Lumina
Jeremiah

Jeremiah Buys a Field

Jeremiah 32·Punjabi Bible

1ਪਰ ਯਹੋਵਾਹ ਦਾ ਹੁਕਮ ਮੰਨਣ ਦੀ ਬਜਾਇ ਯੋਹਾਨਾਨ ਅਤੇ ਫ਼ੌਜੀ ਅਧਿਕਾਰੀ ਉਨ੍ਹਾਂ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਿਸਰ ਲੈ ਗਏ। ਅਤੀਤ ਵਿੱਚ ਉਨ੍ਹਾਂ ਬਚੇ ਹੋਏ ਲੋਕਾਂ ਨੂੰ ਦੁਸ਼ਮਣ ਹੋਰਨਾਂ ਦੇਸ਼ਾਂ ਵਿੱਚ ਲੈ ਗਿਆ ਸੀ। ਪਰ ਉਹ ਯਹੂਦਾਹ ਨੂੰ ਵਾਪਸ ਆ ਗਏ ਸਨ।"

2ਹੁਣ ਯੋਹਾਨਾਨ ਅਤੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਸਾਰੇ ਆਦਮੀਆਂ, ਔਰਤਾਂ ਅਤੇ ਬੱਚਿਆਂ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਮਿਸਰ ਲੈ ਗਏ। ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ ਵੀ ਸਨ। (ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦਾ ਨਿਗਰਾਨ ਬਾਪਿਆ ਸੀ। ਨਬੂਜ਼ਰਦਾਨ ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ।) ਯੋਹਾਨਾਨ ਨੇ ਯਿਰਮਿਯਾਹ, ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਵੀ ਨਾਲ ਲਿਆ।"

3ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਗੱਲ ਨਹੀਂ ਸੁਣੀ। ਇਸ ਲਈ ਉਹ ਸਾਰੇ ਲੋਕ ਮਿਸਰ ਚੱਲੇ ਗਏ। ਉਹ ਤਹਪਨਹੇਸ ਕਸਬੇ ਵਿੱਚ ਗਏ।"

4ਤਹਪਨਹੇਸ ਦੇ ਕਸਬੇ ਵਿੱਚ, ਯਿਰਮਿਯਾਹ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ:"

5“ਯਿਰਮਿਯਾਹ, ਕੁਝ ਵੱਡੇ ਪੱਥਰ ਲੈ। ਉਨ੍ਹਾਂ ਨੂੰ ਤਹਪਨਹੇਸ ਵਿੱਚ ਫ਼ਿਰਊਨ ਦੇ ਸਰਕਾਰੀ ਮਕਾਨ ਦੇ ਸਾਹਮਣੇ ਮਿੱਟੀ ਇੱਟਾਂ ਦੇ ਬਣੇ ਹੋਏ ਲਾਂਘੇ ਵਿੱਚ ਦੱਬ ਦੇ। ਇਹ ਗੱਲ ਉਦੋਂ ਕਰੀਂ ਜਦੋਂ ਯਹੂਦਾਹ ਦੇ ਲੋਕ ਤੇਰੇ ਵੱਲ ਦੇਖ ਰਹੇ ਹੋਣ।"

Jeremiah 32 illustration - Jeremiah Chapter 32

6ਫ਼ੇਰ ਉਨ੍ਹਾਂ ਯਹੂਦਾਹ ਦੇ ਲੋਕਾਂ ਨੂੰ, ਜਿਹੜੇ ਤੇਰੇ ਵੱਲ ਦੇਖ ਰਹੇ ਹੋਣ, ਆਖੀਂ: ‘ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਇੱਥੇ ਬੁਲਾਵਾਂਗਾ। ਉਹ ਮੇਰਾ ਸੇਵਕ ਹੈ। ਅਤੇ ਮੈਂ ਉਸਦਾ ਤਖਤ ਇਨ੍ਹਾਂ ਪੱਥਰ ਉੱਪਰ ਸਥਾਪਿਤ ਕਰਾਂਗਾ ਜਿਨ੍ਹਾਂ ਨੂੰ ਮੈਂ ਇੱਥੇ ਦਬਿਆ ਹੈ। ਨਬੂਕਦਨੱਸਰ ਇਨ੍ਹਾਂ ਪੱਥਰ ਉੱਪਰ ਆਪਣੀ ਛਤਰੀ ਤਾਣੇਗਾ।"

