1ਪਰਮੇਸ਼ੁਰ ਧਰਤੀ ਦੇ ਅੰਤਾਂ ਨੂੰ ਦੇਖ ਸੱਕਦਾ ਹੈ। ਪਰਮੇਸ਼ੁਰ ਅਕਾਸ਼ ਹੇਠਲੀ ਹਰ ਸ਼ੈਅ ਨੂੰ ਦੇਖਦਾ ਹੈ।"
2ਪਰਮੇਸ਼ੁਰ ਨੇ ਹਵਾ ਨੂੰ ਇਸ ਦੀ ਸ਼ਕਤੀ ਦਿੱਤੀ। ਪਰਮੇਸ਼ੁਰ ਨੇ ਨਿਆਂ ਕੀਤਾ ਕਿ ਸਮੁੰਦਰ ਕਿੰਨੇ ਵੱਡੇ ਬਣਾਏ ਜਾਣ।"
3ਪਰਮੇਸ਼ੁਰ ਨੇ ਨਿਆਂ ਕੀਤਾ ਕਿ ਬਾਰਿਸ਼ ਕਿੱਥੋ ਭੇਜੀ ਜਾਵੇ, ਤੇ ਕੜਕਦੇ ਤੂਫ਼ਾਨਾਂ ਨੂੰ ਕਿੱਥੋ ਜਾਣਾ ਚਾਹੀਦਾ ਹੈ।"
4ਉਸ ਵੇਲੇ ਪਰਮੇਸ਼ੁਰ ਨੇ ਸਿਆਣਪ ਦੇਖੀ ਤੇ ਇਸ ਬਾਰੇ ਸੋਚਿਆ। ਪਰਮੇਸ਼ੁਰ ਨੇ ਵੇਖਿਆ ਕਿ ਸਿਆਣਪ ਕਿੰਨੀ ਮੁੱਲਵਾਨ ਸੀ ਅਤੇ ਸਿਆਣਪ ਨੂੰ ਮਨਜ਼ੂਰੀ ਦਿੱਤੀ।”"
5ਤੇ ਪਰਮੇਸ਼ੁਰ ਨੇ ਲੋਕਾਂ ਨੂੰ ਆਖਿਆ, “ਡਰੋ ਤੇ ਯਹੋਵਾਹ ਦਾ ਆਦਰ ਕਰੋ ਇਹੀ ਸਿਆਣਪ ਹੈ। ਬੁਰੀਆਂ ਗੱਲਾਂ ਨਾ ਕਰੋ ਇਹੀ ਸਮਝ ਹੈ।”"

6ਅੱਯੂਬ ਆਪਣੀ ਗੱਲ ਜਾਰੀ ਰੱਖਦਾ ਅੱਯੂਬ ਨੇ ਆਪਣੀ ਕਹਾਣੀ ਜਾਰੀ ਰੱਖੀ ਅਤੇ ਆਖਿਆ,"
7“ਕਾਸ਼ ਮੇਰਾ ਜੀਵਨ ਹੁੰਦਾ ਜਿਵੇਂ ਇਹ ਕੁਝ ਮਹੀਨੇ ਪਹਿਲਾਂ ਸੀ। ਉਸ ਵੇਲੇ, ਪਰਮੇਸ਼ੁਰ ਨੇ ਮੇਰਾ ਖਿਆਲ ਰੱਖਿਆ ਅਤੇ ਮੇਰੀ ਦੇਖ-ਭਾਲ ਕੀਤੀ।"
8ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ। ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।"
9ਮੈਂ ਉਨ੍ਹਾਂ ਦਿਨਾਂ ਨੂੰ ਲੋਚਦਾ ਹਾਂ ਜਦੋਂ ਮੈਂ ਵੱਧੀਆ ਹਲਾਤਾਂ ਵਿੱਚ ਸਾਂ ਅਤੇ ਪਰਮੇਸ਼ੁਰ ਮੇਰਾ ਨਜ਼ਦੀਕੀ ਮਿੱਤਰ ਸੀ। ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੀ ਅਸੀਸ ਮੇਰੇ ਘਰ ਉੱਤੇ ਸੀ।"
10ਮੈਂ ਉਸ ਸਮੇਂ ਨੂੰ ਲੋਚਦਾ ਹਾਂ ਜਦੋਂ ਹਾਲੇ ਸਰਬ-ਸ਼ਕਤੀਮਾਨ ਪਰਮੇਸ਼ੁਰ ਮੇਰੇ ਨਾਲ ਸੀ ਅਤੇ ਮੇਰੇ ਬੱਚੇ ਮੇਰੇ ਆਲੇ-ਦੁਆਲੇ ਸਨ।"

