1ਅੱਯੂਬ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲ ਵਾਪਸ ਆ ਜਾ, ਤੇ ਮੁੜ ਤੇਰਾ ਭਲਾ ਹੋਵੇਗਾ। ਪਰ ਤੈਨੂੰ ਅਵੱਸ਼ ਹੀ ਬਦੀ ਨੂੰ ਆਪਣੇ ਘਰ ਤੋਂ ਦੂਰ ਕਰਨਾ ਚਾਹੀਦਾ ਹੈ।"
2ਆਪਣੇ ਸੋਨੇ ਨੂੰ ਮਿੱਟੀ ਤੋਂ ਕੁਝ ਵੀ ਵੱਧ ਨਾ ਸਮਝ ਆਪਣੇ ਸਭ ਤੋਂ ਚੰਗੇ ਸੋਨੇ ਨੂੰ ਨਦੀ ਦੇ ਪੱਥਰ ਸਮਾਨ ਸਮਝ।"
3ਅਤੇ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਆਪਣਾ ਸੋਨਾ ਬਣ ਜਾਣ ਦੇ। ਉਸ ਨੂੰ ਆਪਣੀ ਚਾਂਦੀ ਦਾ ਢੇਰ ਬਣਾ ਲੈ।"
4ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ। ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।"
5ਤੂੰ ਉਸ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਤੈਨੂੰ ਸੁਣੇਗਾ। ਤੇ ਤੂੰ ਉਹ ਗੱਲਾਂ ਕਰਨ ਦੇ ਯੋਗ ਹੋ ਸੱਕੇਂਗਾ ਜਿਸਦਾ ਤੂੰ ਇਕਰਾਰ ਕੀਤਾ ਸੀ।"

6ਜੇ ਤੂੰ ਕੁਝ ਕਰਨ ਦਾ ਨਿਆਂ ਕਰੇਂਗਾ ਇਹ ਸਫ਼ਲ ਹੋਵੇਗਾ। ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।"
7ਪਰਮੇਸ਼ੁਰ ਹਂਕਾਰੀ ਲੋਕਾਂ ਨੂੰ ਸ਼ਰਮਸਾਰ ਕਰਦਾ ਹੈ। ਪਰ ਪਰਮੇਸ਼ੁਰ ਨਿਮਾਣੇ ਲੋਕਾਂ ਦੀ ਸਹਾਇਤਾ ਕਰਦਾ ਹੈ।"
8ਫੇਰ ਤੂੰ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈਂ ਜਿਹੜੇ ਗਲਤੀਆਂ ਕਰਦੇ ਨੇ। ਤੂੰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਉਨ੍ਹਾਂ ਲੋਕਾਂ ਨੂੰ ਬਖਸ਼ ਦੇਵੇਂਗਾ। ਕਿਉਂ ਕਿ ਤੂੰ ਇੰਨਾ ਸ਼ੁੱਧ ਹੋਵੇਂਗਾ।”"
9ਅੱਯੂਬ ਦਾ ਜਵਾਬ ਫੇਰ ਅੱਯੂਬ ਨੇ ਜਵਾਬ ਦਿੱਤਾ:"
10“ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ। ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।"

11ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ। ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।"
12ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।"
13ਮੈਂ ਜਾਨਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਮੇਰੀਆਂ ਦਲੀਲਾਂ ਦਾ ਕੀ ਜਵਾਬ ਦਿੰਦਾ। ਮੈਂ ਪਰਮੇਸ਼ੁਰ ਦੇ ਜਵਾਬਾਂ ਨੂੰ ਸਮਝਣਾ ਚਾਹੁੰਦਾ ਹਾਂ।"
14ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ? ਨਹੀਂ, ਉਹ ਮੈਨੂੰ ਸੁਣਦਾ।"
15ਫ਼ੇਰ ਇੱਕ ਇਮਾਨਦਾਰ ਆਦਮੀ ਆਪਣਾ ਮੁਕੱਦਮਾ ਉਸ ਨੂੰ ਪੇਸ਼ ਕਰ ਸੱਕੇਗਾ ਫ਼ੇਰ ਮੇਰਾ ਨਿਆਂਕਾਰ ਮੈਨੂੰ ਬੇਗੁਨਾਹ ਘੋਸ਼ਿਤ ਕਰੇਗਾ ਅਤੇ ਮੈਂ ਸਦਾ ਲਈ ਆਜ਼ਾਦ ਹੋ ਸੱਕਾਂਗਾ।"

16“ਪਰ ਜੇ ਮੈਂ ਪੂਰਬ ਵੱਲ ਜਾਂਦਾ ਹਾਂ। ਪਰਮੇਸ਼ੁਰ ਉੱਥੇ ਨਹੀਂ ਹੈ। ਜੇ ਮੈਂ ਪੱਛਮ ਵੱਲ ਜਾਂਦਾ ਹਾਂ ਉੱਥੇ ਵੀ ਪਰਮੇਸ਼ੁਰ ਮੈਨੂੰ ਨਜ਼ਰ ਨਹੀਂ ਆਉਂਦਾ।"
17ਜਦੋਂ ਪਰਮੇਸ਼ੁਰ ਉੱਤਰ ਵਿੱਚ ਕਾਰਜਸ਼ੀਲ ਹੁੰਦਾ ਹੈ ਮੈਂ ਉਸ ਨੂੰ ਨਹੀਂ ਦੇਖਦਾ। ਜਦੋਂ ਪਰਮੇਸ਼ੁਰ ਦੱਖਣ ਵੱਲ ਮੁੜਦਾ ਹੈ ਫੇਰ ਵੀ ਮੈਨੂੰ ਉਹ ਨਜ਼ਰ ਨਹੀਂ ਆਉਂਦਾ।"
18ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ। ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।"
19ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ। ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।"
20ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।"

21“ਪਰ ਪਰਮੇਸ਼ੁਰ ਕਦੇ ਵੀ ਨਹੀਂ ਬਦਲਦਾ, ਕੋਈ ਵੀ ਪਰਮੇਸ਼ੁਰ ਦੇ ਖਿਲਾਫ਼ ਖਲੋ ਨਹੀਂ ਸੱਕਦਾ। ਪਰਮੇਸ਼ੁਰ ਜੋ ਵੀ ਚਾਹੁੰਦਾ ਹੈ ਉਹ ਕਰਦਾ ਹੈ।"
22ਪਰਮੇਸ਼ੁਰ ਉਹੀ ਕਰੇਗਾ, ਜੋ ਵੀ ਉਸ ਨੇ ਮੇਰੇ ਲਈ ਸੋਚਿਆ ਹੈ। ਤੇ ਉਸ ਦੀਆਂ ਮੇਰੇ ਲਈ ਕਈ ਹੋਰ ਵੀ ਯੋਜਨਾਵਾਂ ਹਨ।"
You have read Job 14
22 verses