Lumina
Jeremiah

Jerusalem Falls

Jeremiah 39·Punjabi Bible

1ਲੋਕ ਬਾਬਲ ਤੋਂ ਬਾਹਰ ਭੱਜ ਰਹੇ ਨੇ। ਉਹ ਉਸ ਦੇਸ਼ ਵਿੱਚੋਂ ਬਚ ਰਹੇ ਨੇ। ਉਹ ਲੋਕ ਸੀਯੋਨ ਨੂੰ ਆ ਰਹੇ ਨੇ। ਅਤੇ ਉਹ ਲੋਕ ਹਰ ਕਿਸੇ ਨੂੰ ਉਨ੍ਹਾਂ ਗੱਲਾਂ ਬਾਰੇ ਦੱਸ ਰਹੇ ਨੇ ਜੋ ਯਹੋਵਾਹ ਕਰ ਰਿਹਾ ਹੈ। ਉਹ ਲੋਕਾਂ ਨੂੰ ਦੱਸ ਰਹੇ ਨੇ ਕਿ ਯਹੋਵਾਹ ਬਾਬਲ ਨੂੰ ਸਜ਼ਾ ਦੇ ਰਿਹਾ ਹੈ, ਜਿਸਦਾ ਉਹ ਅਧਿਕਾਰੀ ਹੈ। ਬਾਬਲ ਨੇ ਯਹੋਵਾਹ ਦਾ ਮੰਦਰ ਢਾਹਿਆ ਸੀ, ਇਸ ਲਈ ਹੁਣ ਯਹੋਵਾਹ ਬਾਬਲ ਨੂੰ ਤਬਾਹ ਕਰ ਰਿਹਾ ਹੈ।"

2ਉਨ੍ਹਾਂ ਬੰਦਿਆਂ ਨੂੰ ਬੁਲਾ ਲਵੋ, ਜੋ ਤੀਰ ਚਲਾਉਂਦੇ ਨੇ। ਉਨ੍ਹਾਂ ਨੂੰ ਬਾਬਲ ਉੱਤੇ ਹਮਲਾ ਕਰਨ ਲਈ ਆਖੋ। ਉਨ੍ਹਾਂ ਲੋਕਾਂ ਨੂੰ ਸ਼ਹਿਰ ਦੁਆਲੇ ਘੇਰਾ ਪਾਉਣ ਲਈ ਆਖੋ। ਕਿਸੇ ਨੂੰ ਵੀ ਬਚਕੇ ਨਾ ਜਾਣ ਦਿਓ। ਉਸ ਨੂੰ ਉਸ ਦੇ ਮੰਦੇ ਕਾਰਿਆਂ ਦਾ ਬਦਲਾ ਦਿਓ। ਉਸ ਨਾਲ ਓਹੀ ਕਰੋ ਜੋ ਉਸ ਨੇ ਹੋਰਨਾਂ ਕੌਮਾਂ ਨਾਲ ਕੀਤਾ ਹੈ। ਬਾਬਲ ਨੇ ਯਹੋਵਾਹ ਦਾ ਆਦਰ ਨਹੀਂ ਕੀਤਾ ਸੀ। ਬਾਬਲ ਦਾ ਇਸਰਾਏਲ ਦੇ ਪਵਿੱਤਰ ਪੁਰੱਖ ਬਾਰੇ ਬੜਾ ਰੁੱਖਾ ਵਿਹਾਰ ਸੀ। ਇਸ ਲਈ ਬਾਬਲ ਨੂੰ ਸਜ਼ਾ ਦਿਓ।"

3ਬਾਬਲ ਦੇ ਗੱਭਰੂ ਗਲੀਆਂ ਅੰਦਰ ਮਾਰੇ ਜਾਣਗੇ। ਓਸ ਦਿਨ ਉਸ ਦੇ ਸਾਰੇ ਫ਼ੌਜੀ ਮਾਰੇ ਜਾਣਗੇ।” ਯਹੋਵਾਹ ਇਹ ਗੱਲਾਂ ਆਖਦਾ ਹੈ।"

4“ਬਾਬਲ, ਤੂੰ ਬਹੁਤ ਗੁਮਾਨੀ ਹੈਂ। ਅਤੇ ਮੈਂ ਤੇਰੇ ਖਿਲਾਫ਼ ਹਾਂ।” ਸਾਡਾ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ। “ਮੈਂ ਤੇਰੇ ਖਿਲਾਫ਼ ਹਾਂ, ਅਤੇ ਤੇਰੇ ਲਈ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ।"