7ਉਹ ਇੱਥੇ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਲੋਕਾਂ ਨੂੰ ਮੌਤ ਦੇਵੇਗਾ ਜਿਨ੍ਹਾਂ ਨੇ ਮਰਨਾ ਹੈ। ਉਹ ਉਨ੍ਹਾਂ ਨੂੰ ਬੰਦੀਵਾਨ ਬਣਾਵੇਗਾ ਜਿਨ੍ਹਾਂ ਨੇ ਬੰਦੀ ਬਣਨਾ ਹੈ। ਅਤੇ ਉਹ ਉਨ੍ਹਾਂ ਲਈ ਤਲਵਾਰ ਲੈ ਕੇ ਆਵੇਗਾ ਜਿਨ੍ਹਾਂ ਨੇ ਤਲਵਾਰ ਨਾਲ ਮਰਨਾ ਹੈ।"

8ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰੱਖਿਅਤ ਛੱਡ ਜਾਵੇਗਾ।"

9ਨਬੂਕਦਨੱਸਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਤੋੜ ਦੇਵੇਗਾ ਜਿਹੜੇ ਮਿਸਰ ਵਿੱਚ ਸੂਰਜ ਦੇਵਤੇ ਦੇ ਮੰਦਰ ਵਿੱਚ ਹਨ। ਅਤੇ ਉਹ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਨੂੰ ਸਾੜ ਦੇਵੇਗਾ।’”"

10ਮਿਸਰ ਵਿੱਚ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਮਿਸਰ ਵਿੱਚ ਰਹਿਣ ਵਾਲੇ ਸਾਰੇ ਯਹੂਦਾਹ ਦੇ ਲੋਕਾਂ ਲਈ ਸੀ। ਇਹ ਸੰਦੇਸ਼ ਮਿਗਦੋਲ, ਤਹਪਨਹੇਸ, ਨੋਫ਼ ਅਤੇ ਦੱਖਣੀ ਮਿਸਰ ਦੇ ਕਸਬਿਆਂ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕਾਂ ਲਈ ਸੀ। ਸੰਦੇਸ਼ ਇਹ ਸੀ:"

Jeremiah 32 illustration - Jeremiah Chapter 32

11ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕਾਂ ਨੇ ਉਨ੍ਹਾਂ ਭਿਆਨਕ ਘਟਨਾਵਾਂ ਨੂੰ ਵਾਪਰਦਿਆਂ ਦੇਖਿਆ ਜਿਹੜੀਆਂ ਮੈਂ ਯਰੂਸ਼ਲਮ ਸ਼ਹਿਰ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਪਰ ਘਟਾਈਆਂ। ਉਹ ਕਸਬੇ ਹੁਣ ਪੱਥਰ ਦੇ ਸਖਣੇ ਢੇਰ ਹਨ।"

12ਉਨ੍ਹਾਂ ਥਾਵਾਂ ਨੂੰ ਇਸ ਲਈ ਤਬਾਹ ਕੀਤਾ ਗਿਆ ਸੀ ਕਿਉਂ ਕਿ ਉਨ੍ਹਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਮੰਦੇ ਅਮਲ ਕੀਤੇ ਸਨ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ-ਅਤੇ ਇਸ ਨਾਲ ਮੈਨੂੰ ਬਹੁਤ ਗੁੱਸਾ ਚੜ੍ਹਿਆ। ਤੁਸੀਂ ਲੋਕਾਂ ਨੇ ਅਤੇ ਤੁਹਾਡੇ ਪੁਰਖਿਆਂ ਨੇ ਅਤੀਤ ਵਿੱਚ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਸੀ ਕੀਤੀ।"

13ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, ‘ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।’"

14ਪਰ ਉਨ੍ਹਾਂ ਲੋਕਾਂ ਨੇ ਨਬੀਆਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਉਨ੍ਹਾਂ ਨਬੀਆਂ ਵੱਲ ਧਿਆਨ ਨਹੀਂ ਦਿੱਤਾ। ਉਹ ਲੋਕ ਮੰਦੇ ਕੰਮ ਕਰਨੋ ਨਹੀਂ ਹਟੇ। ਉਹ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਣੋ ਨਾ ਹਟੇ।"

15ਇਸ ਲਈ, ਮੈਂ ਉਨ੍ਹਾਂ ਲੋਕਾਂ ਦੇ ਖਿਲਾਫ਼ ਕਹਿਰ ਪ੍ਰਗਟਾਇਆ। ਮੈਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਨੂੰ ਸਜ਼ਾ ਦਿੱਤੀ। ਮੇਰੇ ਕਹਿਰ ਨੇ ਯਰੂਸ਼ਲਮ ਅਤੇ ਯਹੂਦਾਹ ਦੇ ਕਸਬਿਆਂ ਨੂੰ ਅੱਜ ਦੇ ਪੱਥਰ ਦੇ ਸਖਣੇ ਢੇਰ ਬਣਾ ਦਿੱਤਾ।”"

Jeremiah 32 illustration - Jeremiah Chapter 32

16ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ।"

17ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ।"

18ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ?"

19ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।”"

20ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਆਂ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ।"

Jeremiah 32 illustration - Jeremiah Chapter 32

21ਯਹੂਦਾਹ ਵਿੱਚੋਂ ਬੋੜੇ ਜਿਹੇ ਲੋਕ ਹੀ ਬਚੇ ਸਨ। ਉਹ ਲੋਕ ਉੱਥੋਂ ਇੱਥੇ ਮਿਸਰ ਵਿੱਚ ਆ ਗਏ ਹਨ। ਪਰ ਮੈਂ ਯਹੂਦਾਹ ਦੇ ਪਰਿਵਾਰ ਦੇ ਉਨ੍ਹਾਂ ਬੋੜੇ ਜਿਹੇ ਬਚੇ ਹੋਏ ਲੋਕਾਂ ਨੂੰ ਵੀ ਤਬਾਹ ਕਰ ਦਿਆਂਗਾ। ਉਹ ਜਾਂ ਤਾਂ ਤਲਵਾਰ ਨਾਲ ਕਤਲ ਹੋਣਗੇ ਜਾਂ ਭੁੱਖ ਨਾਲ ਮਰਨਗੇ। ਉਹ ਅਜਿਹੀ ਸ਼ੈਅ ਹੋਣਗੇ ਕਿ ਹੋਰਨਾਂ ਕੌਮਾਂ ਦੇ ਲੋਕ ਜਿਨ੍ਹਾਂ ਬਾਰੇ ਮੰਦਾ ਬੋਲਣਗੇ। ਉਨ੍ਹਾਂ ਨਾਲ ਕੀ ਵਾਪਰਿਆ, ਹੋਰ ਕੌਮਾਂ ਇਸ ਗੱਲੋ ਭੈਭੀਤ ਹੋਣਗੀਆਂ। ਉਹ ਲੋਕ ਸਰਾਪ ਦਾ ਸ਼ਬਦ ਬਣ ਜਾਣਗੇ। ਹੋਰ ਕੌਮਾਂ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਬੇਇੱਜ਼ਤੀ ਕਰਨਗੀਆਂ।"

22ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਮੈਂ ਤਲਵਾਰ, ਭੁੱਖ ਅਤੇ ਭਿਆਨਕ ਬੀਮਾਰੀ ਰਾਹੀਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਸੇ ਤਰ੍ਹਾਂ ਸਜ਼ਾ ਦਿਆਂਗਾ ਜਿਵੇਂ ਮੈਂ ਯਰੂਸ਼ਲਮ ਸ਼ਹਿਰ ਨੂੰ ਸਜ਼ਾ ਦਿੱਤੀ ਸੀ।"

23ਯਹੂਦਾਹ ਦੇ ਬਚੇ ਹੋਏ ਉਨ੍ਹਾਂ ਬੋੜੇ ਜਿਹੇ ਲੋਕਾਂ ਵਿੱਚੋਂ ਇੱਕ ਬੰਦਾ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਇੱਕ ਲੋਕ ਬਚਕੇ ਨਿਕਲ ਸੱਕਣ।”"

24ਯਹੂਦਾਹ ਦੀਆਂ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਮਿਸਰ ਵਿੱਚ ਰਹਿੰਦੀਆਂ ਸਨ, ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੀਆਂ ਰਹੀਆਂ ਸਨ। ਉਨ੍ਹਾਂ ਦੇ ਪਤੀ ਇਸ ਗੱਲ ਨੂੰ ਜਾਣਦੇ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ ਨਹੀਂ। ਓੱਥੇ ਯਹੂਦਾਹ ਦੇ ਲੋਕਾਂ ਦਾ ਵੱਡਾ ਸਮੂਹ ਜੁੜਿਆ ਹੋਇਆ ਸੀ। ਉਹ ਯਹੂਦਾਹ ਦੇ ਉਹ ਲੋਕ ਸਨ ਜਿਹੜੇ ਦੱਖਣੀ ਮਿਸਰ ਵਿੱਚ ਰਹਿ ਰਹੇ ਸਨ। ਉਨ੍ਹਾਂ ਔਰਤਾਂ ਦੇ ਪਤੀਆਂ ਨੇ, ਜਿਹੜੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੇ ਸਨ, ਯਿਰਮਿਯਾਹ ਨੂੰ ਆਖਿਆ,"

