1ਫ਼ੇਰ ਹੋ ਸੱਕਦਾ ਹੈ ਕਿ ਮੈਂ ਯਾਕੂਬ ਦੇ ਉਤਰਾਧਿਕਾਰੀਆਂ ਕੋਲੋਂ ਮੁਖ ਮੋੜ ਲਵਾਂ। ਅਤੇ ਫ਼ੇਰ ਹੋ ਸੱਕਦਾ ਹੈ ਕਿ ਮੈਂ ਦਾਊਦ ਦੇ ਉਤਰਾਧਿਕਾਰੀਆਂ ਨੂੰ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਉਤਰਾਧਿਕਾਰੀਆਂ ਉੱਤੇ ਰਾਜ ਨਾ ਕਰਨ ਦਿਆਂ। ਪਰ ਦਾਊਦ ਮੇਰਾ ਸੇਵਕ ਹੈ। ਅਤੇ ਮੈਂ ਉਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵਾਂਗਾ। ਅਤੇ ਮੈਂ ਉਨ੍ਹਾਂ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ।”"
2ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਚੇਤਾਵਨੀ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਉਦੋਂ ਮਿਲਿਆ ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਸਾਰੇ ਕਸਬਿਆਂ ਵਿਰੁੱਧ ਜੰਗ ਕਰ ਰਿਹਾ ਸੀ। ਨਬੂਕਦਨੱਸਰ ਕੋਲ ਆਪਣੀ ਫ਼ੌਜ ਵੀ ਸੀ ਅਤੇ ਉਨ੍ਹਾਂ ਰਾਜਾਂ ਦੀ ਫ਼ੌਜ ਵੀ ਸੀ ਜਿੱਥੇ ਉਹ ਰਾਜ ਕਰਦਾ ਸੀ।"
3ਸੰਦੇਸ਼ ਇਹ ਸੀ: “ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਯਿਰਮਿਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾਹ ਅਤੇ ਉਸ ਨੂੰ ਇਹ ਸੰਦੇਸ਼ ਦੇ। ‘ਸਿਦਕੀਯਾਹ, ਇਹੀ ਹੈ ਜੋ ਯਹੋਵਾਹ ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਅਤੇ ਉਹ ਇਸ ਨੂੰ ਸਾੜ ਦੇਵੇਗਾ।"
4ਸਿਦਕੀਯਾਹ, ਤੂੰ ਬਾਬਲ ਦੇ ਰਾਜੇ ਕੋਲੋਂ ਨਹੀਂ ਬਚ ਸੱਕੇਂਗਾ। ਤੂੰ ਅਵੱਸ਼ ਫ਼ੜ ਲਿਆ ਜਾਵੇਂਗਾ ਅਤੇ ਉਸ ਦੇ ਹਵਾਲੇ ਕਰ ਦਿੱਤਾ ਜਾਵੇਂਗਾ। ਤੂੰ ਬਾਬਲ ਦੇ ਰਾਜੇ ਨੂੰ ਆਪਣੀਆਂ ਅੱਖਾਂ ਨਾਲ ਦੇਖੇਂਗਾ। ਉਹ ਤੇਰੇ ਨਾਲ ਰੂਬਰੂ ਗੱਲ ਕਰੇਗਾ, ਅਤੇ ਤੂੰ ਬਾਬਲ ਜਾਵੇਂਗਾ।"
