Lumina
Jeremiah

Gedaliah Murdered

Jeremiah 41·Punjabi Bible

1ਜਦੋਂ ਉਹ ਅਕਾਸ਼ਾਂ ਵਿੱਚ ਗੱਜਦਾ ਹੈ, ਪਾਣੀ ਗੜਗੜਾਉਂਦਾ ਹੈ। ਉਹ ਬੱਦਲਾਂ ਨੂੰ ਸਾਰੀ ਧਰਤੀ ਉੱਤੇ ਭੇਜਦਾ ਹੈ, ਉਹ ਬਿਜਲੀ ਨੂੰ ਮੀਂਹ ਦੇ ਨਾਲ ਭੇਜਦਾ ਹੈ। ਉਹ ਹਵਾ ਨੂੰ ਆਪਣੇ ਮਾਲ-ਖਾਨਿਆਂ ਵਿੱਚੋਂ ਲਿਆਉਂਦਾ ਹੈ।"

2ਪਰ ਆਦਮੀ ਜਾਨਣ ਲਈ ਬਹੁਤ ਬੇਵਕੂਫ਼ ਹੈ। ਮਾਹਰ ਕਾਰੀਗਰ ਉਨ੍ਹਾਂ ਦੁਆਰਾ ਬਣਾਈਆਂ ਗਈਆਂ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਕਾਰਣ ਸ਼ਰਮਸਾਰ ਕੀਤੇ ਗਏ ਹਨ। ਇਹ ਬੁੱਤ ਝੂਠ ਹਨ। ਇਨ੍ਹਾਂ ਵਿੱਚ ਕੋਈ ਜੀਵਨ ਨਹੀਂ।"

3ਉਹ ਬੁੱਤ ਨਿਕੰਮੇ ਨੇ ਲੋਕਾਂ ਨੇ ਉਨ੍ਹਾਂ ਬੁੱਤਾਂ ਨੂੰ ਬਣਾਇਆ, ਅਤੇ ਉਹ ਮਖੌਲ ਤੋਂ ਬਿਨਾ ਕੁਝ ਵੀ ਨਹੀਂ ਹਨ। ਉਨ੍ਹਾਂ ਦੇ ਨਿਆਂ ਦਾ ਸਮਾਂ ਆਵੇਗਾ, ਅਤੇ ਉਹ ਬੁੱਤ ਤਬਾਹ ਹੋ ਜਾਣਗੇ।"

4ਪਰ ਯਾਕੂਬ ਦਾ ਉਹ ਹਿੱਸਾ (ਪਰਮੇਸ਼ੁਰ) ਉਨ੍ਹਾਂ ਨਿਕੰਮੇ ਬੁੱਤਾਂ ਵਾਂਗ ਨਹੀਂ ਹੈ, ਲੋਕਾਂ ਨੇ ਪਰਮੇਸ਼ੁਰ ਨੂੰ ਨਹੀਂ ਬਣਾਇਆ, ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਬਣਾਇਆ, ਪਰਮੇਸ਼ੁਰ ਨੇ ਹਰ ਸ਼ੈਅ ਸਾਜੀ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।"

5ਯਹੋਵਾਹ ਆਖਦਾ ਹੈ, “ਬਾਬਲ, ਤੂੰ ਮੇਰੀ ਗਰਜ਼ ਹੈਂ, ਮੈਂ ਤੇਰਾ ਇਸਤੇਮਾਲ ਕੌਮਾਂ ਨੂੰ ਭੰਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਕੌਮਾਂ ਨੂੰ ਤਬਾਹ ਕਰਨ ਲਈ ਕੀਤਾ ਹੈ।"

Jeremiah 41 illustration - Jeremiah Chapter 41

6ਮੈਂ ਤੇਰਾ ਇਸਤੇਮਾਲ ਘੋੜੇ ਅਤੇ ਘੋੜਸਵਾਰ ਨੂੰ ਭੰਨਣ ਲਈ ਕੀਤਾ ਹੈ, ਮੈਂ ਤੇਰਾ ਇਸਤੇਮਾਲ ਰੱਥ ਅਤੇ ਰੱਬਵਾਨ ਨੂੰ ਭੰਨਣ ਲਈ ਕੀਤਾ ਹੈ।"

7ਮੈਂ ਤੇਰਾ ਇਸਤੇਮਾਲ ਆਦਮੀ ਅਤੇ ਔਰਤ ਨੂੰ ਭੰਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਬੁੱਢੇ ਅਤੇ ਜਵਾਨ ਲੋਕਾਂ ਨੂੰ ਭੰਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਗੱਭਰੂਆਂ ਅਤੇ ਮੁਟਿਆਰਾਂ ਨੂੰ ਭੰਨਣ ਲਈ ਕੀਤਾ ਹੈ।"

8ਮੈਂ ਤੇਰਾ ਇਸਤੇਮਾਨ ਅਯਾਲੀਆਂ ਅਤੇ ਇੱਜੜ ਨੂੰ ਭੰਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਕਿਸਾਨਾਂ ਅਤੇ ਗਾਵਾਂ ਨੂੰ ਭੰਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਹਾਕਮਾਂ ਅਤੇ ਮਹੱਤਵਪੂਰਣ ਅਧਿਕਾਰੀਆਂ ਨੂੰ ਭੰਨਣ ਲਈ ਕੀਤਾ ਹੈ।"

