1“ਯਿਰਮਿਯਾਹ, ਘੁਮਿਆਰ ਦੇ ਘਰ ਤੀਕ ਜਾਹ। ਮੈਂ ਤੈਨੂੰ ਆਪਣਾ ਸੰਦੇਸ਼ ਘੁਮਿਆਰ ਦੇ ਘਰ ਵਿੱਚ ਦੇਵਾਂਗਾ।”"
2ਇਸ ਲਈ ਮੈਂ ਘੁਮਿਆਰ ਦੇ ਘਰ ਗਿਆ। ਮੈਂ ਦੇਖਿਆ ਕਿ ਘੁਮਿਆਰ ਚਕੱ ਉੱਤੇ ਮਿੱਟੀ ਦਾ ਕੰਮ ਕਰ ਰਿਹਾ ਸੀ।"
3ਉਹ ਮਿੱਟੀ ਤੋਂ ਇੱਕ ਬਰਤਨ ਬਣਾ ਰਿਹਾ ਸੀ। ਪਰ ਬਰਤਨ ਵਿੱਚ ਕੁਝ ਖਰਾਬੀ ਸੀ। ਇਸ ਲਈ ਘੁਮਿਆਰ ਨੇ ਉਸੇ ਮਿੱਟੀ ਨੂੰ ਫ਼ੇਰ ਇਸਤੇਮਾਲ ਕੀਤਾ ਅਤੇ ਦੂਸਰਾ ਬਰਤਨ ਬਣਾਇਆ। ਉਸ ਨੇ ਆਪਣੇ ਹੱਥਾਂ ਦੀ ਵਰਤੋਂ ਕਰਦਿਆਂ ਆਪਣੀ ਇੱਛਾ ਅਨੁਸਾਰ ਬਰਤਨ ਨੂੰ ਸ਼ਕਲ ਦਿੱਤੀ।"
4ਫ਼ੇਰ ਯਹੋਵਾਹ ਵੱਲੋਂ ਮੈਨੂੰ ਸੰਦੇਸ਼ ਮਿਲਿਆ!"
5“ਇਸਰਾਏਲ ਦੇ ਪਰਿਵਾਰ, ਤੂੰ ਜਾਣਦਾ ਹੈਂ ਕਿ ਮੈਂ (ਪਰਮੇਸ਼ੁਰ) ਤੇਰੇ ਨਾਲ ਵੀ ਓਹੀ ਗੱਲ ਕਰ ਸੱਕਦਾ ਹਾਂ। ਤੂੰ ਘੁਮਿਆਰ ਦੇ ਹੱਥਾਂ ਵਿੱਚਲੀ ਮਿੱਟੀ ਵਾਂਗ ਹੈਂ। ਅਤੇ ਮੈਂ ਘੁਮਿਆਰ ਵਾਂਗ ਹਾਂ!"

6ਸ਼ਾਇਦ ਇੱਕ ਸਮਾਂ ਆਵੇਗਾ ਜਦੋਂ ਮੈਂ ਇੱਕ ਕੌਮ ਜਾਂ ਇੱਕ ਰਾਜ ਬਾਰੇ ਗੱਲ ਕਰਾਂਗਾ। ਸ਼ਾਇਦ ਮੈਂ ਆਖਾਂ ਕਿ ਮੈਂ ਉਸ ਕੌਮ ਨੂੰ ਉਤਾਂਹ ਉੱਠਾਵਾਂ। ਅਤੇ ਜਾਂ ਸ਼ਾਇਦ ਮੈਂ ਆਖਾਂ ਕਿ ਮੈਂ ਉਸ ਕੌਮ ਨੂੰ ਜਾਂ ਉਸ ਰਾਜ ਨੂੰ ਨੀਵਾਂ ਦਿਖਾਵਾਂਗਾ ਅਤੇ ਤਬਾਹ ਕਰ ਦਿਆਂਗਾ।"
7ਪਰ ਉਸ ਕੌਮ ਦੇ ਲੋਕ ਸ਼ਾਇਦ ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲ ਲੈਣ। ਉਸ ਕੌਮ ਦੇ ਲੋਕ ਸ਼ਾਇਦ ਬਦੀ ਕਰਨ ਤੋਂ ਹਟ ਜਾਣ। ਫ਼ੇਰ ਮੈਂ ਵੀ ਆਪਣਾ ਮਨ ਬਦਲ ਲਵਾਂਗਾ। ਫ਼ੇਰ ਮੈਂ ਉਸ ਕੌਮ ਦੀ ਤਬਾਹੀ ਦੀਆਂ ਯੋਜਨਾਵਾਂ ਉੱਤੇ ਅਮਲ ਨਹੀਂ ਕਰਾਂਗਾ।"
8ਓੱਥੇ ਸ਼ਾਇਦ ਇੱਕ ਹੋਰ ਸਮਾਂ ਵੀ ਆਵੇ ਜਦੋਂ ਮੈਂ ਇੱਕ ਕੌਮ ਬਾਰੇ ਗੱਲ ਕਰਾਂ। ਮੈਂ ਸ਼ਾਇਦ ਇਹ ਆਖਾਂ ਕਿ ਮੈਂ ਉਸ ਕੌਮ ਦੀ ਉਸਾਰੀ ਕਰਾਂਗਾ ਅਤੇ ਉਸ ਕੌਮ ਦੀ ਨੀਂਹ ਰੱਖਾਂਗਾ।"