5ਪਰ ਯਹੂਦਾਹ ਦੇ ਰਾਜੇ ਸਿਦਕੀਯਾਹ, ਯਹੋਵਾਹ ਦੇ ਇਕਰਾਰ ਨੂੰ ਸੁਣ। ਜੋ ਯਹੋਵਾਹ ਤੇਰੇ ਬਾਰੇ ਆਖਦਾ ਹੈ ਉਹ ਇਹ ਹੈ: ਤੂੰ ਤਲਵਾਰ ਨਾਲ ਨਹੀਂ ਮਾਰਿਆ ਜਾਵੇਂਗਾ।"

6ਤੂੰ ਸ਼ਾਂਤੀ ਨਾਲ ਮਰੇਂਗਾ। ਲੋਕਾਂ ਨੇ ਤੇਰੇ ਪੁਰਖਿਆਂ, ਰਾਜਿਆਂ ਲਈ ਧੂਫ਼ਾਂ ਧੁਖਾਈਆਂ ਜਿਨ੍ਹਾਂ ਨੇ ਤੈਥੋਂ ਪਹਿਲਾਂ ਰਾਜ ਕੀਤਾ ਸੀ। ਇਸ ਲਈ ਉਹ ਤੇਰੇ ਆਦਰ ਵਿੱਚ ਧੂਫ਼ਾਂ ਧੁਖਾਉਣਗੇ। ਉਹ ਤੇਰੇ ਲਈ ਰੋਣਗੇ। ਉਹ ਉਦਾਸੀ ਨਾਲ ਆਖਣਗੇ, “ਹਾਏ ਮਾਲਕ!” ਮੈਂ ਖੁਦ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
7ਇਸ ਲਈ ਯਿਰਮਿਯਾਹ ਨੇ ਯਰੂਸ਼ਲਮ ਵਿੱਚ ਜਾਕੇ ਸਿਦਕੀਯਾਹ ਨੂੰ ਯਹੋਵਾਹ ਦਾ ਸੰਦੇਸ਼ ਦਿੱਤਾ।"
8ਇਹ ਉਦੋਂ ਦੀ ਗੱਲ ਹੈ ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜ ਰਹੀ ਸੀ। ਬਾਬਲ ਦੀ ਫ਼ੌਜ ਯਹੂਦਾਹ ਦੇ ਉਨ੍ਹਾਂ ਸ਼ਹਿਰਾਂ ਦੇ ਖਿਲਾਫ਼ ਵੀ ਲੜ ਰਹੀ ਸੀ ਜਿਨ੍ਹਾਂ ਉੱਪਰ ਹਾਲੇ ਤੀਕ ਕਬਜ਼ਾ ਨਹੀਂ ਸੀ ਹੋਇਆ। ਉਹ ਸ਼ਹਿਰ ਸਨ ਲਾਕੀਸ਼ ਅਤੇ ਅਜ਼ੇਕਾਹ। ਸਿਰਫ਼ ਇਹੀ ਅਜਿਹੇ ਕਿਲਾਬੰਦ ਸ਼ਹਿਰ ਸਨ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਬਚੇ ਰਹਿ ਗਏ ਸਨ।"
9ਲੋਕ ਆਪਣਾ ਇਕਰਾਰਨਾਮਾ ਤੋਂੜਦੇ ਹਨ ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।"
10ਹਰ ਕਿਸੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਸੀ। ਸਾਰੇ ਇਬਰਾਨੀ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕੀਤਾ ਜਾਣਾ ਸੀ। ਕਿਸੇ ਬੰਦੇ ਕੋਲੋਂ ਵੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕਿਸੇ ਬੰਦੇ ਨੂੰ ਗੁਲਾਮ ਬਣਾਕੇ ਰੱਖਣ ਦਾ ਹੱਕ ਨਹੀਂ ਸੀ।"

11ਇਸ ਲਈ ਯਹੂਦਾਹ ਦੇ ਸਾਰੇ ਆਗੂਆਂ ਅਤੇ ਸਾਰੇ ਲੋਕਾਂ ਨੇ ਇਹ ਇਕਰਾਰਨਾਮਾ ਪ੍ਰਵਾਨ ਕਰ ਲਿਆ। ਹਰ ਬੰਦੇ ਨੇ ਆਪਣੇ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕਰ ਦੇਣਾ ਸੀ ਅਤੇ ਉਨ੍ਹਾਂ ਨੂੰ ਗੁਲਾਮ ਬਣਾਈ ਨਹੀਂ ਰੱਖਣਾ ਸੀ। ਹਰ ਬੰਦਾ ਮੰਨ ਗਿਆ ਇਸ ਲਈ ਸਾਰੇ ਗੁਲਾਮ ਆਜ਼ਾਦ ਕਰ ਦਿੱਤੇ ਗਏ।"
