Lumina
Jeremiah

Fall of Jerusalem

Jeremiah 52·Punjabi Bible

1ਯਰੂਸ਼ਲਮ ਦੇ ਲੋਕਾਂ ਨੇ ਮੇਰੇ ਆਦੇਸ਼ਾਂ ਦੇ ਵਿਰੁੱਧ ਬਗਾਵਤ ਕੀਤੀ। ਉਹ ਹੋਰਨਾਂ ਸਾਰੀਆਂ ਕੌਮਾਂ ਨਾਲੋਂ ਬਦਤਰ ਸਨ। ਉਨ੍ਹਾਂ ਨੇ ਆਪਣੇ ਆਲੇ-ਦੁਆਲੇ ਦੇ ਦੇਸਾਂ ਦੇ ਕਿਸੇ ਵੀ ਲੋਕਾਂ ਨਾਲੋਂ ਮੇਰੀਆਂ ਬਿਧੀਆ ਨੂੰ ਵੱਧੇਰੇ ਤੋੜਿਆ। ਉਨ੍ਹਾਂ ਨੇ ਮੇਰੇ ਆਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕੀਤਾ! ਉਨ੍ਹਾਂ ਨੇ ਮੇਰੇ ਕਨੂੰਨਾ ਦਾ ਪਾਲਣ ਨਹੀਂ ਕੀਤਾ!”"

2ਇਸ ਲਈ, ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਮੈਂ ਤੁਹਾਨੂੰ ਭਿਆਨਕ ਮੁਸੀਬਤਾਂ ਦਿਆਂਗਾ। ਕਿਉਂ ਕਿ ਤੁਸੀਂ ਮੇਰੇ ਕਨੂੰਨਾਂ ਦਾ ਪਾਲਣ ਨਹੀਂ ਕੀਤਾ। ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨਾਲੋਂ ਮੇਰੇ ਵੱਧੇਰੇ ਕਨੂੰਨਾਂ ਨੂੰ ਤੋੜਿਆ! ਤੁਸੀਂ ਤਾਂ ਉਹ ਗੱਲਾਂ ਵੀ ਕੀਤੀਆਂ ਜਿਨ੍ਹਾਂ ਨੂੰ ਉਹ ਲੋਕ ਮੰਦਾ ਆਖਦੇ ਹਨ!”"

3ਇਸ ਲਈ, ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਇਸ ਲਈ ਹੁਣ ਮੈਂ ਵੀ ਤੁਹਾਡੇ ਖਿਲਾਫ਼ ਹਾਂ! ਅਤੇ ਮੈਂ ਤੁਹਾਨੂੰ ਸਜ਼ਾ ਦੇਵਾਂਗਾ ਜਦੋਂ ਕਿ ਉਹ ਦੂਸਰੇ ਲੋਕ ਦੇਖਣਗੇ।"

4ਮੈਂ ਤੁਹਾਡੇ ਨਾਲ ਉਹ ਗੱਲਾਂ ਕਰਾਂਗਾ ਜਿਹੜੀਆਂ ਮੈਂ ਪਹਿਲਾਂ ਕਦੇ ਵੀ ਨਹੀਂ ਕੀਤੀਆਂ। ਅਤੇ ਮੈਂ ਫ਼ੇਰ ਕਦੇ ਵੀ ਉਹ ਭਿਆਨਕ ਗੱਲਾਂ ਦੋਬਾਰਾ ਨਹੀਂ ਕਰਾਂਗਾ! ਕਿਉਂ? ਕਿਉਂ ਕਿ ਤੁਸੀਂ ਕਿੰਨੀਆਂ ਹੀ ਭਿਆਨਕ ਗੱਲਾਂ ਕੀਤੀਆਂ ਸਨ।"