9ਪਰ ਮੈਂ ਬਾਬਲ ਨੂੰ ਕੀਮਤ ਅਦਾ ਕਰਾਂਗਾ, ਮੈਂ ਬਾਬਲ ਵਾਲਿਆਂ ਨੂੰ ਉਨ੍ਹਾਂ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ ਜਿਹੜੇ ਉਨ੍ਹਾਂ ਸੀਯੋਨ ਨਾਲ ਕੀਤੇ ਸਨ। ਯਹੂਦਾਹ, ਮੈਂ ਉਨ੍ਹਾਂ ਨੂੰ ਤੇਰੇ ਸਾਹਮਣੇ ਸਜ਼ਾ ਦੇਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"

10ਯਹੋਵਾਹ ਆਖਦਾ ਹੈ, “ਬਾਬਲ ਤੂੰ ਇੱਕ ਤਬਾਹ ਕਰਨ ਵਾਲਾ ਪਰਬਤ ਹੈਂ, ਅਤੇ ਬਾਬਲ, ਮੈਂ ਤੇਰੇ ਵਿਰੁੱਧ ਹਾਂ ਤੂੰ ਸਾਰੇ ਦੇਸ਼ ਨੂੰ ਤਬਾਹ ਕਰ ਦਿੱਤਾ ਸੀ, ਅਤੇ ਮੈਂ ਤੇਰੇ ਵਿਰੁੱਧ ਹਾਂ। ਮੈਂ ਆਪਣਾ ਹੱਥ ਤੇਰੇ ਵਿਰੁੱਧ ਰੱਖ ਦੇਵਾਂਗਾ ਮੈਂ ਤੈਨੂੰ ਸਿਖਰਾਂ ਤੋਂ ਧੱਕ ਦੇਵਾਂਗਾ ਮੈਂ ਤੈਨੂੰ ਇੱਕ ਸੜਿਆ ਹੋਇਆ ਪਰਬਤ ਬਣਾ ਦੇਵਾਂਗਾ।"

Jeremiah 41 illustration - Jeremiah Chapter 41

11ਲੋਕ ਕਿਸੇ ਇਮਾਰਤ ਦੀ ਨੀਂਹ ਰੱਖਣ ਲਈ ਬਾਬਲ ਤੋਂ ਪੱਥਰ ਨਹੀਂ ਲਿਜਾਣਗੇ। ਲੋਕਾਂ ਨੂੰ ਇੱਡੇ ਵੱਡੇ ਪੱਥਰ ਨਹੀਂ ਮਿਲਣਗੇ ਜੋ ਕਿਨਾਰਿਆਂ ਲਈ ਵਰਤੇ ਜਾਣ। ਕਿਉਂ? ਕਿਉਂ ਕਿ ਤੁਹਾਡਾ ਸ਼ਹਿਰ ਸਦਾ ਲਈ ਟੁੱਟੀਆਂ ਚੱਟਾਨਾਂ ਦਾ ਇੱਕ ਢੇਰ ਹੋਵੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"

12“ਦੇਸ਼ ਅੰਦਰ ਜੰਗ ਦਾ ਝੰਡਾ ਉੱਚਾ ਚੁੱਕੋ! ਸਾਰੀਆਂ ਕੌਮਾਂ ਅੰਦਰ ਤੁਰ੍ਹੀ ਵਜਾ ਦਿਓ! ਕੌਮਾਂ ਨੂੰ ਬਾਬਲ ਦੇ ਵਿਰੁੱਦ ਜੰਗ ਲਈ ਤਿਆਰ ਕਰੋ! ਅਰਾਰਤ, ਮਿਂਨੀ, ਅਸ਼ਕਨਜ਼ ਦੇ ਰਾਜਾਂ ਨੂੰ ਸੱਦਾ ਦਿਓ ਕਿ ਉਹ ਆਉਣ ਅਤੇ ਬਾਬਲ ਦੇ ਵਿਰੁੱਦ ਲੜਨ। ਉਸ ਦੇ ਵਿਰੁੱਧ ਫ਼ੌਜ ਦੀ ਅਗਵਾਈ ਕਰਨ ਲਈ ਕੋਈ ਕਮਾਂਡਰ ਚੁਣ ਲਵੋ। ਇੰਨੇ ਘੋੜੇ ਭੇਜੋ ਕਿ ਉਹ ਜਾਪਣ ਜਿਵੇਂ ਕੋਈ ਟਿੱਡੀਦਲ ਹੋਵੇ।"