5ਗੁਮਾਨੀ ਬਾਬਲ ਚਕਰ ਖਾਵੇਗਾ ਤੇ ਡਿੱਗੇਗਾ ਅਤੇ ਕੋਈ ਵੀ ਬੰਦਾ ਉੱਠਣ ਵਿੱਚ ਉਸਦੀ ਸਹਾਇਤਾ ਨਹੀਂ ਕਰੇਗਾ। ਮੈਂ ਉਸ ਦੇ ਕਸਬਿਆਂ ਵਿੱਚ ਅੱਗ ਲਾ ਦਿਆਂਗਾ। ਉਹ ਉਸ ਦੇ ਚੁਫ਼ੇਰੇ ਹਰ ਕਿਸੇ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।”"

Jeremiah 39 illustration - Jeremiah Chapter 39

6ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਇਸਰਾਏਲ ਅਤੇ ਯਹੂਦਾਹ ਦੇ ਲੋਕ ਸਤਾਏ ਜਾਂਦੇ ਹਨ। ਦੁਸ਼ਮਣ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਜਾਣ ਨਹੀਂ ਦੇਵੇਗਾ।"

7ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵੇਗਾ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਬਹੁਤ ਤਾਕਤ ਨਾਲ ਉਨ੍ਹਾਂ ਲੋਕਾਂ ਦੀ ਰਾਖੀ ਕਰੇਗਾ। ਉਹ ਉਨ੍ਹਾਂ ਦੀ ਰਾਖੀ ਕਰੇਗਾ, ਤਾਂ ਜੋ ਉਹ ਧਰਤੀ ਅਰਾਮ ਕਰ ਸੱਕੇ। ਪਰ ਓੱਥੇ ਬਾਬਲ ਵਿੱਚ ਰਹਿਣ ਵਾਲੇ ਲੋਕਾਂ ਲਈ ਅਰਾਮ ਨਹੀਂ ਹੋਵੇਗਾ।”"

8ਯਹੋਵਾਹ ਆਖਦਾ ਹੈ, “ਹੇ ਤਲਵਾਰ, ਬਾਬਲ ਵਿੱਚ ਰਹਿੰਦੇ ਲੋਕਾਂ ਨੂੰ ਮਾਰ ਸੁੱਟ। ਹੇ ਤਲਵਾਰ, ਰਾਜੇ ਦੇ ਅਧਿਕਾਰੀਆਂ ਨੂੰ ਅਤੇ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰ ਸੁੱਟ।"

9ਹੇ ਤਲਵਾਰ, ਬਾਬਲ ਦੇ ਜਾਜਕਾਂ ਨੂੰ ਮਾਰ ਸੁੱਟ। ਉਹ ਜਾਜਕ ਮੂਰਖ ਬੰਦਿਆਂ ਵਰਗੇ ਹੋਣਗੇ। ਹੇ ਤਲਵਾਰ, ਬਾਬਲ ਦੇ ਫੌਜੀਆਂ ਨੂੰ ਮਾਰ ਸੁੱਟ। ਉਹ ਫ਼ੌਜੀ ਡਰ ਨਾਲ ਭਰੇ ਹੋਏ ਹੋਣਗੇ।"

10ਹੇ ਤਲਵਾਰ, ਬਾਬਲ ਦੇ ਘੋੜਿਆਂ ਅਤੇ ਰੱਥਾਂ ਨੂੰ ਮਾਰ ਸੁੱਟ। ਹੇ ਤਲਵਾਰ, ਹੋਰਨਾਂ ਦੇਸ਼ਾਂ ਤੋਂ ਭਾੜੇ ਲੇ ਗਏ ਸਾਰੇ ਫ਼ੌਜੀਆਂ ਨੂੰ ਮਾਰ ਸੁੱਟ। ਉਹ ਫ਼ੌਜੀ ਡਰੀ ਹੋਈ ਔਰਤ ਵਰਗੇ ਹੋਣਗੇ। ਹੇ ਤਲਵਾਰ, ਬਾਬਲ ਦੇ ਖਜ਼ਾਨਿਆਂ ਨੂੰ ਤਬਾਹ ਕਰ ਦੇ, ਉਹ ਖਜ਼ਾਨੇ ਲੁੱਟ ਲੇ ਜਾਣਗੇ।"