5ਯਰੂਸ਼ਲਮ ਦੇ ਲੋਕ ਇੰਨੇ ਭੁੱਖੇ ਹੋਣਗੇ ਕਿ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ ਅਤੇ ਬੱਚੇ ਆਪਣੇ ਹੀ ਮਾਪਿਆਂ ਨੂੰ ਖਾਣਗੇ। ਮੈਂ ਤੁਹਾਨੂੰ ਕਈ ਤਰ੍ਹਾਂ ਨਾਲ ਸਜ਼ਾ ਦਿਆਂਗਾ। ਅਤੇ ਉਹ ਲੋਕ ਜਿਹੜੇ ਬਚ ਰਹਿਣਗੇ, ਉਨ੍ਹਾਂ ਨੂੰ ਮੈਂ ਹਵਾਵਾਂ ਵਿੱਚ ਖਿਲਾਰ ਦਿਆਂਗਾ।”"

Jeremiah 52 illustration - Jeremiah Chapter 52

6ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਯਰੂਸ਼ਲਮ, ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਸਜ਼ਾ ਦਿਆਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੈਨੂੰ ਸਜ਼ਾ ਦਿਆਂਗਾ। ਕਿਉਂ ਕਿ ਤੂੰ ਮੇਰੇ ਪਵਿੱਤਰ ਸਥਾਨ ਉੱਤੇ ਭਿਆਨਕ ਗੱਲਾਂ ਕੀਤੀਆਂ ਤੂੰ ਅਜਿਹੀਆਂ ਭਿਆਨਕ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸ ਨੂੰ ਨਾਪਾਕ ਕਰ ਦਿੱਤਾ! ਮੈਂ ਤੈਨੂੰ ਸਜ਼ਾ ਦਿਆਂਗਾ। ਮੈਂ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੇਰੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ!"

7ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਅੰਦਰ ਬੀਮਾਰੀ ਅਤੇ ਭੁੱਖ ਨਾਲ ਮਰ ਜਾਣਗੇ। ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਦੇ ਬਾਹਰ ਜੰਗ ਵਿੱਚ ਮਰ ਜਾਣਗੇ ਅਤੇ ਫ਼ੇਰ ਮੈਂ ਆਪਣੀ ਤਲਵਾਰ ਸੂਤ ਲਵਾਂਗਾ ਅਤੇ ਤੇਰੇ ਲੋਕਾਂ ਦੇ ਤੀਜੇ ਹਿੱਸੇ ਨੂੰ ਦੂਰ ਦੁਰਾਡੇ ਦੇਸਾਂ ਵਿੱਚ ਭਜਾ ਦਿਆਂਗਾ।"

8ਸਿਰਫ਼ ਉਦੋਂ ਹੀ ਮੈਂ ਤੇਰੇ ਲੋਕਾਂ ਉੱਤੇ ਕਹਿਰਵਾਨ ਹੋਣੋ ਹਟਾਂਗਾ। ਮੈਂ ਜਾਣ ਲਵਾਂਗਾ ਕਿ ਉਨ੍ਹਾਂ ਨੂੰ ਉਨ੍ਹਾਂ ਮੰਦੀਆਂ ਗੱਲਾਂ ਦੀ ਸਜ਼ਾ ਮਿਲ ਗਈ ਹੈ ਜਿਹੜੀਆਂ ਉਨ੍ਹਾਂ ਨੇ ਮੇਰੇ ਨਾਲ ਕੀਤੀਆਂ ਸਨ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਅਤੇ ਮੈਂ ਉਨ੍ਹਾਂ ਨਾਲ ਆਪਣੀ ਈਰਖਾ ਕਾਰਣ ਹੀ ਗੱਲ ਕੀਤੀ ਸੀ ਜਦੋਂ ਮੈਂ ਉਨ੍ਹਾਂ ਉੱਪਰ ਆਪਣਾ ਗੁੱਸਾ ਵਰਸਾ ਹਟਿਆ ਸੀ!”"

