1ਮੈਂ ਕਿਸੇ ਇੱਕ ਬੰਦੇ ਨੂੰ ਦੂਸਰੇ ਨਾਲੋਂ ਬਿਹਤਰ ਨਹੀਂ ਮੰਨ ਸੱਕਦਾ। ਜੇ ਮੈਂ ਜਿਹਾ ਕੀਤਾ ਤਾਂ ਪਰਮੇਸ਼ੁਰ ਪਾਸੋਂ ਮੈਨੂੰ ਦੰਡ ਮਿਲੇਗਾ।"
2“ਹੁਣ ਅੱਯੂਬ ਮੇਰੀ ਗੱਲ ਸੁਣ। ਧਿਆਨ ਨਾਲ ਸੁਣ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ।"
3ਮੈਂ ਬੋਲਣ ਲਈ ਤਿਆਰ ਹਾਂ।"
4ਮੇਰੇ ਦਿਲ ਵਿੱਚ ਇਮਾਨਦਾਰੀ ਹੈ, ਇਸ ਲਈ ਮੈਂ ਇਮਾਨਦਾਰ ਸ਼ਬਦ ਬੋਲਾਂਗਾ। ਮੈਂ ਸੱਚ ਬੋਲਾਂਗਾ ਉਨ੍ਹਾਂ ਗੱਲਾਂ ਬਾਰੇ ਜਿਨ੍ਹਾਂ ਦੀ ਮੈਨੂੰ ਜਾਣਕਾਰੀ ਹੈ।"
5ਪਰਮੇਸ਼ੁਰ ਦੇ ਆਤਮੇ ਨੇ ਮੈਨੂੰ ਸਾਜਿਆ ਹੈ। ਮੈਨੂੰ ਮੇਰਾ ਜੀਵਨ ਸਰਬ-ਸ਼ਕਤੀਮਾਨ ਪਰਮੇਸ਼ੁਰ ਤੋਂ ਪ੍ਰਾਪਤ ਹੋਇਆ।"

6ਅੱਯੂਬ ਮੈਨੂੰ ਧਿਆਨ ਨਾਲ ਸੁਣ, ਤੇ ਜੇ ਦੇ ਸੱਕਦਾ ਹੈਂ ਤਾਂ ਜਵਾਬ ਦੇ। ਆਪਣੇ ਜਵਾਬ ਤਿਆਰ ਕਰ ਲੈ ਤਾਂ ਜੋ ਤੂੰ ਮੇਰੇ ਨਾਲ ਬਹਿਸ ਕਰ ਸੱਕੇਁ।"
7ਮੈਂ ਤੇ ਤੂੰ ਪਰਮੇਸ਼ੁਰ ਸਾਹਮਣੇ ਇੱਕੋ ਜਿਹੇ ਹਾਂ। ਪਰਮੇਸ਼ੁਰ ਨੇ ਸਾਨੂੰ ਦੋਹਾਂ ਨੂੰ ਇੱਕੋ ਮਿੱਟੀ ਨਾਲ ਸਾਜਿਆ ਹੈ।"
8ਅੱਯੂਬ ਮੈਥੋਂ ਡਰ ਨਾ। ਮੈਂ ਤੇਰੇ ਤੇ ਸਖਤ ਨਹੀਂ ਹੋਵਾਂਗਾ।"
9“ਪਰ ਅੱਯੂਬ ਜੋ ਤੂੰ ਆਖਿਆ ਹੈ, ਮੈਂ ਸੁਣਿਆ ਹੈ।"
10ਤੂੰ ਆਖਿਆ: ‘ਮੈਂ ਸ਼ੁੱਧ ਹਾਂ। ਮੈਂ ਬੇਗੁਨਾਹ ਹਾਂ। ਮੈਂ ਕੋਈ ਗਲਤੀ ਨਹੀਂ ਕੀਤੀ। ਮੈਂ ਦੋਸ਼ੀ ਨਹੀਂ ਹਾਂ।"

