1“ਬਿਲਦਦ ਸੋਫਰ ਤੇ ਅਲੀਫਜ਼ ਬਿਨਾ ਸ਼ਕਤੀ ਤੁਸੀਂ ਕਿਸੇ ਲਈ ਕੀ ਚੰਗੇ ਹੋ? ਕੀ ਤੁਸੀਂ ਹੁਣ ਕਿਸੇ ਅਜਿਹੇ ਆਦਮੀ ਨੂੰ ਬਚਾਇਆ ਜੋ ਬਿਲਕੁਲ ਨਿਰਬਲ ਹੋਵੇ?"
2ਹਾਂ, ਤੁਸੀਂ ਬੇਸਮਝ ਬੰਦੇ ਨੂੰ ਸ਼ਾਨਦਾਰ ਮਸ਼ਵਰਾ ਦਿੱਤਾ ਹੈ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਸੱਚਮੁੱਚ ਕਿੰਨੇ ਸਿਆਣੇ ਹੋ।"
3ਇਹ ਗੱਲਾਂ ਆਖਣ ਵਿੱਚ ਕਿਸਨੇ ਤੁਹਾਡੀ ਮਦਦ ਕੀਤੀ ਹੈ? ਕਿਸਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੈ।"
4“ਸੁਤ੍ਤੇ ਹੋਏ ਲੋਕਾਂ ਦੀਆਂ ਰੂਹਾਂ ਧਰਤੀ ਹੇਠਲੇ ਪਾਣੀਆਂ ਅੰਦਰ ਡਰ ਨਾਲ ਕੰਬਦੀਆਂ ਨੇ।"
5ਪਰ ਪਰਮੇਸ਼ੁਰ ਮੌਤ ਦੇ ਉਸ ਸਥਾਨ ਨੂੰ ਸਾਫ਼-ਸਾਫ਼ ਦੇਖ ਸੱਕਦਾ ਹੈ। ਮੌਤ ਪਰਮੇਸ਼ੁਰ ਕੋਲੋਂ ਛੁਪੀ ਹੋਈ ਨਹੀਂ ਹੈ।"

6ਪਰਮੇਸ਼ੁਰ ਨੇ ਅਕਾਸ਼ ਨੂੰ ਉੱਤਰ ਵਿੱਚ ਉਜਾੜ ਜ਼ਮੀਨ ਉੱਤੇ ਫ਼ੈਲਾ ਦਿੱਤਾ ਹੈ। ਪਰਮੇਸ਼ੁਰ ਨੇ ਧਰਤੀ ਨੂੰ ਕਾਸੇ ਤੇ ਵੀ ਨਹੀਂ ਲਟਕਾਇਆ।"
7ਪਰਮੇਸ਼ੁਰ ਮੋਟੇ ਬੱਦਲਾਂ ਨੂੰ ਪਾਣੀ ਨਾਲ ਭਰਦਾ ਹੈ। ਪਰ ਪਰਮੇਸ਼ੁਰ ਉਸ ਭਾਰੇ ਭਾਰ ਨਾਲ ਬੱਦਲਾਂ ਨੂੰ ਫ਼ਟਣ ਨਹੀਂ ਦਿੰਦਾ।"
8ਪਰਮੇਸ਼ੁਰ ਪੁਂਨਿਆਂ ਦੇ ਚੰਨ ਦਾ ਚਿਹਰਾ ਢੱਕ ਦਿੰਦਾ ਹੈ। ਉਹ ਆਪਣੇ ਬੱਦਲਾਂ ਨੂੰ ਉਸ ਉੱਤੇ ਫ਼ੈਲਾ ਦਿੰਦਾ ਹੈ ਅਤੇ ਉਸ ਨੂੰ ਢੱਕ ਦਿੰਦਾ ਹੈ।"
9ਪਰਮੇਸ਼ੁਰ ਨੇ ਦਿਗਮਂਡਲ ਨੂੰ ਇੱਕ ਘੇਰੇ ਵਾਂਗ ਸਮੁੰਦਰ ਉੱਤੇ ਵਾਹ ਦਿੱਤਾ ਹੈ, ਜਿੱਥੇ ਰੌਸ਼ਨੀ ਅਤੇ ਹਨੇਰਾ ਮਿਲਦੇ ਹਨ।"
10ਉਹ ਬੁਨਿਆਦਾਂ ਜਿਹੜੀਆਂ ਅਕਾਸ਼ ਨੂੰ ਚੁੱਕੀ ਰੱਖਦੀਆਂ ਨੇ ਡਰ ਨਾਲ ਕੰਬਦੀਆਂ ਨੇ ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਧਮਕਾਉਂਦਾ ਹੈ।"