Jeremiah 39 illustration - Jeremiah Chapter 39

11ਹੇ ਤਲਵਾਰ, ਬਾਬਲ ਦੇ ਪਾਣੀਆਂ ਉੱਤੇ ਸੱਟ ਮਾਰ, ਉਹ ਪਾਣੀ ਸੁੱਕ ਜਾਣਗੇ। ਬਾਬਲ ਕੋਲ ਬੜੇ ਬੁੱਤ ਨੇ। ਉਹ ਬੁੱਤ ਦਰਸਾਉਂਦੇ ਨੇ ਕਿ ਬਾਬਲ ਦੇ ਲੋਕੀ ਕਿੰਨੇ ਮੂਰਖ ਨੇ। ਇਸ ਲਈ ਉਨ੍ਹਾਂ ਲੋਕਾਂ ਨਾਲ ਮੰਦੀਆਂ ਘਟਨਾਵਾਂ ਵਾਪਰਨਗੀਆਂ।"

12ਬਾਬਲ ਕਦੇ ਵੀ ਲੋਕਾਂ ਨਾਲ ਭਰਿਆ ਨਹੀਂ ਹੋਵੇਗਾ। ਅਵਾਰਾ ਕੁੱਤੇ, ਸ਼ਤਰਮੁਰਗ ਅਤੇ ਮਾਰੂਬਲ ਦੇ ਹੋਰ ਜਾਨਵਰ ਓੱਥੇ ਰਹਿਣਗੇ। ਪਰ ਓੱਥੇ ਕਦੇ ਕੋਈ ਵੀ ਬੰਦਾ ਨਹੀਂ ਰਹੇਗਾ।"

13ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਅਤੇ ਉਨ੍ਹਾਂ ਦੇ ਦੁਆਲੇ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਅਤੇ ਹੁਣ ਉਨ੍ਹਾਂ ਕਸਬਿਆਂ ਅੰਦਰ ਕੋਈ ਵੀ ਬੰਦਾ ਨਹੀਂ ਰਹਿੰਦਾ। ਓਸੇ ਤਰ੍ਹਾਂ, ਕੋਈ ਵੀ ਬੰਦਾ ਬਾਬਲ ਅੰਦਰ ਨਹੀਂ ਰਹੇਗਾ। ਅਤੇ ਕੋਈ ਵੀ ਬੰਦਾ ਓੱਥੇ ਰਹਿਣ ਲਈ ਨਹੀਂ ਜਾਵੇਗਾ।”"

14“ਦੇਖੋ! ਉੱਤਰ ਵੱਲੋਂ ਲੋਕੀਂ ਇੱਥੇ ਆ ਰਹੇ ਨੇ। ਉਹ ਇੱਕ ਮਜ਼ਬੂਤ ਕੌਮ ਵੱਲੋਂ ਆ ਰਹੇ ਨੇ। ਸਾਰੀ ਦੁਨੀਆਂ ਦੇ ਬਹੁਤ ਸਾਰੇ ਰਾਜੇ, ਇਕੱਠੇ ਹੀ ਆ ਰਹੇ ਨੇ।"

15ਉਨ੍ਹਾਂ ਦੀਆਂ ਫ਼ੌਜਾਂ ਕੋਲ ਕਮਾਨਾਂ ਅਤੇ ਬਰਛੀਆਂ ਨੇ। ਫ਼ੌਜੀ ਬਹੁਤ ਜ਼ਾਲਮ ਨੇ। ਉਨ੍ਹਾਂ ਕੋਲ ਕੋਈ ਰਹਿਮ ਨਹੀਂ। ਫ਼ੌਜੀ ਆਪਣੇ ਘੋੜਿਆਂ ਤੇ ਸਵਾਰ ਹੋਕੇ ਆ ਰਹੇ ਨੇ, ਅਤੇ ਉਨ੍ਹਾਂ ਦੀ ਅਵਾਜ਼ ਗਰਜਦੇ ਹੋਏ ਸਮੁੰਦਰ ਵਰਗੀ ਹੈ। ਉਹ ਆਪਣੀਆਂ ਥਾਵਾਂ ਉੱਤੇ, ਜੰਗ ਲਈ ਤਿਆਰ ਖਲੋਤੇ ਨੇ। ਬਾਬਲ ਦੇ ਸ਼ਹਿਰ, ਉਹ ਤੇਰੇ ਉੱਤੇ ਹਮਲਾ ਕਰਨ ਲਈ ਤਿਆਰ ਨੇ।"