9ਪਰ ਸ਼ਾਇਦ ਮੈਂ ਉਸ ਕੌਮ ਨੂੰ ਬਦੀ ਕਰਦਿਆਂ ਅਤੇ ਆਪਣਾ ਹੁਕਮ ਨਾ ਮਂਨਦਿਆਂ ਦੇਖਾਂ। ਤਾਂ ਮੈਂ ਉਸ ਕੌਮ ਨਾਲ ਨੇਕੀ ਕਰਨ ਦੀ ਵਿਉਂਤ ਬਾਰੇ ਇੱਕ ਵਾਰੀ ਫ਼ੇਰ ਸੋਚਾਂਗਾ।"
10“ਇਸ ਲਈ ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ, ਅਤੇ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਨੇ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਡੇ ਬਾਰੇ ਹੁਣੇ ਹੀ ਮੁਸੀਬਤਾਂ ਦੀਆਂ ਤਿਆਰੀਆਂ ਕਰ ਰਿਹਾ ਹਾਂ। ਮੈਂ ਤੁਹਾਡੇ ਵਿਰੁੱਧ ਵਿਉਂਤਾਂ ਬਣਾ ਰਿਹਾ ਹਾਂ। ਇਸ ਲਈ ਬਦੀ ਕਰਨਾ ਛੱਡ ਦਿਓ। ਹਰ ਬੰਦੇ ਨੂੰ ਬਦਲਨਾ ਚਾਹੀਦਾ ਹੈ ਅਤੇ ਨੇਕੀ ਕਰਨੀ ਆਰੰਭ ਕਰਨੀ ਚਾਹੀਦੀ ਹੈ!’"

11ਪਰ ਯਹੂਦਾਹ ਦੇ ਲੋਕ ਜਵਾਬ ਦੇਣਗੇ, ‘ਅਜਿਹੀ ਕੋਸ਼ਿਸ਼ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ। ਅਸੀਂ ਉਹੀ ਕੁਝ ਕਰਦੇ ਰਹਾਂਗੇ ਜੋ ਕਰਨਾ ਚਾਹੁੰਦੇ ਹਾਂ। ਸਾਡੇ ਵਿੱਚੋਂ ਹਰੇਕ ਜਣਾ ਓਹੀ ਗੱਲਾਂ ਕਰੇਗਾ ਜਿਹੜਾ ਉਸਦਾ ਜ਼ਿੱਦੀ ਅਤੇ ਮੰਦਾ ਦਿਲ ਲੋਚਦਾ ਹੈ।’”"
12ਉਨ੍ਹਾਂ ਗੱਲਾਂ ਨੂੰ ਸੁਣੋ, ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਨੂੰ ਇਹ ਪ੍ਰਸ਼ਨ ਪੁੱਛੋ, ‘ਕੀ ਤੁਸੀਂ ਕਦੇ ਕਿਸੇ ਬਾਰੇ ਉਹ ਮੰਦੀਆਂ ਗੱਲਾਂ ਕਰਦਿਆਂ ਸੁਣਿਆ, ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ?’ ਅਤੇ ਇਸਰਾਏਲ ਪਰਮੇਸ਼ੁਰ ਵਾਸਤੇ ਖਾਸ ਹੈ। ਇਸਰਾਏਲ ਤਾਂ ਪਰਮੇਸ਼ੁਰ ਦੀ ਵਹੁਟੀ ਵਰਗਾ ਹੈ!"
