1ਸੀਯੋਨ ਦੇ ਲੋਕ ਆਖਣਗੇ, “ਬਾਬਲ ਦੇ ਰਾਜੇ ਨਬੂਕਦਨੱਸਰ ਨੇ ਅਤੀਤ ਵਿੱਚ ਸਾਨੂੰ ਤਬਾਹ ਕੀਤਾ, ਅਤੀਤ ਵਿੱਚ ਨਬੂਕਦਨੱਸਰ ਨੇ ਸਾਨੂੰ ਦੁੱਖ ਦਿੱਤਾ, ਅਤੀਤ ਵਿੱਚ ਉਹ ਸਾਡੇ ਲੋਕਾਂ ਨੂੰ ਫ਼ਢ਼ ਕੇ ਦੂਰ ਲੈ ਗਿਆ ਅਤੇ ਅਸੀਂ ਸੱਖਣੇ ਘੜੇ ਵਾਂਗ ਬਣ ਗਏ। ਉਹ, ਜੋ ਸਾਡੇ ਕੋਲ ਸਭ ਤੋਂ ਚੰਗਾ ਸੀ ਲੈ ਗਿਆ ਅਤੇ ਉਹ ਇੱਕ ਵੱਡੇ ਅਜਗਰ ਵਰਗਾ ਸੀ। ਜੋ ਓਨੀ ਦੇਰ ਤੱਕ ਖਾਂਦਾ ਰਿਹਾ ਜਦੋਂ ਤੀਕ ਉਹ ਰੱਜ ਨਹੀਂ ਗਿਆ। ਉਸ ਨੇ, ਜੋ ਕੁਝ ਸਾਡੇ ਕੋਲ ਸਭ ਤੋਂ ਚੰਗਾ ਸੀ ਲੈ ਲਿਆ ਅਤੇ ਸਾਨੂੰ ਪਰ੍ਹਾਂ ਸੁੱਟ ਦਿੱਤਾ।"
2ਬਾਬਲ ਨੇ ਸਾਨੂੰ ਦੁੱਖ ਦੇਣ ਲਈ ਭਿਆਨਕ ਗੱਲਾਂ ਕੀਤੀਆਂ। ਹੁਣ ਮੈਂ ਚਾਹੁੰਦਾ ਹਾਂ ਕਿ ਬਾਬਲ ਨਾਲ ਉਹੀ ਗੱਲਾਂ ਵਾਪਰਨ।” ਸੀਯੋਨ ਦੇ ਲੋਕ ਇਹ ਗੱਲਾਂ ਆਖਣਗੇ: “ਬਾਬਲ ਦੇ ਲੋਕ ਸਾਡੇ ਲੋਕਾਂ ਨੂੰ ਮਾਰਨ ਦੇ ਦੋਸ਼ੀ ਨੇ। ਉਨ੍ਹਾਂ ਨੂੰ ਹੁਣ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਮਿਲ ਰਹੀ ਹੈ।” ਯਰੂਸ਼ਲਮ ਦੇ ਲੋਕ ਇਹ ਗੱਲਾਂ ਆਖਣਗੇ।"
3ਇਸ ਲਈ ਯਹੋਵਾਹ ਆਖਦਾ ਹੈ: ਯਹੂਦਾਹ, ਮੈਂ ਤੇਰੀ ਰੱਖਿਆ ਕਰਾਂਗਾ। ਮੈਂ ਇਸ ਗੱਲ ਨੂੰ ਪੱਕ ਕਰਾਂਗਾ ਕਿ ਬਾਬਲ ਨੂੰ ਸਜ਼ਾ ਮਿਲੇ। ਮੈਂ ਬਾਬਲ ਦਾ ਸਮੁੰਦਰ ਸੁਕਾ ਦਿਆਂਗਾ ਅਤੇ ਮੈਂ ਉਸ ਦੇ ਪਾਣੀ ਦੇਸ਼ਮਿਆਂ ਨੂੰ ਰੋਕ ਦਿਆਂਗਾ।"
4ਬਾਬਲ ਬਰਬਾਦ ਇਮਾਰਤਾਂ ਦਾ ਢੇਰ ਬਣ ਜਾਵੇਗਾ। ਬਾਬਲ ਅਵਾਰਾ ਕੁਤਿਆਂ ਦੇ ਰਹਿਣ ਦੀ ਥਾਂ ਬਣ ਜਾਵੇਗਾ। ਲੋਕ ਮਲਬੇ ਦੇ ਢੇਰਾਂ ਨੂੰ ਦੇਖਣਗੇ ਅਤੇ ਹੈਰਾਨ ਹੋਣਗੇ। ਲੋਕੀਂ ਆਪਣੇ ਸਿਰ ਹਿਲਾਉਣਗੇ, ਜਦੋਂ ਉਹ ਬਾਬਲ ਬਾਰੇ ਸੋਚਣਗੇ। ਬਾਬਲ ਅਜਿਹੀ ਥਾਂ ਬਣ ਜਾਵੇਗਾ, ਜਿੱਥੇ ਕੋਈ ਵੀ ਬੰਦਾ ਨਹੀਂ ਰਹੇਗਾ।"