11ਮੈਂ ਕੁਝ ਵੀ ਗਲਤ ਨਹੀਂ ਕੀਤਾ ਪਰ ਪਰਮੇਸ਼ੁਰ ਮੇਰੇ ਖਿਲਾਫ ਹੈ। ਪਰਮੇਸ਼ੁਰ ਨੇ ਮੇਰੇ ਨਾਲ ਦੁਸ਼ਮਣ ਵਰਗਾ ਵਰਤਾਉ ਕੀਤਾ ਹੈ।’"
12ਪਰਮੇਸ਼ੁਰ ਨੇ ਮੇਰੇ ਪੈਰੀਂ ਬੇੜੀਆਂ ਪਾ ਦਿੱਤੀਆਂ ਨੇ। ਜੋ ਵੀ ਮੈਂ ਕਰਦਾ ਹਾਂ ਪਰਮੇਸ਼ੁਰ ਤੱਕਦਾ ਹੈ।"
13“ਪਰ ਅੱਯੂਬ ਤੂੰ ਇੱਥੇ ਗਲਤੀ ਤੇ ਹੈਂ। ਤੇ ਮੈਂ ਇਹ ਸਾਬਤ ਕਰ ਦਿਆਂਗਾ ਕਿ ਤੂੰ ਗਲਤ ਹੈ। ਕਿਉਂ ਕਿ ਪਰਮੇਸ਼ੁਰ ਕਿਸੇ ਵੀ ਬੰਦੇ ਨਾਲੋਂ ਵੱਧੇਰੇ ਜਾਣਦਾ ਹੈ।"
14ਅੱਯੂਬ, ਤੂੰ ਪਰਮੇਸ਼ੁਰ ਨਾਲ ਬਹਿਸ ਕਰ ਰਿਹਾ ਹੈ। ਤੂੰ ਸੋਚਦਾ ਹੈਂ ਕਿ ਪਰਮੇਸ਼ੁਰ ਤੇਰੇ ਲਈ ਹਰ ਗੱਲ ਦੀ ਵਿਆਖਿਆ ਕਰੇ।"
15ਪਰ ਸ਼ਾਇਦ ਪਰਮੇਸ਼ੁਰ ਜ਼ਰੂਰ ਉਸ ਗੱਲ ਦੀ ਵਿਆਖਿਆ ਕਰਦਾ ਹੈ ਜੋ ਕੁਝ ਵੀ ਉਹ ਕਰਦਾ ਹੈ। ਸ਼ਾਇਦ ਪਰਮੇਸ਼ੁਰ ਅਜਿਹੇ ਢੰਗ ਤਰੀਕਿਆਂ ਨਾਲ ਗੱਲ ਕਰਦਾ ਹੈ ਜਿਨ੍ਹਾਂ ਨੂੰ ਲੋਕ ਨਹੀਂ ਸਮਝਦੇ।"

16ਹੋ ਸੱਕਦਾ ਪਰਮੇਸ਼ੁਰ ਲੋਕਾਂ ਨਾਲ ਰਾਤ ਵੇਲੇ ਸੁਪਨਿਆਂ ਵਿੱਚ ਜਾਂ ਦਰਸ਼ਨ ਵਿੱਚ ਗੱਲ ਕਰੇ, ਜਦੋਂ ਉਹ ਗਹਿਰੀ ਨੀਂਦ ਵਿੱਚ ਹੋਣ, ਉਹ ਬਹੁਤ ਭੈਭੀਤ ਹੋ ਜਾਂਦੇ ਨੇ ਜਦੋਂ ਉਹ ਪਰਮੇਸ਼ੁਰ ਦੀਆਂ ਚਿਤਾਵਨੀਆਂ ਸੁਣਦੇ ਨੇ।"
17ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਮੰਦੇ ਅਮਲ ਕਰਨੋ ਹਟ ਜਾਣ, ਤੇ ਗੁਮਾਨ ਕਰਨੋ ਹਟ ਜਾਣ।"
You have read Job 23
17 verses