1ਰਾਤ ਵੇਲੇ ਇਹ ਨਗਰੀ ਬੁਰੀ ਤਰ੍ਹਾਂ ਰੋਦੀ ਹੈ। ਇਸ ਦੀਆਂ ਗੱਲ੍ਹਾਂ ਉੱਤੇ ਹੰਝੂ ਹਨ। ਇਸ ਨੂੰ ਹੌਂਸਲਾ ਦੇਣ ਵਾਲਾ ਕੋਈ ਨਹੀਂ। ਬਹੁਤ ਕੌਮਾਂ ਇਸ ਦੀਆਂ ਮਿੱਤਰ ਸਨ। ਪਰ ਹੁਣ ਕੋਈ ਵੀ ਇਸ ਨੂੰ ਸੱਕੂਨ ਨਹੀਂ ਦਿੰਦੀ। ਸਾਰੇ ਮਿੱਤਰਾਂ ਨੇ ਇਸ ਵੱਲੋਂ ਮੂੰਹ ਮੋੜ ਲਿਆ ਹੈ। ਦੋਸਤ ਵੀ ਇਸਦੇ ਦੁਸ਼ਮਣ ਬਣ ਗਏ ਨੇ।"
2ਯਹੂਦਾਹ ਨੂੰ ਮੁਸੀਬਤਾਂ ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ। ਯਹੂਦਾਹ ਹੋਰਨਾਂ ਕੌਮਾਂ ਵਿੱਚਕਾਰ ਰਹਿੰਦਾ ਹੈ। ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ। ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ। ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ।"
3ਸੀਯੋਨ ਦੇ ਰਸਤੇ ਬਹੁਤ ਉਦਾਸ ਨੇ। ਉਹ ਇਸ ਵਾਸਤੇ ਉਦਾਸ ਨੇ ਕਿਉਂ ਕਿ ਹੁਣ ਸੀਯੋਨ ਅੰਦਰ ਛੁੱਟੀਆਂ ਮਨਾਉਣ ਲਈ ਕੋਈ ਵੀ ਨਹੀਂ ਆਉਂਦਾ। ਸੀਯੋਨ ਦੇ ਯਮੂਹ ਦਰਵਾਜ਼ੇ ਤਬਾਹ ਹੋ ਗਏ ਨੇ। ਸੀਯੋਨ ਦੇ ਸਾਰੇ ਜਾਜਕ ਆਹਾਂ ਭਰਦੇ ਨੇ। ਸੀਯੋਨ ਦੀਆਂ ਮੁਟਿਆਰਾਂ ਚੁੱਕ ਲਈਆਂ ਗਈਆਂ ਹਨ। ਅਤੇ ਇਹ ਸਾਰਾ ਕੁਝ ਸੀਯੋਨ ਲਈ ਡੂੰਘੀ ਉਦਾਸੀ ਹੈ।"
4ਯਰੂਸ਼ਲਮ ਦੇ ਦੁਸ਼ਮਣ ਜਿੱਤ ਗਏ ਨੇ। ਉਸ ਦੇ ਦੁਸ਼ਮਣ ਸਫ਼ਲ ਹੋ ਗਏ ਨੇ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਜ਼ਾ ਦਿੱਤੀ ਸੀ। ਉਸ ਨੇ ਯਰੂਸ਼ਲਮ ਨੂੰ ਉਸ ਦੇ ਅਨੇਕਾਂ ਪਾਪਾਂ ਬਦਲੇ ਸਜ਼ਾ ਦਿੱਤੀ। ਉਸ ਦੇ ਬੱਚੇ ਦੂਰ ਚੱਲੇ ਗਏ ਹਨ। ਉਨ੍ਹਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਸੀ ਅਤੇ ਉਨ੍ਹਾਂ ਨੂੰ ਦੂਰ ਲੈ ਗਏ ਸਨ।"
5ਸੀਯੋਨ ਦੀ ਧੀ ਦੀ ਖੂਬਸੂਰਤੀ ਚਲੀ ਗਈ ਹੈ। ਉਸ ਦੇ ਸ਼ਹਿਜ਼ਾਦੇ ਹਿਰਨਾਂ ਵਰਗੇ ਬਣ ਗਏ ਨੇ। ਉਹ ਅਜਿਹੇ ਹਿਰਨਾਂ ਵਰਗੇ ਸਨ ਜਿਹੜੇ ਚਰਨ ਲਈ ਕਿਆਰੀ ਨਹੀਂ ਲੱਭ ਸੱਕਦੇ। ਉਹ ਨਿਤਾਣੇ ਹੋਕੇ ਭੱਜ ਗਏ ਸਨ। ਉਹ ਉਨ੍ਹਾਂ ਲੋਕਾਂ ਕੋਲੋਂ ਭੱਜ ਗਏ ਸਨ ਜਿਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ।"
You have read Jeremiah 45
5 verses