1ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ? ਸੀਯੋਨ ਦੀਏ ਕੁਆਰੀਏ ਧੀਏ, ਮੈਂ ਤੇਰੀ ਤੁਲਨਾ ਕਿਸ ਨਾਲ ਕਰਾਂ? ਮੈਂ ਤੈਨੂੰ ਕਿਵੇਂ ਸੁੱਖ ਦੇਵਾਂ? ਤੇਰੀ ਤਬਾਹੀ ਸਮੁੰਦਰ ਜਿੰਨੀ ਵਿਸ਼ਾਲ ਹੈ। ਮੈਂ ਨਹੀਂ ਸਮਝਦਾ ਕਿ ਕੋਈ ਤੈਨੂੰ ਰਾਜੀ ਕਰ ਸੱਕਦਾ ਹੈ।"
2ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।"
3ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”"
4ਤੇਰੇ ਸਾਰੇ ਦੁਸ਼ਮਣ ਤੇਰੇ ਉੱਤੇ ਹੱਸਦੇ ਨੇ। ਉਹ ਸੀਟੀਆਂ ਮਾਰਦੇ ਨੇ ਤੇ ਤੇਰੇ ਉੱਤੇ ਦੰਦ ਕਰੀਚਦੇ ਨੇ। ਉਹ ਆਖਦੇ ਨੇ, “ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਗਲ ਲਿਆ ਹੈ। ਅਸੀਂ ਸੱਚਮੁੱਚ ਅਜਿਹੇ ਦਿਨ ਦੀ ਉਡੀਕ ਕਰ ਰਹੇ ਸਾਂ, ਆਖਰਕਾਰ ਅਸੀਂ ਇਸ ਨੂੰ ਵਾਪਰਦਿਆਂ ਦੇਖ ਲਿਆ ਹੈ।”"
5ਯਹੋਵਾਹ ਨੇ ਉਹ ਕੀਤਾ, ਜਿਸਦੀ ਉਸ ਨੇ ਵਿਉਂਤ ਬਣਾਈ ਸੀ। ਉਸ ਨੇ ਉਹ ਕੁਝ ਕੀਤਾ ਹੈ, ਜੋ ਕਰਨ ਲਈ ਆਖਿਆ ਸੀ। ਉਸ ਨੇ ਉਹੀ ਕੀਤਾ ਹੈ, ਜਿਸਦਾ ਉਸ ਨੇ ਬਹੁਤ ਪਹਿਲਾਂ ਆਦੇਸ਼ ਦਿੱਤਾ ਸੀ। ਉਸ ਨੇ ਤਬਾਹ ਕਰ ਦਿੱਤੇ, ਅਤੇ ਕੋਈ ਰਹਿਮ ਨਹੀਂ ਕੀਤਾ। ਉਸ ਨੇ, ਉਸ ਕਾਰਣ, ਤੇਰੇ ਦੁਸ਼ਮਣਾਂ ਨੂੰ ਖੁਸ਼ ਕਰ ਦਿੱਤਾ ਹੈ ਜੋ ਤੇਰੇ ਨਾਲ ਵਾਪਰਿਆ ਹੈ। ਉਸ ਨੇ ਤੇਰੇ ਦੁਸ਼ਮਣਾਂ ਨੂੰ ਮਜ਼ਬੂਤ ਬਣਾ ਦਿੱਤਾ ਹੈ।"

6ਯਹੋਵਾਹ ਦੇ ਸਾਹਮਣੇ, ਪੂਰੇ ਦਿਲ ਨਾਲ ਰੋ ਲੈ! ਸੀਯੋਨ ਦੀ ਧੀ ਦੀਏ ਕੰਧੇ, ਆਪਣੇ ਅੱਬਰੂ ਨਦੀ ਵਾਂਗ ਵਗਣ ਦੇ, ਆਪਣੇ ਅੱਬਰੂ ਦਿਨ-ਰਾਤ ਵਗਣ ਦੇ। ਰੁਕ ਨਾ! ਆਪਣੀਆਂ ਅੱਖਾਂ ਨੂੰ ਸ਼ਾਂਤ ਨਾ ਹੋਣ ਦੇ।"
7ਉੱਠੋ! ਵੈਣ ਪਾ ਲੈ ਰਾਤ ਵੇਲੇ! ਰਾਤ ਦੇ ਹਰ ਪਹਿਰ ਦੇ ਸ਼ੁਰੂ ਵਿੱਚ ਵੈਣ ਪਾ ਲੈ! ਆਪਣੇ ਦਿਲ ਨੂੰ ਪਾਣੀ ਵਾਂਗਰਾਂ ਉਲਦ੍ਦ ਦੇ! ਆਪਣੇ ਦਿਲ ਨੂੰ ਯਹੋਵਾਹ ਦੇ ਸਾਹਮਣੇ ਉਲਟ ਦੇ! ਯਹੋਵਾਹ ਅੱਗੇ ਪ੍ਰਾਰਥਨਾ ਲਈ ਆਪਣੇ ਹੱਥ ਚੁੱਕ। ਉਸ ਨੂੰ ਆਖ ਕਿ ਉਹ ਤੇਰੇ ਬੱਚਿਆਂ ਨੂੰ ਬਚਾ ਲਵੇ। ਉਸ ਨੂੰ ਆਖ ਕਿ ਤੇਰੇ ਬੱਚਿਆਂ ਨੂੰ ਬਚਾ ਲਵੇ ਜਿਹੜੇ, ਸ਼ਹਿਰ ਦੀਆਂ ਸਾਰੀਆਂ ਗਲੀਆਂ ਅੰਦਰ ਭੁੱਖ ਕਾਰਣ ਬੇਹੋਸ਼ ਹੋ ਰਹੇ ਨੇ।"
You have read Jeremiah 47
7 verses