪਰ ਹੁਣ ਮੈਂ ਉਨ੍ਹਾਂ ਦੀ ਨਿਗਰਾਨੀ ਉਨ੍ਹਾਂ ਨੂੰ ਉਸਾਰਨ ਲਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਨਾਉਣ ਲਈ ਕਰ ਰਿਹਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"

14“ਲੋਕ ਹੋਰ ਵੱਧੇਰੇ ਇਸ ਕਹਾਉਤ ਦੀ ਵਰਤੋਂ ਨਹੀਂ ਕਰਨਗੇ: ‘ਮਾਪਿਆਂ ਨੇ ਖਾਧੇ ਖੱਟੇ ਅੰਗੂਰ, ਪਰ ਉਨ੍ਹਾਂ ਦੇ ਬੱਚਿਆਂ ਨੂੰ ਆਇਆ ਸੁਆਦ ਖੱਟਾ।18"

Chapter Complete

You have read Jeremiah 21

14 verses