25ਯਹੋਵਾਹ ਦੇ ਜਿਸ ਸੰਦੇਸ਼ ਦੀ ਤੂੰ ਸਾਡੇ ਨਾਲ ਗੱਲ ਕੀਤੀ ਹੈ ਅਸੀਂ ਉਸ ਨੂੰ ਨਹੀਂ ਸੁਣਾਂਗੇ।"

Jeremiah 32 illustration - Jeremiah Chapter 32

26“ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ।"

27ਪਰ ਫ਼ੇਰ ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣੀਆਂ ਬੰਦ ਕਰ ਦਿੱਤੀਆਂ। ਅਤੇ ਅਸੀਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣੀ ਬੰਦ ਕਰ ਦਿੱਤੀ। ਜਦੋਂ ਤੋਂ ਅਸੀਂ ਉਸਦੀ ਉਪਾਸਨਾ ਲਈ ਇਹ ਗੱਲਾਂ ਕਰਨੀਆਂ ਛੱਡ ਦਿੱਤੀਆਂ ਹਨ ਤਾਂ ਅਸੀਂ ਸਮੱਸਿਆਵਾਂ ਵਿੱਚ ਘਿਰ ਗਏ ਹਾਂ। ਸਾਡੇ ਲੋਕ ਤਲਵਾਰ ਅਤੇ ਭੁੱਖ ਨਾਲ ਮਰੇ ਹਨ।”"

28ਫ਼ੇਰ ਔਰਤਾਂ ਬੋਲੀਆਂ। ਉਨ੍ਹਾਂ ਨੇ ਯਿਰਮਿਯਾਹ ਨੂੰ ਆਖਿਆ, “ਸਾਡੇ ਪਤੀਆਂ ਨੂੰ ਪਤਾ ਸੀ ਕਿ ਅਸੀਂ ਕੀ ਕਰ ਰਹੀਆਂ ਸਾਂ। ਸਾਨੂੰ ਉਨ੍ਹਾਂ ਨੇ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦੀ ਇਜਾਜ਼ਤ ਦਿੱਤੀ ਹੋਈ ਸੀ। ਸਾਨੂੰ ਉਨ੍ਹਾਂ ਵੱਲੋਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣ ਦੀ ਵੀ ਇਜਾਜ਼ਤ ਸੀ। ਸਾਡੇ ਪਤੀਆਂ ਨੂੰ ਪਤਾ ਸੀ ਕਿ ਉਸ ਵਰਗੇ ਲੱਗਣ ਵਾਲੇ ਕੇਕ ਬਣਾਉਂਦੀਆਂ ਸਾਂ।”"

29ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਆਦਮੀਆਂ ਅਤੇ ਔਰਤਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਜਿਨ੍ਹਾਂ ਨੇ ਹੁਣੇ ਹੀ ਇਹ ਗੱਲਾਂ ਆਖੀਆਂ ਸਨ।"

30ਯਿਰਮਿਯਾਹ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ ਅਤੇ ਉਸ ਧਰਤੀ ਦੇ ਲੋਕਾਂ ਨੇ ਅਜਿਹਾ ਕੀਤਾ ਸੀ। ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਕੀ ਕੀਤਾ ਸੀ ਅਤੇ ਉਸ ਬਾਰੇ ਸੋਚਿਆ ਸੀ।"

Jeremiah 32 illustration - Jeremiah Chapter 32

31ਫ਼ੇਰ ਯਹੋਵਾਹ ਤੁਹਾਡੇ ਬਾਰੇ ਹੋਰ ਧੀਰਜ ਨਹੀਂ ਸੀ ਰੱਖ ਸੱਕਦਾ। ਯਹੋਵਾਹ ਨੂੰ ਤੁਹਾਡੀਆਂ ਕੀਤੀਆਂ ਭਿਆਨਕ ਗੱਲਾਂ ਨਾਲ ਨਫ਼ਰਤ ਸੀ। ਇਸ ਲਈ ਯਹੋਵਾਹ ਨੇ ਤੁਹਾਡੇ ਦੇਸ਼ ਨੂੰ ਸੱਖਣਾ ਮਾਰੂਬਲ ਬਣਾ ਦਿੱਤਾ। ਹੁਣ ਉੱਥੇ ਕੋਈ ਨਹੀਂ ਰਹਿੰਦਾ। ਹੋਰ ਲੋਕ ਉਸ ਦੇਸ਼ ਦੀ ਨਿੰਦਿਆ ਕਰਦੇ ਨੇ।"

32ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਤੁਸੀਂ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ। ਤੁਸੀਂ ਯਹੋਵਾਹ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਸਦੀ ਬਿਵਸਬਾ ਉੱਤੇ ਜਾਂ ਉਸਦੀਆਂ ਦਿੱਤੀਆਂ ਬਿਧੀਆਂ ਉੱਤੇ ਨਹੀਂ ਚੱਲੇ। ਤੁਸੀਂ ਇਕਰਾਰਨਾਮੇ ਦਾ ਆਪਣੇ ਵਾਲਾ ਹਿੱਸਾ ਪੂਰਾ ਨਹੀਂ ਕੀਤਾ।”"

33ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਮਰਦਾਂ ਅਤੇ ਔਰਤਾਂ ਨਾਲ ਗੱਲ ਕੀਤੀ। ਯਿਰਮਿਯਾਹ ਨੇ ਆਖਿਆ, “ਯਹੂਦਾਹ ਦੇ ਤੁਸੀਂ ਸਾਰੇ ਲੋਕੋ, ਜਿਹੜੇ ਹੁਣ ਮਿਸਰ ਵਿੱਚ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ:"

34ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ‘ਤੁਸਾਂ ਔਰਤਾਂ ਨੇ ਉਹੀ ਕੀਤਾ ਜੋ ਤੁਸੀਂ ਆਖਿਆ ਸੀ ਕਿ ਅਸੀਂ ਕਰਾਂਗੀਆਂ। ਤੁਸੀਂ ਆਖਿਆ ਸੀ, “ਅਸੀਂ ਆਪਣੇ ਕੀਤੇ ਹੋਏ ਇਕਰਾਰਾਂ ਨੂੰ ਨਿਭਾਵਾਂਗੀਆਂ। ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਉਣ ਦਾ ਇਕਰਾਰ ਕੀਤਾ ਸੀ।” ਇਸ ਲਈ ਅੱਗੇ ਵੱਧੋ। ਓਹੀ ਗੱਲਾਂ ਕਰੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਕਰੋਗੀਆਂ। ਆਪਣੇ ਇਕਰਾਰ ਨਿਭਾਓ।’"

35ਪਰ ਮਿਸਰ ਵਿੱਚ ਰਹਿਣ ਵਾਲੇ ਤੁਸੀਂ ਯਹੂਦਾਹ ਦੇ ਸਾਰੇ ਲੋਕੋ ਯਹੋਵਾਹ ਦੇ ਸੰਦੇਸ਼ ਨੂੰ ਸੁਣੋ: ‘ਮੈਂ ਆਪਣੇ ਮਹਾਨ ਨਾਮ ਉੱਤੇ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਯਹੂਦਾਹ ਦਾ ਮਿਸਰ ਵਿੱਚ ਰਹਿਣ ਵਾਲਾ ਕੋਈ ਵੀ ਬੰਦਾ ਇਕਰਾਰ ਕਰਨ ਲਈ ਮੇਰੇ ਨਾਮ ਦੀ ਵਰਤੋਂ ਨਹੀਂ ਕਰੇਗਾ। ਉਹ ਕਦੇ ਵੀ ਨਹੀਂ ਆਖਣਗੇ “ਜਿਵੇਂ ਕਿ ਯਹੋਵਾਹ ਸਾਖੀ ਹੈ….”"

