1ਇੱਕ ਬਦ ਆਦਮੀ ਬਦੀ ਨੂੰ ਮਾਣਦਾ ਹੈ। ਉਹ ਇਸ ਨੂੰ ਛੱਡ ਦੇਣ ਨੂੰ ਨਫ਼ਰਤ ਕਰਦਾ ਹੈ। ਇਹ ਇੱਕ ਮਿੱਠੀ ਗੋਲੀ ਵਾਂਗ ਹੁੰਦੀ ਹੈ ਜਿਸ ਨੂੰ ਉਹ ਆਪਣੇ ਮੂੰਹ ਅੰਦਰ ਰੱਖਦਾ।"
2ਪਰ ਉਹ ਬਦੀ ਉਸ ਦੇ ਮਿਹਦੇ ਅੰਦਰ ਜ਼ਹਿਰ ਬਣ ਜਾਵੇਗੀ। ਇਹ ਉਸ ਦੇ ਅੰਦਰ ਕੌੜੇ ਜ਼ਹਿਰ ਵਾਂਗ ਹੋਵੇਗੀ, ਜਿਵੇਂ ਸੱਪ ਦਾ ਜ਼ਹਿਰ ਹੁੰਦਾ ਹੈ।"
3ਬੁਰੇ ਆਦਮੀ ਨੇ ਅਮੀਰੀ ਨੂੰ ਨਿਗਲ ਲਿਆ ਹੈ। ਪਰ ਉਹ ਇਸ ਦੀ ਉਲਟੀ ਕਰ ਦੇਵੇਗਾ। ਪਰਮੇਸ਼ੁਰ ਉਸ ਨੂੰ ਇਸ ਨੂੰ ਬਾਹਰ ਕੱਢਣ ਲਈ ਮਜ਼ਬੂ੍ਰਰ ਕਰੇਗਾ।"
4ਬਦ ਆਦਮੀ ਦਾ ਜਾਮ ਸੱਪ ਦੇ ਜ਼ਹਿਰ ਵਰਗਾ ਹੋਵੇਗਾ। ਸੱਪਾਂ ਦੇ ਜ਼ਹਿਰੀਲੇ ਦੰਦ ਉਸ ਨੂੰ ਮਾਰ ਦੇਣਗੇ।"
5ਫ਼ੇਰ ਬੁਰਾ ਆਦਮੀ ਸ਼ਹਿਦ ਅਤੇ ਘਿਉ ਦੇ ਵਗਦੇ ਦਰਿਆਵਾਂ ਨੂੰ ਵੇਖਣਾ ਨਹੀਂ ਮਾਣੇਗਾ।"

6ਬਦ ਆਦਮੀ ਨੂੰ ਆਪਣੇ ਮੁਨਾਫ਼ਿਆਂ ਨੂੰ ਵਾਪਸ ਕਰਨ ਲਈ ਮਜਬੂਰ ਕੀਤਾ ਜਾਵੇਗਾ ਉਸ ਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਦੀ ਇਜਾਜ਼ਤ ਨਹੀਂ ਹੋਵੇਗੀ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ।"
7ਕਿਉਂਕਿ ਬਦ ਆਦਮੀ ਗਰੀਬਾਂ ਨੂੰ ਦੁੱਖ ਦਿੰਦਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਕਰਦਾ ਹੈ। ਉਹ ਉਨ੍ਹਾਂ ਬਾਰੇ ਪ੍ਰਵਾਹ ਨਹੀਂ ਕਰਦਾ ਤੇ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਸਨ। ਉਸ ਨੇ ਹੋਰ ਕਿਸੇ ਦੁਆਰਾ ਉਸਾਰੇ ਹੋਏ ਮਕਾਨ ਖੋਹੇ।"
8“ਬੁਰਾ ਆਦਮੀ ਕਦੇ ਵੀ ਸੰਤੁਸ਼ਟ ਨਹੀਂ ਹੁੰਦਾ। ਉਸ ਨੂੰ ਉਸ ਦੀ ਦੌਲਤ ਬਚਾ ਨਹੀਂ ਸੱਕਦੀ।"
9ਜਦੋਂ ਉਹ ਕੁਝ ਵੀ ਖਾਂਦਾ ਹੈ ਬਚਦਾ ਨਹੀਂ। ਉਸ ਦੀ ਕਾਮਯਾਬੀ ਸਦਾ ਨਹੀਂ ਰਹੇਗੀ।"
10ਜਦੋਂ ਆਦਮੀ ਕੋਲ ਬਹੁਤਾ ਹੁੰਦਾ ਹੈ ਉਹ ਮੁਸੀਬਤਾਂ ਨਾਲ ਦਬ ਜਾਂਦਾ ਹੈ। ਉਸ ਦੀਆਂ ਔਕੜਾਂ ਉਸ ਉੱਤੇ ਆ ਪੈਣਗੀਆਂ।"