9ਪਰਮੇਸ਼ੁਰ ਨੇ ਆਖਿਆ, “ਯਰੂਸ਼ਲਮ, ਮੈਂ ਤੈਨੂੰ ਤਬਾਹ ਕਰ ਦਿਆਂਗਾ-ਤੂੰ ਪੱਥਰ ਦੇ ਢੇਰ ਤੋਂ ਸਿਵਾ ਕੁਝ ਵੀ ਨਹੀਂ ਹੋਵੇਂਗਾ। ਤੇਰੇ ਆਲੇ-ਦੁਆਲੇ ਦੇ ਲੋਕ ਤੇਰਾ ਮਜ਼ਾਕ ਉਡਾਉਣਗੇ। ਹਰ ਤੁਰਨ ਫ਼ਿਰਨ ਵਾਲਾ ਬੰਦਾ ਤੇਰਾ ਮਜ਼ਾਕ ਉਡਾਵੇਗਾ।"

10ਤੇਰੇ ਆਲੇ-ਦੁਆਲੇ ਦੇ ਲੋਕ ਤੇਰਾ ਮਜ਼ਾਕ ਉਡਾਉਣਗੇ, ਪਰ ਤੂੰ ਉਨ੍ਹਾਂ ਲਈ ਇੱਕ ਸਬਕ ਵੀ ਹੋਵੇਂਗਾ। ਉਹ ਦੇਖਣਗੇ ਕਿ ਮੈਂ ਕਹਿਰਵਾਨ ਸੀ ਅਤੇ ਤੁਹਾਨੂੰ ਸਜ਼ਾ ਦਿੱਤੀ ਸੀ। ਮੈਂ ਬਹੁਤ ਕਹਿਰਵਾਨ ਸੀ। ਮੈਂ ਤੈਨੂੰ ਚੇਤਾਵਨੀ ਦਿੱਤੀ ਸੀ। ਮੈਂ, ਯਹੋਵਾਹ ਨੇ, ਤੈਨੂੰ ਦੱਸਿਆ ਸੀ ਕਿ ਮੈਂ ਕੀ ਕਰਾਂਗਾ!"

Jeremiah 52 illustration - Jeremiah Chapter 52

11ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੇ ਵੱਲ ਭਿਆਨਕ ਭੁੱਖਮਰੀ ਦਾ ਸਮਾਂ ਭੇਜਾਂਗਾ। ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੇ ਵੱਲ ਚੀਜ਼ਾਂ ਭੇਜਾਂਗਾ ਜਿਹੜੀਆਂ ਤੈਨੂੰ ਤਬਾਹ ਕਰ ਦੇਣਗੀਆਂ। ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੀ ਭੋਜਨ ਸਾਮਗ੍ਰੀ ਖੋਹ ਲਵਾਂਗਾ ਅਤੇ ਇਹ ਵੀ ਕਿ ਅਜਿਹੀ ਭੁੱਖਮਰੀ ਦੇ ਸਮੇਂ ਬਾਰ-ਬਾਰ ਆਉਣਗੇ।"

12ਮੈਂ ਤੈਨੂੰ ਦੱਸਿਆ ਸੀ ਕਿ ਤੇਰੇ ਵਿਰੁੱਧ ਭੁੱਖ ਅਤੇ ਜੰਗਲੀ ਜਾਨਵਰ ਭੇਜਾਂਗਾ ਜਿਹੜੇ ਤੇਰਿਆਂ ਬੱਚਿਆਂ ਨੂੰ ਮਾਰ ਦੇਣਗੇ। ਮੈਂ ਤੈਨੂੰ ਦੱਸਿਆ ਸੀ ਕਿ ਇੱਥੇ ਸ਼ਹਿਰ ਵਿੱਚ ਹਰ ਥਾਂ ਬੀਮਾਰੀ ਅਤੇ ਮੌਤ ਹੋਵੇਗੀ। ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੇਰੇ ਵਿਰੁੱਧ ਲੜਨ ਲਈ ਉਨ੍ਹਾਂ ਦੁਸ਼ਮਣ ਸਿਪਾਹੀਆਂ ਨੂੰ ਲਿਆਵਾਂਗਾ। ਮੈਂ, ਯਹੋਵਾਹ ਨੇ, ਤੈਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਸਨ ਜੋ ਵਾਪਰਨਗੀਆਂ-ਅਤੇ ਉਹ ਜ਼ਰੂਰ ਵਾਪਰਨਗੀਆਂ।”"