5“ਬਾਬਲ ਦੇ ਲੋਕ ਗਜਦੇ ਹੋਏ ਜਵਾਨ ਸ਼ੇਰਾਂ ਵਰਗੇ ਨੇ। ਉਹ ਸ਼ੇਰ ਦੇ ਬੱਚਿਆਂ ਵਾਂਗਰ ਗੁਰਾਂਦੇ ਨੇ।"

6ਜਦੋਂ ਉਹ ਉਤੇਜਿਤ ਹੋ ਜਾਂਦੇ ਨੇ, ਮੈਂ ਉਨ੍ਹਾਂ ਨੂੰ ਦਾਅਵਤ ਦਿਆਂਗਾ ਅਤੇ ਮੈਂ ਉਨ੍ਹਾਂ ਨੂੰ ਸ਼ਰਾਬੀ ਬਣਾ ਦਿਆਂਗਾ। ਉਹ ਹੱਸਣਗੇ ਅਤੇ ਮੌਜ ਮਨਾਉਣਗੇ। ਅਤੇ ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
7“ਬਾਬਲ ਉਨ੍ਹਾਂ ਭੇਡਾਂ, ਦੁਂਬਿਆਂ ਅਤੇ ਬਕਰਿਆਂ ਵਰਗਾ ਹੋਵੇਗਾ, ਜੋ ਮਾਰੇ ਜਾਣ ਦਾ ਇੰਤਜ਼ਾਰ ਕਰਦੇ ਨੇ। ਮੈਂ ਉਨ੍ਹਾਂ ਦੀ ਅਗਵਾਈ ਕਤਲਗਾਹ ਵੱਲ ਨੂੰ ਕਰਾਂਗਾ।"
8“ਸ਼ੇਸ਼ਾਕ ਹਾਰ ਜਾਵੇਗਾ। ਸਾਰੀ ਧਰਤੀ ਦਾ ਸਭ ਤੋਂ ਉੱਤਮ ਅਤੇ ਗੁਮਾਨੀ ਦੇਸ਼ ਬੰਦੀਵਾਨ ਬਣਾ ਦਿੱਤਾ ਜਾਵੇਗਾ। ਹੋਰਨਾਂ ਕੌਮਾਂ ਦੇ ਲੋਕ ਬਾਬਲ ਨੂੰ ਦੇਖਣਗੇ ਅਤੇ ਜਿਹੜੀਆਂ ਗੱਲਾਂ ਉਹ ਦੇਖਣਗੇ, ਉਨ੍ਹਾਂ ਨੂੰ ਭੈਭੀਤ ਕਰ ਦੇਣਗੀਆਂ।"
9ਸਮੁੰਦਰ ਬਾਬਲ ਉੱਤੇ ਚੜ੍ਹ ਜਾਵੇਗਾ। ਉਸ ਦੇ ਗੱਜਦੇ ਹੋਏ ਪਾਣੀ ਉਸ ਨੂੰ ਢੱਕ ਲੈਣਗੇ।"
10ਬਾਬਲ ਦੇ ਕਸਬੇ ਬਰਬਾਦ ਅਤੇ ਸੱਖਣੇ ਹੋਣਗੇ। ਬਾਬਲ ਇੱਕ ਸੁੱਕਾ ਮਾਰੂਬਲ ਬਣ ਜਾਵੇਗਾ। ਇਹ ਅਜਿਹੀ ਧਰਤੀ ਬਣ ਜਾਵੇਗਾ, ਜਿੱਥੇ ਕੋਈ ਲੋਕ ਨਹੀਂ ਰਹਿਣਗੇ। ਲੋਕ ਬਾਬਲ ਵਿੱਚੋਂ ਲੰਘਣਗੇ ਵੀ ਨਹੀਂ।"