12ਪਰ ਉਸਤੋਂ ਮਗਰੋਂ, ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਕੋਲ ਗੁਲਾਮ ਸਨ, ਆਪਣੇ ਇਰਾਦੇ ਬਦਲ ਲੇ। ਇਸ ਲਈ ਉਨ੍ਹਾਂ ਨੇ ਜਿਨ੍ਹਾਂ ਲੋਕਾਂ ਨੂੰ ਆਜ਼ਾਦ ਕੀਤਾ ਸੀ ਉਨ੍ਹਾਂ ਨੂੰ ਫ਼ੜ ਲਿਆ ਅਤੇ ਮੁੜ ਕੇ ਗੁਲਾਮ ਬਣਾ ਲਿਆ।"
13ਫ਼ੇਰ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਸੰਦੇਸ਼ ਮਿਲਿਆ:"
14“ਯਿਰਮਿਯਾਹ ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ‘ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਉਹ ਗੁਲਾਮ ਸਨ। ਜਦੋਂ ਮੈਂ ਅਜਿਹਾ ਕੀਤਾ ਤਾਂ ਮੈਂ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ।"
15ਮੈਂ ਤੁਹਾਡੇ ਪੁਰਖਿਆਂ ਨੂੰ ਆਖਿਆ: “ਹਰ ਸੱਤਾਂ ਸਾਲਾਂ ਦੇ ਅਖੀਰ ਉੱਤੇ ਹਰ ਬੰਦੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਜ਼ਰੂਰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਜੇ ਤੁਹਾਡੇ ਪਾਸ ਕੋਈ ਇਬਰਾਨੀ ਸਾਬੀ ਹੈ ਜਿਸਨੇ ਆਪਣੇ ਆਪ ਨੂੰ ਤੁਹਾਡੇ ਹੱਥ ਵੇਚ ਦਿੱਤਾ ਹੈ ਤਾਂ ਤੁਹਾਨੂੰ ਉਸਦੀ ਛੇ ਸਾਲਾਂ ਦੀ ਸੇਵਾ ਤੋਂ ਬਾਦ ਉਸ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।” ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੇ ਵੱਲ ਧਿਆਨ ਦਿੱਤਾ।"

16ਕੁਝ ਸਮਾਂ ਪਹਿਲਾਂ, ਤੁਸੀਂ ਆਪਣੇ ਇਰਾਦੇ ਬਦਲ ਲੇ ਅਤੇ ਉਹ ਕਰਨਾ ਚਾਹਿਆ ਜੋ ਸਹੀ ਹੈ। ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਉਨ੍ਹਾਂ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਦੇ ਦਿੱਤੀ ਜੋ ਗੁਲਾਮ ਸਨ। ਅਤੇ ਤੁਸੀਂ ਮੇਰੇ ਨਾਲ ਨਾਲ ਸੱਦੇ ਜਾਂਦੇ ਮੰਦਰ ਵਿੱਚ ਮੇਰੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ।"
