1ਮੈਂ ਅਜਨਬੀਆਂ ਨੂੰ ਹਮੇਸ਼ਾ ਆਪਣੇ ਘਰ ਅੰਦਰ ਬੁਲਾਇਆ ਤਾਂ ਜੋ ਉਨ੍ਹਾਂ ਨੂੰ ਰਾਤ ਵੇਲੇ ਗਲੀਆਂ ਵਿੱਚ ਨਾ ਸੌਣਾ ਪਵੇ।"
2ਹੋਰ ਲੋਕੀ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਨੇ, ਪਰ ਮੈਂ ਕਦੇ ਵੀ ਆਪਣਾ ਦੋਸ਼ ਨਹੀਂ ਛੁਪਾਇਆ।"
3ਮੈਂ ਇਸ ਗੱਲੋ ਕਦੇ ਵੀ ਨਹੀਂ ਡਰਿਆ ਸਾਂ ਕਿ ਲੋਕ ਕੀ ਆਖਣਗੇ। ਉਸ ਡਰ ਨੇ ਮੈਨੂੰ ਕਦੇ ਵੀ ਚੁੱਪ ਨਹੀਂ ਰਹਿਣ ਦਿੱਤਾ। ਇਸ ਨੇ ਕਦੇ ਵੀ ਮੈਨੂੰ ਬਾਹਰ ਜਾਣੋ ਨਹੀਂ ਵਰਜਿਆ। ਮੈਂ ਲੋਕਾਂ ਦੀ ਨਫ਼ਰਤ ਤੋਂ ਨਹੀਂ ਡਰਦਾ ਹਾਂ।"
4“ਮੈਂ ਇੱਛਾ ਕਰਦਾਂ, ਮੈਨੂੰ ਸੁਣਨ ਵਾਲਾ ਕੋਈ ਹੁੰਦਾ, ਮੈਨੂੰ ਆਪਣਾ ਪੱਖ ਸਮਝਾਉਣ ਦਿੰਦਾ। ਕਾਸ਼ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਜਵਾਬ ਦੇਵੇ। ਮੈਂ ਇੱਛਾ ਕਰਦਾ ਹਾਂ ਕਿ ਉਹ ਲਿਖੇ ਜੋ ਉਹ ਸੋਚਦਾ ਹੈ ਕਿ ਮੈਂ ਗਲਤ ਕੀਤਾ।"
5ਫ਼ੇਰ ਮੈਂ ਉਹ ਨਿਸ਼ਾਨ ਆਪਣੀ ਗਰਦਨ ਦੁਆਲੇ ਪਹਿਨ ਲਵਾਂਗਾ। ਮੈਂ ਇਸ ਨੂੰ ਆਪਣੇ ਸਿਰ ਤੇ ਤਾਜ ਦੀ ਤਰ੍ਹਾਂ ਪਹਿਨ ਲਵਾਂਗਾ।"

6ਜੇਕਰ ਪਰਮੇਸ਼ੁਰ ਨੇ ਅਜਿਹਾ ਕੀਤਾ, ਤਾਂ ਜੋ ਕੁਝ ਵੀ ਮੈਂ ਕੀਤਾ ਉਸ ਦਾ ਵਰਣਨ ਕਰਨ ਦੇ ਯੋਗ ਹੋਵਾਂਗਾ। ਮੈਂ ਪਰਮੇਸ਼ੁਰ ਕੋਲ ਆਪਣਾ ਸਿਰ ਉੱਚਾ ਚੁੱਕ ਕੇ ਇੱਕ ਆਗੂ ਵਾਂਗ ਆ ਸੱਕਦਾ ਹਾਂ।"
7“ਮੈਂ ਕਿਸੇ ਕੋਲੋਂ ਆਪਣੀ ਭੇਡ ਚੋਰੀ ਨਹੀਂ ਕੀਤੀ। ਕੋਈ ਵੀ ਇਸ ਨੂੰ ਚੁਰਾਉਣ ਦਾ ਇਲਜ਼ਾਮ ਮੇਰੇ ਉੱਤੇ ਨਹੀਂ ਲਗਾ ਸੱਕਦਾ।"
8ਮੈਂ ਕਿਸਾਨਾਂ ਨੂੰ ਉਸ ਭੋਜਨ ਲਈ ਪੈਸੇ ਦਿੱਤੇ ਜਿਹੜਾ ਮੈਂ ਉਸ ਜ਼ਮੀਨ ਤੋਂ ਪ੍ਰਾਪਤ ਕੀਤਾ। ਅਤੇ ਕਦੇ ਵੀ ਮੈਂ ਕਿਸੇ ਦੀ ਮਾਲਕੀ ਵਾਲੀ ਜ਼ਮੀਨ ਉਸ ਕੋਲੋਂ ਖੋਹਣ ਦੀ ਕੋਸ਼ਿਸ਼ ਨਹੀਂ ਕੀਤੀ।"
