Lumina
Job

Bildad's Second Speech

Job 18·Punjabi Bible

1ਕਾਮੇ ਰੋਸ਼ਨੀਆਂ ਗੁਫ਼ਾਵਾਂ ਅੰਦਰ ਲੈ ਜਾਂਦੇ ਨੇ। ਉਹ ਡੂੰਘੀਆਂ ਗੁਫਾਵਾਂ ਅੰਦਰ ਖੋਜਦੇ ਨੇ। ਡੂੰਘੇ ਹਨੇਰੇ ਵਿੱਚ, ਉਹ ਚੱਟਾਨਾਂ ਨੂੰ ਖੋਜਦੇ ਨੇ।"

2ਮਜ਼ਦੂਰ ਕੱਚੀ ਧਾਤ ਦੀਆਂ ਨੜਾਂ ਦੇ ਪਿੱਛੇ ਚੱਲ ਕੇ ਧਰਤੀ ਦੀ ਡੂੰਘਾਈ ਤੀਕ ਖੁਦਾਈ ਕਰਦੇ ਹਨ। ਉਹ ਧਰਤੀ ਵਿੱਚ ਡੂੰਘੇ ਜਾਂਦੇ ਨੇ, ਉਨ੍ਹਾਂ ਥਾਵਾਂ ਤੋਂ ਬਹੁਤ ਦੂਰ ਜਿੱਥੇ ਲੋਕ ਰਹਿੰਦੇ ਨੇ, ਹੇਠਾਂ ਤੱਕ ਜਿੱਥੇ ਕੋਈ ਵੀ ਪਹਿਲਾਂ ਨਹੀਂ ਗਿਆ ਉਹ ਰੱਸਿਆਂ ਨਾਲ ਬਹੁਤ ਹੇਠਾਂ ਧਰਤੀ ਦੇ ਹੋਰਾਂ ਲੋਕਾਂ ਤੋਂ ਬਹੁਤ ਦੂਰ ਲਟਕਦੇ ਨੇ।"

3ਭੋਜਨ ਧਰਤੀ ਦੇ ਉੱਪਰ ਉਤਾਂਹ ਵੱਲ ਉੱਗਦਾ ਹੈ। ਪਰ ਧਰਤੀ ਦੇ ਹੇਠਾਂ ਵੱਖਰੀ ਗੱਲ ਹੁੰਦੀ ਹੈ। ਜਿਵੇਂ ਅੱਗ ਨਾਲ ਹਰ ਸ਼ੈਅ ਪਿਘਲੀ ਹੋਵੇ।"

4ਨੀਲਮ ਧਰਤੀ ਦੇ ਹੇਠਾਂ ਲੱਭਦੇ ਹਨ ਅਤੇ ਸੋਨੇ ਕਣ ਵੀ ਧੂੜ ਵਿੱਚ ਹਨ।"

5ਜੰਗਲੀ ਪੰਛੀਆਂ ਨੂੰ ਵੀ ਧਰਤੀ ਦੇ ਹੇਠਲੇ ਰਾਹਾਂ ਦਾ ਨਹੀਂ ਪਤਾ ਹੁੰਦਾ। ਕਿਸੇ ਵੀ ਬਾਜ਼ ਨੇ ਉਨ੍ਹਾਂ ਹਨੇਰੇ ਰਾਹਾਂ ਨੂੰ ਨਹੀਂ ਦੇਖਿਆ।"

Job 18 illustration - Job Chapter 18

6ਜੰਗਲੀ ਜਾਨਵਰ ਕਦੇ ਉਨ੍ਹਾਂ ਰਾਹਾਂ ਉੱਤੇ ਨਹੀਂ ਤੁਰੇ, ਕਦੇ ਸ਼ੇਰ ਵੀ ਉਨ੍ਹਾਂ ਰਾਹਾਂ ਉੱਤੇ ਨਹੀਂ ਘੁੰਮੇ।"

7ਮਜ਼ਦੂਰ ਸਭ ਤੋਂ ਸਖਤ ਚੱਟਾਨ ਨੂੰ ਖੋਦਦੇ ਨੇ। ਉਹ ਪਰਬਤਾਂ ਦੇ ਬੱਲੇ ਖੁਦਾਈ ਕਰਦੇ ਨੇ।"

8ਮਜ਼ਦੂਰ ਚੱਟਾਨਾਂ ਦੇ ਵਿੱਚੋਂ ਦੀ ਸੁਰਂਗਾਂ ਖੋਦਦੇ ਨੇ। ਉਹ ਚੱਟਾਨ ਦੇ ਸਾਰੇ ਖਜ਼ਾਨਿਆਂ ਨੂੰ ਤੱਕਦੇ ਨੇ।"

9ਕਾਮੇ ਪਾਣੀ ਨੂੰ ਰੋਕਣ ਲਈ ਬੰਨ੍ਹ ਉਸਾਰਦੇ ਨੇ। ਉਹ ਛੁਪੀਆਂ ਚੀਜ਼ਾਂ ਨੂੰ ਰੋਸ਼ਨੀ ਵਿੱਚ ਲਿਆਉਂਦੇ ਨੇ।"