13ਤੁਸੀਂ ਜਾਣਦੇ ਹੋ ਕਿ ਕਦੇ ਵੀ ਲਬਾਨੋਨ ਪਰਬਤ ਦੀਆਂ ਚੋਟੀਆਂ ਤੋਂ ਬਰਫ਼ ਨਹੀਂ ਪਿਘਲਦੀ। ਤੁਸੀਂ ਜਾਣਦੇ ਹੋ ਕਿ ਸੀਤਲ ਵਰਗੇ ਝਰਨੇ ਕਦੇ ਖੁਸ਼ਕ ਨਹੀਂ ਹੁੰਦੇ।"
14ਪਰ ਮਰਿਆਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ। ਉਹ ਨਿਕੰਮੇ ਬੁੱਤਾਂ ਨੂੰ ਭੇਟਾਂ ਚੜ੍ਹਾਉਂਦੇ ਨੇ। ਲੋਕ ਮੇਰੇ ਆਪਣੇ ਅਮਲਾਂ ਵਿੱਚ ਠੋਕਰਾਂ ਖਾਂਦੇ ਨੇ। ਉਹ ਆਪਣੇ ਪੁਰਖਿਆਂ ਦੇ ਕਦੀਮੀ ਰਾਹਾਂ ਵਿੱਚ ਠੋਕਰਾਂ ਖਾਂਦੇ ਨੇ। ਮੇਰੇ ਲੋਕ ਪਿੱਛਲੀਆਂ ਗ਼ਲਤੀਆਂ ਅਤੇ ਟੁੱਟੀਆਂ ਸੜਕਾਂ ਉੱਤੇ ਚੱਲਣਾ ਪਸੰਦ ਕਰਦੇ ਨੇ।"
15ਇਸ ਲਈ ਯਹੂਦਾਹ ਦੇਸ਼ ਸੱਖਣਾ ਮਾਰੂਬਲ ਹੋ ਜਾਵੇਗਾ। ਲੋਕ ਹਰ ਵਾਰੀ ਲੰਘਣ ਸਮੇਂ ਸੀਟੀਆਂ ਮਾਰਨਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਹੈਰਾਨ ਹੋਣਗੇ ਕਿ ਦੇਸ਼ ਕਿਵੇਂ ਤਬਾਹ ਹੋ ਗਿਆ।"

16ਮੈਂ ਯਹੂਦਾਹ ਦੇ ਲੋਕਾਂ ਨੂੰ ਖਿੰਡਾ ਦਿਆਂਗਾ। ਉਹ ਆਪਣੇ ਦੁਸ਼ਮਣਾਂ ਕੋਲੋਂ ਭੱਜਣਗੇ। ਮੈਂ ਉਨ੍ਹਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਪੂਰਬੀ ਹਵਾ ਚੀਜ਼ਾਂ ਨੂੰ ਖਿੰਡਾ ਦਿੰਦੀ ਹੈ। ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੈਨੂੰ ਕਦੇ ਵੀ ਉਨ੍ਹਾਂ ਦੀ ਸਹਾਇਤਾ ਲਈ ਬਹੁੜਦਿਆਂ ਨਹੀਂ ਦੇਖਣਗੇ। ਨਹੀਂ! ਉਹ ਮੈਨੂੰ ਛੱਡ ਕੇ ਜਾਂਦਿਆਂ ਹੋਇਆਂ ਦੇਖਣਗੇ।”"
17ਯਿਰਮਿਯਾਹ ਦੀ ਚੌਥੀ ਸ਼ਿਕਾਇਤ ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”"
18ਯਹੋਵਾਹ ਜੀ, ਮੇਰੀ ਗੱਲ ਸੁਣੋ! ਮੇਰੀਆਂ ਦਲੀਲਾਂ ਨੂੰ ਸੁਣੋ ਅਤੇ ਨਿਆਂ ਕਰੋ, ਕੌਣ ਸਹੀ ਹੈ।"
19ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ! ਯਾਦ ਰੱਖੋ, ਮੈਂ ਤੁਹਾਡੇ ਸਾਹਮਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ। ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ।"