9ਜੇ ਕਦੇ ਵੀ ਮੈਂ ਇਹੋ ਜਿਹੀਆਂ ਕੋਈ ਬੁਰੀਆਂ ਗੱਲਾਂ ਕੀਤੀਆਂ ਹੋਣ ਤਾਂ ਮੇਰੇ ਖੇਤਾਂ ਵਿੱਚ ਕਣਕ ਅਤੇ ਜੋਁ ਦੀ ਬਾਵੇਂ ਕੰਡਿਆਲੀਆਂ ਝਾੜੀਆਂ ਉਗਣ।” ਅੱਯੂਬ ਦੇ ਸ਼ਬਦ ਖਤਮ ਹੁੰਦੇ ਹਨ।"
10ਅਲੀਹੂ ਦਲੀਲ ਵਿੱਚ ਵਾਧਾ ਕਰਦਾ ਹੈ ਫੇਰ ਅੱਯੂਬ ਦੇ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਜਵਾਬ ਦੇਣ ਦੀ ਕੋਸ਼ਿਸ਼ ਛੱਡ ਦਿੱਤੀ ਇਹ ਗੱਲ ਉਨ੍ਹਾਂ ਨੇ ਇਸ ਕਰਕੇ ਛੱਡ ਦਿੱਤੀ ਕਿਉਂਕਿ ਅੱਯੂਬ ਨੂੰ ਆਪਣੇ ਬੇਗੁਨਾਹ ਹੋਣ ਉੱਪਰ ਅਬਾਹ ਭਰੋਸਾ ਸੀ।"

11ਪਰ ਉਬੇ ਇੱਕ ਨੌਜਵਾਨ ਆਦਮੀ ਸੀ ਜਿਸਦਾ ਨਾਮ ਸੀ ਅਲੀਹੂ ਸਪੁੱਤਰ ਬਰਕੇਲ। ਬਰਕੇਲ ਬੁਜ਼ ਦਾ ਉਤਰਾਧਿਕਾਰੀ ਸੀ। ਅਲੀਹੂ ਰਾਮ ਦੇ ਪਰਿਵਾਰ ਵਿੱਚੋਂ ਸੀ। ਅਲੀਹੂ ਅੱਯੂਬ ਉੱਤੇ ਬਹੁਤ ਕ੍ਰੋਧਵਾਨ ਹੋ ਗਿਆ ਕਿਉਂਕਿ ਅੱਯੂਬ ਆਖ ਰਿਹਾ ਸੀ ਕਿ ਉਹ ਸਹੀ ਸੀ। ਉਹ ਆਖ ਰਿਹਾ ਸੀ ਕਿ ਉਹ ਪਰਮੇਸ਼ੁਰ ਨਾਲੋਂ ਵੀ ਵੱਧ ਧਰਮੀ ਸੀ।"
12ਅਲੀਹੂ ਅੱਯੂਬ ਦੇ ਤਿੰਨਾਂ ਦੋਸਤਾਂ ਨਾਲ ਵੀ ਨਾਰਾਜ਼ ਸੀ। ਕਿਉਂਕਿ ਅੱਯੂਬ ਦੇ ਤਿੰਨੇ ਦੋਸਤ ਅੱਯੂਬ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸੱਕੇ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਅੱਯੂਬ ਨੂੰ ਨਿੰਦਿਆ।"
13ਕਿਉਂ ਕਿ ਅਲੀਹੂ ਉਬੇ ਸਭ ਤੋਂ ਛੋਟੀ ਉਮਰ ਦਾ ਸੀ ਇਸ ਲਈ ਉਸ ਨੇ ਉਦੋਂ ਤੱਕ ਇੰਤਜਾਰ ਕੀਤਾ ਜਦੋਂ ਤੱਕ ਕਿ ਸਾਰਿਆਂ ਨੇ ਗੱਲਬਾਤ ਖਤਮ ਨਹੀਂ ਕਰ ਲਈ। ਫ਼ੇਰ ਉਸ ਨੇ ਮਹਿਸੂਸ ਕੀਤਾ ਕਿ ਉਹ ਗੱਲ ਕਰ ਸੱਕਦਾ ਸੀ।"