13Prophecies Against Israel ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਇੱਕ ਵਾਰ ਫ਼ੇਰ ਮਿਲਿਆ।"

14ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਵੱਲ ਮੁੜ। ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ।"

15ਉਨ੍ਹਾਂ ਪਰਬਤਾਂ ਨੂੰ ਇਹ ਗੱਲਾਂ ਦੱਸ: ‘ਇਸਰਾਏਲ ਦੇ ਪਰਬਤੋਂ, ਯਹੋਵਾਹ ਮੇਰੇ ਪ੍ਰਭੂ ਦੇ ਇਸ ਸੰਦੇਸ਼ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਪਹਾੜੀਆਂ ਪਰਬਤਾਂ ਅਤੇ ਘਾਟੀਆਂ ਨੂੰ ਆਖਦਾ ਹੈ। ਦੇਖੋ! ਮੈਂ (ਪਰਮੇਸ਼ੁਰ) ਤੁਹਾਡੇ ਵਿਰੁੱਧ ਲੜਨ ਲਈ ਦੁਸ਼ਮਣ ਨੂੰ ਲਿਆ ਰਿਹਾ ਹਾਂ। ਮੈ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰ ਦਿਆਂਗਾ।"

Jeremiah 52 illustration - Jeremiah Chapter 52

16ਤੁਹਾਡੀਆਂ ਜਗਵੇਦੀਆਂ ਢਠ੍ਠ ਹੋ ਜਾਣਗੀਆਂ! ਤੁਹਾਡੀਆਂ ਧੂਫ਼ ਦੀਆਂ ਜਗਵੇਦੀਆਂ ਚੂਰ ਚੂਰ ਹੋ ਜਾਣਗੀਆਂ। ਮੈਂ ਤੁਹਾਡੀਆਂ ਲੋਬਾਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।"

17ਅਤੇ ਮੈਂ ਤੁਹਾਡੀਆਂ ਲੋਬਾਂ ਨੂੰ ਤੁਹਾਡੇ ਅਸ਼ਲੀਲ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ। ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਦੁਆਲੇ ਖਿਲਾਰ ਦਿਆਂਗਾ।"

18ਜਿੱਥੇ ਵੀ ਕਿਧਰ ਤੁਹਾਡੇ ਲੋਕ ਰਹਿੰਦੇ ਨੇ ਉਨ੍ਹਾਂ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਸ਼ਹਿਰ ਮਲਬੇ ਦੇ ਢੇਰ ਬਣ ਜਾਣਗੇ। ਉਨ੍ਹਾਂ ਦੀਆਂ ਉੱਚੀਆਂ ਥਾਵਾਂ ਤਬਾਹ ਹੋ ਜਾਣਗੀਆਂ। ਤਾਂ ਜੋ ਉਨ੍ਹਾਂ ਉਪਾਸਨਾ ਸਥਾਨਾਂ ਦੀ ਵਰਤੋਂ ਫ਼ੇਰ ਕਦੇ ਨਾ ਹੋ ਸੱਕੇ- ਉਹ ਜਗਵੇਦੀਆਂ ਸਾਰੀਆਂ ਹੀ ਤਬਾਹ ਹੋ ਜਾਣਗੀਆਂ। ਫ਼ੇਰ ਕਦੇ ਵੀ ਲੋਕ ਉਨ੍ਹਾਂ ਅਸ਼ਲੀਲ ਬੁੱਤਾਂ ਦੀ ਉਪਾਸਨਾ ਨਹੀਂ ਕਰ ਸੱਕਣਗੇ। ਉਹ ਧੂਫ਼ ਦੀਆਂ ਜਗਵੇਦੀਆਂ ਚੂਰ-ਚੂਰ ਹੋ ਜਾਣਗੀਆਂ। ਉਹ ਸਾਰੀਆਂ ਚੀਜ਼ਾਂ ਜਿਨ੍ਹਾਂ ਨੂੰ ਤੁਸੀਂ ਬਣਾਇਆ ਸੀ, ਪੂਰੀ ਤਰ੍ਹਾਂ ਤਬਾਹ ਹੋ ਜਾਣਗੀਆਂ!"