20ਇਸ ਲਈ ਉਨ੍ਹਾਂ ਦੇ ਬੱਚਿਆਂ ਨੂੰ ਭੁਕੱ ਅਕਾਲ ਵਿੱਚ ਮਰਨ ਦਿਓ। ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਤਲਵਾਰਾਂ ਨਾਲ ਹਰਾ ਦੇਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਬਾਂਝ ਰਹਿਣ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਵਿਧਵਾਵਾਂ ਬਣਾ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਜਵਾਨ ਬੰਦਿਆਂ ਨੂੰ ਜੰਗ ਵਿੱਚ ਮਾਰੇ ਜਾਣ ਦਿਓ।"

21ਉਨ੍ਹਾਂ ਦੇ ਘਰਾਂ ਅੰਦਰ ਰੋਣਾ-ਪਿੱਟਣਾ ਪਾ ਦਿਓ। ਉਨ੍ਹਾਂ ਨੂੰ ਰੁਆ ਦਿਓ ਜਦੋਂ ਤੁਸੀਂ ਦੁਸ਼ਮਣ ਨੂੰ ਅਚਾਨਕ ਉਨ੍ਹਾਂ ਦੇ ਖਿਲਾਫ਼ ਲਿਆਵੋ। ਇਹ ਸਾਰਾ ਕੁਝ ਵਾਪਰਨ ਦਿਓ, ਕਿਉਂ ਦੁਸ਼ਮਣਾਂ ਨੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਫ਼ਸਣ ਵਾਸਤੇ ਮੇਰੇ ਲਈ ਜਾਲ ਵਿਛਾ ਕੇ ਰੱਖੇ।"
22ਯਹੋਵਾਹ ਜੀ, ਤੁਸੀਂ ਉਨ੍ਹਾਂ ਦੀਆਂ ਮੈਨੂੰ ਮਾਰਨ ਦੀਆਂ ਸਾਜਿਸ਼ਾਂ ਨੂੰ ਜਾਣਦੇ ਹੋ। ਉਨ੍ਹਾਂ ਦੇ ਜ਼ੁਰਮ ਬਖਸ਼ੋ ਨਾ। ਉਨ੍ਹਾਂ ਦੇ ਪਾਪ ਮਿਟਾਓ ਨਾ। ਮੇਰੇ ਦੁਸ਼ਮਣਾਂ ਨੂੰ ਤਬਾਹ ਕਰ ਦਿਓ! ਉਨ੍ਹਾਂ ਲੋਕਾਂ ਨੂੰ ਸਜ਼ਾ ਦਿਓ ਜਦੋਂ ਕਿ ਤੁਸੀਂ ਕਹਿਰਵਾਨ ਹੋ।"
23ਟੁੱਟਿਆ ਘੜਾ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਜਾਹ ਅਤੇ ਘੁਮਿਆਰ ਤੋਂ ਮਿੱਟੀ ਦਾ ਘੜਾ ਖਰੀਦ ਕੇ ਲਿਆ। ਕੁਝ ਆਗੂਆਂ ਅਤੇ ਜਾਜਕਾਂ ਨੂੰ ਲੈ ਅਤੇ ਓੱਥੇ ਜਾਹ।"
24ਠੀਕਰੀਆਂ ਦੇ ਫ਼ਾਟਕ ਸਾਹਮਣੇ ਬਨ-ਹਿੰਨੋਮ ਦੀ ਵਾਦੀ ਵੱਲ ਜਾਹ ਅਤੇ ਉਨ੍ਹਾਂ ਲੋਕਾਂ ਨੂੰ ਉਹ ਗੱਲਾਂ ਦੱਸ ਜਿਹੜੀਆਂ ਮੈਂ ਤੈਨੂੰ ਦੱਸਦਾ ਹਾਂ।"