10“ਪਰ ਬੰਦਾ ਸਿਆਣਪ ਕਿੱਥੋ ਲੱਭ ਸੱਕਦਾ ਹੈ? ਅਸੀਂ ਕਿੱਥੋ ਜਾਕੇ ਸਮਝ ਨੂੰ ਲੱਭ ਸੱਕਦੇ ਹਾਂ।"

Job 18 illustration - Job Chapter 18

11ਆਦਮੀ ਨਹੀਂ ਜਾਣਦਾ ਸਿਆਣਪ ਕਿੱਥੋ ਹੈ? ਇਹ ਓੱਥੇ ਨਹੀਂ ਲੱਭਦੀ ਜਿੱਥੇ ਲੋਕ ਰਹਿੰਦੇ ਹਨ।"

12ਗਹਿਰਾ ਸਮੁੰਦਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।’ ਸਾਗਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।’"

13ਤੁਸੀਂ ਸਿਆਣਪ ਨੂੰ ਸਭ ਤੋਂ ਚੰਗੇ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ। ਸਿਆਣਪ ਖਰੀਦਣ ਵਾਸਤੇ ਦੁਨੀਆਂ ਅੰਦਰ ਕਾਫ਼ੀ ਚਾਂਦੀ ਨਹੀਂ ਹੈ।"

14ਤੁਸੀਂ ਸਿਆਣਪ ਨੂੰ ਉਫੀਰ ਦੇ ਸੋਨੇ ਨਾਲ ਜਾਂ ਕੀਮਤੀ ਸੁਲੇਮਾਨੀ ਜਾਂ ਨੀਲਮ ਨਾਲ ਨਹੀਂ ਖਰੀਦ ਸੱਕਦੇ ।"

15ਸਿਆਣਪ ਸੋਨੇ ਜਾਂ ਬਿਲੌਰ ਤੋਂ ਵੱਧੇਰੇ ਮੁੱਲਵਾਨ ਹੈ। ਸੋਨੇ ਵਿੱਚ ਜੜੇ ਕੀਮਤੀ ਹੀਰੇ ਸਿਆਣਪ ਨੂੰ ਨਹੀਂ ਖਰੀਦ ਸੱਕਦੇ।"

Job 18 illustration - Job Chapter 18

16ਸਿਆਣਪ ਮੂਂਗੇ ਜਾਂ ਜੈਸਪਰ ਤੋਂ ਵੱਧੇਰੇ ਕੀਮਤੀ ਹੈ। ਸਿਆਣਪ ਮਨਕਿਆਂ ਨਾਲੋਂ ਵੱਧੇਰੇ ਕੀਮਤੀ ਹੈ।"

17ਇਬੋਪੀਆ ਦੇਸ ਦਾ ਪੁਖਰਾਜ ਵੀ ਇੰਨਾ ਕੀਮਤੀ ਨਹੀਂ ਜਿੰਨੀ ਸਿਆਣਪ ਹੈ। ਤੁਸੀਂ ਸਿਆਣਪ ਸ਼ੁੱਧ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ।"

18“ਇਸ ਲਈ ਸਿਆਣਪ ਕਿਬੋਁ ਆਉਂਦੀ ਹੈ? ਅਸੀਂ ਸਮਝ ਨੂੰ ਕਿੱਥੋ ਲੱਭ ਸੱਕਦੇ ਹਾਂ?"

19ਸਿਆਣਪ ਧਰਤੀ ਦੀ ਹਰ ਜਿਉਂਦੀ ਸ਼ੈਅ ਪਾਸੋਂ ਛੁਪੀ ਹੋਈ ਹੈ। ਅਕਾਸ਼ ਦੇ ਪੰਛੀ ਵੀ ਸਿਆਣਪ ਨੂੰ ਨਹੀਂ ਦੇਖ ਸੱਕਦੇ।"

20ਮੌਤ ਅਤੇ ਤਬਾਹੀ ਆਖਦੀ ਹੈ। ‘ਅਸੀਂ ਸਿਆਣਪ ਨਹੀਂ ਲੱਭੀ, ਅਜੇ ਅਸੀਂ ਇਸ ਬਾਰੇ ਸਿਰਫ਼ ਅਫ਼ਵਾਹਾਂ ਹੀ ਸੁਣੀਆਂ ਨੇ।’"

Job 18 illustration - Job Chapter 18

21“ਸਿਰਫ਼ ਪਰਮੇਸ਼ੁਰ ਸਿਆਣਪ ਦਾ ਰਾਹ ਜਾਣਦਾ ਹੈ। ਸਿਰਫ਼ ਪਰਮੇਸ਼ੁਰ ਜਾਣਦਾ ਹੈ ਕਿ ਸਿਆਣਪ ਕਿੱਥੋ ਹੈ।"

Chapter Complete

You have read Job 18

21 verses