17ਪਰ ਹੁਣ ਤਸੀਁ ਆਪਣੇ ਮਨ ਬਦਲ ਲੇ ਹਨ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਮੇਰੇ ਨਾਮ ਦਾ ਆਦਰ ਨਹੀਂ ਕਰਦੇ। ਇਹ ਤੁਸੀਂ ਕਿਵੇਂ ਕੀਤਾ? ਤੁਹਾਡੇ ਵਿੱਚੋਂ ਹਰੇਕ ਨੇ ਉਹ ਮਰਦ ਜਾਂ ਔਰਤ ਗੁਲਾਮ ਫ਼ੇਰ ਰੱਖ ਲਿਆ ਜਿਸ ਨੂੰ ਤੁਸੀਂ ਆਜ਼ਾਦ ਕਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਫ਼ੇਰ ਗੁਲਾਮ ਬਣ ਜਾਣ ਲਈ ਮਜ਼ਬੂਰ ਕਰ ਦਿੱਤਾ।’"
18“ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਤੁਸੀਂ ਲੋਕਾਂ ਨੇ ਮੇਰਾ ਹੁਕਮ ਨਹੀਂ ਮੰਨਿਆ। ਤੁਸੀਂ ਆਪਣੇ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਨਹੀਂ ਦਿੱਤੀ। ਕਿਉਂ ਕਿ ਤੁਸੀਂ ਇਕਰਾਰਨਾਮੇ ਦੀ ਪਾਲਨਾ ਨਹੀਂ ਕੀਤੀ, ਮੈਂ “ਆਜ਼ਾਦੀ” ਦੇਵਾਂਗਾ। ਇਹ ਸੰਦੇਸ਼ ਹੈ ਯਹੋਵਾਹ ਵੱਲੋਂ। (ਮੈਂ “ਆਜ਼ਾਦੀ” ਦਿਆਂਗਾ।) ਤਲਵਾਰ ਨਾਲ, ਭੁੱਖਮਰੀ ਨਾਲ ਅਤੇ ਭਿਆਨਕ ਬਿਮਾਰੀ ਨਾਲ ਮਾਰੇ ਜਾਣ ਦੀ! ਮੈਂ ਤੁਹਾਨੂੰ ਇੱਕ ਅਜਿਹੀ ਸ਼ੈਅ ਬਣਾ ਦਿਆਂਗਾ ਜਿਹੜੀ ਧਰਤੀ ਦੇ ਸਾਰੇ ਰਾਜਾਂ ਨੂੰ ਭੈਭੀਤ ਕਰ ਦੇਵੇਗੀ ਜਦੋਂ ਉਹ ਤੁਹਾਡੇ ਬਾਰੇ ਸੁਣਨਗੇ।"
19ਮੈਂ ਉਨ੍ਹਾਂ ਲੋਕਾਂ ਨੂੰ, ਜਿਨ੍ਹਾਂ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ ਅਤੇ ਮੇਰੇ ਅੱਗੇ ਕੀਤੇ ਹੋਏ ਇਕਰਾਰਾਂ ਦੀ ਪਾਲਨਾ ਨਹੀਂ ਕੀਤੀ, ਫ਼ੜਾ ਦਿਆਂਗਾ। ਮੈਂ ਉਨ੍ਹਾਂ ਨੂੰ ਉਸ ਵੱਛੇ ਵਾਂਗ ਬਣਾ ਦਿਆਂਗਾ ਜਿਸ ਨੂੰ ਉਹ ਮੇਰੇ ਸਾਹਮਣੇ ਦੋ ਹਿਸਿਆਂ ਵਿੱਚ ਕੱਟ ਦਿੰਦੇ ਹਨ ਅਤੇ ਦੋਹਾਂ ਟੁਕੜਿਆਂ ਦੇ ਵਿੱਚਕਾਰੋ ਗੁਜ਼ਰ ਜਾਂਦੇ ਹਨ।"