11ਮੈਂ ਬਾਬਲ ਦੇ ਝੂਠੇ ਦੇਵਤੇ ਬਆਲ ਨੂੰ ਸਜ਼ਾ ਦੇਵਾਂਗਾ। ਮੈਂ ਉਸ ਨੂੰ ਉਨ੍ਹਾਂ ਲੋਕਾਂ ਨੂੰ ਉਗਲ ਦੇਣ ਦਾ ਹੁਕਮ ਦੇਵਾਂਗਾ, ਜਿਨ੍ਹਾਂ ਨੂੰ ਉਸ ਨੇ ਨਿਗਲਿਆ ਸੀ। ਬਾਬਲ ਦੀ ਕੰਧ ਢਹਿ ਢੇਰੀ ਹੋ ਜਾਵੇਗੀ। ਅਤੇ ਕੌਮਾਂ ਬਾਬਲ ਨੂੰ ਆਉਣੋ ਰੁਕ ਜਾਣਗੀਆਂ।"
12ਮੇਰੇ ਲੋਕੋ, ਬਾਬਲ ਸ਼ਹਿਰ ਵਿੱਚੋਂ ਨਿਕਲ ਜਾਵੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜ ਜਾਵੋ। ਯਹੋਵਾਹ ਦੇ ਮਹਾ ਕਹਿਰ ਤੋਂ ਭੱਜ ਜਾਵੋ।"
13“ਮੇਰੇ ਬੰਦਿਓ, ਗ਼ਮਗੀਨ ਨਾ ਹੋਵੋ। ਅਫ਼ਵਾਹਾਂ ਫ਼ੈਲਣਗੀਆਂ, ਪਰ ਭੈਭੀਤ ਨਾ ਹੋਵੋ। ਇਸ ਸਾਲ ਇੱਕ ਅਫ਼ਵਾਹ ਆਵੇਗੀ। ਇੱਕ ਹੋਰ ਅਫ਼ਵਾਹ ਅਗਲੇ ਸਾਲ ਆਵੇਗੀ। ਅਤੇ ਇੱਥੇ ਦੇਸ਼ ਅੰਦਰ ਜੰਗ ਦੀਆਂ ਭਿਆਨਕ ਅਫ਼ਵਾਹਾਂ ਆਉਣਗੀਆਂ। ਇੱਥੇ ਹਾਕਮਾਂ ਦੇ ਇੱਕ ਦੂਜੇ ਨਾਲ ਲੜਨ ਦੀਆਂ ਅਫ਼ਵਾਹਾਂ ਹੋਣਗੀਆਂ।"
14ਇਹ ਸਮਾਂ ਅਵੱਸ਼ ਆਵੇਗਾ-ਜਦੋਂ ਮੈਂ ਬਾਬਲ ਦੇ ਝੂਠੇ ਦੇਵਤਿਆਂ ਨੂੰ ਸਜ਼ਾ ਦੇਵਾਂਗਾ। ਅਤੇ ਬਾਬਲ ਦੀ ਸਾਰੀ ਧਰਤੀ ਸ਼ਰਮਸਾਰ ਕਰ ਦਿੱਤੀ ਜਾਵੇਗੀ। ਓੱਥੇ, ਉਸ ਸ਼ਹਿਰ ਦੀਆਂ ਗਲੀਆਂ ਅੰਦਰ ਬਹੁਤ ਸਾਰੇ ਮੁਰਦਾ ਲੋਕ ਪਏ ਹੋਣਗੇ।"
15ਫ਼ੇਰ ਅਕਾਸ਼ ਅਤੇ ਧਰਤੀ ਅਤੇ ਹਰ ਉਹ ਸ਼ੈਅ ਜਿਹੜੀ ਹੈ, ਬਾਬਲ ਬਾਰੇ ਉਨ੍ਹਾਂ ਅੰਦਰ ਖੁਸ਼ੀ ਦੀਆਂ ਕਿਲਕਾਰੀਆਂ ਮਾਰੇਗੀ। ਉਹ ਸ਼ੋਰ ਮਚਾਉਣਗੇ ਕਿਉਂ ਕਿ ਉੱਤਰ ਵੱਲੋਂ ਇੱਕ ਫ਼ੌਜ ਆਈ ਸੀ ਅਤੇ ਬਾਬਲ ਦੇ ਖਿਲਾਫ਼ ਲੜੀ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"

16“ਬਾਬਲ ਨੇ ਇਸਰਾਏਲ ਦੇ ਲੋਕਾਂ ਨੂੰ ਮਾਰ ਮੁਕਾਇਆ। ਬਾਬਲ ਨੇ ਧਰਤੀ ਦੀ ਹਰ ਥਾਂ ਬੰਦਿਆਂ ਨੂੰ ਮਾਰਿਆ। ਇਸ ਲਈ ਅਵੱਸ਼ ਬਾਬਲ ਦਾ ਪਤਨ ਹੋਵੇਗਾ!"