19ਤੁਹਾਡੀਆਂ ਲੋਬਾਂ ਤੁਹਾਡੇ ਦਰਮਿਆਨ ਹੀ ਡਿੱਗਣਗੀਆਂ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ ਹਾਂ!’”"

20ਪਰਮੇਸ਼ੁਰ ਨੇ ਆਖਿਆ, “ਪਰ ਮੈਂ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਬਚ ਕੇ ਨਿਕਲ ਜਾਣ ਦਿਆਂਗਾ। ਉਹ ਕੁਝ ਸਮੇਂ ਲਈ ਹੋਰਨਾਂ ਦੇਸਾਂ ਅੰਦਰ ਰਹਿਣਗੇ। ਮੈਂ ਉਨ੍ਹਾਂ ਨੂੰ ਖਿੰਡਾ ਦੇਵਾਂਗਾ ਅਤੇ ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿਆਂਗਾ।"

Jeremiah 52 illustration - Jeremiah Chapter 52

21ਫ਼ੇਰ ਉਹ ਬਚੇ ਹੋਏ ਲੋਕਾਂ ਨੂੰ ਬੰਦੀ ਬਣਾ ਲਿਆ ਜਾਵੇਗਾ। ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਪਰ ਉਹ ਬਚੇ ਹੋਏ ਲੋਕ ਮੈਨੂੰ ਚੇਤੇ ਕਰਨਗੇ। ਮੈਂ ਉਨ੍ਹਾਂ ਦਾ ਬੇਵਫਾ ਆਤਮਾ ਤੋੜ ਦਿੱਤਾ ਸੀ। ਉਹ ਆਪਣੇ ਕੀਤੇ ਹੋਏ ਮੰਦੇ ਕੰਮਾਂ ਲਈ ਖੁਦ ਨੂੰ ਨਫ਼ਰਤ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ ਅਤੇ ਮੈਨੂੰ ਛੱਡ ਦਿੱਤਾ ਸੀ। ਉਹ ਆਪਣੇ ਬੁੱਤਾਂ ਦੇ ਪਿੱਛੇ ਭੱਜੇ ਸਨ। ਉਹ ਉਸ ਔਰਤ ਵਾਂਗ ਸਨ ਜਿਹੜੀ ਆਪਣੇ ਪਤੀ ਨੂੰ ਛੱਡ ਕੇ ਕਿਸੇ ਹੋਰ ਆਦਮੀ ਦੇ ਪਿੱਛੇ ਭੱਜਦੀ ਹੈ। ਉਨ੍ਹਾਂ ਨੇ ਅਨੇਕਾਂ ਭਿਆਨਕ ਗੱਲਾਂ ਕੀਤੀਆਂ।"

22ਪਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਜੇ ਮੈਂ ਕੁਝ ਕਰਨ ਬਾਰੇ ਆਖਦਾ ਹਾਂ ਤਾਂ ਮੈਂ ਉਹ ਕਰਾਂਗਾ! ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਸਾਰੀਆਂ ਗੱਲਾਂ ਦਾ ਕਾਰਣ ਸਾਂ ਜਿਹੜੀਆਂ ਉਨ੍ਹਾਂ ਨਾਲ ਵਾਪਰੀਆਂ ਸਨ।”"