11ਜਦੋਂ ਬਦ ਆਦਮੀ, ਜੋ ਉਹ ਚਾਹੁੰਦਾ ਖਾ ਚੁੱਕੇਗਾ, ਪਰਮੇਸ਼ੁਰ ਆਪਣਾ ਬਲਦਾ ਹੋਇਆ ਕਹਿਰ ਉਸ ਬੰਦੇ ਉੱਤੇ ਸੁੱਟੇਗਾ ਪਰਮੇਸ਼ੁਰ ਉਸ ਬੰਦੇ ਉੱਤੇ ਦਂ ਦੀ ਬਾਰਸ਼ ਕਰੇਗਾ।"
12ਸ਼ਾਇਦ ਬੁਰਾ ਆਦਮੀ ਲੋਹੇ ਦੀ ਤਲਵਾਰ ਤੋਂ ਬਚਕੇ ਭੱਜ ਜਾਵੇਗਾ। ਪਰ ਉਸ ਨੂੰ ਕਾਂਸੀ ਦਾ ਤੀਰ ਲੱਗੇਗਾ।"
13ਕਾਂਸੀ ਦਾ ਤੀਰ ਉਸ ਦੇ ਸ਼ਰੀਰ ਦੇ ਆਰ-ਪਾਰ ਹੋ ਜਾਵੇਗਾ ਤੇ ਪਿੱਠ ਵਿੱਚੋਂ ਬਾਹਰ ਨਿਕਲੇਗਾ। ਇਸ ਦਾ ਚਮਕੀਲਾ ਸਿਰਾ ਉਸ ਦੇ ਜਿਗਰ ਨੂੰ ਵਿਂਨ੍ਹ ਦੇਵੇਗਾ ਅਤੇ ਉਹ ਖੌਫ਼ ਨਾਲ ਹੈਰਾਨ ਹੋ ਜਾਵੇਗਾ।"
14ਉਸ ਦੇ ਸਾਰੇ ਖਜ਼ਾਨੇ ਤਬਾਹ ਹੋ ਜਾਣਗੇ। ਇੱਕ ਅੱਗ ਉਸ ਨੂੰ ਤਬਾਹ ਕਰ ਦੇਵੇਗੀ। ਉਹ ਅੱਗ ਜਿਹੜੀ ਕਿਸੇ ਇਨਸਾਨ ਦੁਆਰਾ ਨਹੀਂ ਲਗਾਈ ਗਈ ਸੀ। ਅੱਗ ਉਸ ਦੇ ਘਰ ਵਿੱਚ ਬਚੀ ਹੋਈ ਹਰ ਸ਼ੈਅ ਨੂੰ ਤਬਾਹ ਕਰ ਦੇਵੇਗੀ।"
15ਅਕਾਸ਼ ਸਿੱਧ ਕਰ ਦੇਵੇਗਾ ਕਿ ਬੁਰਾ ਆਦਮੀ ਦੋਸ਼ੀ ਹੈ। ਧਰਤੀ ਉਸ ਦੇ ਖਿਲਾਫ਼ ਗਵਾਹੀ ਦੇਵੇਗੀ।"

16ਉਸ ਦੇ ਘਰ ਵਿੱਚਲੀ ਹਰ ਸ਼ੈਅ ਪਰਮੇਸ਼ੁਰ ਦੇ ਕਹਿਰ ਦੇ ਹੜ੍ਹ ਵਿੱਚ ਰੁਢ਼ ਜਾਵੇਗੀ।"
17ਇਹੀ ਹੈ ਜੋ ਪਰਮੇਸ਼ੁਰ ਇੱਕ ਬਦ ਆਦਮੀ ਨਾਲ ਕਰੇਗਾ। ਪਰਮੇਸ਼ੁਰ ਨੇ ਇਹੀ ਉਸ ਦੇ ਲਈ ਛੱਡਣ ਦਾ ਫੈਸਲਾ ਕੀਤਾ ਹੈ।”"
18ਅੱਯੂਬ ਦਾ ਜਵਾਬ ਫੇਰ ਅੱਯੂਬ ਨੇ ਜਵਾਬ ਦਿੱਤਾ:"
19“ਜੋ ਮੈਂ ਆਖਦਾ ਹਾਂ, ਸੁਣੋ। ਮੈਨੂੰ ਰਾਹਤ ਦੇਣ ਲਈ ਤੁਹਾਡਾ ਇਹ ਰਾਹ ਰਹਿਣ ਦਿਓ।"
20ਮੇਰੇ ਗੱਲ ਕਰਦਿਆਂ ਤਾਂ ਧੀਰਜ ਰੱਖੋ। ਫੇਰ ਜਦੋਂ ਮੈਂ ਬੋਲ ਚੁੱਕਿਆ ਭ੍ਭਾਵੇਂ ਮੇਰਾ ਮਜ਼ਾਕ ਉਡਾ ਲੈਣਾ।"
You have read Job 11
20 verses