1ਮੇਰੇ ਸਾਰੇ ਕਰੀਬੀ ਦੋਸਤ ਮੈਨੂੰ ਨਫ਼ਰਤ ਕਰਦੇ ਨੇ ਉਹ ਲੋਕ ਵੀ ਮੇਰੇ ਖਿਲਾਫ਼ ਹੋ ਰਹੇ ਨੇ, ਜਿਨ੍ਹਾਂ ਨੂੰ ਮੈਂ ਪਿਆਰ ਕੀਤਾ।"
2“ਮੈਂ ਇੰਨਾ ਪਤਲਾ ਹਾਂ, ਮੇਰੀ ਚਮੜੀ ਹੱਡੀਆਂ ਉੱਤੋਂ ਢਿਲਕ ਗਈ ਹੈ। ਮੇਰੇ ਅੰਦਰ ਥੋੜਾ ਜਿਹਾ ਜੀਵਨ ਹੀ ਬੱਚਿਆਂ ਹੈ।"
3“ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ। ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।"
4ਤੁਸੀਂ ਮੈਨੂੰ ਪਰਮੇਸ਼ੁਰ ਦੇ ਕਰਨ ਵਾਂਗ ਹੀ ਕਿਉਂ ਭਜਾਉਂਦੇ ਹੋ! ਕੀ ਤੁਸੀਂ ਹਾਲੇ ਵੀ ਮੇਰੀ ਹੋਰ ਚਮੜੀ ਦੇ ਭੁੱਖੇ ਹੋ?"
5“ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।"

6ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।"
7ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ। ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ। ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।"
8ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।"
9ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ। ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ। ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।"
10“ਸ਼ਾਇਦ ਤੁਸੀਂ ਆਖੋ, ‘ਅਸੀਂ ਅੱਯੂਬ ਨੂੰ ਤੰਗ ਕਰਾਂਗੇ। ਅਸੀਂ ਉਸ ਉੱਤੇ ਦੋਸ਼ ਧਰਨ ਦਾ ਕਾਰਣ ਲੱਭ ਲਵਾਂਗੇ।’"

11ਪਰ ਤੁਹਾਨੂੰ ਖੁਦ ਤਲਵਾਰ ਤੋਂ ਭੈਭੀਤ ਹੋਣਾ ਚਾਹੀਦਾ ਹੈ। ਕਿਉਂ ਕਿ ਪਰਮੇਸ਼ੁਰ ਦੋਸ਼ੀ ਲੋਕਾਂ ਨੂੰ ਦੰਡ ਦਿੰਦਾ ਹੈ। ਪਰਮੇਸ਼ੁਰ ਤੁਹਾਨੂੰ ਦੰਡ ਦੇਣ ਲਈ ਆਪਣੀ ਤਲਵਾਰ ਦਾ ਇਸਤੇਮਾਲ ਕਰੇਗਾ। ਫ਼ਿਰ ਤੁਸੀਂ ਜਾਣ ਜਾਵੋਁ ਕਿ ਇੱਥੇ ਨਿਆਂੇ ਦਾ ਸਮਾਂ ਹੈ।”"
12ਸੋਫਰ ਦਾ ਜਵਾਬ ਫ਼ੇਰ ਨਅਮਾਤੀ ਦੇ ਸੋਫਰ ਨੇ ਜਵਾਬ ਦਿੱਤਾ:"
13“ਅੱਯੂਬ, ਤੇਰੇ ਵਿੱਚਾਰ ਉਲਝੇ ਹੋਏ ਨੇ। ਇਸ ਲਈ ਮੈਂ ਤੈਨੂੰ ਅਵੱਸ਼ ਜਵਾਬ ਦੇਵਾਂਗਾ। ਮੈਨੂੰ ਤੇਜੀ ਨਾਲ ਤੈਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਸੋਚ ਰਿਹਾਂ ਹਾਂ।"
14ਤੂੰ ਸਾਨੂੰ ਆਪਣੇ ਜਵਾਬਾਂ ਨਾਲ ਬੇਇੱਜ਼ਤ ਕੀਤਾ ਹੈ। ਪਰ ਮੈਂ ਸਿਆਣਾ ਹਾਂ ਮੈਂ ਜਾਣਦਾ ਹਾਂ ਕਿ ਤੈਨੂੰ ਕਿਵੇਂ ਜਵਾਬ ਦੇਣਾ ਹੈ।"
15“ਤੂੰ ਜਾਣਦਾ ਹੈ ਕਿ ਬੁਰੇ ਆਦਮੀ ਦੀ ਖੁਸ਼ੀ ਬਹੁਤਾ ਚਿਰ ਨਹੀਂ ਰਹਿੰਦੀ। ਲੰਮੇ ਸਮੇਂ ਤੋਂ ਇਹ ਗੱਲ ਸੱਚ ਹੈ, ਉਸ ਸਮੇਂ ਤੋਂ ਜਦੋਂ ਆਦਮ ਨੂੰ ਧਰਤੀ ਤੇ ਪਾਇਆ ਗਿਆ ਸੀ। ਜਿਹੜਾ ਬੰਦਾ ਪਰਮੇਸ਼ੁਰ ਦੀ ਪ੍ਰਵਾਹ ਨਹੀਂ ਕਰਦਾ ਸਿਰਫ ਬੋੜੇ ਸਮੇਂ ਲਈ ਹੀ ਖੁਸ਼ ਰਹਿੰਦਾ ਹੈ।"