23ਫ਼ੇਰ ਯਹੋਵਾਹ ਮੇਰਾ ਪ੍ਰਭੂ, ਨੇ ਮੈਨੂੰ ਆਖਿਆ, “ਆਪਣੇ ਹੱਥ ਵਜਾ ਅਤੇ ਆਪਣੇ ਪੈਰਾਂ ਨਾਲ ਧਰਤੀ ਠੋਕ। ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦੇ ਵਿਰੁੱਧ ਬੋਲ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਚੇਤਾਵਨੀ ਦੇਹ ਕਿ ਉਹ ਬੀਮਾਰੀ ਅਤੇ ਭੁੱਖ ਨਾਲ ਮਰਨਗੇ। ਉਨ੍ਹਾਂ ਨੂੰ ਆਖ ਕਿ ਉਹ ਜੰਗ ਵਿੱਚ ਮਰਨਗੇ।"

24ਦੂਰ ਦੇ ਲੋਕ ਬੀਮਾਰੀ ਨਾਲ ਮਰਨਗੇ ਇਸ ਥਾਂ ਦੇ ਨੇੜੇ ਦੇ ਲੋਕ ਤਲਵਾਰਾਂ ਨਾਲ ਮਰਨਗੇ। ਅਤੇ ਸ਼ਹਿਰ ਦੇ ਬਚੇ ਹੋਏ ਲੋਕ ਭੁੱਖ ਨਾਲ ਮਰਨਗੇ। ਸਿਰਫ਼ ਉਦੋਂ ਹੀ ਮੈਂ ਕਹਿਰਵਾਨ ਹੋਣ ਤੋਂ ਹਟਾਂਗਾ।"

25ਅਤੇ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਉਦੋਂ ਜਾਣੋਂਗੇ ਜਦੋਂ ਤੁਸੀਂ ਆਪਣੀਆਂ ਲੋਬਾਂ ਨੂੰ ਆਪਣੇ ਬੁੱਤਾਂ ਦੇ ਸਾਹਮਣੇ ਅਤੇ ਉਨ੍ਹਾਂ ਦੀਆਂ ਜਗਵੇਦੀਆਂ ਦੁਆਲੇ ਪਏ ਦੇਖੋਂਗੇ। ਉਹ ਲਾਸ਼ਾਂ ਤੁਹਾਡੇ ਹਰ ਉਪਸਨਾ ਸਥਾਨ ਦੇ ਨੇੜੇ ਹੋਣਗੀਆਂ-ਹਰ ਪਹਾੜੀ ਅਤੇ ਪਰਬਤ ਉੱਤੇ, ਹਰ ਹਰੇ ਰੁੱਖ ਹੇਠਾਂ ਅਤੇ ਪਤਿਆਂ ਵਾਲੇ ਹਰ ਓਕ ਦੇ ਰੁੱਖ ਹੇਠਾਂ। ਉਨ੍ਹਾਂ ਸਾਰੀਆਂ ਥਾਵਾਂ ਉੱਤੇ ਤੁਸੀਂ ਆਪਣੇ ਬੁੱਤਾਂ ਲਈ ਮਿੱਠੀ ਸੁਗੰਧ ਵਜੋਂ ਬਲੀਆਂ ਚੜ੍ਹਾਈਆਂ।"

Jeremiah 52 illustration - Jeremiah Chapter 52

26ਪਰ ਮੈਂ ਤੁਹਾਡੇ ਲੋਕਾਂ ਉੱਤੇ ਆਪਣਾ ਹੱਥ ਫੈਲਾਵਾਂਗਾ ਅਤੇ ਤੁਹਾਨੂੰ ਅਤੇ ਤੁਹਾਡੇ ਲੋਕਾਂ ਨੂੰ, ਸਜ਼ਾ ਦੇਵਾਂਗਾ! ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਇਹ ਦਿਬਲਾਹ ਦੇ ਮਾਰੂਬਲ ਨਾਲੋਂ ਵੀ ਵੱਧੇਰੇ ਖਾਲੀ ਹੋਵੇਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ!”"