Jeremiah 39 illustration - Jeremiah Chapter 39

16ਬਾਬਲ ਦੇ ਰਾਜੇ ਨੇ ਇਨ੍ਹਾਂ ਫ਼ੌਜਾਂ ਬਾਰੇ ਸੁਣਿਆ। ਅਤੇ ਉਹ ਬਹੁਤ ਭੈਭੀਤ ਹੋ ਗਿਆ। ਉਹ ਇੰਨਾ ਡਰਿਆ ਹੋਇਆ ਹੈ ਕਿ ਉਸ ਦੇ ਹੱਥ ਨਹੀਂ ਹਿੱਲਦੇ। ਡਰ ਨਾਲ ਉਸਦਾ ਪੇਟ ਦੁੱਖਦਾ ਹੈ ਜਿਵੇਂ ਕੋਈ ਔਰਤ ਬੱਚਾ ਜਣਨ ਵਾਲੀ ਹੋਵੇ।”"

17ਯਹੋਵਾਹ ਆਖਦਾ ਹੈ, “ਕਦੇ-ਕਦੇ ਕੋਈ ਸ਼ੇਰ ਯਰਦਨ ਨਦੀ ਦੇ ਕੰਢੇ ਦੀਆਂ ਸਂਘਣੀਆਂ ਝਾੜੀਆਂ ਵਿੱਚੋਂ ਨਿਕਲ ਆਵੇਗਾ। ਉਹ ਸ਼ੇਰ ਉਨ੍ਹਾਂ ਖੇਤਾਂ ਅੰਦਰ ਘੁੰਮੇਗਾ ਜਿੱਥੇ ਲੋਕ ਆਪਣੇ ਪਸ਼ੂਆਂ ਨੂੰ ਰੱਖਦੇ ਨੇ, ਅਤੇ ਉਹ ਸਾਰੇ ਹੀ ਪਸ਼ੂ ਨੱਸ ਜਾਣਗੇ। ਮੈਂ ਉਸ ਸ਼ੇਰ ਵਰਗਾ ਹੋਵਾਂਗਾ, ਮੈਂ ਬਾਬਲ ਨੂੰ ਉਸਦੀ ਧਰਤੀ ਉੱਤੋਂ ਭਜਾ ਦਿਆਂਗਾ। ਅਜਿਹਾ ਕਰਨ ਲਈ ਮੈਂ ਕਿਸ ਨੂੰ ਚੁਣਾਂ? ਇੱਥੇ ਮੇਰੇ ਜਿਹਾ ਕੋਈ ਨਹੀਂ। ਇੱਥੇ ਅਜਿਹਾ ਕੋਈ ਬੰਦਾ ਨਹੀਂ ਜੋ ਮੈਨੂੰ ਵੰਗਾਰ ਸੱਕੇ। ਇਸ ਲਈ ਮੈਂ ਅਜਿਹਾ ਹੀ ਕਰਾਂਗਾ। ਕੋਈ ਵੀ ਅਯਾਲੀ ਮੈਨੂੰ ਭਜਾਉਣ ਲਈ ਨਹੀਂ ਆਵੇਗਾ, ਮੈਂ ਬਾਬਲ ਦੇ ਲੋਕਾਂ ਨੂੰ ਦੂਰ ਭਜਾ ਦਿਆਂਗਾ।”"

18ਉਸ ਬਾਰੇ ਸੁਣੋ ਜੋ ਵਿਉਂਤ ਯਹੋਵਾਹ ਨੇ ਬਾਬਲ ਨਾਲ ਕਰਨ ਲਈ ਬਣਾਈ ਹੈ। ਉਸ ਬਾਰੇ ਸੁਣੋ ਜਿਸਦਾ ਨਿਆਂ ਯਹੋਵਾਹ ਨੇ ਬਾਬਲ ਦੇ ਲੋਕਾਂ ਨਾਲ ਕਰਨ ਲਈ ਕੀਤਾ ਹੈ। “ਦੁਸ਼ਮਣ ਬਾਬਲ ਦੇ ਇੱਜੜ (ਲੋਕਾਂ) ਦੇ ਲੇਲਿਆਂ ਨੂੰ ਧੂਹ ਕੇ ਲੈ ਜਾਵੇਗਾ। ਬਾਬਲ ਦੀਆਂ ਚਰਾਂਦਾਂ ਉਨ੍ਹਾਂ ਦੇ ਅਮਲਾਂ ਕਰਕੇ ਉਜਾੜ ਹੋ ਜਾਣਗੀਆਂ।"

Chapter Complete

You have read Jeremiah 39

18 verses