20ਇਹੀ ਨੇ ਉਹ ਲੋਕ ਜਿਨ੍ਹਾਂ ਨੇ ਵੱਛੇ ਨੂੰ ਦੋ ਹਿਸਿਆਂ ਵਿੱਚ ਕੱਟ ਦਿੱਤਾ ਸੀ ਅਤੇ ਉਨ੍ਹਾਂ ਦੇ ਵਿੱਚਕਾਰੋ ਲੰਘੇ ਸਨ ਜਦੋਂ ਉਨ੍ਹਾਂ ਨੇ ਮੇਰੇ ਸਾਹਮਣੇ ਇਕਰਾਰਨਾਮਾ ਕੀਤਾ ਸੀ: ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਰਾਜ ਦਰਬਾਰ ਦੇ ਮਹੱਤਵਪੂਰਣ ਅਧਿਕਾਰੀ, ਜਾਜਕ ਅਤੇ ਧਰਤੀ ਦੇ ਲੋਕ।"

21ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ ਅਤੇ ਹਰ ਓਸ ਬੰਦੇ ਦੇ ਹਵਾਲੇ ਜਿਹੜੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਹੈ। ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਆਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੀ ਖੁਰਾਕ ਬਣਨਗੀਆਂ।"
22ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸ ਦੇ ਲੋਕਾਂ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕਰ ਦਿਆਂਗਾ ਭਾਵੇਂ ਉਹ ਫ਼ੌਜ ਯਰੂਸ਼ਲਮ ਨੂੰ ਛੱਡ ਚੁੱਕੀ ਹੋਵੇ।"
23ਪਰ ਮੈਂ ਹੁਕਮ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ‘ਕਿ ਬਾਬਲ ਦੀ ਫ਼ੌਜ ਯਰੂਸ਼ਲਮ ਵਾਪਸ ਲਿਆਂਦੀ ਜਾਵੇ। ਉਹ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜੇਗੀ। ਉਹ ਇਸ ਉੱਤੇ ਕਬਜ਼ਾ ਕਰ ਲਵੇਗੀ ਅਤੇ ਇਸ ਨੂੰ ਅੱਗ ਲਾਕੇ ਸਾੜ ਦੇਵੇਗੀ। ਅਤੇ ਮੈਂ ਯਹੂਦਾਹ ਦੀ ਧਰਤੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿਆਂਗਾ। ਉਹ ਸ਼ਹਿਰ ਸੱਖਣੇ ਮਾਰੂਬਲ ਹੋ ਜਾਣਗੇ। ਕੋਈ ਬੰਦਾ ਵੀ ਓੱਥੇ ਨਹੀਂ ਰਹੇਗਾ।’”"
24ਰੇਕਾਬੀ ਪਰਿਵਾਰ ਦੀ ਚੰਗੀ ਮਿਸਾਲ ਉਸ ਸਮੇਂ ਜਦੋਂ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ, ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਵੱਲੋਂ ਇਹ ਸੰਦੇਸ਼ ਸੀ:"