17ਤੁਸੀਂ ਲੋਕੀਂ ਤਲਵਾਰ ਕੋਲੋਂ ਬਚ ਗਏ ਸੀ। ਤੁਹਾਨੂੰ ਬਾਬਲ ਨੂੰ ਛੱਡਣ ਦੀ ਛੇਤੀ ਕਰਨੀ ਚਾਹੀਦੀ ਹੈ। ਹੁਣ ਇੰਤਜ਼ਾਰ ਨਾ ਕਰੋ! ਤੁਸੀਂ ਦੂਰ-ਦੁਰਾਡੇ ਦੇਸ਼ ਅੰਦਰ ਹੋ। ਪਰ ਜਿੱਥੇ ਵੀ ਤੁਸੀਂ ਹੋ, ਯਹੋਵਾਹ ਨੂੰ ਚੇਤੇ ਕਰੋ। ਅਤੇ ਯਰੂਸ਼ਲਮ ਨੂੰ ਚੇਤੇ ਰੱਖੋ।”"
18“ਅਸੀਂ, ਯਹੂਦਾਹ ਦੇ ਲੋਕ ਸ਼ਰਮਸਾਰ ਹਾਂ। ਅਸੀਂ ਬੇਇੱਜ਼ਤ ਹੋਏ ਹਾਂ। ਕਿਉਂ? ਕਿਉਂ ਕਿ ਅਜਨਬੀ ਯਹੋਵਾਹ ਦੇ ਮੰਦਰ ਦੇ ਪਵਿੱਤਰ ਸਥਾਨਾਂ ਉੱਤੇ ਚੱਲੇ ਗਏ ਨੇ।”"
19ਯਹੋਵਾਹ ਆਖਦਾ ਹੈ, “ਸਮਾਂ ਆ ਰਿਹਾ ਹੈ, ਜਦੋਂ ਮੈਂ ਬਾਬਲ ਦੇ ਬੁੱਤਾਂ ਨੂੰ ਸਜ਼ਾ ਦੇਵਾਂਗਾ। ਓਸ ਸਮੇਂ, ਉਸ ਮੁਲਕ ਅੰਦਰ ਜ਼ਖਮੀ ਲੋਕ ਦਰਦ ਦੇ ਨਾਲ ਰੋਣਗੇ।"
20ਭਾਵੇਂ ਬਾਬਲ ਇੰਨਾ ਪ੍ਰਫ਼ੁੱਲਤ ਹੋ ਜਾਵੇ ਕਿ ਉਹ ਅਕਾਸ਼ ਨੂੰ ਛੂਹ ਲਵੇ। ਭਾਵੇਂ ਬਾਬਲ ਆਪਣੇ ਕਿਲ੍ਹਿਆਂ ਨੂੰ ਮਜ਼ਬੂਤ ਕਰ ਲਵੇ। ਪਰ ਮੈਂ ਉਸ ਸ਼ਹਿਰ ਦੇ ਵਿਰੁੱਧ ਲੜਨ ਲਈ ਲੋਕਾਂ ਨੂੰ ਭੇਜਾਂਗਾ। ਅਤੇ ਉਹ ਲੋਕ ਉਸ ਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"

21“ਅਸੀਂ ਬਾਬਲ ਵਿੱਚ ਲੋਕਾਂ ਨੂੰ ਰੋਦਿਆਂ ਸੁਣ ਸੱਕਦੇ ਹਾਂ ਅਤੇ ਕਸਦੀਆਂ ਦੀ ਧਰਤੀ ਤੇ ਲੋਕਾਂ ਦੇ ਚੀਜ਼ਾਂ ਤਬਾਹ ਕਰਨ ਦੀਆਂ ਆਵਾਜ਼ਾਂ ਨੂੰ ਸੁਣ ਸੱਕਦੇ ਹਾਂ।"
22ਯਹੋਵਾਹ ਛੇਤੀ ਹੀ ਬਾਬਲ ਨੂੰ ਤਬਾਹ ਕਰੇਗਾ। ਉਹ ਉਸ ਸ਼ਹਿਰ ਦਾ ਉੱਚਾ ਸ਼ੋਰ ਬੰਦ ਕਰ ਦੇਵੇਗਾ। ਦੁਸ਼ਮਣ ਸਮੁੰਦਰ ਦੀਆਂ ਲਹਿਰਾਂ ਵਾਂਗ ਗਰਜਦੇ ਹੋਏ ਆਉਣਗੇ। ਪਰ ਪਾਸੇ ਦੇ ਲੋਕ ਉਸ ਗਰਜ ਨੂੰ ਸੁਣਨਗੇ।"
You have read Jeremiah 42
22 verses