25ਆਪਣੇ ਨਾਲ ਦੇ ਬੰਦਿਆਂ ਨੂੰ ਆਖ, ‘ਯਹੂਦਾਹ ਦੇ ਰਾਜੇ ਅਤੇ ਯਰੂਸ਼ਲਮ ਦੇ ਲੋਕੋ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ! ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਇੱਥੇ ਇੱਕ ਭਿਆਨਕ ਚੀਜ਼ ਨੂੰ ਵਾਪਰਨ ਦਿਆਂਗਾ। ਹਰ ਉਹ ਬੰਦਾ ਜਿਹੜਾ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ ਅਤੇ ਭੈਭੀਤ ਹੋ ਜਾਵੇਗਾ।"

26ਮੈਂ ਇਹ ਗੱਲਾਂ ਇਸ ਲਈ ਕਰਾਂਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੇ ਅਨੁਯਾਈ ਹੋਣਾ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਵਿਦੇਸ਼ੀ ਦੇਵਤਿਆਂ ਦੀ ਥਾਂ ਬਣਾ ਦਿੱਤਾ ਹੈ। ਯਹੂਦਾਹ ਦੇ ਲੋਕਾਂ ਨੇ ਇਸ ਥਾਂ ਉੱਤੇ ਹੋਰਨਾਂ ਦੇਵਤਿਆਂ ਲਈ ਬਲੀਆਂ ਚੜ੍ਹਾਈਆਂ ਹਨ। ਬਹੁਤ ਪਹਿਲਾਂ ਲੋਕ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਉਨ੍ਹਾਂ ਦੇ ਪੁਰਖੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਇਹ ਹੋਰਨਾਂ ਦੇਸ਼ਾਂ ਦੇ ਨਵੇਂ ਦੇਵਤੇ ਹਨ। ਯਹੂਦਾਹ ਦੇ ਰਾਜਿਆਂ ਨੇ ਇਸ ਥਾਂ ਨੂੰ ਮਾਸੂਮ ਬੱਚਿਆਂ ਦੇ ਲਹੂ ਨਾਲ ਪਲੀਤ ਕਰ ਦਿੱਤਾ।"
27ਯਹੂਦਾਹ ਦੇ ਰਾਜਿਆਂ ਨੇ ਬਾਲ ਦੇਵਤੇ ਲਈ ਉੱਚੀਆਂ ਥਾਵਾਂ ਉਸਾਰੀਆਂ। ਉਹ ਉਨ੍ਹਾਂ ਥਾਵਾਂ ਦੀ ਵਰਤੋਂ ਅੱਗ ਵਿੱਚ ਆਪਣੇ ਪੁੱਤਰ ਸਾੜਨ ਲਈ ਕਰਦੇ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਹੋਮ ਦੀ ਭੇਟ ਵਜੋਂ ਬਆਲ ਦੇਵਤੇ ਨੂੰ ਬਲੀ ਚੜ੍ਹਾਈ ਸੀ। ਮੈ ਅਜਿਹਾ ਕਦੇ ਸੋਚਿਆ ਵੀ ਨਹੀਂ ਸੀ।"
28ਹੁਣ ਲੋਕ ਇਸ ਥਾਂ ਨੂੰ ਤੋਂਫਬ ਅਤੇ ਬਨ-ਹਿੰਨੋਮ ਦੀ ਵਾਦੀ ਸੱਦਦੇ ਹਨ। ਪਰ ਮੈਂ ਤੁਹਾਨੂੰ ਇਹ ਚੇਤਾਵਨੀ ਦਿੰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਉਹ ਦਿਨ ਆ ਰਹੇ ਹਨ ਜਦੋਂ ਲੋਕ ਇਸ ਥਾਂ ਨੂੰ ਕਤਲ ਦੀ ਵਾਦੀ ਆਖਣਗੇ।"