25“ਯਿਰਮਿਯਾਹ, ਰੇਕਾਬੀ ਪਰਿਵਾਰ ਕੋਲ ਜਾਹ। ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਵੱਖੀ ਵਾਲੇ ਪਾਸੇ ਦੇ ਕਿਸੇ ਕਮਰੇ ਵਿੱਚ ਆਉਣ ਦਾ ਸੱਦਾ ਦੇਵੀਂ। ਉਨ੍ਹਾਂ ਨੂੰ ਪੀਣ ਲਈ ਸ਼ਰਾਬ ਦੇਵੀਂ।”"

26ਇਸ ਲਈ ਮੈਂ ਯਅਜ਼ਨਯਾਹ ਨੂੰ ਲੈਣ ਲਈ ਗਿਆ। ਯਅਜ਼ਨਯਾਹ ਯਿਰਮਿਯਾਹ ਦਾ ਪੁੱਤਰ ਸੀ। ਯਿਰਮਿਯਾਹ ਹਬਸਿਨ੍ਨਯਾਹ ਦਾ ਪੁੱਤਰ ਸੀ। ਅਤੇ ਮੈਂ ਯਅਜ਼ਨਯਾਹ ਦੇ ਸਾਰੇ ਭਰਾਵਾਂ ਅਤੇ ਪੁੱਤਰਾਂ ਨੂੰ ਇਕੱਠਾ ਕਰ ਲੈ ਲਿਆ। ਮੈਂ ਰੇਕਾਬੀਆਂ ਦੇ ਪੂਰੇ ਪਰਿਵਾਰਾਂ ਨੂੰ ਇਕੱਠਾ ਕਰ ਲਿਆ।"
27ਫ਼ੇਰ ਮੈਂ ਰੇਕਾਬੀ ਪਰਿਵਾਰ ਨੂੰ ਯਹੋਵਾਹ ਦੇ ਮੰਦਰ ਵਿੱਚ ਲੈ ਗਿਆ। ਅਸੀਂ ਉਸ ਕਮਰੇ ਵਿੱਚ ਗਏ ਜਿਸ ਨੂੰ ਹਾਨਾਨ ਦੇ ਪੁੱਤਰ ਦਾ ਕਮਰਾ ਸੱਦਿਆ ਜਾਂਦਾ ਸੀ। ਹਾਨਾਹ ਯਿਗਦਲਯਾਹ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ। ਹਾਨਾਨ ਪਰਮੇਸ਼ੁਰ ਦਾ ਬੰਦਾ ਸੀ। ਇਹ ਕਮਰੇ ਉਸ ਕਮਰੇ ਦੇ ਨਾਲ ਦਾ ਸੀ ਜਿੱਥੇ ਯਹੂਦਾਹ ਦੇ ਰਾਜਕੁਮਾਰ ਠਹਿਰਦੇ ਹਨ। ਇਹ ਸ਼ੱਲੁਮ ਦੇ ਪੁੱਤਰ ਮਆਸੇਯਾਹ ਦੇ ਕਮਰੇ ਦੇ ਉੱਪਰ ਸੀ। ਮਆਸੇਯਾਹ ਮੰਦਰ ਦਾ ਚੌਕੀਦਾਰ ਸੀ।"
28ਫ਼ੇਰ ਮੈਂ ਸ਼ਰਾਬ ਦੀਆਂ ਕੁਝ ਸੁਰਾਹੀਆਂ ਕੁਝ ਪਿਆਲਿਆਂ ਸਮੇਤ ਰੇਕਾਬੀ ਪਰਿਵਾਰ ਦੇ ਸਾਹਮਣੇ ਰੱਖ ਦਿੱਤੀਆਂ। ਅਤੇ ਮੈਂ ਉਨ੍ਹਾਂ ਨੂੰ ਆਖਿਆ, “ਬੋੜੀ ਜਿਹੀ ਸ਼ਰਾਬ ਪੀਵੋ।”"
29ਪਰ ਰੇਕਾਬੀ ਦੇ ਪਰਿਵਾਰ ਵਾਲਿਆਂ ਨੇ ਆਖਿਆ, “ਅਸੀਂ ਸ਼ਰਾਬ ਬਿਲਕੁਲ ਨਹੀਂ ਪੀਂਦੇ। ਅਸੀਂ ਇਹ ਕਦੇ ਨਹੀਂ ਪੀਤੀ ਕਿਉਂ ਕਿ ਸਾਡੇ ਪੁਰਖੇ ਯੋਨਾਦਾਬ ਸਪੁੱਤਰ ਰੇਕਾਬ ਨੇ ਸਾਨੂੰ ਇਹ ਆਦੇਸ਼ ਦਿੱਤਾ ਸੀ: ‘ਤੁਹਾਨੂੰ ਅਤੇ ਤੁਹਾਡੇ ਉਤਰਾਧਿਕਾਰੀਆਂ ਨੂੰ ਕਦੇ ਵੀ ਮੈ ਨਹੀਂ ਪੀਣੀ ਚਾਹੀਦੀ।"