16ਹੋ ਸੱਕਦਾ, ਬਦ ਆਦਮੀ ਦਾ ਹਂਕਾਰ ਅਕਾਸ਼ ਤੱਕ ਜਾ ਪਹੁੰਚੇ, ਤੇ ਉਸਦਾ ਸਿਰ ਬਦਲਾਂ ਨੂੰ ਛੂੰਹਦਾ ਹੋਵੇ।"
17ਪਰ ਉਹ, ਆਪਣੇ ਹੀ ਗੋਬਰ ਵਾਂਗ, ਸਦਾ ਲਈ ਚੱਲਾ ਜਾਵੇਗਾ। ਉਹ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ‘ਆਖਣਗੇ ਉਹ ਕਿੱਥੋ ਹੈ?’"
18ਸੁਪਨੇ ਵਾਂਗ ਉਹ ਦੂਰ ਉੱਡ ਜਾਵੇਗਾ ਤੇ ਕੋਈ ਵੀ ਉਸ ਨੂੰ ਲੱਭ ਨਹੀਂ ਸੱਕੇਗਾ। ਉਸ ਨੂੰ ਦੂਰ ਭਜਾ ਦਿੱਤਾ ਜਾਵੇਗਾ ਤੇ ਬੁਰੇ ਸੁਪਨੇ ਵਾਂਗ ਭੁਲਾ ਦਿੱਤਾ ਜਾਵੇਗਾ।"
19ਜਿਹੜੇ ਲੋਕਾਂ ਨੇ ਉਸ ਨੂੰ ਦੇਖਿਆ ਸੀ ਉਸ ਨੂੰ ਦੋਬਾਰਾ ਨਹੀਂ ਦੇਖਣਗੇ। ਉਸਦਾ ਪਰਿਵਾਰ ਕਦੇ ਉਸ ਨੂੰ ਦੋਬਾਰਾ ਨਹੀਂ ਦੇਖੇਗਾ।"
20ਬਦ ਆਦਮੀ ਦੇ ਬੱਚੇ ਉਸ ਨੂੰ ਉਹੀ ਵਾਪਸ ਦੇਣਗੇ ਜੋ ਉਸ ਨੇ ਗਰੀਬਾਂ ਪਾਸੋਂ ਲਿਆ ਸੀ। ਬਦ ਆਦਮੀ ਦੇ ਆਪਣੇ ਹੀ ਹੱਥ ਖੁਦ ਉਸਦੀ ਦੌਲਤ ਵਾਪਸ ਕਰਨਗੇ।"

21ਜਦੋਂ ਉਹ ਜਵਾਨ ਸੀ ਉਸ ਦੀਆਂ ਹੱਡੀਆਂ ਬਹੁਤ ਮਜਬੂਤ ਸਨ, ਪਰ ਉਸ ਦੇ ਬਾਕੀ ਦੇ ਸਰੀਰ ਵਾਂਗ, ਉਹ ਧੂੜ ਅੰਦਰ ਜਾਣਗੀਆਂ।"
22“ਬਦੀ ਬੁਰੇ ਬੰਦੇ ਦੇ ਮੂੰਹ ਅੰਦਰ ਮਿੱਠੀ ਲੱਗਦੀ ਹੈ। ਉਹ ਇਸ ਦਾ ਪੂਰਾ ਸੁੱਖ ਮਾਨਣ ਲਈ ਇਸ ਨੂੰ ਆਪਣੀ ਜੀਭ ਹੇਠਾਂ ਰੱਖਦਾ ਹੈ।"
You have read Job 10
22 verses