14ਪਰ ਫ਼ੇਰ ਅਲੀਹੂ ਨੇ ਦੇਖਿਆ ਕਿ ਅੱਯੂਬ ਦੇ ਤਿੰਨਾਂ ਦੋਸਤਾਂ ਪਾਸ ਹੋਰ ਕੁਝ ਵੀ ਆਖਣ ਨੂੰ ਨਹੀਂ ਸੀ ਇਸ ਲਈ ਉਹ ਕ੍ਰੋਧਵਾਨ ਹੋ ਗਿਆ।"
15ਇਸ ਲਈ ਅਲੀਹੂ ਨੇ ਗੱਲ ਕਰਨੀ ਸ਼ੁਰੂ ਕੀਤੀ ਅਤੇ ਆਖਿਆ: “ਮੈਂ ਉਮਰ ਵਿੱਚ ਛੋਟਾ ਹਾਂ ਅਤੇ ਤੁਸੀਂ ਬਜ਼ੁਰਗ ਆਦਮੀ ਹੋ। ਇਸ ਲਈ ਮੈਂ ਇਹ ਗੱਲ ਆਖਣੋ ਡਰਦਾ ਹਾਂ ਜੋ ਮੈਂ ਸੋਚ ਰਿਹਾ ਹਾਂ।"

16ਮੈਂ ਦਿਲ ਵਿੱਚ ਸੋਚਿਆ ‘ਬਜ਼ੁਰਗ ਨੂੰ ਪਹਿਲਾਂ ਬੋਲਣਾ ਚਾਹੀਦਾ ਹੈ। ਬਜ਼ੁਰਗਾਂ ਨੇ ਬਹੁਤ ਵਰ੍ਹੇ ਜੀਵਿਆ ਹੁੰਦਾ ਹੈ। ਇਸ ਲਈ ਉਨ੍ਹਾਂ ਨੇ ਬਹੁਤ ਗੱਲਾਂ ਸਿੱਖੀਆਂ ਹੁੰਦੀਆਂ ਹਨ।’"
17ਪਰ ਪਰਮੇਸ਼ੁਰ ਦਾ ਆਤਮਾ ਹੀ ਮਨੁੱਖ ਨੂੰ ਸਿਆਣਾ ਬਣਾਉਂਦਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲੋਂ ਆਉਂਦਾ ‘ਸਾਰੇ’ ਲੋਕਾਂ ਨੂੰ ਸਮਝ ਪ੍ਰਦਾਨ ਕਰਦਾ ਹੈ।"
18ਬਜ਼ੁਰਗ ਲੋਕ ਹੀ ਸਿਆਣੇ ਆਦਮੀ ਨਹੀਂ ਹੁੰਦੇ। ਸਿਰਫ ਉਹੀ ਅਜਿਹੇ ਬੰਦੇ ਨਹੀਂ ਜਿਹੜੇ ਸਮਝਦੇ ਹਨ ਕਿ ਸਹੀ ਕੀ ਹੈ।"
19“ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਆਪਣੇ ਮਨ ਦੀ ਗੱਲ ਦੱਸਾਂਗਾ।"
20ਮੈਂ ਧੀਰਜ ਨਾਲ ਇੰਤਜ਼ਾਰ ਕੀਤਾ ਜਦੋਂ ਤੁਸੀਂ ਲੋਕ ਗੱਲਾਂ ਕਰ ਰਹੇ ਸੀ। ਮੈਂ ਉਨ੍ਹਾਂ ਜਵਾਬਾਂ ਨੂੰ ਧਿਆਨ ਨਾਲ ਸੁਣਿਆ ਜਿਹੜੇ ਤੁਸੀਂ ਅੱਯੂਬ ਨੂੰ ਦਿੱਤੇ।"

21ਮੈਂ ਉਹ ਗੱਲਾਂ ਧਿਆਨ ਨਾਲ ਸੁਣੀਆਂ ਜੋ ਤੁਸੀਂ ਆਖੀਆਂ। ਤੁਹਾਡੇ ਵਿੱਚੋਂ ਕਿਸੇ ਨੇ ਵੀ ਅੱਯੂਬ ਨੂੰ ਨਹੀਂ ਨਿੰਦਿਆ। ਤੁਹਾਡੇ ਵਿੱਚੋਂ ਕਿਸੇ ਨੇ ਵੀ ਉਸ ਦੀਆਂ ਦਲੀਲਾਂ ਦਾ ਉੱਤਰ ਨਹੀਂ ਦਿੱਤਾ।"
22ਤੁਸੀਂ ਤਿੰਨੇ ਬੰਦੇ ਨਹੀਂ ਆਖ ਸੱਕਦੇ ਕਿ ਤੁਸੀਂ ਸਿਆਣਪ ਲੱਭ ਲਈ ਹੈ। ਪਰਮੇਸ਼ੁਰ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵੇ, ਲੋਕਾਂ ਦਾ ਨਹੀਂ।"