27Disaster Is Coming to Jerusalem ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ।"

28ਉਸ ਨੇ ਆਖਿਆ, “ਹੁਣ, ਆਦਮੀ ਦੇ ਪੁੱਤਰ, ਇੱਥੇ ਯਹੋਵਾਹ ਮੇਰੇ ਪ੍ਰਭੂ ਦਾ ਇੱਕ ਸੰਦੇਸ਼ ਹੈ। ਇਹ ਸੰਦੇਸ਼ ਇਸਰਾਏਲ ਦੀ ਧਰਤੀ ਲਈ ਹੈ। “ਅੰਤ। ਅੰਤ ਆ ਰਿਹਾ ਹੈ। ਸਾਰਾ ਦੇਸ ਤਬਾਹ ਹੋ ਜਾਵੇਗਾ।"

29ਤੁਹਾਡਾ ਅੰਤ ਆ ਰਿਹਾ ਹੈ! ਮੈਂ ਦਿਖਾ ਦਿਆਂਗਾ ਕਿ ਮੈਂ ਤੁਹਾਡੇ ਉੱਤੇ ਕਿੰਨਾ ਕਹਿਰਵਾਨ ਹਾਂ। ਮੈਂ ਤਹਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ। ਮੈਂ ਤੁਹਾਡੇ ਪਾਸੋਂ, ਤੁਹਾਡੀਆਂ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲ ਚੁਕਾਵਾਂਗਾ ਜੋ ਤੁਸੀਂ ਕੀਤੀਆਂ ਨੇ।"

30ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ । ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ । ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”"

Jeremiah 52 illustration - Jeremiah Chapter 52

31ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। “ਉੱਥੇ ਇੱਕ ਬਿਪਤਾ ਤੋਂ ਮਗਰੋਂ ਦੂਸਰੀ ਆਵੇਗੀ!"

32ਅੰਤ ਨੇੜੇ ਆ ਰਿਹਾ ਹੈ, ਅਤੇ ਇਹ ਛੇਤੀ ਹੀ ਆਵੇਗਾ!"

33ਇਸਰਾਏਲ ਵਿੱਚ ਰਹਿਣ ਵਾਲੇ ਲੋਕੋ, ਕੀ ਤੁਸੀਂ ਅਲਾਰਮ ਦੀ ਆਵਾਜ਼ ਸੁਣ ਸੱਕਦੇ ਹੋ? ਦੁਸ਼ਮਣ ਆ ਰਿਹਾ ਹੈ। ਸਜ਼ਾ ਦਾ ਵਕਤ ਬਹੁਤ ਹੀ ਛੇਤੀ ਆ ਰਿਹਾ ਹੈ! ਦੁਸ਼ਮਣ ਦਾ ਸ਼ੋਰ ਪਹਾੜਾਂ ਉੱਤੇ ਉੱਚੇ ਅਤੇ ਉੱਚਾ ਹੋ ਰਿਹਾ ਹੈ।"

34ਬਹੁਤ ਛੇਤੀ ਹੀ ਹੁਣ, ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। ਮੈਂ ਤੁਹਾਡੇ ਖਿਲਾਫ਼ ਆਪਣਾ ਸਾਰਾ ਕਹਿਰ ਦਰਸਾ ਦਿਆਂਗਾ। ਮੈਂ ਤੁਹਾਡੇ ਮੰਦੇ ਕਾਰਿਆਂ ਲਈ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਪਾਸੋਂ ਤੁਹਾਡੀਆਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲਾਂ ਚੁਕਵਾਵਾਂਗਾ।"

Chapter Complete

You have read Jeremiah 52

34 verses