11ਜ਼ਿੰਦਗੀ ਉਸ ਵੇਲੇ ਬਹੁਤ ਵੱਧੀਆ ਸੀ। ਮੈਂ ਆਪਣੇ ਪੈਰ ਮਲਾਈ ਨਾਲ ਧੋਁਦਾ ਸੀ ਅਤੇ ਮੇਰੇ ਕੋਲ ਵੱਧੀਆ ਤੇਲਾਂ ਦਾ ਭੰਡਾਰ ਸੀ।"
12“ਉਹ ਦਿਨ ਸਨ ਜਦੋਂ ਮੈਂ ਸ਼ਹਿਰ ਦੇ ਫ਼ਾਟਕ ਵੱਲ ਜਾਂਦਾ ਸਾਂ ਤੇ ਆਮ ਸਭਾ ਦੇ ਸਥਾਨ ਵਿੱਚ ਸ਼ਹਿਰ ਦੇ ਵੱਡੇਰਿਆਂ ਦੇ ਨਾਲ ਬੈਠਦਾ ਸਾਂ।"
13ਉੱਥੇ ਸਾਰੇ ਲੋਕ ਮੇਰੀ ਇੱਜ਼ਤ ਕਰਦੇ ਸਨ। ਜਵਾਨ ਆਦਮੀ ਮੇਰੇ ਲਈ ਰਾਹ ਛੱਡ ਦਿੰਦੇ ਸਨ ਜਦੋਂ ਉਹ ਮੈਨੂੰ ਆਉਂਦਿਆਂ ਦੇਖਦੇ ਸਨ। ਤੇ ਬਜ਼ੁਰਗ ਆਦਮੀ ਉੱਠ ਖਲੋਂਦੇ ਸਨ। ਉਹ ਮੇਰੇ ਲਈ ਆਪਣੀ ਇੱਜ਼ਤ ਦਰਸਾਉਣ ਲਈ ਖਲੋ ਜਾਂਦੇ ਸਨ।"
14ਲੋਕਾਂ ਦੇ ਆਗੂ ਗੱਲਾਂ ਕਰਨੋ ਹਟ ਜਾਂਦੇ ਸਨ ਤੇ ਹੋਰਾਂ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਮੂੰਹਾਂ ਉੱਤੇ ਆਪਣੇ ਹੱਥ ਰੱਖ ਲੈਂਦੇ ਸਨ।"
15ਬਹੁਤ ਮਹੱਤਵਪੂਰਣ ਆਗੂ ਵੀ ਆਪਣੀ ਆਵਾਜ਼ ਧੀਮੀ ਰੱਖਦੇ ਜਦੋਂ ਉਹ ਗੱਲ ਕਰਦੇ ਸਨ। ਹਾਂ, ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਦੀਆਂ ਜੀਭਾਂ ਉਨ੍ਹਾਂ ਦੇ ਤਾਲੂਆਂ ਨਾਲ ਜੁੜ ਗਈਆਂ ਹੋਣ।"

16ਲੋਕੀ ਸੁਣਦੇ ਸਨ ਜੋ ਵੀ ਮੈਂ ਆਖਦਾ ਸਾਂ ਤੇ ਮੇਰੇ ਬਾਰੇ ਚੰਗੀਆਂ ਗੱਲਾਂ ਕਰਦੇ ਸਨ। ਜੋ ਵੀ ਮੈਂ ਕਰਦਾ ਸਾਂ ਲੋਕੀਂ ਤੱਕਦੇ ਸਨ ਤੇ ਮੇਰੀ ਪ੍ਰਸ਼ਂਸਾ ਕਰਦੇ ਸਨ।"
17ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ। ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।"
18ਮਰਨ ਵਾਲਾ ਆਦਮੀ ਮੈਨੂੰ ਅਸੀਸ ਦਿੰਦਾ ਸੀ। ਮੈਂ ਉਨ੍ਹਾਂ ਵਿਧਵਾਵਾਂ ਦੀ ਸਹਾਇਤਾ ਕੀਤੀ ਜਿਹੜੀਆਂ ਲੋੜਵਂਦ ਸਨ।"
19ਜੀਵਨ ਦਾ ਸਹੀ ਢੰਗ ਮੇਰੇ ਕੱਪੜਿਆਂ ਵਾਂਗ ਸੀ ਅਤੇ ਨਿਰਪੱਖਤਾ ਮੇਰੇ ਚੋਲੇ ਤੇ ਪਗੜੀ ਵਾਂਗ ਸੀ।"
20ਮੈਂ ਅੰਨ੍ਹੇ ਲਈ ਅੱਖਾਂ ਸਾਂ। ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਦੀ ਅਗਵਾਈ ਕੀਤੀ। ਮੈਂ ਲਂਗੜਿਆਂ ਅਤੇ ਅਪਾਹਿਜਾਂ ਲਈ ਪੈਰ ਸਾਂ। ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਨੂੰ ਚੁੱਕ ਕੇ ਲੈ ਜਾਂਦਾ ਸਾਂ।"

21ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।"
22ਮੈਂ ਬੁਰੇ ਲੋਕਾਂ ਨੂੰ ਉਨ੍ਹਾਂ ਦੀ ਸ਼ਕਤੀ ਦੀ ਦੁਰ ਵਰਤੋਂ ਕਰਨੋ ਰੋਕਦਾ ਸਾਂ ਤੇ ਮੈਂ ਬੇਗੁਨਾਹ ਲੋਕਾਂ ਨੂੰ ਉਨ੍ਹਾਂ ਕੋਲੋਂ ਬਚਾਉਂਦਾ ਸਾਂ।"
23“ਮੈਂ ਹਮੇਸ਼ਾ ਸੋਚਦਾ ਸਾਂ ਕਿ ਮੈਂ ਆਪਣੇ ਦੁਆਲੇ ਆਪਣਾ ਪਰਿਵਾਰ ਦੇਖਦਿਆਂ, ਬੁੱਢਾਪੇ ਵੱਲ ਵੱਧਦਿਆਂ ਲੰਮਾ ਜੀਵਨ ਜੀਵਾਂਗਾ।"
24ਮੈਂ ਸੋਚਦਾ ਸਾਂ ਕਿ ਮੈਂ ਸਿਹਤਮੰਦ ਅਤੇ ਨਰੋਆ ਹੋਵਾਂਗਾ ਜਿਵੇਂ ਕੋਈ ਅਜਿਹਾ ਪੌਦਾ ਹੁੰਦਾ ਹੈ ਜਿਸ ਦੀਆਂ ਜਢ਼ਾਂ ਨੂੰ ਚੋਖਾ ਪਾਣੀ ਮਿਲਦਾ ਹੈ ਤੇ ਜਿਸ ਦੀਆਂ ਟਾਹਣੀਆਂ ਤ੍ਰੇਲ ਨਾਲ ਭਿੱਜੀਆਂ ਹੁੰਦੀਆਂ ਨੇ।"
25ਮੈਂ ਸੋਚਦਾ ਸਾਂ ਕਿ ਹਰ ਦਿਨ ਨਵੀਆਂ ਅਤੇ ਉਤੇਜਕ ਸੰਭਾਵਾਨਾਵਾਂ ਨਾਲ ਭਰਿਆ ਹੋਇਆ ਹੋਵੇਗਾ।"

26“ਪਿੱਛਲੇ ਸਮੇਂ ਵਿੱਚ ਲੋਕ ਮੈਨੂੰ ਸੁਣਦੇ ਸਨ। ਉਹ ਚੁੱਪ ਹੁੰਦੇ ਸਨ ਜਦੋਂ ਉਹ ਮੇਰੇ ਮਸ਼ਵਰੇ ਨੂੰ ਉਡੀਕਦੇ ਸਨ।"
27ਜਦੋਂ ਮੈਂ ਬੋਲਣਾ ਬੰਦ ਕਰਦਾ ਸਾਂ ਮੈਨੂੰ ਸੁਣਨ ਵਾਲੇ ਲੋਕਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ ਹੁੰਦਾ ਸੀ। ਮੇਰੇ ਸ਼ਬਦ ਉਨ੍ਹਾਂ ਦੇ ਕੰਨਾਂ ਵਿੱਚ ਕੋਮਲਤਾ ਨਾਲ ਪੈਂਦੇ ਸਨ।"
28ਲੋਕੀ ਮੇਰੇ ਬੋਲਣ ਦਾ ਇੰਤਜ਼ਾਰ ਕਰਦੇ ਸਨ ਜਿਵੇਂ ਉਹ ਬਾਰਿਸ਼ ਦਾ ਇੰਤਜ਼ਾਰ ਕਰਦੇ ਨੇ। ਲੋਕੀਂ ਮੇਰੇ ਸ਼ਬਦਾਂ ਨੂੰ ਪੀਂਦੇ ਸਨ ਜਿਵੇਂ ਕਿ ਉਹ ਬਸੰਤ ਰੁੱਤ ਦੀ ਬਾਰਿਸ਼ ਹੋਵੇ।"
29ਮੈਂ ਉਨ੍ਹਾਂ ਲੋਕਾਂ ਨਾਲ ਹੱਸਦਾ ਸਾਂ, ਅਤੇ ਉਹ ਇਸ ਤੇ ਵਿਸ਼ਵਾਸ ਨਾ ਕਰ ਸੱਕੇ। ਉਹ ਮੇਰੇ ਆਤਮੇ ਨੂੰ ਹੇਠਾਂ ਨਾ ਲਿਆਏ।"
You have read Job 19
29 verses