1ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਤੋਂ ਮਿਸਰ ਦੇ ਫ਼ਿਰਊਨ ਦੀ ਫ਼ੌਜ ਨਾਲ ਜੰਗ ਕਰਨ ਲਈ ਚੱਲੀ,"
2ਤਾਂ ਯਿਰਮਿਯਾਹ ਯਰੂਸ਼ਲਮ ਤੋਂ ਸਫ਼ਰ ਕਰਕੇ ਬਿਨਯਾਮੀਨ ਦੀ ਧਰਤੀ ਉੱਤੇ ਜਾਣਾ ਚਾਹੁੰਦਾ ਸੀ। ਉਹ ਓੱਥੇ ਆਪਣੇ ਪਰਿਵਾਰ ਦੀ ਜੈਦਾਦ ਦੇ ਵੰਡ ਦੇ ਮਸਲੇ ਨੂੰ ਹੱਲ ਕਰਨ ਜਾ ਰਿਹਾ ਸੀ।"
3ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, “ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।”"
4ਯਿਰਮਿਯਾਹ ਨੇ ਯਿਰੀਯਾਹ ਨੂੰ ਆਖਿਆ, “ਇਹ ਸੱਚ ਨਹੀਂ ਹੈ। ਮੈਂ ਇੱਥੋਂ ਬਾਬਲ ਵਾਲਿਆਂ ਨਾਲ ਰਲਣ ਲਈ ਨਹੀਂ ਜਾ ਰਿਹਾ।” ਪਰ ਯਿਰੀਯਾਹ ਨੇ ਯਿਰਮਿਯਾਹ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਅਤੇ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਯਰੂਸ਼ਲਮ ਦੇ ਸ਼ਾਹੀ ਅਧਿਕਾਰੀਆਂ ਕੋਲ ਲੈ ਗਿਆ।"
5ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਥਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਥਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਥਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ।"

6ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਯਹੋਨਾਥਾਨ ਦੇ ਮਕਾਨ ਦੀ ਇੱਕ ਕੋਠੜੀ ਵਿੱਚ ਕੈਦ ਕਰ ਦਿੱਤਾ। ਕੋਠੜੀ ਜ਼ਮੀਨ ਦੇ ਅੰਦਰ ਬਣਿਆ ਇੱਕ ਭੋਰਾ ਸੀ। ਯਿਰਮਿਯਾਹ ਲੰਮੇ ਸਮੇਂ ਤੀਕ ਓੱਥੇ ਹੀ ਰਿਹਾ।"
7ਫ਼ੇਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਸੱਦਿਆ ਅਤੇ ਉਸ ਨੂੰ ਰਾਜ ਮਹਿਲ ਵਿੱਚ ਲਿਆਂਦਾ ਗਿਆ। ਸਿਦਕੀਯਾਹ ਨੇ ਯਿਰਮਿਯਾਹ ਨਾਲ ਇੱਕਾਂਤ ਵਿੱਚ ਗੱਲ ਕੀਤੀ। ਉਸ ਨੇ ਯਿਰਮਿਯਾਹ ਨੂੰ ਪੁੱਛਿਆ, “ਕੀ ਯਹੋਵਾਹ ਵੱਲੋਂ ਕੋਈ ਸੰਦੇਸ਼ ਹੈ?” ਯਿਰਮਿਯਾਹ ਨੇ ਜਵਾਬ ਦਿੱਤਾ, “ਹਾਂ, ਯਹੋਵਾਹ ਵੱਲੋਂ ਸੰਦੇਸ਼ ਹੈ। ਸਿਦਕੀਯਾਹ ਤੈਨੂੰ ਬਾਬਲ ਦੇ ਰਾਜੇ ਦੇ ਹਵਾਲੇ ਕੀਤਾ ਜਾਵੇਗਾ।”"
8ਤਾਂ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਮੈਂ ਕੀ ਕਸੂਰ ਕੀਤਾ ਹੈ? ਮੈਂ ਤੇਰੇ ਜਾਂ ਤੇਰੇ ਅਧਿਕਾਰੀਆਂ ਜਾਂ ਯਰੂਸ਼ਲਮ ਦੇ ਲੋਕਾਂ ਦੇ ਖਿਲਾਫ਼ ਕਿਹੜਾ ਜ਼ੁਰਮ ਕੀਤਾ ਹੈ? ਤੂੰ ਮੈਨੂੰ ਕੈਦ ਵਿੱਚ ਕਿਉਂ ਸੁੱਟਿਆ ਹੈ?"
9ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, ‘ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।’"
10ਪਰ ਹੁਣ, ਮੇਰੇ ਮਾਲਕ, ਯਹੂਦਾਹ ਦੇ ਪਾਤਸ਼ਾਹ, ਕਿਰਪਾ ਕਰਕੇ ਮੇਰੀ ਗੱਲ ਸੁਣੋ। ਮੈਨੂੰ ਤੇਰੇ ਅੱਗੇ ਆਪਣੀ ਬੇਨਤੀ ਪੇਸ਼ ਕਰਨ ਦੇ: ਮੈਨੂੰ ਲਿਖਾਰੀ ਯਹੋਨਾਥਾਨ ਦੇ ਘਰ ਵਾਪਸ ਨਾ ਭੇਜ। ਜੇ ਤੂੰ ਮੈਨੂੰ ਵਾਪਸ ਭੇਜੇਁਗਾ ਮੈਂ ਓੱਥੇ ਮਰ ਜਾਵਾਂਗਾ।”"

