Lumina
Jeremiah

Jeremiah Threatened

Jeremiah 26·Punjabi Bible

1ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਉਨ੍ਹਾਂ ਆਦੇਸ਼ਾਂ ਦਾ ਪਾਲਣ ਕੀਤਾ ਜਿਹੜੇ ਉਨ੍ਹਾਂ ਦੇ ਪੁਰਖੇ ਨੇ ਉਨ੍ਹਾਂ ਨੂੰ ਦਿੱਤੇ। ਪਰ ਯਹੂਦਾਹ ਦੇ ਲੋਕਾਂ ਨੇ ਮੇਰੀ ਗੱਲ ਨਹੀਂ ਮੰਨੀ।”"

2ਇਸ ਲਈ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਮੈਂ ਆਖਿਆ ਸੀ ਕਿ ਯਹੂਦਾਹ ਅਤੇ ਯਰੂਸ਼ਲਮ ਨਾਲ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਮੈਂ ਛੇਤੀ ਹੀ ਉਨ੍ਹਾਂ ਸਾਰੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਪਰ ਉਨ੍ਹਾਂ ਸੁਣਨ ਤੋਂ ਇਨਕਾਰ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬੁਲਾਇਆ ਪਰ ਉਨ੍ਹਾਂ ਨੇ ਮੈਨੂੰ ਕੋਈ ਜਵਾਬ ਨਹੀਂ ਦਿੱਤਾ।”"

3ਫ਼ੇਰ ਯਿਰਮਿਯਾਹ ਨੇ ਰੇਕਾਬੀ ਲੋਕਾਂ ਦੇ ਪਰਿਵਾਰ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ‘ਤੁਸੀਂ ਲੋਕਾਂ ਨੇ ਆਪਣੇ ਪੁਰਖੇ ਯੋਨਾਦਾਬ ਦੇ ਆਦੇਸ਼ ਮਂਨੇ ਹਨ। ਤੁਸੀਂ ਯੋਨਾਦਾਬ ਦੀਆਂ ਸਾਰੀਆਂ ਸਿੱਖਿਆਵਾਂ ਉੱਤੇ ਚੱਲੇ ਹੋ। ਤੁਸੀਂ ਹਰ ਉਹ ਗੱਲ ਕੀਤੀ ਹੈ ਜਿਸਦਾ ਉਸ ਨੇ ਆਦੇਸ਼ ਦਿੱਤਾ ਸੀ।"

4ਇਸ ਲਈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਇੱਥੇ ਰੇਕਾਬ ਦੇ ਪੁੱਤਰ ਯੋਨਾਦਾਬ ਦਾ ਕੋਈ ਨਾ ਕੋਈ ਉੱਤਰਾਧਿਕਾਰੀ ਮੇਰੀ ਸੇਵਾ ਕਰਨ ਵਾਲਾ ਹਮੇਸ਼ਾ ਹੋਵੇਗਾ।’”"

5ਪਾਤਸ਼ਾਹ ਯਹੋਯਾਕੀਮ ਦਾ ਯਿਰਮਿਯਾਹ ਦੀ ਪੱਤਰੀ ਨੂੰ ਸਾੜਨਾ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਦੀ ਹੈ ਜਦੋਂ ਯੋਸ਼ੀਯਾਹ ਦਾ ਪੁੱਤਰ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ ਅਤੇ ਉਸ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:"

Jeremiah 26 illustration - Jeremiah Chapter 26

6“ਯਿਰਮਿਯਾਹ, ਇੱਕ ਪੱਤਰੀ ਲੈ ਅਤੇ ਉਸ ਉੱਤੇ ਉਨ੍ਹਾਂ ਸਮੂਹ ਸੰਦੇਸ਼ਾਂ ਨੂੰ ਲਿਖ ਲੈ ਜਿਹੜੇ ਮੈਂ ਤੈਨੂੰ ਦਿੱਤੇ ਹਨ। ਮੈਂ ਤੇਰੇ ਨਾਲ ਇਸਰਾਏਲ ਅਤੇ ਯਹੂਦਾਹ ਅਤੇ ਸਾਰੀਆਂ ਕੌਮਾਂ ਬਾਰੇ ਗੱਲ ਕੀਤੀ ਹੈ। ਉਸ ਸਮੇਂ ਤੋਂ ਲੈ ਕੇ, ਜਦੋਂ ਯੋਸ਼ੀਯਾਹ ਰਾਜਾ ਸੀ, ਹੁਣ ਤੀਕ ਮੇਰੇ ਵੱਲੋਂ ਬੋਲੇ ਗਏ ਸਾਰੇ ਸ਼ਬਦਾਂ ਨੂੰ ਲਿਖ ਲੈ।"

7ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।”"

8ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸ ਨੂੰ ਉਹ ਸੰਦੇਸ਼ ਸੁਣਾਏ ਜਿਹੜੇ ਉਸ ਨੂੰ ਯਹੋਵਾਹ ਨੇ ਸੁਣਾਏ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ।"

9ਫ਼ੇਰ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ, ਮੈ ਯਹੋਵਾਹ ਦੇ ਮੰਦਰ ਵਿੱਚ ਨਹੀਂ ਜਾ ਸੱਕਦਾ। ਮੈਨੂੰ ਓੱਥੇ ਜਾਣ ਦੀ ਇਜਾਜ਼ਤ ਨਹੀ।"

10ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓੱਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪੜ੍ਹ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪੜ੍ਹ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪੜ੍ਹ ਕੇ ਸੁਣਾਈਁ।"

Jeremiah 26 illustration - Jeremiah Chapter 26

11ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।”"

12ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ।"

13ਯਹੋਯਾਕੀਮ ਦੇ ਰਾਜਕਾਲ ਦੇ ਪੰਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ।"

14ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪੜ੍ਹੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸ ਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪੜ੍ਹ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ।"

15ਇੱਕ ਮੀਕਾਯਾਹ ਨਾਂ ਦੇ ਬੰਦੇ ਨੇ ਯਹੋਵਾਹ ਦੇ ਉਹ ਸਾਰੇ ਸੰਦੇਸ਼ ਸੁਣੇ ਜਿਨ੍ਹਾਂ ਨੂੰ ਬਾਰੂਕ ਨੇ ਪੱਤਰੀ ਤੋਂ ਪੜ੍ਹ ਕੇ ਸੁਣਾਇਆ। ਮੀਕਾਯਾਹ ਗਮਰਯਾਹ ਦਾ ਪੁੱਤਰ ਸੀ ਜਿਹੜਾ ਸ਼ਾਫ਼ਾਨ ਦਾ ਪੁੱਤਰ ਸੀ।"

Jeremiah 26 illustration - Jeremiah Chapter 26

16ਜਦੋਂ ਮੀਕਾਯਾਹ ਨੇ ਪੱਤਰੀ ਦੇ ਸੰਦੇਸ਼ਾਂ ਨੂੰ ਸੁਣਿਆ ਤਾਂ ਉਹ ਰਾਜੇ ਦੇ ਮਹਿਲ ਵਿੱਚ ਸੱਕੱਤਰ ਦੇ ਕਮਰੇ ਵਿੱਚ ਚੱਲਾ ਗਿਆ। ਸਾਰੇ ਸ਼ਾਹੀ ਅਧਿਕਾਰੀ ਰਾਜੇ ਦੇ ਮਹਿਲ ਵਿੱਚ ਓੱਥੇ ਬੈਠੇ ਹੋਏ ਸਨ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਅਲੀਸ਼ਾਮਾ ਲਿਖਾਰੀ, ਸੱਕੱਤਰ, ਸ਼ਮਅਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲ-ਨਾਥਾਨ, ਸ਼ਾਫ਼ਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਹੋਰ ਸਾਰੇ ਸ਼ਾਹੀ ਅਧਿਕਾਰੀ ਵੀ ਓੱਥੇ ਸਨ।"

17ਮੀਕਾਯਾਹ ਨੇ ਉਨ੍ਹਾਂ ਅਧਿਕਾਰੀਆਂ ਨੂੰ ਉਹ ਸਾਰਾ ਕੁਝ ਦੱਸਿਆ ਜਿਹ੍ਹੜਾ ਉਸ ਨੇ ਬਾਰੂਕ ਨੂੰ ਪੱਤਰੀ ਵਿੱਚੋਂ ਪੜ੍ਹਦੇ ਸੁਣਿਆ ਸੀ।"

18ਤਾਂ ਉਨ੍ਹਾਂ ਸਾਰੇ ਅਧਿਕਾਰੀਆਂ ਨੇ ਇੱਕ ਯਹੂਦੀ ਨਾਂ ਦੇ ਆਦਮੀ ਨੂੰ ਬਾਰੂਕ ਵੱਲ ਘਲਿਆ। ਯ੍ਯਹੂਦੀ ਨਬਨਯਾਹ ਦਾ ਪੁੱਤਰ ਸੀ ਜਿਹੜਾ ਕਿ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਕੂਸ਼ੀ ਦਾ ਪੁੱਤਰ ਸੀ। ਯਹੂਦੀ ਨੇ ਬਾਰੂਕ ਨੂੰ ਆਖਿਆ, “ਉਹ ਪੱਤਰੀ ਲਿਆ ਜਿਸ ਤੋਂ ਤੂੰ ਪੜ੍ਹ ਕੇ ਸੁਣਾ ਰਿਹਾ ਹੈਂ ਅਤੇ ਮੇਰੇ ਨਾਲ ਆ ਜਾ।” ਨੇਰੀਆਹ ਦੇ ਪੁੱਤਰ ਬਾਰੂਕ ਨੇ ਪੱਤਰੀ ਫ਼ੜੀ ਅਤੇ ਯੇਹੂਦੀ ਦੇ ਨਾਲ ਅਧਿਕਾਰੀਆਂ ਵੱਲ ਚੱਲ ਪਿਆ।"

19ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਬੈਠ ਜਾ ਅਤੇ ਸਾਨੂੰ ਇਹ ਪੱਤਰੀ ਪੜ੍ਹ ਕੇ ਸੁਣਾ।” ਇਸ ਲਈ ਬਾਰੂਕ ਨੇ ਉਨ੍ਹਾਂ ਨੂੰ ਪੱਤਰੀ ਪੜ੍ਹ ਕੇ ਸੁਣਾਈ।"

20ਉਨ੍ਹਾਂ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਤੋਂ ਸਾਰੇ ਸੰਦੇਸ਼ ਸੁਣੇ। ਤਾਂ ਉਹ ਬਹੁਤ ਭੈਭੀਤ ਹੋ ਗਏ ਅਤੇ ਇੱਕ ਦੂਜੇ ਵੱਲ ਝਾਕਣ ਲੱਗੇ। ਉਨ੍ਹਾਂ ਨੇ ਬਾਰੂਕ ਨੂੰ ਆਖਿਆ, “ਸਾਨੂੰ ਪੱਤਰੀ ਦੇ ਇਨ੍ਹਾਂ ਸੰਦੇਸ਼ਾਂ ਬਾਰੇ ਰਾਜੇ ਯਹੋਯਾਕੀਮ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ।”"

Jeremiah 26 illustration - Jeremiah Chapter 26

21ਫ਼ੇਰ ਅਧਿਕਾਰੀਆਂ ਨੇ ਬਾਰੂਕ ਤੋਂ ਇੱਕ ਸਵਾਲ ਪੁੱਛਿਆ। ਉਨ੍ਹਾਂ ਨੇ ਆਖਿਆ, “ਬਾਰੂਕ ਸ਼ਾਨੂੰ ਇਹ ਦੱਸ ਕਿ ਜਿਨ੍ਹਾਂ ਸੰਦੇਸ਼ਾਂ ਨੂੰ ਤੂੰ ਪੱਤਰੀ ਉੱਤੇ ਲਿਖਿਆ ਹੈ ਉਹ ਤੈਨੂੰ ਕਿੱਥੋਂ ਮਿਲੇ? ਕੀ ਤੂੰ ਉਹ ਗੱਲਾਂ ਲਿਖ ਲਈਆਂ ਜਿਹੜੀਆਂ ਤੈਨੂੰ ਯਿਰਮਿਯਾਹ ਨੇ ਦੱਸੀਆਂ ਸਨ?”"

22“ਹਾਂ,” ਬਾਰੂਕ ਨੇ ਜਵਾਬ ਦਿੱਤਾ। “ਯਿਰਮਿਯਾਹ ਬੋਲਦਾ ਗਿਆ ਅਤੇ ਮੈਂ ਸਾਰੇ ਸੰਦੇਸ਼ ਇਸ ਪੱਤਰੀ ਉੱਤੇ ਸਿਆਹੀ ਨਾਲ ਲਿਖ ਲੇ।”"

23ਤਾਂ ਫ਼ੇਰ ਸ਼ਾਹੀ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਤੈਨੂੰ ਅਤੇ ਯਿਰਮਿਯਾਹ ਨੂੰ ਅਵੱਸ਼ ਕਿਤੇ ਜਾਕੇ ਛੁਪ ਜਾਣਾ ਚਾਹੀਦਾ ਹੈ। ਕਿਸੇ ਨੂੰ ਇਹ ਨਹੀਂ ਦੱਸਣਾ ਕਿ ਤੁਸੀਂ ਕਿੱਥੋ ਛੁੱਪੇ ਹੋਏ ਹੋ।”"

24ਫ਼ੇਰ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚ ਰੱਖ ਦਿੱਤੀ। ਉਹ ਰਾਜੇ ਯਹੋਯਾਕੀਮ ਕੋਲ ਗਏ ਅਤੇ ਉਸ ਨੂੰ ਪੱਤਰੀ ਬਾਰੇ ਸਾਰਾ ਕੁਝ ਦੱਸ ਦਿੱਤਾ।"

Chapter Complete

You have read Jeremiah 26

24 verses