23ਅੱਯੂਬ ਨੇ ਮੇਰੇ ਸਾਹਮਣੇ ਆਪਣੀਆਂ ਦਲੀਲਾਂ ਨਹੀਂ ਰੱਖੀਆਂ। ਇਸ ਲਈ ਮੈਂ ਉਨ੍ਹਾਂ ਦਲੀਲਾਂ ਦੀ ਵਰਤੋਂ ਨਹੀਂ ਕਰਾਂਗਾ ਜਿਹੜੀਆਂ ਤੁਸੀਂ ਤਿੰਨਾਂ ਨੇ ਵਰਤੀਆਂ ਨੇ।"
24“ਅੱਯੂਬ ਇਹ ਬੰਦੇ ਦਲੀਲ ਹਾਰ ਗਏ ਨੇ। ਇਨ੍ਹਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ। ਉਨ੍ਹਾਂ ਕੋਲ ਹੋਰ ਜਵਾਬ ਵੀ ਨਹੀਂ ਹਨ।"
25ਅੱਯੂਬ ਮੈਂ ਉਨ੍ਹਾਂ ਲੋਕਾਂ ਵੱਲੋਂ ਤੈਨੂੰ ਜਵਾਬ ਦਿੱਤੇ ਜਾਣ ਦਾ ਇੰਤਜ਼ਾਰ ਕੀਤਾ। ਪਰ ਹੁਣ ਇਹ ਖਾਮੋਸ਼ ਨੇ। ਉਨ੍ਹਾਂ ਨੇ ਤੇਰੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ ਹੈ।"

26ਇਸ ਲਈ ਹੁਣ ਮੈਂ ਤੈਨੂੰ ਆਪਣਾ ਜਵਾਬ ਦੇਵਾਂਗਾ। ਹਾਂ ਮੈਂ ਦੱਸਾਂਗਾ ਤੈਨੂੰ ਕਿ ਮੈਂ ਕੀ ਸੋਚਦਾ ਹਾਂ।"
27ਮੇਰੇ ਕੋਲ ਕਹਿਣ ਨੂੰ ਇੰਨਾ ਕੁਝ ਹੈ, ਕਿ ਮੈਂ ਫਟਣ ਹੀ ਵਾਲਾ ਹਾਂ।"
28ਮੈਂ ਨਵੀਂ ਮੈਅ ਦੀ ਉਸ ਬੋਤਲ ਵਰਗਾ ਹਾਂ ਜਿਸ ਨੂੰ ਅਜੇ ਖੋਲ੍ਹਿਆ ਨਹੀਂ ਗਿਆ। ਮੈਂ ਨਵੀਂ ਮੈਅ ਦੇ ਉਸ ਢੱਕਣ ਵਰਗਾ ਹਾਂ ਜਿਹੜਾ ਖੁਲ੍ਹ ਕੇ ਉੱਡਣ ਲਈ ਤਿਆਰ ਹੈ।"
29ਇਸ ਲਈ ਮੈਨੂੰ ਬੋਲਣਾ ਚਾਹੀਦਾ ਹੈ, ਤਾਂ ਹੀ ਮੈਨੂੰ ਚੈਨ ਮਿਲੇਗਾ। ਮੈਂ ਅਵੱਸ਼ ਬੋਲਾਂਗਾ ਤੇ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵਾਂਗਾ।"
30ਮੈਨੂੰ ਅੱਯੂਬ ਨਾਲ ਕਿਸੇ ਵੀ ਹੋਰ ਵਿਅਕਤੀ ਵਰਗਾ ਹੀ ਵਿਹਾਰ ਕਰਨਾ ਚਾਹੀਦਾ ਹੈ। ਮੈਂ ਉਸ ਨੂੰ ਵੱਧੀਆ ਗੱਲਾਂ ਆਖਣ ਦੀ ਕੋਸ਼ਿਸ਼ ਨਹੀਂ ਕਰਾਂਗਾ। ਮੈਂ ਉਹੀ ਆਖਾਂਗਾ ਜੋ ਮੈਨੂੰ ਆਖਣਾ ਚਾਹੀਦਾ ਹੈ"
You have read Job 22
30 verses