11ਇਸ ਲਈ ਰਾਜੇ ਸਿਦਕੀਯਾਹ ਨੇ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਗਾਰਦ ਦੀ ਨਿਗਰਾਨੀ ਵਿੱਚ ਰੱਖ ਦਿੱਤਾ ਜਾਵੇ। ਅਤੇ ਉਸ ਨੇ ਇਹ ਵੀ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਗਲੀ ਦੇ ਨਾਨਬਾਈਆਂ ਦੀ ਰੋਟੀ ਦਿੱਤੀ ਜਾਵੇ। ਯਿਰਮਿਯਾਹ ਨੂੰ ਉਦੋਂ ਤੀਕ ਰੋਟੀ ਦਿੱਤੀ ਗਈ ਜਦੋਂ ਤੀਕ ਕਿ ਸ਼ਹਿਰ ਵਿੱਚੋਂ ਰੋਟੀ ਮੁੱਕ ਨਹੀਂ ਗਈ। ਇਸ ਲਈ ਯਿਰਮਿਯਾਹ ਵਰਾਂਡੇ ਵਿੱਚ ਨਜ਼ਰ ਬੰਦ ਰਿਹਾ।"
12ਯਿਰਮਿਯਾਹ ਨੂੰ ਕੁਂਡ ਵਿੱਚ ਸੁੱਟਿਆ ਗਿਆ ਕੁਝ ਸ਼ਾਹੀ ਅਧਿਕਾਰੀਆਂ ਸੁਣ ਲਿਆ ਕਿ ਯਿਰਮਿਯਾਹ ਕੀ ਪ੍ਰਚਾਰ ਕਰ ਰਿਹਾ ਸੀ। ਉਹ ਸਨ: ਮੱਤਾਨ ਦਾ ਪੁੱਤਰ ਸ਼ਫਟਯਾਹ, ਪਸ਼ਹੂਰ ਦਾ ਪੁੱਤਰ ਗਦਲਯਾਹ, ਸ਼ਲਮਯਾਹ ਦਾ ਪੁੱਤਰ ਯੂਕਲ ਅਤੇ ਮਲਕੀਯਾਹ ਦਾ ਪੁੱਤਰ ਪਸ਼ਹੂਰ। ਯਿਰਮਿਯਾਹ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇ ਰਿਹਾ ਸੀ:"
13“ਯਹੋਵਾਹ ਇਹ ਆਖਦਾ ਹੈ: ‘ਜਿਹੜਾ ਵੀ ਯਰੂਸ਼ਲਮ ਵਿੱਚ ਠਹਿਰੇਗਾ ਉਹ ਤਲਵਾਰ ਨਾਲ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਪਰ ਹਰ ਉਹ ਬੰਦਾ ਜਿਹੜਾ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰੇਗਾ ਉਹ ਜੀਵੇਗਾ। ਉਹ ਬੰਦੇ ਆਪਣੀਆਂ ਜਾਨਾਂ ਬਚਾਕੇ ਨਿਕਲ ਜਾਣਗੇ।’"
14ਅਤੇ ਇਹ ਹੈ ਜੋ ਯਹੋਵਾਹ ਆਖਦਾ ਹੈ: ‘ਯਰੂਸ਼ਲਮ ਦਾ ਇਹ ਸ਼ਹਿਰ ਅਵੱਸ਼ ਹੀ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ। ਉਹ ਇਸ ਸ਼ਹਿਰ ਉੱਤੇ ਕਬਜ਼ਾ ਕਰੇਗਾ।’”"
15ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, “ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।”"

16ਇਸ ਲਈ ਰਾਜੇ ਨੇ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ, “ਯਿਰਮਿਯਾਹ ਤੁਹਾਡੇ ਅਧਿਕਾਰ ਹੇਠਾਂ ਹੈ। ਮੈਂ ਤੁਹਾਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕਦਾ।”"
17ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ।"
You have read Jeremiah 28
17 verses