29ਇਸ ਥਾਂ ਉੱਤੇ ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੀਆਂ ਵਿਉਂਤਾਂ ਤਬਾਹ ਕਰ ਦਿਆਂਗਾ। ਦੁਸ਼ਮਣ ਇਨ੍ਹਾਂ ਲੋਕਾਂ ਦਾ ਪਿੱਛਾ ਕਰੇਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਇਸ ਥਾਂ ਉੱਤੇ ਤਲਵਾਰ ਨਾਲ ਮਰਵਾ ਦਿਆਂਗਾ। ਅਤੇ ਮੈਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੰਛੀਆਂ ਅਤੇ ਜੰਗਲੀ ਜਾਨਵਰਾਂ ਦਾ ਭੋਜਨ ਬਣਾ ਦਿਆਂਗਾ।"
30ਮੈਂ ਇਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਲੋਕੀ ਯਰੂਸ਼ਲਮ ਕੋਲੋਂ ਲੰਘਦੇ ਹੋਏ ਸੀਟੀਆਂ ਵਜਾਉਣਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਸ਼ਹਿਰ ਦੀ ਤਬਾਹੀ ਨੂੰ ਦੇਖਕੇ ਭੈਭੀਤ ਹੋ ਜਾਣਗੇ।"

31ਦੁਸ਼ਮਣ ਆਪਣੀ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਲੈ ਆਵੇਗਾ। ਉਹ ਫ਼ੌਜ ਲੋਕਾਂ ਨੂੰ ਭੋਜਨ ਲੈਣ ਲਈ ਬਾਹਰ ਨਹੀਂ ਜਾਣ ਦੇਵੇਗੀ। ਇਸ ਲਈ ਸ਼ਹਿਰ ਦੇ ਲੋਕ ਭੁੱਖੇ ਮਰਨਗੇ। ਉਹ ਇਤਨੇ ਭੁੱਖੇ ਹੋਣਗੇ ਕਿ ਆਪਣੇ ਹੀ ਧੀਆਂ ਪੁੱਤਰਾਂ ਦੀਆਂ ਲਾਸ਼ਾਂ ਖਾ ਜਾਣਗੇ। ਅਤੇ ਉਹ ਇੱਕ ਦੂਸਰੇ ਨੂੰ ਖਾਣ ਲੱਗ ਜਾਣਗੇ।’"
32“ਯਿਰਮਿਯਾਹ, ਇਹ ਗੱਲਾਂ ਤੂੰ ਲੋਕਾਂ ਨੂੰ ਦੱਸੇਁਗਾ। ਅਤੇ ਉਨ੍ਹਾਂ ਦੇ ਦੇਖਦਿਆਂ ਤੂੰ ਘੜਾ ਭੰਨ ਦੇਵੇਂਗਾ।"
33ਉਸ ਸਮੇਂ ਇਹ ਗੱਲਾਂ ਆਖੀ: ‘ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਮੈਂ ਯਹੂਦਾਹ ਦੀ ਕੌਮ ਨੂੰ ਅਤੇ ਯਰੂਸਲਮ ਦੇ ਸ਼ਹਿਰ ਨੂੰ ਉਸੇ ਤਰ੍ਹਾਂ ਭੰਨ ਦਿਆਂਗਾ ਜਿਵੇਂ ਕੋਈ ਮਿੱਟੀ ਦਾ ਘੜਾ ਭੰਨਦਾ ਹੈ! ਇਹ ਘੜਾ ਮੁੜ ਕੇ ਸਾਬਤ ਨਹੀਂ ਹੋ ਸੱਕਦਾ। ਯਹੂਦਾਹ ਦੀ ਕੌਮ ਨਾਲ ਵੀ ਅਜਿਹਾ ਹੀ ਹੋਵੇਗਾ। ਮੁਰਦਾ ਲੋਕ ਤੋਂਫੇਬ ਵਿੱਚ ਦੱਬੇ ਜਾਣਗੇ ਜਿੰਨਾ ਚਿਰ ਉੱਥੇ ਲੋਕਾਂ ਨੂੰ ਦੱਬਣ ਲਈ ਹੋਰ ਕਮਰੇ ਨਾ ਰਹਿ ਜਾਣ।"
34ਅਜਿਹਾ ਮੈਂ ਇਨ੍ਹਾਂ ਲੋਕਾਂ ਅਤੇ ਇਸ ਥਾਂ ਨਾਲ ਕਰਾਂਗਾ। ਮੈਂ ਇਸ ਸ਼ਹਿਰ ਨੂੰ ਤੋਂਫਬ ਵਾਂਗ ਬਣਾ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
You have read Jeremiah 7
34 verses