11ਪਰਮੇਸ਼ੁਰ ਦੀ ਸ਼ਕਤੀ ਸਮੁੰਦਰ ਨੂੰ ਸ਼ਾਂਤ ਕਰ ਦਿੰਦੀ ਹੈ। ਪਰਮੇਸ਼ੁਰ ਦੀ ਸਿਆਣਪ ਨੇ ਰਾਹਬ ਦੇ ਸਹਾਇਕਾਂ ਨੂੰ ਤਬਾਹ ਕਰ ਦਿੱਤਾ।"
12ਪਰਮੇਸ਼ੁਰ ਦਾ ਸਾਹ ਆਕਾਸ਼ ਨੂੰ ਸਾਫ਼ ਕਰ ਦਿੰਦਾ ਹੈ। ਪਰਮੇਸ਼ੁਰ ਨੇ ਬਦ ਸੱਪ ਨੂੰ ਤਬਾਹ ਕਰ ਦਿੱਤਾ ਹੈ ਜਿਸ ਨੇ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਸੀ।"
13ਇਹ ਸਿਰਫ਼ ਕੁਝ ਅਚਂਭਿਤ ਗੱਲਾਂ ਹਨ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਅਸੀਂ ਪਰਮੇਸ਼ੁਰ ਦੀ ਸਿਰਫ਼ ਬੋੜੀ ਜਿਹੀ ਕਾਨਾਫ਼ੂਸੀ ਹੀ ਸੁਣਦੇ ਹਾਂ। ਕੋਈ ਵੀ ਬੰਦਾ ਸੱਚਮੁੱਚ ਨਹੀਂ ਸਮਝ ਸੱਕਦਾ ਕਿ ਪਰਮੇਸ਼ੁਰ ਕਿੰਨਾ ਮਹਾਨ ਤੇ ਤਾਕਤਵਰ ਹੈ।”"
14ਫੇਰ ਅੱਯੂਬ ਨੇ ਆਪਣੀ ਕਬਾ ਜਾਰੀ ਰੱਖੀ। ਅੱਯੂਬ ਨੇ ਆਖਿਆ,"
15“ਸੱਚਮੁੱਚ ਹੀ ਪਰਮੇਸ਼ੁਰ ਜਿਉਂਦਾ ਹੈ। ਅਤੇ ਜਿਵੇਂ ਸੱਚਮੁੱਚ ਵਿੱਚ ਪਰਮੇਸ਼ੁਰ ਜਿਉਂਦਾ ਹੈ ਉਸ ਨੇ ਸੱਚਮੁੱਚ ਵਿੱਚ ਮੇਰੇ ਨਾਲ ਅਨਿਆਂ ਕੀਤਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੇੇੇਰੇ ਜੀਵਨ ਵਿੱਚ ਕੜਵਾਹਟ ਭਰ ਦਿੱਤੀ ਹੈ।"

16ਪਰ ਜਿੰਨਾ ਚਿਰ ਮੇਰੇ ਅੰਦਰ ਜਿਂਦਗੀ ਹੈ ਤੇ ਪਰਮੇਸ਼ੁਰ ਦਾ ਜੀਵਨ ਦੇਣ ਵਾਲਾ ਸਾਹ ਮੇਰੇ ਨੱਕ ਵਿੱਚ ਵਗਦਾ ਹੈ।"
17ਉਦੋਁ ਤੱਕ ਮੇਰੇ ਹੋਠ ਮਾੜੀਆਂ ਗੱਲਾਂ ਨਹੀਂ ਬੋਲਣਗੇ ਤੇ ਮੇਰੀ ਜ਼ਬਾਨ ਕਦੇ ਵੀ ਝੂਠ ਨਹੀਂ ਬੋਲੇਗੀ।"
18ਮੈਂ ਕਦੇ ਵੀ ਸ੍ਵੀਕਾਰ ਨਹੀਂ ਕਰਾਂਗਾ ਕਿ ਤੁਸੀਂ ਲੋਕ ਸਹੀ ਹੋ। ਮੈਂ ਆਪਣੇ ਮਰਨ ਦਿਹਾੜੇ ਤੀਕ ਆਖਦਾ ਰਹਾਂਗਾ ਕਿ ਮੈਂ ਬੇਗੁਨਾਹ ਹਾਂ।"
19ਮੈਂ ਆਪਣੀ ਮਾਸੂਮੀਅਤ ਨੂੰ ਘੁੱਟ ਕੇ ਫ਼ੜੀ ਰੱਖਾਂਗਾ। ਮੈਂ ਕਦੇ ਵੀ ਨੇਕ ਜੀਵਨ ਜਿਉਣੋ ਨਹੀਂ ਹਟਾਂਗਾ। ਮੇਰਾ ਜ਼ਮੀਰ ਕਦੇ ਵੀ ਮੈਨੂੰ ਪਰੇਸ਼ਾਨ ਨਹੀਂ ਕਰੇਗਾ ਜਦੋਂ ਤੀਕ ਮੈਂ ਜਿਉਂਦਾ ਹਾਂ।"
20ਲੋਕ ਮੇਰੇ ਵਿਰੁੱਧ ਖਲੋ ਗਏ ਹਨ। ਮੈਨੂੰ ਉਮੀਦ ਹੈ ਕਿ ਮੇਰੇ ਦੁਸ਼ਮਣਾਂ ਨੂੰ ਦੰਡ ਮਿਲੇਗਾ ਜਿਵੇਂ ਬੁਰੇ ਲੋਕਾਂ ਨੂੰ ਦੰਡ ਮਿਲਣਾ ਚਾਹੀਦਾ ਹੈ।"

21ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ। ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।"
22ਉਹ ਬੁੁਰਾ ਬੰਦਾ ਮੁਸੀਬਤਾਂ ਵਿੱਚ ਫ਼ਸੇਗਾ ਅਤੇ ਪਰਮੇਸ਼ੁਰ ਕੋਲ ਸਹਾਇਤਾ ਲਈ ਪੁਕਾਰ ਕਰੇਗਾ। ਪਰ ਪਰਮੇਸ਼ੁਰ ਉਸ ਨੂੰ ਨਹੀਂ ਸੁਣੇਗਾ।"
You have read Job 16
22 verses