13ਕੌਮਾਂ ਨੂੰ ਉਸ ਦੇ ਖਿਲਾਫ਼ ਲੜਨ ਲਈ ਤਿਆਰ ਕਰੋ, ਮਾਦੀ ਦੇ ਰਾਜਿਆਂ ਨੂੰ ਤਿਆਰ ਕਰੋ, ਉਨ੍ਹਾਂ ਦੇ ਸਾਰੇ ਹਾਕਮਾਂ ਨੂੰ ਅਤੇ ਮਹੱਤਵਪੂਰਣ ਅਧਿਕਾਰੀਆਂ ਨੂੰ ਤਿਆਰ ਕਰੋ। ਉਨ੍ਹਾਂ ਸਾਰੇ ਦੇਸ਼ਾਂ ਨੂੰ ਤਿਆਰ ਕਰੋ ਜਿੱਥੇ ਉਹ ਰਾਜ ਕਰਦੇ ਨੇ, ਬਾਬਲ ਦੇ ਵਿਰੁੱਧ ਲੜਨ ਲਈ।"

14ਧਰਤੀ ਕੰਬੇਗੀ ਜਿਵੇਂ ਇਹ ਬਹੁਤ ਤਕਲੀਫ਼ ਵਿੱਚ ਹੋਵੇ, ਇਹ ਉਦੋਂ ਹਿੱਲੇਗੀ ਜਦੋਂ ਯਹੋਵਾਹ, ਜੋ ਕੁਝ ਵੀ ਉਸ ਨੇ ਬਾਬਲ ਲਈ ਵਿਉਂਤਿਆ ਕਰੇਗਾ। ਯਹੋਵਾਹ ਦੀ ਵਿਉਂਤ ਬਾਬਲ ਨੂੰ ਇੱਕ ਉਜਾੜ ਮਾਰੂਬਲ ਵਿੱਚ ਬਦਲ ਦੇਣ ਦੀ ਵਿਉਂਤ ਹੈ, ਓੱਥੇ ਕੋਈ ਵੀ ਬੰਦਾ ਨਹੀਂ ਰਹੇਗਾ।"

15ਬਾਬਲ ਦੇ ਫ਼ੌਜੀ ਲੜਨ ਤੋਂ ਰੁਕ ਗਏ ਨੇ ਉਹ ਆਪਣੇ ਕਿਲਿਆਂ ਅੰਦਰ ਠਹਿਰੇ ਹੋਏ ਨੇ, ਉਨ੍ਹਾਂ ਦੀ ਤਾਕਤ ਚਲੀ ਗਈ ਹੈ ਉਹ ਡਰੀਆਂ ਹੋਈਆਂ ਔਰਤਾਂ ਵਾਂਗ ਬਣ ਗਏ ਨੇ। ਬਾਬਲ ਦੇ ਘਰ ਸੜ ਰਹੇ ਹਨ। ਉਸ ਦੇ ਦਰਵਾਜ਼ਿਆਂ ਦੀਆਂ ਸਲਾਖਾਂ ਟੁੱਟੀਆਂ ਹੋਈਆਂ ਹਨ।"

Jeremiah 41 illustration - Jeremiah Chapter 41

16ਇੱਕ ਸੰਦੇਸ਼ਵਾਹਕ ਦੇ ਪਿੱਛੇ ਦੂਸਰਾ ਸੰਦੇਸ਼ਵਾਹਕ, ਸੰਦੇਸ਼ਵਾਹਕ ਦੇ ਪਿੱਛੇ ਸੰਦੇਸ਼ਵਾਹਕ ਆਉਂਦਾ ਹੈ। ਉਹ ਬਾਬਲ ਦੇ ਰਾਜੇ ਨੂੰ, ਖਬਰ ਦਿੰਦੇ ਨੇ ਕਿ ਉਸ ਦੇ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ।"

17ਜਿਹੜੀਆਂ ਥਾਵਾਂ ਤੋਂ ਦੀ ਲੋਕ ਨਦੀਆਂ ਪਾਰ ਲੰਘਦੇ ਨੇ, ਉਨ੍ਹਾਂ ਉੱਤੇ ਕਬਜ਼ਾ ਕਰ ਲਿਆ ਗਿਆ ਹੈ। ਸਾਰੀਆਂ ਦਲਦਲਾਂ ਸੜ ਰਹੀਆਂ ਨੇ, ਬਾਬਲ ਦੇ ਸਾਰੇ ਫ਼ੌਜੀ ਭੈਭੀਤ ਨੇ।”"

18ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦੇ ਲੋਕਾਂ ਦਾ ਪਰਮੇਸੁਰ ਆਖਦਾ ਹੈ: “ਬਾਬਲ ਇੱਕ ਛੜਨ ਵਾਲਾ ਮੈਦਾਨ ਹੈ, ਫ਼ਸਲ ਵੇਲੇ ਲੋਕ ਦਾਣਿਆਂ ਤੋਂ ਤੂੜੀ ਨੂੰ ਵੱਖ ਕਰਨ ਲਈ ਅਨਾਜ ਨੂੰ ਕੁੱਟਦੇ ਨੇ ਅਤੇ ਬਾਬਲ ਨੂੰ ਕੁਟ੍ਟਣ ਦਾ ਸਮਾਂ ਵੀ ਛੇਤੀ ਆ ਰਿਹਾ ਹੈ।”"

Chapter Complete

You have read Jeremiah 41

18 verses