Jeremiah 32 illustration - Jeremiah Chapter 32

36ਮੈਂ ਯਹੂਦਾਹ ਦੇ ਉਨ੍ਹਾਂ ਲੋਕਾਂ ਉੱਤੇ ਨਜ਼ਰ ਰੱਖ ਰਿਹਾ ਹਾਂ। ਪਰ ਮੈਂ ਉਨ੍ਹਾਂ ਉੱਤੇ ਇਸ ਲਈ ਨਜ਼ਰ ਨਹੀਂ ਰੱਖ ਰਿਹਾ ਕਿ ਉਨ੍ਹਾਂ ਦਾ ਧਿਆਨ ਰੱਖਾਂ। ਮਿਸਰ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕ ਭੁੱਖ ਨਾਲ ਮਰਨਗੇ ਅਤੇ ਤਲਵਾਰਾਂ ਨਾਲ ਮਰਨਗੇ। ਉਹ ਉਨਾਂ ਚਿਰ ਤੱਕ ਮਰਦੇ ਰਹਿਣਗੇ ਜਿੰਨਾ ਚਿਰ ਤੀਕ ਕਿ ਸਾਰੇ ਖਤਮ ਨਹੀਂ ਹੋ ਜਾਂਦੇ।"

37ਯਹੂਦਾਹ ਦੇ ਕੁਝ ਲੋਕ ਤਲਵਾਰ ਰਾਹੀਂ ਮਰਨ ਤੋਂ ਬਚ ਜਾਣਗੇ। ਉਹ ਮਿਸਰ ਤੋਂ ਯਹੂਦਾਹ ਵਾਪਸ ਆ ਜਾਣਗੇ। ਪਰ ਬਹੁਤ ਬੋੜੇ ਯਹੂਦਾਹ ਦੇ ਲੋਕ ਹੋਣਗੇ ਜਿਹੜੇ ਬਚ ਰਹਿਣਗੇ। ਯਹੂਦਾਹ ਦੇ ਉਹ ਬਚੇ ਹੋਏ ਲੋਕ ਜਿਹੜੇ ਮਿਸਰ ਵਿੱਚ ਰਹਿਣ ਲਈ ਆ ਗਏ ਸਨ, ਜਾਣ ਲੈਣਗੇ ਕਿ ਕਿਸਦੇ ਬੋਲ ਸੱਚ ਨਿਕਲਦੇ ਨੇ। ਉਹ ਜਾਣ ਲੈਣਗੇ ਕਿ ਕੀ ਮੇਰੇ ਬੋਲ ਸੱਚ ਨਿਕਲਦੇ ਨੇ ਜਾਂ ਉਨ੍ਹਾਂ ਦੇ।"

38ਮੈਂ ਤੁਹਾਨੂੰ ਲੋਕਾਂ ਨੂੰ ਸਬੂਤ ਦੇਵਾਂਗਾ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਕਿ ਮੈਂ ਤੁਹਾਨੂੰ ਇੱਥੇ ਮਿਸਰ ਵਿੱਚ ਸਜ਼ਾ ਦਿਆਂਗਾ। ਫ਼ੇਰ ਤੁਸੀਂ ਪੱਕੀ ਤਰ੍ਹਾਂ ਜਾਣ ਲਵੋਗੇ ਕਿ ਮੇਰੇ ਤੁਹਾਨੂੰ ਦੁੱਖ ਦੇਣ ਦੇ ਇਕਰਾਰ ਸੱਚਮੁੱਚ ਵਾਪਰਨਗੇ।"

39ਇਹ ਤੁਹਾਡੇ ਲਈ ਸਬੂਤ ਹੋਵੇਗਾ ਕਿ ਮੈਂ ਜੋ ਕਹਿੰਦਾ ਹਾਂ ਓਹੋ ਕਰਾਂਗਾ।’ ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਫਿਰਊਨ ਹਾਫ਼ਰਾ ਮਿਸਰ ਦਾ ਰਾਜਾ ਹੈ। ਉਸ ਦੇ ਦੁਸ਼ਮਣ ਉਸ ਨੂੰ ਮਾਰਨਾ ਚਾਹੁੰਦੇ ਹਨ। ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਨਬੂਕਦਨੱਸਰ ਸਿਦਕੀਯਾਹ ਦਾ ਦੁਸ਼ਮਣ ਸੀ। ਅਤੇ ਮੈਂ ਸਿਦਕੀਯਾਹ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕੀਤਾ। ਇਸੇ ਤਰ੍ਹਾਂ, ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕਰ ਦਿਆਂਗਾ।’”"

40ਬਾਰੂਕ ਨੂੰ ਇੱਕ ਸੰਦੇਸ਼ ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ:"

Jeremiah 32 illustration - Jeremiah Chapter 32

41“ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੈਨੂੰ ਆਖਦਾ ਹੈ:"

42‘ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।’”"

43ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ।"

44ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’”"

Chapter Complete

You have read Jeremiah 32

44 verses