30ਅਤੇ ਇਹ ਵੀ ਕਿ ਤੁਹਾਨੂੰ ਕਦੇ ਵੀ ਮਕਾਨ ਨਹੀਂ ਉਸਾਰਨੇ ਚਾਹੀਦੇ, ਬੀਜ ਨਹੀਂ ਬੀਜਣੇ ਚਾਹੀਦੇ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਲਗਾਉਣੇ ਚਾਹੀਦੇ। ਤੁਹਾਨੂੰ ਇਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ। ਤੁਹਾਨੂੰ ਸਿਰਫ਼ ਤੰਬੂਆਂ ਵਿੱਚ ਰਹਿਣਾ ਚਾਹੀਦਾ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਲੰਮੇ ਸਮੇਂ ਤੀਕ ਉਸ ਧਰਤੀ ਉੱਤੇ ਰਹੋਁਗੇ ਜਿੱਥੇ ਤੁਸੀਂ ਇੱਕ ਥਾਂ ਤੋਂ ਦੂਜੀ ਥਾਂ ਤੇ ਘੁੰਮਦੇ ਹੋ।’"

31ਇਸ ਲਈ ਅਸੀਂ ਰੇਕਾਬੀਆਂ ਦੇ ਲੋਕਾਂ ਨੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸਦਾ ਆਦੇਸ਼ ਸਾਡੇ ਪੁਰਖੇ ਯੋਨਾਦਾਬ ਨੇ ਸਾਡੇ ਲਈ ਕੀਤਾ ਸੀ। ਅਸੀਂ ਕਦੇ ਵੀ ਸ਼ਰਾਬ ਨਹੀਂ ਪੀਂਦੇ। ਅਤੇ ਸਾਡੀਆਂ ਪਤਨੀਆਂ, ਸਾਡੇ ਪੁੱਤਰ, ਅਤੇ ਧੀਆਂ ਵੀ ਕਦੇ ਸ਼ਰਾਬ ਨਹੀਂ ਪੀਂਦੇ।"
32ਅਸੀਂ ਕਦੇ ਵੀ ਰਹਿਣ ਲਈ ਮਕਾਨ ਨਹੀਂ ਬਣਾਉਂਦੇ। ਅਤੇ ਅਸੀਂ ਕਦੇ ਵੀ ਬਗੀਚਿਆਂ ਜਾਂ ਖੇਤਾਂ ਦੇ ਮਾਲਕ ਨਹੀਂ ਬਣਦੇ। ਅਤੇ ਅਸੀਂ ਕਦੇ ਫ਼ਸਲਾਂ ਨਹੀਂ ਬੀਜਦੇ।"
33“ਅਸੀਂ ਹਮੇਸ਼ਾ ਤੰਬੂਆਂ ਵਿੱਚ ਰਹੇ ਹਾਂ ਅਤੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸ ਬਾਰੇ ਸਾਡੇ ਪੁਰਖੇ ਯੋਨਾਦਾਬ ਨੇ ਸਾਨੂੰ ਆਦੇਸ਼ ਦਿੱਤਾ ਸੀ।"
34ਪਰ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ਼ ਉੱਤੇ ਹਮਲਾ ਕੀਤਾ ਸੀ ਤਾਂ ਅਸੀਂ ਯਰੂਸ਼ਲਮ ਵਿੱਚ ਜ਼ਰੂਰ ਗਏ ਸੀ। ਅਸੀਂ ਇੱਕ ਦੂਜੇ ਨੂੰ ਆਖਿਆ ਸੀ, ‘ਆਓ ਅਸੀਂ ਯਰੂਸ਼ਲਮ ਦੇ ਸ਼ਹਿਰ ਵਿੱਚ ਜ਼ਰੂਰ ਦਾਖਲ ਹੋਈੇ ਤਾਂ ਜੋ ਅਸੀਂ ਬਾਬਲ ਦੀ ਫ਼ੌਜ ਅਤੇ ਆਰਾਮੀਆਂ ਦੀ ਫ਼ੌਜ ਕੋਲੋਂ ਬਚ ਸੱਕੀਏ।’ ਇਸ ਲਈ ਅਸੀਂ ਯਰੂਸ਼ਲਮ ਵਿੱਚ ਠਹਿਰ ਗਏ ਸਾਂ।”"
35ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ,"

36ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਯਿਰਮਿਯਾਹ, ਜਾਹ ਅਤੇ ਇਹ ਸੰਦੇਸ਼ ਯਹੂਦਾਹ ਦੇ ਬੰਦਿਆਂ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਦੱਸ: ਤੁਹਾਨੂੰ ਲੋਕਾਂ ਨੂੰ ਸਬਕ ਸਿਖਣਾ ਚਾਹੀਦਾ ਹੈ ਅਤੇ ਮੇਰੇ ਸੰਦੇਸ਼ ਨੂੰ ਮੰਨਣਾ ਚਾਹੀਦਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
37“ਰੇਕਾਬ ਦੇ ਪੁੱਤਰ ਯੋਨਾਦਾਬ ਨੇ ਆਪਣੇ ਪੁੱਤਰਾਂ ਨੂੰ ਸ਼ਰਾਬ ਨਾ ਪੀਣ ਦਾ ਹੁਕਮ ਕੀਤਾ ਅਤੇ ਉਹ ਆਦੇਸ਼ ਮੰਨਿਆ ਗਿਆ ਹੈ। ਅੱਜ ਦਿਨ ਤੀਕ ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਆਪਣੇ ਪੁਰਖੇ ਦਾ ਆਦੇਸ਼ ਮੰਨਿਆ ਹੈ। ਉਹ ਸ਼ਰਾਬ ਨਹੀਂ ਪੀਂਦੇ। ਪਰ ਮੈਂ ਯਹੋਵਾਹ ਹਾਂ। ਅਤੇ ਮੈਂ ਯਹੂਦਾਹ ਦੇ ਤੁਸਾਂ ਲੋਕਾਂ ਨੂੰ ਬਾਰ-ਬਾਰ ਸੰਦੇਸ਼ ਦਿੱਤੇ ਹਨ ਪਰ ਤੁਸੀਂ ਮੇਰਾ ਹੁਕਮ ਨਹੀਂ ਮੰਨਿਆ।"
38ਮੈਂ ਆਪਣੇ ਸੇਵਕਾਂ, ਨਬੀਆਂ, ਨੂੰ ਇਸਰਾਏਲ ਅਤੇ ਯਹੂਦਾਹ ਦੇ ਤੁਸੀਂ ਲੋਕਾਂ ਕੋਲ ਭੇਜਿਆ। ਮੈਂ ਉਨ੍ਹਾਂ ਨੂੰ ਤੁਹਾਡੇ ਵੱਲ ਬਾਰ-ਬਾਰ ਭੇਜਿਆ। ਉਨ੍ਹਾਂ ਨਬੀਆਂ ਨੇ ਤੁਹਾਨੂੰ ਆਖਿਆ ਸੀ, ‘ਤੁਹਾਨੂੰ ਇਸਰਾਏਲ ਅਤੇ ਯਹੂਦਾਹ ਦੇ ਹਰ ਬੰਦੇ ਨੂੰ ਮੰਦੇ ਕੰਮ ਕਰਨੇ ਛੱਡ ਦੇਣੇ ਚਾਹੀਦੇ ਹਨ। ਤੁਹਾਨੂੰ ਨੇਕੀ ਹੀ ਕਰਨੀ ਚਾਹੀਦੀ ਹੈ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ। ਉਨ੍ਹਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਜੇ ਤੁਸੀਂ ਮੇਰਾ ਹੁਕਮ ਮੰਨੋਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਸੋਗੇ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਹੋਈ ਹੈ।’ ਪਰ ਤੁਸਾਂ ਲੋਕਾਂ ਨੇ ਮੇਰੇ ਸੰਦੇਸ਼ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ।"
You have read Jeremiah 25
38 verses